ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ ਤੀਜੀ ਪਾਤਸ਼ਾਹੀ।
ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥
Serving the True Guru, the mind becomes immaculate, and the body becomes pure.
ਜੇ ਗੁਰੂ ਦਾ ਪੱਲਾ ਫੜੀ ਰੱਖੀਏ, ਤਾਂ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟੇ ਰਹਿੰਦੇ ਹਨ)। ਸੇਵਿਐ = ਜੇ ਸੇਵਾ ਕੀਤੀ ਜਾਏ, ਜੇ ਸਰਨ ਲਈ ਜਾਏ।
ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥
The mind obtains bliss and eternal peace, meeting with the Deep and Profound Lord.
(ਜੇਹੜਾ ਮਨੁੱਖ ਗੁਰੂ ਦੇ ਦਰ ਤੇ ਆ ਜਾਂਦਾ ਹੈ ਉਸ ਦੇ) ਮਨ ਵਿਚ ਆਨੰਦ ਪੈਦਾ ਹੁੰਦਾ ਹੈ, ਉਹ ਸਦਾ ਲਈ ਆਤਮਕ ਸੁਖ ਮਾਣਦਾ ਹੈ, ਉਸ ਨੂੰ ਡੂੰਘਾ ਤੇ ਵੱਡੇ ਜਿਗਰੇ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਮਨਿ = ਮਨ ਵਿਚ। ਭੇਟਿਆ = ਮਿਲਿਆ। ਗੰਭੀਰੁ = ਵਡੇ ਜਿਗਰੇ ਵਾਲਾ।
ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥
Sitting in the Sangat, the True Congregation, the mind is comforted and consoled by the True Name. ||1||
ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ ਟਿਕੇ ਰਿਹਾਂ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ਟਿਕਾਉ ਹਾਸਲ ਕਰ ਲੈਂਦਾ ਹੈ ॥੧॥ ਸਚੀ ਸੰਗਤਿ = ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ। ਧੀਰ = ਧੀਰਜ, ਟਿਕਾਉ ॥੧॥
ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥
O mind, serve the True Guru without hesitation.
ਹੇ ਮੇਰੇ ਮਨ! ਝਾਕਾ ਲਾਹ ਕੇ ਗੁਰੂ ਦੀ ਸਰਨ ਪਉ। ਨਿਸੰਗੁ = ਝਾਕਾ ਲਾਹ ਕੇ।
ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥
Serving the True Guru, the Lord abides within the mind, and no trace of filth shall attach itself to you. ||1||Pause||
(ਹੇ ਭਾਈ!) ਗੁਰੂ ਦੀ ਸਰਨ ਪਿਆਂ ਪਰਮਾਤਮਾ ਮਨ ਵਿਚ ਵੱਸਦਾ ਹੈ, ਤੇ (ਮਨ ਨੂੰ ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ ॥੧॥ ਰਹਾਉ ॥ ਪਤੰਗੁ = ਰਤਾ ਭੀ ॥੧॥ ਰਹਾਉ ॥
ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥
From the True Word of the Shabad comes honor. True is the Name of the True One.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ; ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਦਾ-ਥਿਰ ਨਾਮ ਮਿਲ ਜਾਂਦਾ ਹੈ। ਪਤਿ = ਇੱਜ਼ਤ। ਸਚੇ ਨਾਉ = ਸਦਾ-ਥਿਰ ਪ੍ਰਭੂ ਦਾ ਨਾਮ।
ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥
I am a sacrifice to those who conquer their ego and recognize the Lord.
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੈ। ਪਛਾਣਿਆ = ਜਾਣ-ਪਛਾਣ ਬਣਾਈ, ਸਾਂਝ ਪਾ ਲਈ। ਹਉ = ਮੈਂ।
ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥
The self-willed manmukhs do not know the True One; they find no shelter, and no place of rest anywhere. ||2||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਨਾਲ ਜਾਣ-ਪਛਾਣ ਨਹੀਂ ਪਾ ਸਕਦੇ (ਇਸ ਵਾਸਤੇ ਆਤਮਕ ਸ਼ਾਂਤੀ ਵਾਸਤੇ) ਉਹਨਾਂ ਨੂੰ ਹੋਰ ਕੋਈ ਥਾਂ-ਥਿੱਤਾ ਨਹੀਂ ਮਿਲਦਾ ॥੨॥ ਮਨਮੁਖ = ਆਪਣੇ ਮਨ ਵਲ ਮੂੰਹ ਰੱਖਣ ਵਾਲੇ। ਕਤਹੂ = ਕਿਤੇ ਭੀ ॥੨॥
ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥
Those who take the Truth as their food and the Truth as their clothing, have their home in the True One.
