ਤੁਖਾਰੀ ਮਹਲਾ

Tukhaari, First Mehl:

ਭੁਖਾਰੀ ਪਹਿਲੀ ਪਾਤਿਸ਼ਾਹੀ।

ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ

Deluded by doubt, misled and confused, the soul-bride later regrets and repents.

(ਜਿਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਤੋਂ ਵਾਂਜੀ ਰਹਿੰਦੀ ਹੈ, ਉਹ) ਕੋਝੇ ਭੁਲੇਖੇ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝ ਜਾਂਦੀ ਹੈ, ਮੁੜ ਮੁੜ ਗ਼ਲਤੀਆਂ ਕਰ ਕੇ ਪਛੁਤਾਂਦੀ ਰਹਿੰਦੀ ਹੈ। ਭੋਲਾਵੜੈ = ਕੋਝੇ ਭੋਲਾਵੇ ਵਿਚ, ਕੋਝੇ ਭੁਲੇਖੇ ਵਿਚ। ਭੁਲੀ = ਕੁਰਾਹੇ ਪੈ ਗਈ। ਭੁਲਿ = ਗ਼ਲਤੀ ਕਰ ਕੇ। ਪਛੋਤਾਣੀ = ਅਫ਼ਸੋਸ ਕਰਦੀ ਰਹੀ, ਹੱਥ ਮਲਦੀ ਰਹੀ।

ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਜਾਣੀ

Abandoning her Husband Lord, she sleeps, and does not appreciate His Worth.

(ਅਜਿਹੀ ਜੀਵ-ਇਸਤ੍ਰੀ) ਪ੍ਰਭੂ-ਪਤੀ ਦੀ ਕਦਰ ਨਹੀਂ ਸਮਝਦੀ। (ਮਾਇਆ ਦੇ ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਹੋ ਰਹੀ (ਅਜਿਹੀ ਜੀਵ-ਇਸਤ੍ਰੀ) ਨੂੰ ਪ੍ਰਭੂ-ਪਤੀ ਨੇ ਭੀ ਮਨੋਂ ਲਾਹ ਦਿੱਤਾ ਹੁੰਦਾ ਹੈ। ਪਿਰਿ = ਪਿਰ ਨੇ, ਪ੍ਰਭੂ-ਪਤੀ ਨੇ। ਛੋਡਿਅੜੀ = ਤਿਆਗ ਦਿੱਤੀ, ਪਿਆਰ ਕਰਨਾ ਛੱਡ ਦਿੱਤਾ। ਸੁਤੀ = ਮਾਇਆ ਦੇ ਮੋਹ ਦੀ ਨੀਂਦ ਵਿਚ ਪਈ ਰਹੀ। ਸਾਰ = ਕਦਰ।

ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ

Leaving her Husband Lord, she sleeps, and is plundered by her faults and demerits. The night is so painful for this bride.

ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਹੋਈ ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਕਰਨਾ ਛੱਡ ਦਿੱਤਾ, (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਰਹਿਣ ਦੇ ਇਸ) ਔਗੁਣ ਦੇ ਕਾਰਨ ਤਿਆਗ ਦਿੱਤਾ, ਉਸ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਰਾਤ ਦੁੱਖਦਾਈ ਹੋ ਜਾਂਦੀ ਹੈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਬੀਤਦੀ ਹੈ)। ਅਵਗਣਿ = ਅਵਗਣ ਦੇ ਕਾਰਨ, (ਇਸ) ਭੁੱਲ ਦੇ ਕਾਰਨ, (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਰਹਿਣ ਦੀ) ਭੁੱਲ ਦੇ ਕਾਰਨ। ਮੁਤੀ = (ਪਿਰ ਨੇ) ਤਿਆਗ ਦਿੱਤੀ। ਤਿਸੁ ਧਨ ਰਾਤੇ = ਉਸ (ਜੀਵ-) ਇਸਤ੍ਰੀ ਦੀ (ਜੀਵਨ) ਰਾਤ। ਵਿਧਣ = ਦੁੱਖ-ਭਰੀ।

ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ

Sexual desire, anger and egotism destroy her. She burns in egotism.

