ਪ੍ਰਭਾਤੀ ਮਹਲਾ ੧ ॥
Prabhaatee, First Mehl:
ਪ੍ਰਭਾਤੀ ਪਹਿਲੀ ਪਾਤਿਸ਼ਾਹੀ।
ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥
For His sake, Brahma uttered the Vedas, and Shiva renounced Maya.
ਜਿਸ ਪਰਮਾਤਮਾ ਦੇ ਮਿਲਾਪ ਦੀ ਖ਼ਾਤਰ ਬ੍ਰਹਮਾ ਨੇ ਵੇਦ ਉਚਾਰੇ, ਤੇ ਸ਼ਿਵ ਜੀ ਨੇ ਦੁਨੀਆ ਦੀ ਮਾਇਆ ਤਿਆਗੀ, ਜੈ = ਜਿਸ। ਜੈ ਕਾਰਣਿ = ਜਿਸ (ਪਰਮਾਤਮਾ ਦੇ ਮਿਲਾਪ) ਦੀ ਖ਼ਾਤਰ। ਬ੍ਰਹਮੈ = ਬ੍ਰਹਮਾ ਨੇ। ਸੰਕਰਿ = ਸ਼ੰਕਰ ਨੇ, ਸ਼ਿਵ ਨੇ।
ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥
For His sake, the Siddhas became hermits and renunciates; even the gods have not realized His Mystery. ||1||
ਜਿਸ ਪ੍ਰਭੂ ਨੂੰ ਪ੍ਰਾਪਤ ਕਰਨ ਵਾਸਤੇ ਜੋਗ-ਸਾਧਨਾ ਵਿਚ ਪੁੱਗੇ ਹੋਏ ਜੋਗੀ (ਦੁਨੀਆ ਵਲੋਂ) ਵਿਰਕਤ ਹੋ ਗਏ (ਉਹ ਬੜਾ ਬੇਅੰਤ ਹੈ), ਦੇਵਤਿਆਂ ਨੇ (ਭੀ) ਉਸ (ਦੇ ਗੁਣਾਂ) ਦਾ ਭੇਤ ਨਹੀਂ ਪਾਇਆ ॥੧॥ ਸਿਧ = ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਦੇਵੀ = ਦੇਵੀਂ, ਦੇਵਤਿਆਂ ਨੇ। ਪਰਮੁ = ਭੇਦ ॥੧॥
ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥
O Baba, keep the True Lord in your mind, and utter the Name of the True Lord with your mouth; the True Lord will carry you across.
ਹੇ ਭਾਈ! ਆਪਣੇ ਮਨ ਵਿਚ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਵਸਾਣਾ ਚਾਹੀਦਾ ਹੈ, ਮੂੰਹ ਨਾਲ ਸਦਾ-ਥਿਰ ਪ੍ਰਭੂ ਦੀਆਂ ਸਿਫ਼ਤਾਂ ਕਰਨੀਆਂ ਚਾਹੀਦੀਆਂ ਹਨ, (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘ ਜਾਈਦਾ ਹੈ, ਉਸ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ। ਬਾਬਾ = ਹੇ ਭਾਈ! ਮਨਿ = ਮਨ ਵਿਚ। ਸਾਚਾ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਮੁਖਿ = ਮੂੰਹ ਵਿਚ। ਤਰੀਐ = ਤਰ ਜਾਈਦਾ ਹੈ। ਹੋਈ = ਹੋ ਜਾਈਦਾ ਹੈ।
ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥
Enemies and pain shall not even approach you; only a rare few realize the Wisdom of the Lord. ||1||Pause||
ਜੇਹੜਾ ਕੋਈ ਮਨੁੱਖ ਪਰਮਾਤਮਾ ਦਾ ਸਿਮਰਨ ਕਰਨ ਦੀ ਅਕਲ ਸਿੱਖ ਲੈਂਦਾ ਹੈ, ਕੋਈ ਵੈਰੀ ਉਸ ਉਤੇ ਜ਼ੋਰ ਨਹੀਂ ਪਾ ਸਕਦਾ, ਕੋਈ ਦੁੱਖ-ਕਲੇਸ਼ ਉਸ ਨੂੰ ਦਬਾ ਨਹੀਂ ਸਕਦਾ ॥੧॥ ਰਹਾਉ ॥ ਨ ਆਵੈ ਨੇੜੈ = ਜ਼ੋਰ ਨਹੀਂ ਪਾ ਸਕਦਾ। ਹਰਿ ਮਤਿ = ਹਰੀ ਦਾ ਸਿਮਰਨ ਕਰਨ ਦੀ ਅਕਲ। ਕੋਈ = ਜੇਹੜਾ ਕੋਈ ॥੧॥ ਰਹਾਉ ॥
ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥
Fire, water and air make up the world; these three are the slaves of the Naam, the Name of the Lord.
