ਗਉੜੀ ਮਹਲਾ ੫ ॥
Gauree, Fifth Mehl:
ਗਉੜੀ ਪਾਤਸ਼ਾਹੀ ਪੰਜਵੀ।
ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
When someone attaches himself to the Lord, then everyone is his friend.
(ਹੇ ਭਾਈ!) ਜਦੋਂ ਮਨੁੱਖ ਪਰਮਾਤਮਾ ਨਾਲ ਪਿਆਰ ਪੈਦਾ ਕਰਦਾ ਹੈ, ਤਾਂ ਉਸ ਨੂੰ ਹਰੇਕ ਮਨੁੱਖ ਆਪਣਾ ਮਿੱਤਰ ਦਿੱਸਦਾ ਹੈ, ਸਿਉ = ਨਾਲ। ਜੁਰੈ = ਜੁੜਦਾ ਹੈ, ਪਿਆਰ ਪੈਦਾ ਕਰਦਾ ਹੈ। ਸਭੁ ਕੋ = ਹਰੇਕ ਮਨੁੱਖ।
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥
When someone attaches himself to the Lord, then his consciousness is steady.
ਜਦੋਂ ਮਨੁੱਖ ਪਰਮਾਤਮਾ ਨਾਲ ਜੁੜਦਾ ਹੈ, ਤਦੋਂ ਉਸ ਦਾ ਚਿੱਤ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ ਸਦਾ) ਅਡੋਲ ਰਹਿੰਦਾ ਹੈ। ਤ = ਤਾਂ, ਤਦੋਂ। ਨਿਹਚਲੁ = (ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ।
ਹਰਿ ਸਿਉ ਜੁਰੈ ਨ ਵਿਆਪੈ ਕਾੜੑਾ ॥
When someone attaches himself to the Lord, he is not afflicted by worries.
ਜਦੋਂ ਮਨੁੱਖ ਪਰਮਾਤਮਾ ਨਾਲ ਜੁੜਦਾ ਹੈ, ਤਾਂ ਕੋਈ ਚਿੰਤਾ-ਫ਼ਿਕਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ, ਕਾੜ੍ਹ੍ਹਾ = ਚਿੰਤਾ-ਫ਼ਿਕਰ, ਝੋਰਾ। ਵਿਆਪੈ = ਜ਼ੋਰ ਪਾ ਸਕਦਾ।
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥
When someone attaches himself to the Lord, he is emancipated. ||1||
ਜਦੋਂ ਮਨੁੱਖ ਪਰਮਾਤਮਾ ਨਾਲ ਜੁੜਦਾ ਹੈ, (ਇਸ ਸੰਸਾਰ-ਸਮੁੰਦਰ ਵਿਚੋਂ) ਉਸ ਦਾ ਪਾਰ-ਉਤਾਰਾ ਹੋ ਜਾਂਦਾ ਹੈ ॥੧॥ ਨਿਸਤਾਰਾ = ਪਾਰ-ਉਤਾਰਾ ॥੧॥
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥
O my mind, unite yourself with the Lord.
ਹੇ ਮੇਰੇ ਮਨ! ਤੂੰ ਆਪਣੀ ਪ੍ਰੀਤਿ ਪਰਮਾਤਮਾ ਨਾਲ ਬਣਾ। ਜੋਰੁ = ਜੋੜ, ਪ੍ਰੀਤ ਬਣਾ।
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥
Nothing else is of any use to you. ||1||Pause||
(ਪਰਮਾਤਮਾ ਨਾਲ ਪ੍ਰੀਤਿ ਬਣਾਣ ਤੋਂ ਬਿਨਾ) ਕੋਈ ਹੋਰ ਉੱਦਮ ਤੇਰੇ ਕਿਸੇ ਕੰਮ ਨਹੀਂ ਆਵੇਗਾ ॥੧॥ ਰਹਾਉ ॥ ਕਾਜਿ = ਕੰਮ ਵਿਚ। ਹੋਰੁ = ਕੋਈ ਹੋਰ ਉੱਦਮ ॥੧॥ ਰਹਾਉ ॥
ਵਡੇ ਵਡੇ ਜੋ ਦੁਨੀਆਦਾਰ ॥
The great and powerful people of the world
(ਹੇ ਭਾਈ! ਜਗਤ ਵਿਚ) ਜੇਹੜੇ ਜੇਹੜੇ ਵੱਡੇ ਵੱਡੇ ਜਾਇਦਾਦਾਂ ਵਾਲੇ ਹਨ, ਦੁਨੀਆਦਾਰ = ਧਨਾਢ।
ਕਾਹੂ ਕਾਜਿ ਨਾਹੀ ਗਾਵਾਰ ॥
are of no use, you fool!
