ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ

By His Grace, you give donations in abundance to charities;

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਬਹੁਤ ਦਾਨ ਪੁੰਨ ਕਰਦਾ ਹੈਂ, ਕਰਹਿ = ਤੂੰ ਕਰਦਾ ਹੈਂ।

ਮਨ ਆਠ ਪਹਰ ਕਰਿ ਤਿਸ ਕਾ ਧਿਆਨ

O mind, meditate on Him, twenty-four hours a day.

ਹੇ ਮਨ! ਅੱਠੇ ਪਹਿਰ ਉਸ ਦਾ ਚੇਤਾ ਕਰ।

ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ

By His Grace, you perform religious rituals and worldly duties;

ਜਿਸ ਦੀ ਮਿਹਰ ਨਾਲ ਤੂੰ ਰੀਤਾਂ ਰਸਮਾਂ ਕਰਨ ਜੋਗਾ ਹੋਇਆ ਹੈਂ, ਆਚਾਰ = {Skt. आचार} ਰਸਮ ਰਿਵਾਜ। ਬਿਉਹਾਰੀ = {Skt. व्यवहारिन्} ਵਿਹਾਰ ਕਰਨ ਵਾਲਾ, (ਰਸਮ ਰਿਵਾਜ) ਕਰਨ ਵਾਲਾ।

ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ

think of God with each and every breath.

ਉਸ ਪ੍ਰਭੂ ਨੂੰ ਸ੍ਵਾਸ ਸ੍ਵਾਸ ਯਾਦ ਕਰ।

ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ

By His Grace, your form is so beautiful;

ਜਿਸ ਦੀ ਦਇਆ ਨਾਲ ਤੇਰੀ ਸੋਹਣੀ ਸ਼ਕਲ ਹੈ,

ਸੋ ਪ੍ਰਭੁ ਸਿਮਰਹੁ ਸਦਾ ਅਨੂਪੁ

constantly remember God, the Incomparably Beautiful One.

ਉਸ ਸੋਹਣੇ ਮਾਲਕ ਨੂੰ ਸਦਾ ਸਿਮਰ। ਅਨੂਪੁ = ਅਨ ਊਪ, ਉਪਮਾ-ਰਹਿਤ, ਜਿਸ ਵਰਗਾ ਕੋਈ ਨਹੀਂ।

ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ

By His Grace, you have such high social status;

ਜਿਸ ਪ੍ਰਭੂ ਦੀ ਕਿਰਪਾ ਨਾਲ ਤੈਨੂੰ ਚੰਗੀ (ਮਨੁੱਖ) ਜਾਤੀ ਮਿਲੀ ਹੈ, ਨੀਕੀ = ਚੰਗੀ।

ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ

remember God always, day and night.

ਉਸ ਨੂੰ ਸਦਾ ਦਿਨ ਰਾਤ ਯਾਦ ਕਰ।

ਜਿਹ ਪ੍ਰਸਾਦਿ ਤੇਰੀ ਪਤਿ ਰਹੈ

By His Grace, your honor is preserved;

ਜਿਸ ਦੀ ਮੇਹਰ ਨਾਲ ਤੇਰੀ ਇੱਜ਼ਤ (ਜਗਤ ਵਿਚ) ਬਣੀ ਹੋਈ ਹੈ (ਉਸ ਦਾ ਨਾਮ ਸਿਮਰ)। ਪਤਿ = ਇੱਜ਼ਤ।

ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥

by Guru's Grace, O Nanak, chant His Praises. ||5||

ਹੇ ਨਾਨਕ! ਗੁਰੂ ਦੀ ਬਰਕਤਿ ਲੈ ਕੇ (ਵਡਭਾਗੀ ਮਨੁੱਖ) ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ॥੫॥ ਕਹੈ = ਆਖਦਾ ਹੈ ॥੫॥