ਪਉੜੀ

Pauree:

ਪਉੜੀ।

ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ

The human body is a great fortress, with its shops and streets within.

(ਮਨੁੱਖਾ) ਸਰੀਰ ਇਕ ਸੁੰਦਰ ਕਿਲ੍ਹਾ ਹੈ, ਜਿਸ ਵਿਚ (ਮਾਨੋ, ਸੁੰਦਰ) ਬਾਜ਼ਾਰ ਭੀ ਹਨ, (ਭਾਵ, ਗਿਆਨ-ਇੰਦਰੇ ਹੱਟੀਆਂ ਦੀਆਂ ਕਤਾਰਾਂ ਹਨ)। ਕੋਟੁ = ਕਿਲ੍ਹਾ। ਹਟਨਾਲੇ = ਬਾਜ਼ਾਰ।

ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ

The Gurmukh who comes to trade gathers the cargo of the Lord's Name.

ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਵਪਾਰ ਕਰਦਾ ਹੈ; ਉਹ ਹਰੀ ਦਾ ਨਾਮ-ਵੱਖਰ ਸਾਂਭ ਲੈਂਦਾ ਹੈ।

ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ

He deals in the treasure of the Lord's Name, the jewels and the diamonds.

(ਸਰੀਰ ਕਿਲ੍ਹੇ ਵਿਚ ਹੀ) ਪ੍ਰਭੂ ਦੇ ਨਾਮ ਦਾ ਖ਼ਜ਼ਾਨਾ ਵਣਜਿਆ ਜਾ ਸਕਦਾ ਹੈ, (ਇਹੋ ਵੱਖਰ ਸਦਾ ਨਾਲ ਨਿਭਣ ਵਾਲੇ) ਹੀਰੇ ਤੇ ਮੂੰਗੇ ਹਨ।

ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ

Those who search for this treasure outside of the body, in other places, are foolish demons.

ਜੋ ਮਨੁੱਖ ਇਸ ਵੱਖਰ ਨੂੰ ਸਰੀਰ ਤੋਂ ਬਿਨਾ ਕਿਸੇ ਹੋਰ ਥਾਂ ਭਾਲਦੇ ਹਨ, ਉਹ ਮੂਰਖ ਹਨ ਤੇ (ਮਨੁੱਖਾ ਸਰੀਰ ਵਿਚ ਆਏ ਹੋਏ) ਭੂਤ ਹਨ। ਕਾਇਆ = ਸਰੀਰ।

ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥

They wander around in the wilderness of doubt, like the deer who searches for the musk in the bushes. ||15||

ਜਿਵੇਂ (ਕਸਤੂਰੀ ਨੂੰ ਆਪਣੀ ਹੀ ਨਾਭੀ ਵਿਚ ਨਾਹ ਜਾਣਦਾ ਹੋਇਆ) ਹਰਨ (ਕਸਤੂਰੀ ਦੀ ਵਾਸ਼ਨਾ ਲਈ) ਝਾੜਾਂ ਨੂੰ ਭਾਲਦਾ ਫਿਰਦਾ ਹੈ, ਤਿਵੇਂ ਇਹੋ ਜਿਹੇ ਮਨੁੱਖ ਭਰਮ ਵਿਚ (ਫਸੇ ਹੋਏ) ਬਨਾਂ ਵਿਚ ਭਉਂਦੇ ਫਿਰਦੇ ਹਨ ॥੧੫॥ ਉਝੜਿ = ਉਜਾੜ ਵਿਚ। ਭਵਾਈਅਹਿ = ਭਵਾਏ ਜਾਂਦੇ ਹਨ। ਮਿਰਗੁ = ਹਰਨ ॥੧੫॥