ਉਹ ਇਸਤ੍ਰੀ ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ (ਸਦਾ) ਖ਼ੁਆਰ ਹੁੰਦੀ ਰਹਿੰਦੀ ਹੈ, ਉਸ ਨੂੰ ਹਉਮੈ ਚੰਬੜੀ ਰਹਿੰਦੀ ਹੈ ਉਸ ਨੂੰ ਈਰਖਾ ਚੰਬੜੀ ਰਹਿੰਦੀ ਹੈ। ਕਾਮਿ = ਕਾਮ ਵਿਚ। ਕ੍ਰੋਧ ਵਿਚ। ਵਿਗੁਤੀ = ਖ਼ੁਆਰ ਹੁੰਦੀ ਰਹੀ। ਤਾਤੇ = ਤਾਤਿ, ਈਰਖਾ।

ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ

When the soul-swan flies away, by the Command of the Lord, her dust mingles with dust.

ਪਰਮਾਤਮਾ ਦੇ ਹੁਕਮ ਅਨੁਸਾਰ ਜੀਵਾਤਮਾ (ਤਾਂ ਆਖ਼ਿਰ ਸਰੀਰ ਨੂੰ ਛੱਡ ਕੇ) ਤੁਰ ਪੈਂਦਾ ਹੈ, ਤੇ, ਸਰੀਰ ਮਿੱਟੀ ਦੀ ਢੇਰੀ ਹੋ ਕੇ ਮਿੱਟੀ ਨਾਲ ਮਿਲ ਜਾਂਦਾ ਹੈ। ਉਡਰਿ = ਉੱਡ ਕੇ। ਉਡਰਿ ਚਲਿਆ = ਉੱਡ ਤੁਰਿਆ। ਹੰਸੁ = ਜੀਵਾਤਮਾ। ਭਸਮ = ਮਿੱਟੀ।

ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥

O Nanak, without the True Name, she is confused and deluded, and so she regrets and repents. ||1||

ਪਰ, ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਭੁੱਲੀ ਹੋਈ ਜੀਵ-ਇਸਤ੍ਰੀ ਸਾਰੀ ਉਮਰ ਭੁੱਲਾਂ ਕਰ ਕਰ ਕੇ (ਅਨੇਕਾਂ ਦੁੱਖ ਸਹੇੜ ਕੇ) ਪਛੁਤਾਂਦੀ ਰਹਿੰਦੀ ਹੈ ॥੧॥ ਵਿਹੂਣੀ = ਸੱਖਣੀ ॥੧॥

ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ

Please listen, O my Beloved Husband Lord, to my one prayer.

ਹੇ ਪਿਆਰੇ (ਪ੍ਰਭੂ-) ਪਤੀ! ਮੇਰੀ ਇਕ ਬੇਨਤੀ ਸੁਣ- ਨਾਹ = ਹੇ ਨਾਹ! ਹੇ ਨਾਥ! ਹੇ ਖਸਮ!

ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ

You dwell in the home of the self deep within, while I roll around like a dust-ball.

ਤੂੰ ਆਪਣੇ ਘਰ ਵਿਚ ਵੱਸ ਰਿਹਾ ਹੈਂ, ਪਰ ਮੈਂ (ਤੈਥੋਂ ਵਿਛੁੜ ਕੇ ਵਿਕਾਰਾਂ ਵਿਚ) ਖ਼ੁਆਰ ਹੋ ਕੇ ਸੁਆਹ ਦੀ ਢੇਰੀ ਹੋ ਰਹੀ ਹਾਂ। ਨਿਜ ਘਰਿ = ਆਪਣੇ ਘਰ ਵਿਚ। ਹਉ = ਹਉਂ, ਮੈਂ। ਰੁਲਿ = ਰੁਲ ਕੇ, (ਵਿਕਾਰਾਂ ਵਿਚ), ਖ਼ੁਆਰ ਹੋ ਕੇ।

ਬਿਨੁ ਅਪਨੇ ਨਾਹੈ ਕੋਇ ਚਾਹੈ ਕਿਆ ਕਹੀਐ ਕਿਆ ਕੀਜੈ

Without my Husband Lord, no one likes me at all; what can I say or do now?