ਉਹਨਾਂ ਮੂਰਖਾਂ ਦੀ (ਕੋਈ ਜਾਇਦਾਦ ਆਤਮਕ ਜੀਵਨ ਦੇ ਰਸਤੇ ਵਿਚ) ਉਹਨਾਂ ਦੇ ਕੰਮ ਨਹੀਂ ਆਉਂਦੀ। ਕਾਹੂ ਕਾਜਿ = ਕਿਸੇ ਕੰਮ ਵਿਚ। ਗਾਵਾਰ = ਮੂਰਖ।
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥
The Lord's slave may be born of humble origins,
(ਦੂਜੇ ਪਾਸੇ) ਪਰਮਾਤਮਾ ਦਾ ਭਗਤ ਨੀਵੀਂ ਕੁਲ ਵਿਚ ਭੀ ਜੰਮਿਆ ਹੋਇਆ ਹੋਵੇ, ਨੀਚ ਕੁਲੁ = ਨੀਵੀਂ ਕੁਲ ਵਾਲਾ, ਨੀਵੀਂ ਕੁਲ ਵਿਚ ਜੰਮਿਆ ਹੋਇਆ। ਸੁਣਹਿ = ਲੋਕ ਸੁਣਦੇ ਹਨ।
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥
but in his company, you shall be saved in an instant. ||2||
ਤਾਂ ਭੀ ਲੋਕ ਉਸ ਦੀ ਸਿੱਖਿਆ ਸੁਣਦੇ ਹਨ, ਤੇ ਉਸ ਦੀ ਸੰਗਤਿ ਵਿਚ ਰਹਿ ਕੇ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਰਾਂ ਵਿਚੋਂ) ਇਕ ਪਲ ਵਿਚ ਬਚ ਨਿਕਲਦੇ ਹਨ ॥੨॥ ਸੰਗਿ = ਸੰਗਤਿ ਵਿਚ। ਉਧਰਹਿ = (ਵਿਕਾਰਾਂ ਤੋਂ) ਬਚ ਜਾਂਦੇ ਹਨ ॥੨॥
ਕੋਟਿ ਮਜਨ ਜਾ ਕੈ ਸੁਣਿ ਨਾਮ ॥
Hearing the Naam, the Name of the Lord, is equal to millions of cleansing baths.
(ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸੁਣਨ ਵਿਚ ਕ੍ਰੋੜਾਂ ਤੀਰਥ-ਇਸ਼ਨਾਨ ਆ ਜਾਂਦੇ ਹਨ, ਕੋਟਿ = ਕ੍ਰੋੜਾਂ। ਮਜਨ = ਤੀਰਥ-ਇਸ਼ਨਾਨ। ਜਾ ਕੈ ਸੁਣਿ ਨਾਮ = ਜਿਸ ਦਾ ਨਾਮ ਸੁਣਨ ਵਿਚ।
ਕੋਟਿ ਪੂਜਾ ਜਾ ਕੈ ਹੈ ਧਿਆਨ ॥
Meditating on it is equal to millions of worship ceremonies.
ਜਿਸ ਪਰਮਾਤਮਾ ਦਾ ਧਿਆਨ ਧਰਨ ਵਿਚ ਕ੍ਰੋੜਾਂ ਦੇਵ-ਪੂਜਾ ਆ ਜਾਂਦੀਆਂ ਹਨ, ਜਾ ਕੈ ਧਿਆਨ = ਜਿਸ ਦਾ ਧਿਆਨ ਧਰਨ ਵਿਚ।
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥
Hearing the Word of the Lord's Bani is equal to giving millions in alms.