ਇਹ ਸਾਰਾ ਜਗਤ ਤਮੋ ਗੁਣ, ਸਤੋ ਗੁਣ ਤੇ ਰਜੋ ਗੁਣ ਦੀ ਰਚਨਾ ਹੈ (ਸਾਰੇ ਜੀਅ ਜੰਤ ਇਹਨਾਂ ਗੁਣਾਂ ਦੇ ਅਧੀਨ ਹਨ), ਪਰ ਇਹ ਤਿੰਨੇ ਗੁਣ ਪ੍ਰਭੂ ਦੇ ਨਾਮ ਦੇ ਦਾਸ ਹਨ (ਜੇਹੜੇ ਬੰਦੇ ਨਾਮ ਜਪਦੇ ਹਨ, ਉਹਨਾਂ ਉਤੇ ਇਹ ਤਿੰਨ ਗੁਣ ਆਪਣਾ ਜ਼ੋਰ ਨਹੀਂ ਪਾ ਸਕਦੇ)। ਅਗਨਿ = ਅੱਗ, ਤਮੋ ਗੁਣ। ਬਿੰਬ = ਪਾਣੀ, ਸਤੋਗੁਣ। ਪਵਣ = ਹਵਾ, ਰਜੋਗੁਣ। ਬਾਣੀ = ਬਣਤਰ, ਬਨਾਵਟ। ਤੀਨਿ = ਇਹ ਤਿੰਨੇ ਮਾਇਆ ਦੇ ਗੁਣ।
ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥
One who does not chant the Naam is a thief, dwelling in the fortress of the five thieves. ||2||
(ਪਰ ਹਾਂ) ਜੇਹੜੇ ਜੀਵ ਪ੍ਰਭੂ ਦਾ ਨਾਮ ਨਹੀਂ ਸਿਮਰਦੇ ਉਹ (ਇਹਨਾਂ ਤਿੰਨਾਂ ਗੁਣਾਂ ਦੇ) ਚੋਰ ਹਨ (ਇਹਨਾਂ ਤੋਂ ਕੁੱਟ ਖਾਂਦੇ ਹਨ, ਕਿਉਂਕਿ) ਉਹ ਸਦਾ (ਕਾਮਾਦਿਕ) ਸ਼ੇਰਾਂ ਦੇ ਘੁਰਨਿਆਂ ਵਿਚ ਵੱਸਦੇ ਹਨ ॥੨॥ ਤਸਕਰ = ਚੋਰ। ਵਾਸਹਿ = ਵੱਸਦੇ ਹਨ। ਕੋਟ = ਕਿਲ੍ਹੇ। ਪੰਚਾਸਾ = (पंच = अस्य पंचास्य a lion) ਸ਼ੇਰ। ਕੋਟ ਪੰਚਾਸਾ = ਸ਼ੇਰਾਂ ਦੇ ਕਿਲਿਆਂ ਵਿਚ, ਕਾਮਾਦਿਕ ਸ਼ੇਰਾਂ ਦੇ ਘੁਰਨਿਆਂ ਵਿਚ ॥੨॥
ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥
If someone does a good deed for someone else, he totally puffs himself up in his conscious mind.