ਆਪਣੇ (ਪ੍ਰਭੂ-) ਪਤੀ ਤੋਂ ਬਿਨਾ (ਪ੍ਰਭੂ-ਪਤੀ ਤੋਂ ਵਿਛੁੜੀ ਜੀਵ-ਇਸਤ੍ਰੀ ਨੂੰ) ਕੋਈ ਪਿਆਰ ਨਹੀਂ ਕਰਦਾ। (ਇਸ ਹਾਲਤ ਵਿਚ ਫਿਰ) ਕੀਹ ਆਖਣਾ ਚਾਹੀਦਾ ਹੈ? ਕੀਹ ਕਰਨਾ ਚਾਹੀਦਾ ਹੈ? ਬਿਨੁ ਨਾਹੈ = ਖਸਮ ਤੋਂ ਬਿਨਾ। ਨ ਚਾਹੈ = ਪਸੰਦ ਨਹੀਂ ਕਰਦਾ। ਕਿਆ ਕਹੀਐ = ਕੀਹ ਆਖਣਾ ਚਾਹੀਦਾ ਹੈ? ਕਿਆ ਕੀਜੈ = ਕੀਹ ਕਰਨਾ ਚਾਹੀਦਾ ਹੈ?

ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰਸਬਦੀ ਰਸੁ ਪੀਜੈ

The Ambrosial Naam, the Name of the Lord, is the sweetest nectar of nectars. Through the Word of the Guru's Shabad, with my tongue, I drink in this nectar.

(ਹੇ ਜੀਵ-ਇਸਤ੍ਰੀ!) ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ (ਦੁਨੀਆ ਦੇ) ਸਭ ਰਸਾਂ ਤੋਂ ਸ੍ਰੇਸ਼ਟ ਰਸ ਹੈ; ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਰਸ ਜੀਭ ਨਾਲ ਪੀਂਦੇ ਰਹਿਣਾ ਚਾਹੀਦਾ ਹੈ। ਅੰਮ੍ਰਿਤ ਨਾਮੁ = ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ। ਰਸਨ ਰਸੁ = ਸਾਰੇ ਰਸਾਂ ਤੋਂ ਸ੍ਰੇਸ਼ਟ ਰਸ। ਰਸਨਾ = ਜੀਭ ਨਾਲ। ਗੁਰ ਸਬਦੀ = ਗੁਰੂ ਦੇ ਸ਼ਬਦ ਵਿਚ ਜੁੜ ਕੇ। ਪੀਜੈ = ਪੀਣਾ ਚਾਹੀਦਾ ਹੈ।

ਵਿਣੁ ਨਾਵੈ ਕੋ ਸੰਗਿ ਸਾਥੀ ਆਵੈ ਜਾਇ ਘਨੇਰੀ

Without the Name, no one has any friend or companion; millions come and go in reincarnation.

ਪਰਮਾਤਮਾ ਦੇ ਨਾਮ ਤੋਂ ਬਿਨਾ (ਜਿੰਦ ਦਾ ਹੋਰ) ਕੋਈ ਸੰਗੀ ਨਹੀਂ ਕੋਈ ਸਾਥੀ ਨਹੀਂ। (ਨਾਮ ਤੋਂ ਖੁੰਝ ਕੇ) ਬਹੁਤ ਲੋਕਾਈ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ। ਸੰਗਿ = ਸੰਗੀ। ਆਵੈ ਜਾਇ = ਜੰਮਦੀ ਮਰਦੀ ਹੈ, ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ। ਘਨੇਰੀ = ਬਹੁਤ ਲੋਕਾਈ।

ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥

Nanak: the profit is earned and the soul returns home. True, true are Your Teachings. ||2||

ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦਾ ਨਾਮ-ਲਾਭ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਅੱਪੜ ਜਾਈਦਾ ਹੈ। ਪਰਮਾਤਮਾ ਦਾ ਸਦਾ-ਥਿਰ ਨਾਮ (ਜਪਿਆ ਕਰ। ਇਸ ਦੀ ਬਰਕਤ ਨਾਲ) ਤੇਰੀ ਮੱਤ (ਵਿਕਾਰਾਂ ਦੇ ਹੱਲਿਆਂ ਤੋਂ) ਅਡੋਲ ਹੋ ਜਾਇਗੀ ॥੨॥ ਨਾਨਕ = ਹੇ ਨਾਨਕ! ਲਾਹਾ = ਲਾਭ। ਘਰਿ = ਘਰ ਵਿਚ, ਪ੍ਰਭੂ-ਚਰਨਾਂ ਵਿਚ। ਜਾਈਐ = ਜਾਣਾ ਚਾਹੀਦਾ ਹੈ। ਸਾਚੀ ਮਤਿ = ਪਵਿੱਤਰ ਮੱਤ। ਸਚੁ = ਸਦਾ-ਥਿਰ ਹਰਿ-ਨਾਮ (ਨੂੰ ਸਿਮਰਿਆਂ) ॥੨॥

ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ

O Friend, You have travelled so far from Your homeland; I send my message of love to You.