ਜਿਸ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਸੁਣਨ ਵਿਚ ਕ੍ਰੋੜਾਂ ਪੁੰਨ ਹੋ ਜਾਂਦੇ ਹਨ, ਸੁਣਿ = ਸੁਣ ਕੇ।
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥
To know the way, through the Guru, is equal to millions of rewards. ||3||
ਗੁਰੂ ਪਾਸੋਂ ਉਸ ਪਰਮਾਤਮਾ ਨਾਲ ਮਿਲਾਪ ਦੀ ਵਿਧੀ ਸਿੱਖਿਆਂ ਇਹ ਸਾਰੇ ਕ੍ਰੋੜਾਂ ਫਲ ਪ੍ਰਾਪਤ ਹੋ ਜਾਂਦੇ ਹਨ ॥੩॥ ਗੁਰ ਤੇ = ਗੁਰੂ ਪਾਸੋਂ। ਬਿਧਿ = (ਮਿਲਣ ਦਾ) ਤਰੀਕਾ। ਜਾਣੀ = ਜਾਣਿਆਂ ॥੩॥
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥
Within your mind, over and over again, think of Him,
(ਹੇ ਭਾਈ!) ਆਪਣੇ ਮਨ ਵਿਚ ਤੂੰ ਸਦਾ ਪਰਮਾਤਮਾ ਨੂੰ ਯਾਦ ਰੱਖ, ਫਿਰਿ ਫਿਰਿ = ਮੁੜ ਮੁੜ, ਸਦਾ। ਚੇਤ = ਯਾਦ ਕਰ।
ਬਿਨਸਿ ਜਾਹਿ ਮਾਇਆ ਕੇ ਹੇਤ ॥
and your love of Maya shall depart.
ਮਾਇਆ ਵਾਲੇ ਤੇਰੇ ਸਾਰੇ ਹੀ ਮੋਹ ਨਾਸ ਹੋ ਜਾਣਗੇ। ਹੇਤ = ਮੋਹ।
ਹਰਿ ਅਬਿਨਾਸੀ ਤੁਮਰੈ ਸੰਗਿ ॥
The Imperishable Lord is always with you.
ਹੇ ਮੇਰੇ ਮਨ! ਉਹ ਕਦੇ ਨਾਸ ਨਾਹ ਹੋਣ ਵਾਲਾ ਪਰਮਾਤਮਾ ਸਦਾ ਤੇਰੇ ਨਾਲ ਵੱਸਦਾ ਹੈ, ਸੰਗਿ = ਨਾਲ।
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥
O my mind, immerse yourself in the Love of the Lord. ||4||
ਤੂੰ ਉਸ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਸਦਾ ਜੁੜਿਆ ਰਹੁ ॥੪॥ ਰਚੁ = ਜੁੜਿਆ ਰਹੁ। ਰੰਗਿ = ਪ੍ਰੇਮ ਵਿਚ ॥੪॥
ਜਾ ਕੈ ਕਾਮਿ ਉਤਰੈ ਸਭ ਭੂਖ ॥
Working for Him, all hunger departs.
(ਹੇ ਭਾਈ!) ਜਿਸ ਦੀ ਸੇਵਾ-ਭਗਤੀ ਵਿਚ ਲੱਗਿਆਂ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਜਾਂਦੀ ਹੈ, ਜਾ ਕੈ ਕਾਮਿ = ਜਿਸ ਦੀ ਸੇਵਾ ਦੀ ਰਾਹੀਂ।
ਜਾ ਕੈ ਕਾਮਿ ਨ ਜੋਹਹਿ ਦੂਤ ॥
Working for Him, the Messenger of Death will not be watching you.
ਤੇ ਉਸ ਦੀ ਸੇਵਾ-ਭਗਤੀ ਵਿਚ ਲੱਗਿਆਂ ਜਮਦੂਤ ਤੱਕ ਭੀ ਨਹੀਂ ਸਕਦੇ। ਨ ਜੋਹਹਿ = ਨਹੀਂ ਤੱਕਦੇ।
ਜਾ ਕੈ ਕਾਮਿ ਤੇਰਾ ਵਡ ਗਮਰੁ ॥
Working for Him, you shall obtain glorious greatness.
