ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ

Kabeer, the Lord is like musk; all His slaves are like bumble bees.

(ਭਗਤੀ ਕਰਨ ਵਾਲਿਆਂ ਨੂੰ) ਪਰਮਾਤਮਾ (ਇਉਂ ਪ੍ਰਤੀਤ ਹੁੰਦਾ ਹੈ ਜਿਵੇਂ) ਕਸਤੂਰੀ ਹੈ, ਸਾਰੇ ਭਗਤ ਉਸ ਦੇ ਭੌਰੇ ਬਣ ਜਾਂਦੇ ਹਨ (ਜਿਵੇਂ ਭੌਰੇ ਫੁੱਲ ਦੀ ਸੁਗੰਧੀ ਵਿਚ ਮਸਤ ਹੋ ਜਾਂਦੇ ਹਨ ਤੇ ਕਿਤੇ ਗੰਦੀ-ਮੰਦੀ ਬੂ ਵਾਲੇ ਥਾਂ ਵਲ ਨਹੀਂ ਜਾਂਦੇ, ਤਿਵੇਂ ਭਗਤ ਪਰਮਾਤਮਾ ਦੇ ਪਿਆਰ ਦੀ ਸੁਗੰਧੀ ਵਿਚ ਲੀਨ ਰਹਿੰਦੇ ਹਨ ਤੇ ਮਾਇਕ ਪਦਾਰਥਾਂ ਵਲ ਨਹੀਂ ਪਰਤਦੇ)। ਕਬੀਰੁ = ਸਭ ਤੋਂ ਵੱਡਾ, ਪਰਮਾਤਮਾ, ਪਰਮ ਆਤਮਾ। ਭਇਆ = ਹੋ ਜਾਂਦਾ ਹੈ, ਜਾਪਦਾ ਹੈ। ਦਾਸ = (ਪਰਮਾਤਮਾ ਦੀ ਭਗਤੀ ਕਰਨ ਵਾਲੇ) ਸੇਵਕ।

ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥

The more Kabeer worships Him, the more the Lord abides within his mind. ||141||

ਜਿਉਂ ਜਿਉਂ ਉਹ ਪਰਮਾਤਮਾ ਦੀ ਭਗਤੀ ਕਰਦੇ ਹਨ, ਤਿਉਂ ਤਿਉਂ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ (ਅਜੇਹੇ ਮਨੁੱਖਾਂ ਦੀ ਅਕਲ ਨੂੰ ਕੌਣ ਫਿਟਕਾਰ ਪਾ ਸਕਦਾ ਹੈ?) ॥੧੪੧॥ ਕਬੀਰ ਕੀ ਭਗਤਿ = ਪਰਮਾਤਮਾ ਦੀ ਭਗਤੀ ॥੧੪੧॥