ਸੱਜਣ-ਪ੍ਰਭੂ ਜੀ (ਹਰੇਕ ਜੀਵ-ਇਸਤ੍ਰੀ ਦੇ) ਹਿਰਦੇ-ਦੇਸ ਵਿਚ ਵੱਸ ਰਹੇ ਹਨ, (ਪਰ ਨਾਮ-ਹੀਣ ਜੀਵ-ਇਸਤ੍ਰੀ ਦੁੱਖਾਂ ਵਿਚ ਘਿਰ ਕੇ ਉਸ ਨੂੰ) ਪਰਦੇਸ ਵਿਚ ਵੱਸਦਾ ਜਾਣ ਕੇ (ਦੁੱਖਾਂ ਤੋਂ ਬਚਣ ਲਈ) ਤਰਲੇ-ਭਰੇ ਸਨੇਹੇ ਭੇਜਦੀ ਹੈ। ਸਾਜਨ = ਸੱਜਣ ਪ੍ਰਭੂ ਜੀ! ਦੇਸਿ = ਦੇਸ ਵਿਚ, (ਜੀਵ-ਇਸਤ੍ਰੀ ਦੇ) ਹਿਰਦੇ-ਦੇਸ ਵਿਚ। ਵਿਦੇਸ = ਪਰਦੇਸ। ਵਿਦੇਸੀ = ਪਰਦੇਸੀ, ਪਰਦੇਸ ਵਿਚ ਰਹਿਣ ਵਾਲਾ। ਦੇਦੀ = ਦੇਂਦੀ।

ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ

I cherish and remember that Friend; the eyes of this soul-bride are filled with tears.

(ਨਾਮ ਤੋਂ ਵਾਂਜੀ ਹੋਈ) ਅੰਞਾਣ ਜੀਵ-ਇਸਤ੍ਰੀ (ਸਹੇੜੇ ਹੋਏ ਦੁੱਖਾਂ ਦੇ ਕਾਰਨ) ਰੋਂਦੀ ਹੈ, ਵਿਰਲਾਪ ਕਰਦੀ ਹੈ ਤੇ ਉਸ ਸੱਜਣ-ਪ੍ਰਭੂ ਜੀ ਨੂੰ ਮੁੜ ਮੁੜ ਯਾਦ ਕਰਦੀ ਹੈ। ਸਾਰਿ = ਚੇਤੇ ਕਰ ਕੇ, ਯਾਦ ਕਰ ਕੇ। ਸਮਾਲੇ = (ਹਿਰਦੇ ਵਿਚ) ਸਾਂਭਦੀ ਹੈ। ਤਿਨ ਸਜਣਾ = ਉਹਨਾਂ ਸੱਜਣਾਂ ਨੂੰ, ਪ੍ਰਭੂ ਸੱਜਣ ਜੀ ਨੂੰ। ਮੁੰਧ = {मुग्धा} ਅੰਞਾਣ ਜੀਵ-ਇਸਤ੍ਰੀ।

ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ

The eyes of the soul-bride are filled with tears; I dwell upon Your Glorious Virtues. How can I meet my Beloved Lord God?

(ਨਾਮ ਤੋਂ ਵਾਂਜੀ ਹੋਈ) ਅੰਞਾਣ ਜੀਵ-ਇਸਤ੍ਰੀ (ਸਹੇੜੇ ਦੁੱਖਾਂ ਦੇ ਕਾਰਨ) ਵਿਰਲਾਪ ਕਰਦੀ ਹੈ, ਪ੍ਰਭੂ-ਪਤੀ ਦੇ ਗੁਣ ਚੇਤੇ ਕਰਦੀ ਹੈ, (ਤੇ, ਤਰਲੇ ਲੈਂਦੀ ਹੈ ਕਿ) ਪਿਆਰੇ ਪ੍ਰਭੂ ਨੂੰ ਕਿਵੇਂ ਮਿਲਾਂ। ਸਾਰੇਦੀ = ਸਾਰੇਂਦੀ, ਯਾਦ ਕਰਦੀ ਹੈ। ਕਿਉ ਪ੍ਰਭ ਮਿਲਾ = ਕਿਉਂ ਪ੍ਰਭ ਮਿਲਾਂ, ਮੈਂ ਕਿਵੇਂ ਪ੍ਰਭੂ ਨੂੰ ਮਿਲਾਂ?