ਸਦਾ-ਥਿਰ ਪ੍ਰਭੂ ਦਾ ਨਾਮ ਜਿਨ੍ਹਾਂ ਮਨੁੱਖਾਂ ਦੀ ਆਤਮਕ ਖ਼ੁਰਾਕ ਬਣ ਗਿਆ ਹੈ, ਪ੍ਰਭੂ ਦਾ ਨਾਮ ਹੀ ਜਿਨ੍ਹਾਂ ਦੀ ਪੁਸ਼ਾਕ ਹੈ (ਆਦਰ-ਸਤਕਾਰ ਹਾਸਲ ਕਰਨ ਦਾ ਵਸੀਲਾ ਹੈ), ਜਿਨ੍ਹਾਂ ਦੀ ਸੁਰਤ ਸਦਾ-ਥਿਰ ਪ੍ਰਭੂ ਵਿਚ ਹੀ ਜੁੜੀ ਰਹਿੰਦੀ ਹੈ, ਸਚੁ = ਸਦਾ-ਥਿਰ ਪ੍ਰਭੂ।
ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥
They constantly praise the True One, and in the True Word of the Shabad they have their dwelling.
ਜੋ ਮਨੁੱਖ ਸਦਾ-ਥਿਰ ਪ੍ਰਭੂ ਦੀ ਸਦਾ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਸ਼ਬਦ ਵਿਚ ਜਿਨ੍ਹਾਂ ਦਾ ਮਨ ਟਿਕਿਆ ਰਹਿੰਦਾ ਹੈ,
ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥
They recognize the Lord, the Supreme Soul in all, and through the Guru's Teachings they dwell in the home of their own inner self. ||3||
ਉਹਨਾਂ ਨੇ ਹਰ ਥਾਂ ਸਰਬ ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣ ਲਿਆ ਹੈ, ਗੁਰੂ ਦੀ ਮਤਿ ਤੇ ਤੁਰ ਕੇ ਉਹਨਾਂ ਦੀ ਸੁਰਤ ਅੰਤਰ ਆਤਮੇ ਟਿਕੀ ਰਹਿੰਦੀ ਹੈ ॥੩॥ ਸਭੁ = ਹਰ ਥਾਂ। ਨਿਜ ਘਰਿ = ਆਪਣੇ ਘਰ ਵਿਚ, ਅੰਤਰ-ਆਤਮੇ ॥੩॥
ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥
They see the Truth, and they speak the Truth; their bodies and minds are True.
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹੀ ਹਰ ਥਾਂ ਵੇਖਦਾ ਹੈ, ਸਦਾ-ਥਿਰ ਪ੍ਰਭੂ ਹੀ ਜਿਸ ਨੂੰ ਹਰ ਥਾਂ ਬੋਲਦਾ ਦਿੱਸਦਾ ਹੈ ਉਸ ਦਾ ਸਰੀਰ (ਮਾਇਆ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ ਉਸ ਦਾ ਮਨ (ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ। ਸਚਾ = ਸੱਚਾ, ਸਦਾ-ਥਿਰ, ਅਡੋਲ।
ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥
True are their teachings, and True are their instructions; True are the reputations of the true ones.
ਸਦਾ-ਥਿਰ ਪ੍ਰਭੂ ਦਾ ਸਿਮਰਨ ਹੀ ਉਹ ਸਿੱਖਿਆ ਤੇ ਉਪਦੇਸ਼ ਗ੍ਰਹਿਣ ਕਰਦਾ ਹੈ। ਸਦਾ-ਥਿਰ ਪ੍ਰਭੂ ਦਾ ਰੂਪ ਹੋ ਚੁਕੇ ਉਸ (ਵਡਭਾਗੀ ਮਨੁੱਖ) ਦੀ ਸੋਭਾ ਅਟੱਲ ਹੋ ਜਾਂਦੀ ਹੈ। ਸਾਖੀ = ਸਿੱਖਿਆ। ਸੋਇ = ਸੋਭਾ।
ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥
Those who have forgotten the True One are miserable-they depart weeping and wailing. ||4||
ਪਰ ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨੂੰ (ਇਥੇ) ਭੁਲਾਈ ਰੱਖਿਆ, ਉਹ (ਇਥੇ ਭੀ) ਦੁਖੀ ਰਹੇ, ਤੇ ਇਥੋਂ ਤੁਰੇ ਭੀ ਦੁਖੀ ਹੋ ਹੋ ਕੇ ॥੪॥ ਰੋਇ = ਰੋ ਕੇ ॥੪॥
ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥
Those who have not served the True Guru-why did they even bother to come into the world?
