ਕਾਨੜਾ ਮਹਲਾ ੫ ॥
Kaanraa, Fifth Mehl:
ਕਾਨੜਾ ਪੰਜਵੀਂ ਪਾਤਿਸ਼ਾਹੀ।
ਹਰਿ ਕੇ ਚਰਨ ਹਿਰਦੈ ਗਾਇ ॥
Sing of the Lord's Feet within your heart.
ਪਰਮਾਤਮਾ ਦੇ ਚਰਨ ਹਿਰਦੇ ਵਿਚ (ਟਿਕਾ ਕੇ; ਉਸ ਦੇ ਗੁਣ) ਗਾਇਆ ਕਰ। ਹਿਰਦੈ = ਹਿਰਦੇ ਵਿਚ। ਗਾਇ = ਗਾਇਆ ਕਰ, ਸਿਫ਼ਤ-ਸਾਲਾਹ ਕਰਿਆ ਕਰ।
ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥੧॥ ਰਹਾਉ ॥
Meditate, meditate in constant remembrance on God, the Embodiment of soothing peace and cooling tranquility. ||1||Pause||
ਉਸ ਪ੍ਰਭੂ ਦਾ ਸਦਾ ਧਿਆਨ ਧਰਿਆ ਕਰ, ਉਸ ਪ੍ਰਭੂ ਦਾ ਸਦਾ ਸਿਮਰਨ ਕਰਿਆ ਕਰ ਜੋ ਠੰਢ-ਸਰੂਪ ਹੈ ਜੋ ਸੁਖ-ਸਰੂਪ ਹੈ ਜੋ ਸ਼ਾਂਤੀ-ਸਰੂਪ ਹੈ ॥੧॥ ਰਹਾਉ ॥ ਸੀਤਲਾ ਮੂਰਤਿ = ਉਸ ਪ੍ਰਭੂ ਨੂੰ ਜਿਸ ਦਾ ਸਰੂਪ ਠੰਢਾ-ਠਾਰ ਹੈ। ਸੁਖ ਮੂਰਤਿ = ਸੁਖ-ਸਰੂਪ ਪ੍ਰਭੂ। ਸਾਂਤਿ ਮੂਰਤਿ = ਸ਼ਾਂਤੀ-ਸਰੂਪ ਪ੍ਰਭੂ ਨੂੰ। ਧਿਆਇ = ਧਿਆਇਆ ਕਰ ॥੧॥ ਰਹਾਉ ॥
ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥੧॥
All your hopes shall be fulfilled, and the pain of millions of deaths and births shall be gone. ||1||
(ਸਿਮਰਨ ਦੀ ਬਰਕਤਿ ਨਾਲ ਮਨੁੱਖ ਦੀ) ਸਾਰੀ ਆਸ ਪੂਰੀ ਹੋ ਜਾਂਦੀ ਹੈ, ਕ੍ਰੋੜਾਂ ਜਨਮਾਂ ਦਾ ਦੁੱਖ ਦੂਰ ਹੋ ਜਾਂਦਾ ਹੈ ॥੧॥ ਸਗਲ = ਸਾਰੀ। ਕੋਟਿ ਜਨਮ ਦੁਖੁ = ਕ੍ਰੋੜਾਂ ਜਨਮਾਂ ਦਾ ਦੁਖੁ ॥੧॥
ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥
Immerse yourself in the Saadh Sangat, the Company of the Holy, and you shall obtain the benefits of giving charitable gifts, and all sorts of good deeds.
ਗੁਰੂ ਦੀ ਸੰਗਤ ਵਿਚ ਟਿਕਿਆ ਰਹੁ-ਇਹੀ ਹੈ ਅਨੇਕਾਂ ਪੁੰਨ ਦਾਨ ਆਦਿਕ ਕਰਮ। ਸਾਧੂ ਸੰਗਿ = ਗੁਰੂ ਦੀ ਸੰਗਤ ਵਿਚ। ਸਮਾਇ = ਲੀਨ ਹੋਇਆ ਰਹੁ।
ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥੨॥੧੧॥
Sorrow and suffering shall be erased, O Nanak, and you shall never again be devoured by death. ||2||11||
(ਸੰਗਤ ਦੀ ਬਰਕਤਿ ਨਾਲ ਸਾਰੇ) ਦੁੱਖ ਕਲੇਸ਼ ਮਿਟ ਜਾਂਦੇ ਹਨ। ਹੇ ਨਾਨਕ! ਆਤਮਕ ਮੌਤ (ਆਤਮਕ ਜੀਵਨ ਨੂੰ) ਫਿਰ ਨਹੀਂ ਖਾ ਸਕਦੀ ॥੨॥੧੧॥ ਕਾਲੁ = ਮੌਤ, ਆਤਮਕ ਮੌਤ ॥੨॥੧੧॥