ਮਾਰਗੁ ਪੰਥੁ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ

I do not know the treacherous path, the way to You. How can I find You and cross over, O my Husband Lord?

(ਜਿਸ ਦੇਸ ਵਿਚ ਉਹ ਵੱਸਦਾ ਹੈ, ਉਸ ਦਾ) ਰਸਤਾ (ਅਨੇਕਾਂ ਵਿਕਾਰਾਂ ਦੀਆਂ) ਔਕੜਾਂ ਨਾਲ ਭਰਿਆ ਹੋਇਆ ਹੈ, ਮੈਂ ਉਹ ਰਸਤਾ ਜਾਣਦੀ ਭੀ ਨਹੀਂ ਹਾਂ, ਮੈਂ ਉਸ ਪਤੀ ਨੂੰ ਕਿਵੇਂ ਮਿਲਾਂ, ਉਹ ਤਾਂ (ਇਹਨਾਂ ਵਿਕਾਰਾਂ ਦੀਆਂ ਰੁਕਾਵਟਾਂ ਤੋਂ) ਪਾਰਲੇ ਪਾਸੇ ਰਹਿੰਦਾ ਹੈ। ਮਾਰਗੁ = ਰਸਤਾ। ਪੰਥੁ = ਰਸਤਾ। ਨ ਜਾਣਉ = ਨ ਜਾਣਉਂ, ਮੈਂ ਨਹੀਂ ਜਾਣਦੀ। ਵਿਖੜਾ = ਔਖਾ, ਔਕੜਾਂ-ਭਰਿਆ। ਪਾਰੇ = (ਵਿਖੜੇ ਰਸਤੇ ਤੋਂ) ਪਾਰਲੇ ਪਾਸੇ।

ਸਤਿਗੁਰਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ

Through the Shabad, the Word of the True Guru, the separated soul-bride meets with the Lord; I place my body and mind before You.

(ਹੇ ਭਾਈ!) ਜਿਹੜੀ ਵਿਛੁੜੀ ਹੋਈ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਤਨ ਆਪਣਾ ਮਨ ਉਸ ਦੇ ਹਵਾਲੇ ਕਰ ਦੇਂਦੀ ਹੈ, ਉਹ ਉਸ ਨੂੰ ਮਿਲ ਪੈਂਦੀ ਹੈ। ਸਬਦੀ = ਸ਼ਬਦ ਦੀ ਰਾਹੀਂ। ਵਿਛੁੰਨੀ = ਵਿਛੁੜੀ ਹੋਈ ਜੀਵ-ਇਸਤ੍ਰੀ। ਆਗੈ ਰਾਖੈ = (ਪ੍ਰਭੂ-ਪਤੀ ਦੇ) ਅੱਗੇ ਰੱਖ ਦੇਂਦੀ ਹੈ, ਭੇਟਾ ਕਰ ਦੇਂਦੀ ਹੈ।

ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥

O Nanak, the ambrosial tree bears the most delicious fruits; meeting with my Beloved, I taste the sweet essence. ||3||