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਨਾਹ ਫੜਿਆ ਉਹਨਾਂ ਦਾ ਸੰਸਾਰ ਵਿਚ ਆਉਣਾ ਵਿਅਰਥ ਗਿਆ। ਕਿਤੁ = ਕਿਸ ਕੰਮ ਲਈ? ਵਿਅਰਥ ਹੀ। ਸੰਸਾਰਿ = ਸੰਸਾਰ ਵਿਚ।
ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥
They are bound and gagged and beaten at Death's door, but no one hears their shrieks and cries.
ਉਹ ਜਮ ਦੇ ਦਰਵਾਜ਼ੇ ਤੇ ਬੱਧੇ ਮਾਰੀ ਕੁੱਟੀਦੇ ਹਨ, ਕੋਈ ਉਹਨਾਂ ਦੀ ਕੂਕ ਪੁਕਾਰ ਵਲ ਧਿਆਨ ਨਹੀਂ ਦੇਂਦਾ। ਦਰਿ = ਦਰ ਤੇ। ਮਾਰੀਅਹਿ = ਮਾਰੇ ਕੁੱਟੇ ਜਾਂਦੇ ਹਨ।
ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥
They waste their lives uselessly; they die and are reincarnated over and over again. ||5||
ਉਹਨਾਂ ਮਨੁੱਖਾ ਜਨਮ ਵਿਅਰਥ ਗਵਾ ਦਿੱਤਾ, ਤੇ ਫਿਰ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੫॥ ਵਾਰੋ ਵਾਰ = ਮੁੜ ਮੁੜ ॥੫॥
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥
Seeing this world on fire, I rushed to the Sanctuary of the True Guru.
ਜੇਹੜੇ ਮਨੁੱਖ ਇਸ ਜਗਤ ਨੂੰ (ਵਿਕਾਰਾਂ ਦੀ ਤਪਸ਼ ਵਿਚ) ਸੜਦਾ ਵੇਖ ਕੇ ਛੇਤੀ ਨਾਲ ਗੁਰੂ ਦੀ ਸ਼ਰਨ ਜਾ ਪਏ, ਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਪੱਕਾ ਟਿਕਾ ਦਿੱਤਾ, ਭਜਿ = ਦੌੜ ਕੇ।
ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥
The True Guru has implanted the Truth within me; I dwell steadfastly in Truth and self-restraint.
ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਤੇ (ਸੋਹਣੀ) ਜੀਵਨ-ਮਰਯਾਦਾ ਵਿਚ ਰਹਿਣ ਦੀ ਜਾਚ ਸਿਖਾ ਦਿੱਤੀ। ਸਤਿਗੁਰਿ = ਸਤਿਗੁਰੂ ਨੇ। ਦਿੜਾਇਆ = ਪੱਕਾ ਕਰ ਦਿੱਤਾ, ਮਨ ਵਿਚ ਚੰਗੀ ਤਰ੍ਹਾਂ ਵਸਾ ਦਿੱਤਾ। ਸੰਜਮਿ = ਸੰਜਮ ਵਿਚ, ਜੁਗਤਿ ਵਿਚ।
ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥
The True Guru is the Boat of Truth; in the Word of the Shabad, we cross over the terrifying world-ocean. ||6||
(ਹੇ ਭਾਈ!) ਗੁਰੂ ਸਦਾ ਕਾਇਮ ਰਹਿਣ ਵਾਲਾ ਜਹਾਜ਼ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੬॥ ਬੋਹਿਥਾ = ਜਹਾਜ਼ ॥੬॥
ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥
People continue wandering through the cycle of 8.4 million incarnations; without the True Guru, liberation is not obtained.
(ਜੇਹੜੇ ਗੁਰੂ ਦੀ ਸਰਨ ਤੋਂ ਵਾਂਝੇ ਰਹੇ ਉਹ) ਚੌਰਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਫਿਰਦੇ ਹਨ, ਗੁਰੂ ਤੋਂ ਬਿਨਾ (ਇਸ ਗੇੜ ਵਿਚੋਂ) ਖ਼ਲਾਸੀ ਨਹੀਂ ਮਿਲਦੀ। ਮੁਕਤਿ = ਖ਼ਲਾਸੀ।
ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥
Reading and studying, the Pandits and the silent sages have grown weary, but attached to the love of duality, they have lost their honor.
