ਸਲੋਕੁ ॥
Salok:
ਸਲੋਕ।
ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥
Those beings, with whom the Lord is thoroughly pleased, meet with no obstacles at His Door.
(ਹੇ ਪ੍ਰਭੂ!) ਜਿਨ੍ਹਾਂ ਉਤੇ ਤੂੰ ਮਿਹਰ ਕਰਦਾ ਹੈਂ; ਉਹਨਾਂ ਦੇ ਰਾਹ ਵਿਚ ਤੇਰੇ ਦਰ ਤੇ ਪਹੁੰਚਣ ਲੱਗਿਆਂ ਕੋਈ ਰੋਕ ਨਹੀਂ ਪੈਂਦੀ (ਕੋਈ ਵਿਕਾਰ ਉਹਨਾਂ ਨੂੰ ਪ੍ਰਭੂ-ਚਰਨਾਂ ਵਿਚ ਜੁੜਨ ਤੋਂ ਰੋਕ ਨਹੀਂ ਸਕਦਾ)। ਠਾਕ = ਰੋਕ। ਦਰਿ = ਪ੍ਰਭੂ ਦੇ ਦਰ ਉਤੇ।
ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥
Those humble beings whom God has made His own, O Nanak, are blessed, so very blessed. ||1||
ਹੇ ਨਾਨਕ! (ਆਖ-) ਉਹ ਬੰਦੇ ਬੜੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਪ੍ਰਭੂ ਨੇ ਆਪਣੇ ਬਣਾ ਲਿਆ ਹੈ ॥੧॥ ਪ੍ਰਭਿ = ਪ੍ਰਭੂ ਨੇ। ਧਨਿ ਧੰਨਿ = ਬੜੇ ਭਾਗਾਂ ਵਾਲੇ ॥੧॥