(ਹੇ ਭਾਈ!) ਜਿਸ ਦੀ ਸੇਵਾ ਭਗਤੀ ਦੀ ਬਰਕਤਿ ਨਾਲ ਤੇਰਾ (ਹਰ ਥਾਂ) ਵੱਡਾ ਤੇਜ-ਪ੍ਰਤਾਪ ਬਣ ਸਕਦਾ ਹੈ, ਗਮਰੁ = ਗ਼ਮਰ, ਤੇਜ-ਪ੍ਰਤਾਪ।
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥
Working for Him, you shall become immortal. ||5||
ਤੇ ਉਸ ਦੀ ਸੇਵਾ-ਭਗਤੀ ਵਿਚ ਲੱਗਿਆਂ ਤੂੰ ਸਦੀਵੀ ਆਤਮਕ ਜੀਵਨ ਵਾਲਾ ਬਣ ਸਕਦਾ ਹੈਂ ॥੫॥ ਅਮਰੁ = ਸਦੀਵੀ ਆਤਮਕ ਜੀਵਨ ਵਾਲਾ ॥੫॥
ਜਾ ਕੇ ਚਾਕਰ ਕਉ ਨਹੀ ਡਾਨ ॥
His servant does not suffer punishment.
(ਹੇ ਭਾਈ!) ਜਿਸ ਪਰਮਾਤਮਾ ਦੇ ਸੇਵਕ-ਭਗਤ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ, ਜਾ ਕੇ = ਜਿਸ ਦੇ {ਲਫ਼ਜ਼ 'ਜਾ ਕੈ' ਅਤੇ 'ਜਾ ਕੇ' ਦਾ ਫ਼ਰਕ ਗਹੁ ਨਾਲ ਵੇਖਣ-ਯੋਗ ਹੈ}। ਡਾਨ = ਡੰਨ, ਸਜ਼ਾ, ਦੁੱਖ-ਕਲੇਸ਼।
ਜਾ ਕੇ ਚਾਕਰ ਕਉ ਨਹੀ ਬਾਨ ॥
His servant suffers no loss.
ਜਿਸ ਪਰਮਾਤਮਾ ਦੇ ਸੇਵਕ-ਭਗਤ ਨੂੰ ਕੋਈ ਐਬ ਨਹੀਂ ਚੰਬੜ ਸਕਦਾ, ਬਾਨ = {वयस्न} ਐਬ।
ਜਾ ਕੈ ਦਫਤਰਿ ਪੁਛੈ ਨ ਲੇਖਾ ॥
In His Court, His servant does not have to answer for his account.
ਜਿਸ ਪਰਮਾਤਮਾ ਦੇ ਦਫ਼ਤਰ ਵਿਚ (ਸੇਵਕ ਭਗਤ ਪਾਸੋਂ ਕੀਤੇ ਕਰਮਾਂ ਦਾ ਕੋਈ) ਹਿਸਾਬ ਨਹੀਂ ਮੰਗਿਆ ਜਾਂਦਾ, (ਕਿਉਂਕਿ ਸੇਵਾ ਭਗਤੀ ਦੀ ਬਰਕਤਿ ਨਾਲ ਉਸ ਪਾਸੋਂ ਕੋਈ ਕੁਕਰਮ ਹੁੰਦੇ ਹੀ ਨਹੀਂ) ਜਾ ਕੈ ਦਫਤਰਿ = ਜਿਸ ਦੇ ਦਫ਼ਤਰ ਵਿਚ।
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥
So serve Him with distinction. ||6||
ਉਸ ਪਰਮਾਤਮਾ ਦੀ ਸੇਵਾ-ਭਗਤੀ ਉਚੇਚੇ ਤੌਰ ਤੇ ਕਰਦੇ ਰਹੁ ॥੬॥ ਚਾਕਰੀ = ਸੇਵਾ। ਬਿਸੇਖਾ = ਉਚੇਚੀ ॥੬॥
ਜਾ ਕੈ ਊਨ ਨਾਹੀ ਕਾਹੂ ਬਾਤ ॥
He is not lacking in anything.
ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਘਰ ਵਿਚ ਕਿਸੇ ਚੀਜ਼ ਦੀ ਕਮੀ ਨਹੀਂ, ਜਾ ਕੈ = ਜਿਸ ਦੇ ਘਰ ਵਿਚ। ਊਨ = ਘਾਟ, ਕਮੀ।
ਏਕਹਿ ਆਪਿ ਅਨੇਕਹਿ ਭਾਤਿ ॥
He Himself is One, although He appears in so many forms.