ਹੇ ਨਾਨਕ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਇਕ ਐਸਾ ਰੁੱਖ ਹੈ ਜਿਸ ਨੂੰ ਉੱਚੇ ਆਤਮਕ ਗੁਣਾਂ ਦੇ ਫਲ ਲੱਗੇ ਰਹਿੰਦੇ ਹਨ, (ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਤਨ ਮਨ ਭੇਟਾ ਕਰਨ ਵਾਲੀ ਜੀਵ-ਇਸਤ੍ਰੀ) ਪ੍ਰੀਤਮ-ਪ੍ਰਭੂ ਨੂੰ ਮਿਲ ਕੇ (ਉਸ ਰੁੱਖ ਦੇ ਫਲਾਂ ਦਾ) ਸੁਆਦ ਚੱਖਦੀ ਰਹਿੰਦੀ ਹੈ ॥੩॥ ਅੰਮ੍ਰਿਤ ਬਿਰਖੁ = ਆਤਮਕ ਜੀਵਨ ਦੇਣ ਵਾਲਾ ਨਾਮ-ਰੁੱਖ। ਮਹਾਰਸ ਫਲਿਆ = ਬੜੇ ਮਿੱਠੇ ਫਲਾਂ ਵਾਲਾ, ਜਿਸ ਨੂੰ ਉੱਚੇ ਆਤਮਕ ਗੁਣਾਂ ਦੇ ਬੜੇ ਮਿੱਠੇ ਫਲ ਲੱਗੇ ਹੋਏ ਹਨ। ਮਿਲਿ ਪ੍ਰੀਤਮ = ਪ੍ਰੀਤਮ-ਪ੍ਰਭੂ ਨੂੰ ਮਿਲ ਕੇ। ਰਸੁ = ਸੁਆਦ। ਚਾਖੈ = ਚੱਖਦੀ ਹੈ {ਇਕ-ਵਚਨ} ॥੩॥

ਮਹਲਿ ਬੁਲਾਇੜੀਏ ਬਿਲਮੁ ਕੀਜੈ

The Lord has called you to the Mansion of His Presence - do not delay!

ਹੇ ਪ੍ਰਭੂ ਦੀ ਹਜ਼ੂਰੀ ਵਿਚ ਸੱਦੀ ਹੋਈਏ! ਢਿੱਲ ਨਹੀਂ ਕਰਨੀ ਚਾਹੀਦੀ। ਮਹਲਿ = ਮਹਲ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਬੁਲਾਇੜੀਏ = ਹੇ ਸੱਦੀਏ ਹੋਈਏ! ਬਿਲਮੁ = {विलम्ब} ਦੇਰ, ਢਿੱਲ। ਨ ਕੀਜੈ = ਨਹੀਂ ਕਰਨੀ ਚਾਹੀਦੀ।

ਅਨਦਿਨੁ ਰਤੜੀਏ ਸਹਜਿ ਮਿਲੀਜੈ

Night and day, imbued with His Love, you shall meet with Him with intuitive ease.

ਹੇ ਹਰ ਵੇਲੇ ਪ੍ਰੇਮ-ਰੰਗ ਵਿਚ ਰੰਗੀ ਹੋਈਏ! ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਚਾਹੀਦਾ ਹੈ (ਭਾਵ, ਜਿਹੜੀ ਜੀਵ-ਇਸਤ੍ਰੀ ਹਰ ਵੇਲੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜਿਹੜੀ ਪ੍ਰਭੂ ਦੀ ਯਾਦ ਵੱਲੋਂ ਕਦੇ ਭੀ ਢਿੱਲ ਨਹੀਂ ਕਰਦੀ, ਜਿਹੜੀ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਉਸ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਦਾ ਹੈ)। ਅਨੁਦਿਨੁ = {अनुदिनਂ} ਹਰ ਰੋਜ਼, ਹਰ ਵੇਲੇ। ਸਹਜਿ = ਸਹਜ ਵਿਚ, ਆਤਮਕ ਅਡੋਲਤਾ ਵਿਚ। ਮਿਲੀਜੈ = ਮਿਲੇ ਰਹਿਣਾ ਚਾਹੀਦਾ ਹੈ, ਟਿਕੇ ਰਹਿਣਾ ਚਾਹੀਦਾ ਹੈ।

ਸੁਖਿ ਸਹਜਿ ਮਿਲੀਜੈ ਰੋਸੁ ਕੀਜੈ ਗਰਬੁ ਨਿਵਾਰਿ ਸਮਾਣੀ

In celestial peace and poise, you shall meet Him; do not harbor anger - subdue your proud self!

