ਸਲੋਕ ਮਃ ੩ ॥
Salok, Third Mehl:
ਸਲੋਕ, ਤੀਜੀ ਪਾਤਸ਼ਾਹੀ।
ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥
One who walks in harmony with the Will of the True Guru, obtains the greatest glory.
ਜੋ ਮਨੁੱਖ ਸਤਿਗੁਰੂ ਦੇ ਭਾਣੇ ਵਿਚ ਜੀਵਨ ਬਤੀਤ ਕਰਦਾ ਹੈ, ਉਸ ਦਾ (ਹਰੀ ਦੀ ਦਰਗਾਹ ਵਿਚ) ਬੜਾ ਆਦਰ ਹੁੰਦਾ ਹੈ। ਭਾਣੈ = ਹੁਕਮ ਵਿਚ। ਵਡਿਆਈ = ਆਦਰ।
ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥
The Exalted Name of the Lord abides in his mind, and no one can take it away.
ਪ੍ਰਭੂ ਦਾ ਉੱਤਮ ਨਾਮ ਉਸ ਦੇ ਮਨ ਵਿਚ ਘਰ ਕਰਦਾ ਹੈ (ਟਿਕਦਾ ਹੈ), ਤੇ ਕੋਈ (ਮਾਇਕ ਪਦਾਰਥ ਉੱਤਮ 'ਨਾਮ' ਦੇ ਸੰਸਕਾਰਾਂ ਨੂੰ ਉਸ ਦੇ ਹਿਰਦੇ ਵਿਚੋਂ) ਦੂਰ ਨਹੀਂ ਕਰ ਸਕਦਾ। ਮਨਿ = ਮਨ ਵਿਚ।
ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥
That person, upon whom the Lord bestows His Grace, receives His Mercy.
ਜਿਸ ਤੇ (ਹਰੀ ਆਪ) ਆਪਣੀ ਮਿਹਰ ਕਰੇ, ਉਸ ਨੂੰ ਉਸ ਮਿਹਰ ਸਦਕਾ (ਉੱਤਮ ਨਾਮ) ਪ੍ਰਾਪਤ ਹੁੰਦਾ ਹੈ। ਕਰਮਿ = ਬਖ਼ਸ਼ਸ਼ ਦੀ ਰਾਹੀਂ।
ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥
O Nanak, creativity is under the control of the Creator; how rare are those who, as Gurmukh, realize this! ||1||
(ਪਰ ਨਾਮ-ਪ੍ਰਾਪਤੀ ਦਾ ਕਾਰਨ, ਭਾਵ, ਭਾਣਾ ਮੰਨਣ ਦਾ ਉੱਦਮ, ਮਨੁੱਖ ਦੇ ਆਪਣੇ ਵੱਸ ਵਿਚ ਨਹੀਂ), ਹੇ ਨਾਨਕ! ਕੋਈ ਗੁਰਮੁਖ ਜੀਊੜਾ ਇਹ ਭੇਦ ਸਮਝਦਾ ਹੈ ਕਿ ਇਹ ਕਾਰਣ ਸਿਰਜਨਹਾਰ ਦੇ ਵੱਸ ਵਿਚ ਹੈ ॥੧॥