ਜੇਹੜਾ ਪਰਮਾਤਮਾ ਇਕ ਆਪ ਹੀ ਆਪ ਹੁੰਦਾ ਹੋਇਆ ਅਨੇਕਾਂ ਰੂਪਾਂ ਵਿਚ ਪਰਗਟ ਹੋ ਰਿਹਾ ਹੈ, ਅਨੇਕਹਿ ਭਾਤਿ = ਅਨੇਕਾਂ ਤਰੀਕਿਆਂ ਨਾਲ।
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥
By His Glance of Grace, you shall be happy forever.
ਜਿਸ ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹਰੇਕ ਜੀਵ ਨਿਹਾਲ ਹੋ ਜਾਂਦਾ ਹੈ, ਨਿਹਾਲ = ਖ਼ੁਸ਼, ਪ੍ਰਸੰਨ, ਸੌਖਾ। ਦ੍ਰਿਸ਼ਟਿ = ਨਜ਼ਰ, ਨਿਗਾਹ।
ਮਨ ਮੇਰੇ ਕਰਿ ਤਾ ਕੀ ਘਾਲ ॥੭॥
So work for Him, O my mind. ||7||
ਤੂੰ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰ ॥੭॥ ਘਾਲ = ਸੇਵਾ ॥੭॥
ਨਾ ਕੋ ਚਤੁਰੁ ਨਾਹੀ ਕੋ ਮੂੜਾ ॥
No one is clever, and no one is foolish.
(ਪਰ ਆਪਣੇ ਆਪ) ਨਾਹ ਕੋਈ ਮਨੁੱਖ ਸਿਆਣਾ ਬਣ ਸਕਦਾ ਹੈ, ਨਾਹ ਕੋਈ ਮਨੁੱਖ (ਆਪਣੀ ਮਰਜ਼ੀ ਨਾਲ) ਮੂਰਖ ਟਿਕਿਆ ਰਹਿੰਦਾ ਹੈ, ਚਤੁਰੁ = ਚਾਲਾਕ, ਸਿਆਣਾ। ਮੂੜਾ = ਮੂਰਖ।
ਨਾ ਕੋ ਹੀਣੁ ਨਾਹੀ ਕੋ ਸੂਰਾ ॥
No one is weak, and no one is a hero.
ਨਾਹ ਕੋਈ ਨਿਤਾਣਾ ਹੈ ਤੇ ਨਾਹ ਕੋਈ ਸੂਰਮਾ ਹੈ। ਕੋ = ਕੋਈ ਮਨੁੱਖ। ਹੋਣੁ = ਕਮਜ਼ੋਰ। ਸੂਰਾ = ਸੂਰਮਾ।
ਜਿਤੁ ਕੋ ਲਾਇਆ ਤਿਤ ਹੀ ਲਾਗਾ ॥
As the Lord attaches someone, so is he attached.
ਹਰੇਕ ਜੀਵ ਉਸੇ ਪਾਸੇ ਹੀ ਲੱਗਾ ਹੋਇਆ ਹੈ ਜਿਸ ਪਾਸੇ ਪਰਮਾਤਮਾ ਨੇ ਉਸ ਨੂੰ ਲਾਇਆ ਹੋਇਆ ਹੈ। ਜਿਤੁ = ਜਿਸ (ਕੰਮ) ਵਿਚ। ਤਿਤ ਹੀ = {ਲਫ਼ਜ਼ 'ਤਿਤੁ' ਦਾ (ੁ) ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉਡ ਗਿਆ ਹੈ} ਉਸ ਵਿਚ ਹੀ।
ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
He alone is the Lord's servant, O Nanak, who is so blessed. ||8||6||
ਹੇ ਨਾਨਕ! (ਪਰਮਾਤਮਾ ਦੀ ਮਿਹਰ ਨਾਲ) ਜਿਸ ਦੀ ਕਿਸਮਤ ਜਾਗ ਪੈਂਦੀ ਹੈ, ਉਹੀ ਉਸ ਦਾ ਸੇਵਕ ਬਣਦਾ ਹੈ ॥੮॥੬॥