ਪੰਡਿਤ ਲੋਕ (ਸ਼ਾਸਤ੍ਰ ਆਦਿ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ ਥੱਕ ਗਏ, ਮੋਨ-ਧਾਰੀ ਸਾਧੂ ਸਮਾਧੀਆਂ ਲਾ ਲਾ ਕੇ ਥੱਕ ਗਏ (ਗੁਰੂ ਦੀ ਸਰਨ ਤੋਂ ਬਿਨਾ ਚੌਰਾਸੀ ਦੇ ਗੇੜ ਤੋਂ ਖ਼ਲਾਸੀ ਪ੍ਰਾਪਤ ਨਾਹ ਕਰ ਸਕੇ, ਉਹਨਾਂ ਨੇ ਸਗੋਂ) ਪ੍ਰਭੂ ਤੋਂ ਬਿਨਾ ਹੋਰ ਦੇ ਪਿਆਰ ਵਿਚ ਆਪਣੀ ਇੱਜ਼ਤ ਗਵਾ ਲਈ। ਮੋਨੀ = ਸਮਾਧੀਆਂ ਲਾਣ ਵਾਲੇ, ਮੋਨ ਧਾਰੀ ਰੱਖਣ ਵਾਲੇ। ਦੂਜੈ ਭਾਇ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਪਤਿ = ਇੱਜ਼ਤ।
ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥
The True Guru teaches the Word of the Shabad; without the True One, there is no other at all. ||7||
ਜਿਸ ਮਨੁੱਖ ਨੂੰ ਗੁਰੂ ਨੇ ਆਪਣਾ ਸ਼ਬਦ ਸੁਣਾ ਦਿੱਤਾ (ਉਸ ਨੂੰ ਨਿਸ਼ਚਾ ਹੋ ਗਿਆ ਕਿ) ਸਦਾ-ਥਿਰ ਪ੍ਰਭੂ ਤੋਂ ਬਿਨਾ ਹੋਰ ਕੋਈ (ਜੀਵ ਦਾ ਰਾਖਾ) ਨਹੀਂ ਹੈ ॥੭॥
ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥
Those who are linked by the True One are linked to Truth. They always act in Truth.
(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਨ੍ਹਾਂ ਜੀਵਾਂ ਨੂੰ ਸਦਾ-ਥਿਰ ਪ੍ਰਭੂ ਨੇ ਆਪਣੀ ਯਾਦ ਵਿਚ ਜੋੜਿਆ, ਉਹੀ ਸਦਾ-ਥਿਰ ਦੇ ਨਾਮ ਵਿਚ ਲੱਗੇ ਹਨ, ਉਹੀ ਸਦਾ ਇਹ ਨਾਲ ਨਿਭਣ ਵਾਲੀ ਕਾਰ ਕਰਦੇ ਹਨ। ਸਚੈ = ਸਦਾ-ਥਿਰ ਪ੍ਰਭੂ ਨੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਕਰੰਨਿ = ਕਰਨਿ, ਕਰਦੇ ਹਨ।
ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥
They attain their dwelling in the home of their own inner being, and they abide in the Mansion of Truth.
ਉਹਨਾਂ ਬੰਦਿਆਂ ਨੇ (ਮਾਇਆ ਦੀ ਭਟਕਣਾ ਤੋਂ ਬਚ ਕੇ) ਅੰਤਰ-ਆਤਮੇ ਟਿਕਾਣਾ ਪ੍ਰਾਪਤ ਕਰ ਲਿਆ ਹੈ, ਉਹ ਬੰਦੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਰਹਿੰਦੇ ਹਨ। ਮਹਲਿ = ਮਹਲ ਵਿਚ। ਸਚੈ ਮਹਲਿ = ਸਦਾ-ਥਿਰ ਪ੍ਰਭੂ ਦੇ ਘਰ ਵਿਚ। ਰਹੰਨਿ = ਰਹਿੰਦੇ ਹਨ।
ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥
O Nanak, the devotees are happy and peaceful forever. They are absorbed in the True Name. ||8||17||8||25||
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ ਸੁਖੀ ਰਹਿੰਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸਦਾ ਮਸਤ ਰਹਿੰਦੇ ਹਨ ॥੮॥੧੭॥੮॥੨੫॥{69-70} ਰਚੰਨਿ = ਰਚੇ ਰਹਿੰਦੇ ਹਨ, ਮਸਤ ਰਹਿੰਦੇ ਹਨ ॥੮॥੧੭॥੮॥੨੫॥{69-70}