ਪਉੜੀ ॥
Pauree:
ਪਉੜੀ
ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥
The day of the full moon: God alone is Perfect; He is the All-powerful Cause of causes.
ਸਿਰਫ਼ ਪਰਮਾਤਮਾ ਹੀ ਸਾਰੇ ਗੁਣਾਂ ਨਾਲ ਭਰਪੂਰ ਹੈ, ਸਾਰੇ ਜਗਤ ਦਾ ਮੂਲ ਹੈ ਤੇ ਸਾਰੀਆਂ ਤਾਕਤਾਂ ਦਾ ਮਾਲਕ ਹੈ। ਪੂਰਨਮਾ = ਪੂਰਨਮਾਸੀ, ਜਿਸ ਰਾਤ ਚੰਦ ਮੁਕੰਮਲ ਹੁੰਦਾ ਹੈ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭ ਤਾਕਤਾਂ ਦਾ ਮਾਲਕ।
ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥
The Lord is kind and compassionate to all beings and creatures; His Protecting Hand is over all.
ਉਹ ਸਰਬ ਵਿਆਪਕ ਪ੍ਰਭੂ ਸਭ ਜੀਵਾਂ ਉਤੇ ਦਇਆਵਾਨ ਰਹਿੰਦਾ ਹੈ, ਸਭ ਜੀਵਾਂ ਉਤੇ ਉਸ (ਦੀ ਸਹਾਇਤਾ) ਦਾ ਹੱਥ ਹੈ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਜਾ ਕਾ = ਜਿਸ ਦਾ।
ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥
He is the Treasure of Excellence, the Lord of the Universe; through the Guru, He acts.
ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਸਾਰੀ ਸ੍ਰਿਸ਼ਟੀ ਦਾ ਪਾਲਕ ਹੈ, ਸਭ ਤੋਂ ਵੱਡਾ ਹੈ, ਸਭ ਕੁਝ ਉਸੇ ਦਾ ਹੀ ਕੀਤਾ ਵਾਪਰਦਾ ਹੈ। ਨਿਧਾਨ = ਖ਼ਜ਼ਾਨਾ। ਗੁਰ = ਵੱਡਾ।
ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥
God, the Inner-knower, the Searcher of hearts, is All-knowing, Unseen and Immaculately Pure.
ਪ੍ਰਭੂ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਿਆਣਾ ਹੈ, ਉਸ ਦਾ ਮੁਕੰਮਲ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ। ਅੰਤਰਜਾਮੀ = (ਹਰੇਕ ਦੇ) ਅੰਦਰ ਦੀ ਜਾਣਨ ਵਾਲਾ। ਸੁਜਾਨੁ = ਸਿਆਣਾ। ਅਲਖ = ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਨਿਰੰਜਨ = {ਨਿਰ-ਅੰਜਨ। ਅੰਜਨ = ਮਾਇਆ ਦੀ ਕਾਲਖ}।
ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥
The Supreme Lord God, the Transcendent Lord, is the Knower of all ways and means.
(ਹੇ ਭਾਈ!) ਉਹ ਪਾਰਬ੍ਰਹਮ ਸਭ ਤੋਂ ਵੱਡਾ ਮਾਲਕ ਹੈ (ਜੀਵਾਂ ਦੇ ਭਲੇ ਦਾ) ਹਰੇਕ ਢੰਗ ਜਾਣਨ ਵਾਲਾ ਹੈ, ਸਭ ਬਿਧਿ = ਹਰੇਕ ਢੰਗ।
ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥
He is the Support of His Saints, with the Power to give Sanctuary. Twenty-four hours a day, I bow in reverence to Him.
ਸੰਤਾਂ ਦਾ ਰਾਖਾ ਹੈ, ਸਰਨ ਆਏ ਦੀ ਸਹਾਇਤਾ ਕਰਨ ਜੋਗਾ ਹੈ-ਉਸ ਪਰਮਾਤਮਾ ਨੂੰ ਅੱਠੇ ਪਹਰ ਨਮਸਕਾਰ ਕਰ। ਸਰਨਿ ਜੋਗੁ = ਸਰਨ ਆਏ ਦੀ ਸਹਾਇਤਾ ਕਰਨ ਜੋਗਾ।
ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥
His Unspoken Speech cannot be understood; I meditate on the Feet of the Lord.
ਪਰਮਾਤਮਾ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ, ਉਸ ਦਾ ਸਹੀ ਸਰੂਪ ਸਮਝਿਆ ਨਹੀਂ ਜਾ ਸਕਦਾ। ਉਸ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰ। ਅਕਬ = ਜਿਨ੍ਹਾਂ ਨੂੰ ਬਿਆਨ ਨਾਹ ਕੀਤਾ ਜਾ ਸਕੇ।
ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥
He is the Saving Grace of sinners, the Master of the masterless; Nanak has entered God's Sanctuary. ||16||
ਹੇ ਨਾਨਕ! ਉਹ ਪਰਮਾਤਮਾ (ਵਿਕਾਰਾਂ ਵਿਚ) ਡਿੱਗੇ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ, ਉਹ ਨਿਖਸਮਿਆਂ ਦਾ ਖਸਮ ਹੈ, ਉਸ ਦਾ ਆਸਰਾ ਲੈ ॥੧੬॥ ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ ॥੧੬॥