ਆਸਾ ਮਹਲਾ ੩ ॥
Aasaa, Third Mehl:
ਆਸਾ ਤੀਜੀ ਪਾਤਸ਼ਾਹੀ।
ਦੂਜੈ ਭਾਇ ਲਗੇ ਦੁਖੁ ਪਾਇਆ ॥
Attached to the love of duality, one only incurs pain.
(ਜੇਹੜੇ ਮਨੁੱਖ ਪਰਮਾਤਮਾ ਨੂੰ ਛੱਡ ਕੇ) ਕਿਸੇ ਹੋਰ ਦੇ ਪਿਆਰ ਵਿਚ ਮੱਤੇ ਰਹਿੰਦੇ ਹਨ ਉਹਨਾਂ ਨੇ ਦੁੱਖ ਹੀ ਦੁੱਖ ਸਹੇੜਿਆ, ਭਾਇ = ਪਿਆਰ ਵਿਚ। ਭਾਉ = ਪਿਆਰ। ਦੂਜੈ ਭਾਇ = ਹੋਰ ਦੇ ਪਿਆਰ ਵਿਚ।
ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥
Without the Word of the Shabad, one's life is wasted away in vain.
ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿ ਕੇ ਉਹਨਾਂ ਆਪਣੀ ਜ਼ਿੰਦਗੀ ਵਿਅਰਥ ਗਵਾ ਲਈ। ਬਿਰਥਾ = ਵਿਅਰਥ।
ਸਤਿਗੁਰੁ ਸੇਵੈ ਸੋਝੀ ਹੋਇ ॥
Serving the True Guru, understanding is obtained,
ਜੇਹੜਾ ਕੋਈ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਸ ਨੂੰ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ, ਸੇਵੈ = ਸਰਨ ਪੈਂਦਾ ਹੈ।
ਦੂਜੈ ਭਾਇ ਨ ਲਾਗੈ ਕੋਇ ॥੧॥
and then, one is not attached to the love of duality. ||1||
ਉਹ ਫਿਰ ਮਾਇਆ ਦੇ ਪਿਆਰ ਵਿਚ ਨਹੀਂ ਲੱਗਦਾ ॥੧॥ ਕੋਇ = ਕੋਈ ਭੀ ਮਨੁੱਖ ॥੧॥
ਮੂਲਿ ਲਾਗੇ ਸੇ ਜਨ ਪਰਵਾਣੁ ॥
Those who hold fast to their roots, become acceptable.
(ਹੇ ਭਾਈ! ਜੇਹੜੇ ਮਨੁੱਖ) ਜਗਤ ਦੇ ਰਚਨਹਾਰ ਪਰਮਾਤਮਾ (ਦੀ ਯਾਦ) ਵਿਚ ਜੁੜਦੇ ਹਨ, ਉਹ ਮਨੁੱਖ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੋ ਜਾਂਦੇ ਹਨ। ਮੂਲਿ = (ਜਗਤ ਦੇ) ਮੂਲ (-ਪ੍ਰਭੂ) ਵਿਚ। ਸੇ ਜਨ = ਉਹ ਬੰਦੇ।
ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥
Night and day, they meditate within their hearts on the Lord's Name; through the Word of the Guru's Shabad, they know the One Lord. ||1||Pause||
ਪਰਮਾਤਮਾ ਦਾ ਨਾਮ ਹਰ ਵੇਲੇ ਆਪਣੇ ਹਿਰਦੇ ਵਿਚ ਜਪ ਕੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ॥੧॥ ਰਹਾਉ ॥ ਅਨਦਿਨੁ = {़अनुदिन} ਹਰ ਰੋਜ਼, ਹਰ ਵੇਲੇ। ਜਪਿ = ਜਪ ਕੇ। ਜਾਣੁ = ਜਾਣੂ, ਪਛਾਣੂ ॥੧॥ ਰਹਾਉ ॥
ਡਾਲੀ ਲਾਗੈ ਨਿਹਫਲੁ ਜਾਇ ॥
One who is attached to the branch, does not receive the fruits.
(ਜੇਹੜਾ ਮਨੁੱਖ ਜਗਤ ਦੇ ਮੂਲ-ਪ੍ਰਭੂ-ਰੁੱਖ ਨੂੰ ਛੱਡ ਕੇ ਉਸ ਦੀ ਰਚੀ ਮਾਇਆ-ਰੂਪ) ਟਹਣੀ ਨੂੰ ਚੰਬੜਿਆ ਰਹਿੰਦਾ ਹੈ ਉਹ ਅੱਫਲ ਹੀ ਜਾਂਦਾ ਹੈ (ਜੀਵਨ-ਫਲ ਪ੍ਰਾਪਤ ਨਹੀਂ ਕਰ ਸਕਦਾ।) ਨਿਹਫਲੁ = ਅੱਫਲ।
ਅੰਧੀਂ︀ ਕੰਮੀ ਅੰਧ ਸਜਾਇ ॥
For blind actions, blind punishment is received.
ਬੇ-ਸਮਝੀ ਦੇ ਕੰਮਾਂ ਵਿਚ ਪੈ ਕੇ- ਅੰਧ = (ਮਾਇਆ ਵਿਚ) ਅੰਨ੍ਹੇ ਹੋਏ ਮਨੁੱਖ ਨੂੰ।
ਮਨਮੁਖੁ ਅੰਧਾ ਠਉਰ ਨ ਪਾਇ ॥
The blind, self-willed manmukh finds no place of rest.
(ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ (ਮਾਇਆ ਦੀ ਭਟਕਣਾ ਤੋਂ ਬਚਣ ਦਾ) ਟਿਕਾਣਾ ਨਹੀਂ ਲੱਭ ਸਕਦਾ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ।
ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥
He is a maggot in manure, and in manure he shall rot away. ||2||
(ਉਹ ਮਨੁੱਖ ਮਾਇਆ ਦੇ ਮੋਹ ਵਿਚ ਇਉਂ ਹੀ) ਖ਼ੁਆਰ ਹੁੰਦਾ ਹੈ (ਜਿਵੇਂ) ਗੰਦ ਦਾ ਕੀੜਾ ਗੰਦ ਵਿਚ ॥੨॥ ਪਚਾਇ = ਸੜਦਾ ਹੈ ॥੨॥
ਗੁਰ ਕੀ ਸੇਵਾ ਸਦਾ ਸੁਖੁ ਪਾਏ ॥
Serving the Guru, everlasting peace is obtained.
ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ ਸਦਾ ਆਤਮਕ ਆਨੰਦ ਮਾਣਦਾ ਹੈ,
ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥
Joining the True Congregation, the Sat Sangat, the Glorious Praises of the Lord are sung.
(ਕਿਉਂਕਿ) ਸਾਧ ਸੰਗਤਿ ਵਿਚ ਮਿਲ ਕੇ ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ)। ਮਿਲਿ = ਮਿਲ ਕੇ।
ਨਾਮੇ ਨਾਮਿ ਕਰੇ ਵੀਚਾਰੁ ॥
One who contemplates the Naam, the Name of the Lord,
ਉਹ ਸਦਾ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਦਾ ਹੈ। ਨਾਮੇ = ਨਾਮਿ ਹੀ, ਨਾਮ ਵਿਚ ਹੀ।
ਆਪਿ ਤਰੈ ਕੁਲ ਉਧਰਣਹਾਰੁ ॥੩॥
saves himself, and his family as well. ||3||
(ਇਸ ਤਰ੍ਹਾਂ) ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਤੇ ਆਪਣੀਆਂ ਕੁਲਾਂ ਨੂੰ ਪਾਰ ਲੰਘਾਣ ਜੋਗਾ ਹੋ ਜਾਂਦਾ ਹੈ ॥੩॥ ਉਧਰਣਹਾਰੁ = ਬਚਾਣ-ਯੋਗਾ ॥੩॥
ਗੁਰ ਕੀ ਬਾਣੀ ਨਾਮਿ ਵਜਾਏ ॥
Through the Word of the Guru's Bani, the Naam resounds;
ਪਰਮਾਤਮਾ ਦੇ ਨਾਮ ਵਿਚ ਜੁੜ ਕੇ ਜੇਹੜਾ ਮਨੁੱਖ ਸਤਿਗੁਰੂ ਦੀ ਬਾਣੀ (ਦਾ ਵਾਜਾ) ਵਜਾਂਦਾ ਹੈ (ਆਪਣੇ ਅੰਦਰ ਗੁਰੂ ਦੀ ਬਾਣੀ ਦਾ ਪੂਰਨ ਪ੍ਰਭਾਵ ਪਾਈ ਰੱਖਦਾ ਹੈ), ਵਜਾਏ = (ਵਾਜਾ) ਵਜਾਂਦਾ ਹੈ।
ਨਾਨਕ ਮਹਲੁ ਸਬਦਿ ਘਰੁ ਪਾਏ ॥
O Nanak, through the Word of the Shabad, one finds the Mansion of the Lord's Presence within the home of the heart.
ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਘਰ ਮਹਲ ਹਾਸਲ ਕਰ ਲੈਂਦਾ ਹੈ। ਮਹਲੁ = ਟਿਕਾਣਾ, ਪ੍ਰਭੂ-ਚਰਨ। ਘਰੁ = ਪ੍ਰਭੂ ਦਾ ਘਰ।
ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥
Under Guru's Instruction, bathe in the Pool of Truth, in the Water of the Lord;
ਗੁਰੂ ਦੀ ਮਤਿ ਲੈ ਕੇ ਜਿਸ ਮਨੁੱਖ ਨੇ ਸਤਸੰਗ-ਸਰੋਵਰ ਵਿਚ ਪਰਮਾਤਮਾ ਦੇ ਨਾਮ-ਜਲ ਨਾਲ ਇਸ਼ਨਾਨ ਕੀਤਾ, ਸਤਸਰਿ = ਸਾਧ ਸੰਗਤਿ-ਰੂਪ ਸਰੋਵਰ ਵਿਚ। ਸਰਿ = ਸਰੋਵਰ ਵਿਚ। ਜਲਿ = ਜਲ ਨਾਲ, ਪਾਣੀ ਨਾਲ। ਨਾਇਆ = ਨ੍ਹਾਤਾ।
ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥
thus the filth of evil-mindedness and sin shall all be washed away. ||4||5||44||
ਉਸ ਨੇ ਭੈੜੀ ਖੋਟੀ ਮਤਿ ਦੀ ਮੈਲ ਧੋ ਲਈ ਉਸ ਨੇ (ਆਪਣੇ ਅੰਦਰੋਂ) ਸਾਰਾ ਪਾਪ ਦੂਰ ਕਰ ਲਿਆ ॥੪॥੫॥੪੪॥ ਦੁਰਤੁ = ਪਾਪ ॥੪॥੫॥੪੪॥