ਪਉੜੀ

Pauree:

ਪਉੜੀ।

ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ

O God, Your humble servant offers his prayer to You; You are my True Master.

ਪ੍ਰਭੂ ਦੇ ਸੇਵਕ ਦੀ ਅਰਦਾਸਿ ਪ੍ਰਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ: (ਹੇ ਪ੍ਰਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ, ਜਨ = ਪ੍ਰਭੂ ਦਾ ਸੇਵਕ।

ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ

You are my Protector, forever and ever; I meditate on You.

ਤੂੰ ਸਦਾ ਹੀ ਰਾਖਾ ਹੈਂ, ਮੈਂ ਤੈਨੂੰ ਸਿਮਰਦਾ ਹਾਂ। ਹਉ = ਮੈਂ।

ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ

All the beings and creatures are Yours; You are pervading and permeating in them.

ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ।

ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ

One who slanders Your slave is crushed and destroyed.

ਜੋ ਮਨੁੱਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ ਨੂੰ (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ।

ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥

Falling at Your Feet, Nanak has renounced his cares, and has become care-free. ||21||

ਹੇ ਨਾਨਕ! ਤੂੰ ਭੀ ਪ੍ਰਭੂ ਦੀ ਚਰਨੀਂ ਲੱਗ ਤੇ (ਦੁਨੀਆ ਵਾਲੀ) ਚਿੰਤਾ ਛੱਡ ਕੇ ਬੇ-ਫ਼ਿਕਰ ਹੋ ਰਹੁ ॥੨੧॥ ਪਾਈ = ਪੈਰੀਂ ॥੨੧॥