(ਵੇਖੋ, ਉਸ ਪਰਮਾਤਮਾ ਦੀ ਖੁਲ੍ਹ-ਦਿਲੀ!) ਜੇ ਕੋਈ ਬੰਦਾ (ਕਿਸੇ ਨਾਲ) ਕੋਈ ਇੱਕ ਭਲਾਈ ਕਰਦਾ ਹੈ; ਤਾਂ ਉਹ ਆਪਣੇ ਮਨ ਵਿਚ ਚਿੱਤ ਵਿਚ ਬੜੀਆਂ ਫੜਾਂ ਮਰਦਾ ਹੈ (ਬੜਾ ਮਾਣ ਕਰਦਾ ਹੈ, ਪਰ) ਏਕ ਚੰਗਿਆਈ = ਇੱਕ ਭਲਾਈ, ਇੱਕ ਭਲਾ ਕੰਮ। ਮਨਿ = ਮਨਿ ਵਿਚ। ਚਿਤਿ = ਚਿੱਤ ਵਿਚ। ਬਫਾਵੈ = ਫੜਾਂ ਮਾਰਦਾ ਹੈ।
ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥
The Lord bestows so many virtues and so much goodness; He does not ever regret it. ||3||
ਪਰਮਾਤਮਾ ਵਿਚ ਇਤਨੇ ਬੇਅੰਤ ਗੁਣ ਹਨ, ਉਹ ਇਤਨੀਆਂ ਭਲਾਈਆਂ ਕਰਦਾ ਹੈ, ਉਹ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ, ਪਰ ਦਾਤਾਂ ਦੇ ਦੇ ਕੇ ਕਦੇ ਅਫ਼ਸੋਸ ਨਹੀਂ ਕਰਦਾ (ਕਿ ਜੀਵ ਦਾਤਾਂ ਲੈ ਕੇ ਕਦਰ ਨਹੀਂ ਕਰਦੇ) ॥੩॥ ਦੇਇ = (ਦਾਤਾਂ) ਦੇਂਦਾ ਹੈ ॥੩॥
ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥
Those who praise You gather the wealth in their laps; this is Nanak's wealth.
ਹੇ ਪ੍ਰਭੂ! ਜੇਹੜੇ ਬੰਦੇ ਤੇਰੀ ਸਿਫ਼ਤ-ਸਾਲਾਹ ਕਰਦੇ ਹਨ, ਉਹਨਾਂ ਦੇ ਹਿਰਦੇ ਵਿਚ ਤੇਰਾ ਨਾਮ-ਧਨ ਹੈ (ਉਹ ਅਸਲ ਧਨੀ ਹਨ), ਮੈਂ ਨਾਨਕ ਦਾ ਧਨ ਭੀ ਤੇਰਾ ਨਾਮ ਹੀ ਹੈ। ਸਾਲਾਹਨਿ = (ਜੋ ਜੀਵ) ਸਾਲਾਹੁੰਦੇ ਹਨ, ਸਿਫ਼ਤ-ਸਾਲਾਹ ਕਰਦੇ ਹਨ। ਤਿਨ ਪਲੈ = ਉਹਨਾਂ ਦੇ ਪੱਲੇ, ਉਹਨਾਂ ਦੇ ਹਿਰਦੇ ਵਿਚ। ਸੋਈ = ਉਹੀ ਹੈ। ਕੋ = ਕੋਈ ਬੰਦਾ।
ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥
Whoever shows respect to them is not summoned by the Messenger of Death. ||4||3||
(ਜਿਨ੍ਹਾਂ ਦੇ ਪੱਲੇ ਨਾਮ-ਧਨ ਹੈ) ਜੇ ਕੋਈ ਉਹਨਾਂ ਨਾਲ ਆਦਰ-ਸਤਕਾਰ ਦਾ ਬੋਲ ਬੋਲਦਾ ਹੈ, ਤਾਂ ਜਮਰਾਜ (ਭੀ) ਉਹਨਾਂ ਤੋਂ ਕਰਮਾਂ ਦਾ ਲੇਖਾ ਨਹੀਂ ਪੁੱਛਦਾ (ਭਾਵ, ਉਹ ਮੰਦੇ ਪਾਸੇ ਵਲੋਂ ਹਟ ਜਾਂਦੇ ਹਨ) ॥੪॥੩॥ ਜੀਉ ਕਹੈ = ਆਦਰ-ਸਤਕਾਰ ਦਾ ਬਚਨ ਬੋਲਦਾ ਹੈ। ਤਲਬ = ਪੁੱਛ ॥੪॥੩॥