ਜੀਅ ਜੰਤ੍ਰ ਸਭ ਤਾ ਕੈ ਹਾਥ ॥

All beings and creatures are in His Hands.

ਸਾਰੇ ਜੀਵ ਜੰਤ ਉਸ ਪ੍ਰਭੂ ਦੇ ਵੱਸ ਵਿਚ ਹਨ, ਹਾਥ = ਵੱਸ ਵਿਚ। ਕੋ = ਦਾ।

ਦੀਨ ਦਇਆਲ ਅਨਾਥ ਕੋ ਨਾਥੁ ॥

He is Merciful to the meek, the Patron of the patronless.

ਉਹ ਦੀਨਾਂ ਤੇ ਦਇਆ ਕਰਨ ਵਾਲਾ ਹੈ, ਤੇ, ਅਨਾਥਾਂ ਦਾ ਮਾਲਿਕ ਹੈ। ਨਾਥੁ = ਮਾਲਕ।

ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥

No one can kill those who are protected by Him.

ਜਿਸ ਜੀਵ ਨੂੰ ਪ੍ਰਭੂ ਆਪ ਰੱਖਦਾ ਹੈ ਉਸ ਨੂੰ ਕੋਈ ਮਾਰ ਨਹੀਂ ਸਕਦਾ।

ਸੋ ਮੂਆ ਜਿਸੁ ਮਨਹੁ ਬਿਸਾਰੈ ॥

One who is forgotten by God, is already dead.

ਮੋਇਆ ਹੋਇਆ (ਤਾਂ) ਉਹ ਜੀਵ ਹੈ ਜਿਸ ਨੂੰ ਪ੍ਰਭੂ ਭੁਲਾ ਦੇਂਦਾ ਹੈ। ਮਨਹੁ = ਮਨ ਤੋਂ। ਬਿਸਾਰੈ = ਭੁਲਾ ਦੇਂਦਾ ਹੈ।

ਤਿਸੁ ਤਜਿ ਅਵਰ ਕਹਾ ਕੋ ਜਾਇ ॥

Leaving Him, where else could anyone go?

ਉਸ ਪ੍ਰਭੂ ਨੂੰ ਛੱਡ ਕੇ ਹੋਰ ਕਿਥੇ ਕੋਈ ਜਾਏ? ਤਜਿ = ਛੱਡ ਕੇ। ਅਵਰ ਕਹਾ = ਹੋਰ ਕਿਥੇ? ਕੋ = ਕੋਈ ਮਨੁੱਖ।

ਸਭ ਸਿਰਿ ਏਕੁ ਨਿਰੰਜਨ ਰਾਇ ॥

Over the heads of all is the One, the Immaculate King.

ਸਭ ਜੀਵਾਂ ਦੇ ਸਿਰ ਤੇ ਇਕ ਆਪ ਹੀ ਪ੍ਰਭੂ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ। ਸਭ ਸਿਰਿ = ਸਾਰਿਆਂ ਦੇ ਸਿਰ ਉਤੇ। ਨਿਰੰਜਨ ਰਾਇ = ਉਹ ਰਾਜਾ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।

ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥

The ways and means of all beings are in His Hands.

ਜਿਸ ਦੇ ਵੱਸ ਵਿਚ ਸਭ ਜੀਵਾਂ ਦੀ ਜ਼ਿੰਦਗੀ ਦਾ ਭੇਤ ਹੈ,

ਅੰਤਰਿ ਬਾਹਰਿ ਜਾਨਹੁ ਸਾਥਿ ॥

Inwardly and outwardly, know that He is with you.

ਉਸ ਪ੍ਰਭੂ ਨੂੰ ਅੰਦਰ ਬਾਹਰ ਸਭ ਥਾਈਂ ਅੰਗ-ਸੰਗ ਜਾਣਹੁ।

ਗੁਨ ਨਿਧਾਨ ਬੇਅੰਤ ਅਪਾਰ ॥

He is the Ocean of excellence, infinite and endless.

ਜੋ ਗੁਣਾਂ ਦਾ ਖ਼ਜ਼ਾਨਾ ਹੈ, ਬੇਅੰਤ ਹੈ ਤੇ ਅਪਾਰ ਹੈ,

ਨਾਨਕ ਦਾਸ ਸਦਾ ਬਲਿਹਾਰ ॥੨॥

Slave Nanak is forever a sacrifice to Him. ||2||

ਹੇ ਨਾਨਕ! (ਆਖ, ਪ੍ਰਭੂ ਦੇ) ਸੇਵਕ ਉਸ ਤੋਂ ਸਦਕੇ ਹਨ ॥੨॥