ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥
Among all persons, the supreme person is the one
(ਉਹ) ਮਨੁੱਖ ਸਾਰੇ ਮਨੁੱਖਾਂ ਵਿਚੋਂ ਵੱਡਾ ਹੈ, ਸਗਲ = ਸਾਰੇ। ਪੁਰਖ = ਮਨੁੱਖ।
ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥
who gives up his egotistical pride in the Company of the Holy.
ਸਤ ਸੰਗ ਵਿਚ (ਰਹਿ ਕੇ) ਜਿਸ ਮਨੁੱਖ ਦਾ ਅਹੰਕਾਰ ਮਿਟ ਜਾਂਦਾ ਹੈ। ਜਾ ਕਾ = ਜਿਸ (ਮਨੁੱਖ) ਦਾ।
ਆਪਸ ਕਉ ਜੋ ਜਾਣੈ ਨੀਚਾ ॥
One who sees himself as lowly,
ਜੋ ਮਨੁੱਖ ਆਪਣੇ ਆਪ ਨੂੰ (ਸਾਰਿਆਂ ਨਾਲੋਂ) ਮੰਦ-ਕਰਮੀ ਖ਼ਿਆਲ ਕਰਦਾ ਹੈ, ਆਪਸ ਕਉ = ਆਪਣੇ ਆਪ ਨੂੰ। ਨੀਚਾ = ਨੀਵਾਂ, ਮੰਦਾ, ਮਾੜਾ।
ਸੋਊ ਗਨੀਐ ਸਭ ਤੇ ਊਚਾ ॥
shall be accounted as the highest of all.
ਉਸ ਨੂੰ ਸਾਰਿਆਂ ਨਾਲੋਂ ਚੰਗਾ ਸਮਝਣਾ ਚਾਹੀਦਾ ਹੈ। ਸੋਊ = ਉਸੇ ਮਨੁੱਖ ਨੂੰ। ਗਨੀਐ = ਜਾਣੀਏ, ਸਮਝੀਏ।
ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥
One whose mind is the dust of all,
ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੁੰਦਾ ਹੈ (ਭਾਵ, ਜੋ ਸਭ ਨਾਲ ਗਰੀਬੀ-ਸੁਭਾਉ ਵਰਤਦਾ ਹੈ) ਰੀਨਾ = ਧੂੜ, ਚਰਨਾਂ ਦੀ ਧੂੜ।
ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥
recognizes the Name of the Lord, Har, Har, in each and every heart.
ਉਸ ਮਨੁੱਖ ਨੇ ਹਰੇਕ ਸਰੀਰ ਵਿਚ ਪ੍ਰਭੂ ਦੀ ਸੱਤਾ ਪਛਾਣ ਲਈ ਹੈ। ਨਾਮੁ = ਸਰਬ-ਵਿਆਪਕ ਤਾਕਤ। ਤਿਨਿ = ਉਸ (ਮਨੁੱਖ ਨੇ)। ਘਟਿ ਘਟਿ = ਹਰੇਕ ਸਰੀਰ ਵਿਚ। ਚੀਨਾ = ਪਛਾਣ ਲਿਆ ਹੈ।
ਮਨ ਅਪੁਨੇ ਤੇ ਬੁਰਾ ਮਿਟਾਨਾ ॥
One who eradicates cruelty from within his own mind,
ਜਿਸ ਨੇ ਆਪਣੇ ਮਨ ਵਿਚੋਂ ਬੁਰਾਈ ਮਿਟਾ ਦਿੱਤੀ ਹੈ, ਬੁਰਾ = ਬੁਰਾਈ।
ਪੇਖੈ ਸਗਲ ਸ੍ਰਿਸਟਿ ਸਾਜਨਾ ॥
looks upon all the world as his friend.
ਉਹ ਸਾਰੀ ਸ੍ਰਿਸ਼ਟੀ (ਦੇ ਜੀਵਾਂ ਨੂੰ ਆਪਣਾ) ਮਿਤ੍ਰ ਵੇਖਦਾ ਹੈ। ਪੇਖੈ = ਵੇਖਦਾ ਹੈ।
ਸੂਖ ਦੂਖ ਜਨ ਸਮ ਦ੍ਰਿਸਟੇਤਾ ॥
One who looks upon pleasure and pain as one and the same,
(ਇਹੋ ਜਿਹੇ) ਮਨੁੱਖ ਸੁਖਾਂ ਤੇ ਦੁਖਾਂ ਨੂੰ ਇਕੋ ਜਿਹਾ ਸਮਝਦੇ ਹਨ, ਸਮ = ਬਰਾਬਰ, ਇਕੋ ਜਿਹਾ। ਦ੍ਰਿਸਟੇਤਾ = ਵੇਖਣ ਵਾਲਾ।
ਨਾਨਕ ਪਾਪ ਪੁੰਨ ਨਹੀ ਲੇਪਾ ॥੬॥
O Nanak, is not affected by sin or virtue. ||6||
ਹੇ ਨਾਨਕ! (ਤਾਹੀਏਂ) ਪਾਪ ਤੇ ਪੁੰਨ ਦਾ ਉਹਨਾਂ ਉਤੇ ਅਸਰ ਨਹੀਂ ਹੁੰਦਾ (ਭਾਵ, ਨਾਹ ਕੋਈ ਮੰਦਾ ਕਰਮ ਉਹਨਾਂ ਦੇ ਮਨ ਨੂੰ ਫਸਾ ਸਕਦਾ ਹੈ, ਤੇ ਨਾਹ ਹੀ ਸੁਰਗ ਆਦਿਕ ਦਾ ਲਾਲਚ ਕਰ ਕੇ ਜਾਂ ਦੁੱਖ ਕਲੇਸ਼ ਤੋਂ ਡਰ ਕੇ ਉਹ ਪੁੰਨ ਕਰਮ ਕਰਦੇ ਹਨ, ਉਹਨਾਂ ਦਾ ਸੁਭਾਵ ਹੀ ਨੇਕੀ ਕਰਨਾ ਬਣ ਜਾਂਦਾ ਹੈ) ॥੬॥ ਲੇਪਾ = ਅਸਰ, ਪ੍ਰਭਾਵ। ਜਨ = (ਉਹ) ਮਨੁੱਖ ॥੬॥