ਆਤਮਕ ਅਨੰਦ ਵਿਚ ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਚਾਹੀਦਾ ਹੈ, (ਕਿਸੇ ਆਪਣੇ ਉੱਦਮ ਤੇ ਮਾਣ ਕਰ ਕੇ ਇਸ ਗੱਲ ਦਾ) ਗਿਲਾ ਨਹੀਂ ਕਰਨਾ ਚਾਹੀਦਾ (ਕਿ ਮੇਰਾ ਉੱਦਮ ਛੇਤੀ ਸਫਲ ਕਿਉਂ ਨਹੀਂ ਹੁੰਦਾ। ਜਿਹੜੀ ਭੀ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਹਾਸਲ ਕਰਦੀ ਹੈ) ਅਹੰਕਾਰ ਦੂਰ ਕਰ ਕੇ (ਹੀ ਪ੍ਰਭੂ ਵਿਚ) ਲੀਨ ਹੁੰਦੀ ਹੈ। ਸੁਖਿ = ਸੁਖ ਵਿਚ, ਆਨੰਦ ਵਿਚ। ਰੋਸੁ = ਗਿਲਾ। ਰੋਸੁ ਨ ਕੀਜੈ = ਰੋਸਾ ਨਹੀਂ ਕਰਨਾ ਚਾਹੀਦਾ, ਗਿਲਾ ਨਹੀਂ ਕਰਨਾ ਚਾਹੀਦਾ। ਗਰਬੁ = ਅਹੰਕਾਰ। ਨਿਵਾਰਿ = ਦੂਰ ਕਰ ਕੇ।

ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ

Imbued with Truth, I am united in His Union, while the self-willed manmukhs continue coming and going.

ਜਿਸ ਨੂੰ ਗੁਰੂ ਮਿਲਾਂਦਾ ਹੈ ਉਹੀ ਮਿਲਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗੀ ਰਹਿੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ। ਸਾਚੈ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ। ਰਾਤੀ = ਰੱਤੀ ਹੋਈ, ਪ੍ਰੇਮ-ਰੰਗ ਵਿਚ ਰੰਗੀ ਹੋਈ। ਮਿਲਾਈ = (ਗੁਰੂ ਦੀ) ਮਿਲਾਈ ਹੋਈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਆਵਣ ਜਾਣੀ = ਜਨਮ ਮਰਨ ਦੇ ਗੇੜ ਵਿਚ।

ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ

When you dance, what veil covers you? Break the water pot, and be unattached.

(ਜਿਵੇਂ) ਜਦੋਂ ਕੋਈ ਇਸਤ੍ਰੀ ਨੱਚਣ ਲੱਗ ਪਏ ਤਾਂ ਉਹ ਘੁੰਡ ਨਹੀਂ ਕੱਢਦੀ, (ਤਿਵੇਂ ਜਿਹੜੀ ਜੀਵ-ਇਸਤ੍ਰੀ ਪ੍ਰਭੂ-ਪਿਆਰ ਦੇ ਰਾਹ ਤੇ ਤੁਰਦੀ ਹੈ ਉਹ) ਸਰੀਰ ਦਾ ਮੋਹ ਛੱਡ ਕੇ (ਮਾਇਆ ਤੋਂ) ਨਿਰਲੇਪ ਹੋ ਜਾਂਦੀ ਹੈ। ਨਾਚੀ = ਨੱਚਣ ਲੱਗ ਪਈ। ਘੂਘਟੁ = ਘੁੰਡ। ਮਟੁਕੀ ਫੋੜਿ = ਸਰੀਰ ਦੇ ਮੋਹ ਨੂੰ ਤੋੜ ਕੇ। ਨਿਰਾਰੀ = ਨਿਰਾਲੀ, ਨਿਰਲੇਪ, ਵੱਖਰੀ।

ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥

O Nanak, realize your own self; as Gurmukh, contemplate the essence of reality. ||4||4||

ਹੇ ਨਾਨਕ! ਗੁਰੂ ਦੇ ਦੱਸੇ ਰਾਹ ਉੱਤੇ ਤੁਰਨ ਵਾਲਾ ਮਨੁੱਖ ਸਦਾ ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹ ਅਸਲ ਜੀਵਨ-ਰਾਹ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ ॥੪॥੪॥ ਆਪੈ ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਪਛਾਣੈ = ਪਛਾਣਦਾ ਹੈ, ਪੜਤਾਲਦਾ ਹੈ। ਤਤੁ = ਅਸਲੀਅਤ, ਅਸਲ ਜੀਵਨ-ਭੇਤ। ਬੀਚਾਰੀ = ਵਿਚਾਰਨ ਵਾਲਾ ॥੪॥੪॥