ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿiਾਹੀ।
ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥
Now I have obtained the wealth of the Lord's Name.
(ਗੁਰੂ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ। ਮੋਹਿ = ਮੈਂ। ਪਾਇਓ = ਲੱਭ ਲਿਆ ਹੈ।
ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥
I have become carefree, and all my thirsty desires are satisfied. Such is the destiny written on my forehead. ||1||Pause||
(ਇਸ ਧਨ ਦੀ ਬਰਕਤਿ ਨਾਲ) ਮੈਂ ਬੇ-ਫ਼ਿਕਰ ਹੋ ਗਿਆ ਹਾਂ, (ਮੇਰੇ ਅੰਦਰੋਂ) ਸਾਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ (ਧੁਰ ਦਰਗਾਹ ਤੋਂ ਹੀ) ਇਹ (ਪ੍ਰਾਪਤੀ ਦਾ) ਲੇਖ ਮੱਥੇ ਉੱਤੇ ਲਿਖਿਆ ਹੋਇਆ ਸੀ ॥੧॥ ਰਹਾਉ ॥ ਅਚਿੰਤ = ਚਿੰਤਾ-ਰਹਿਤ, ਬੇ-ਫ਼ਿਕਰ। ਸਭ = ਸਾਰੀ। ਮਥਾਮਾ = ਮੱਥੇ ਉੱਤੇ ॥੧॥ ਰਹਾਉ ॥
ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥
Searching and searching, I became depressed; I wandered all around, and finally came back to my body-village.
ਭਾਲ ਕਰਦਾ ਕਰਦਾ ਮੈਂ ਤਾਂ ਵੈਰਾਗੀ ਹੀ ਹੋ ਗਿਆ ਸਾਂ, ਆਖ਼ਿਰ ਭਟਕ ਭਟਕ ਕੇ (ਗੁਰੂ ਦੀ ਕਿਰਪਾ ਨਾਲ) ਮੈਂ ਸਰੀਰ-ਪਿੰਡ ਵਿਚ ਆ ਪਹੁੰਚਿਆ। ਖੋਜਤ = ਢੂੰਢਦਿਆਂ। ਭਇਓ = ਹੋ ਗਿਆ। ਫਿਰਿ = ਫਿਰ ਫਿਰ ਕੇ। ਦੇਹ ਗਿਰਾਮਾ = ਸਰੀਰ-ਪਿੰਡ ਵਿਚ।
ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥
The Merciful Guru made this deal, and I have obtained the priceless jewel. ||1||
ਕਿਰਪਾਲ ਗੁਰੂ ਨੇ ਇਹ ਵਣਜ ਕਰਾ ਦਿੱਤਾ ਕਿ (ਸਰੀਰ ਦੇ ਅੰਦਰੋਂ ਹੀ) ਮੈਨੂੰ ਪਰਮਾਤਮਾ ਦਾ ਨਾਮ ਅਮੋਲਕ ਲਾਲ ਮਿਲ ਗਿਆ ॥੧॥ ਗੁਰਿ = ਗੁਰੂ ਨੇ। ਕ੍ਰਿਪਾਲਿ = ਕਿਰਪਾਲ ਨੇ। ਜੋਰਿਓ = ਜੋੜ ਦਿੱਤਾ, ਕਰ ਦਿੱਤਾ। ਹਥਿ = ਹੱਥ ਵਿਚ। ਹਥਿ ਚਰਿਆ = ਮਿਲ ਗਿਆ। ਅਗਾਮਾ = ਅਪਹੁੰਚ, ਅਮੋਲਕ ॥੧॥
ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥
The other deals and trades which I did, brought only sorrow and suffering.
(ਪਰਮਾਤਮਾ ਦੇ ਨਾਮ ਤੋਂ ਬਿਨਾ) ਹੋਰ ਜਿਹੜੇ ਜਿਹੜੇ ਭੀ ਵਣਜ ਵਪਾਰ ਕਰੀਦੇ ਹਨ, ਉਹ ਸਾਰੇ ਦੁੱਖ ਸਹਾਰਨ (ਦਾ ਸਬਬ ਬਣਦੇ ਹਨ)। ਆਨ = {अन्य} ਹੋਰ ਹੋਰ। ਕਰੀਅਹਿ = ਕੀਤੇ ਜਾਂਦੇ ਹਨ। ਤੇਤੇ = ਉਹ ਸਾਰੇ।
ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥
Fearless are those traders who deal in meditation on the Lord of the Universe. O Nanak, the Lord's Name is their capital. ||2||12||35||
ਹੇ ਨਾਨਕ! ਪਰਮਾਤਮਾ ਦੇ ਭਜਨ ਦੇ ਵਪਾਰੀ ਬੰਦੇ (ਦੁਨੀਆ ਦੇ) ਡਰਾਂ ਤੋਂ ਬਚੇ ਰਹਿੰਦੇ ਹਨ। ਉਹਨਾਂ ਦੇ ਪਾਸ ਪਰਮਾਤਮਾ ਦੇ ਨਾਮ ਦਾ ਸਰਮਾਇਆ ਟਿਕਿਆ ਰਹਿੰਦਾ ਹੈ ॥੨॥੧੨॥੩੫॥ ਰਾਸਿ = ਪੂੰਜੀ, ਸਰਮਾਇਆ ॥੨॥੧੨॥੩੫॥