ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥
The devotees of the Lord have the Wealth and Capital of the Lord; with Guru's Advice, they carry on their trade.
ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਪਾਸ ਪਰਮਾਤਮਾ ਦਾ ਨਾਮ ਹੀ ਧਨ ਹੈ ਨਾਮ ਹੀ ਸਰਮਾਇਆ ਹੈ, ਉਹ ਆਪਣੇ ਗੁਰੂ ਦੀ ਸਿੱਖਿਆ ਲੈ ਕੇ (ਨਾਮ ਦਾ ਹੀ) ਵਣਜ ਕਰਦੇ ਹਨ। ਹਰਿ ਧਨੁ = ਪਰਮਾਤਮਾ (ਦਾ ਨਾਮ-ਰੂਪ) ਧਨ। ਰਾਸਿ = ਸਰਮਾਇਆ, ਪੂੰਜੀ। ਗੁਰ ਪੂਛਿ = ਗੁਰੂ ਦੀ ਸਿੱਖਿਆ ਲੈ ਕੇ।
ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥
They praise the Name of the Lord forever and ever. The Name of the Lord is their Merchandise and Support.
ਭਗਤ-ਜਨ ਸਦਾ ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਪਰਮਾਤਮਾ ਦਾ ਨਾਮ-ਵੱਖਰ ਹੀ ਉਹਨਾਂ ਦੇ ਜੀਵਨ ਦਾ ਆਸਰਾ ਹੈ। ਸਲਾਹਨਿ = ਸਲਾਹੁੰਦੇ ਹਨ। ਵਖਰੁ = ਸੌਦਾ। ਅਧਾਰੁ = ਆਸਰਾ।
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥
The Perfect Guru has implanted the Name of the Lord into the Lord's devotees; it is an Inexhaustible Treasure. ||1||
ਪੂਰੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਉਹਨਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ, ਪਰਮਾਤਮਾ ਦਾ ਨਾਮ ਹੀ ਉਹਨਾਂ ਪਾਸ ਅਮੁੱਕ ਖ਼ਜ਼ਾਨਾ ਹੈ ॥੧॥ ਗੁਰਿ = ਗੁਰੂ ਨੇ। ਅਤੁਟੁ = ਨਾਹ ਮੁੱਕਣ ਵਾਲਾ। ਭੰਡਾਰ = ਖ਼ਜ਼ਾਨਾ॥੧॥
ਭਾਈ ਰੇ ਇਸੁ ਮਨ ਕਉ ਸਮਝਾਇ ॥
O Siblings of Destiny, instruct your minds in this way.
ਹੇ ਭਾਈ! (ਆਪਣੇ) ਇਸ ਮਨ ਨੂੰ ਸਮਝਾ (ਤੇ ਆਖ-) ਕਉ = ਨੂੰ। ਏ ਮਨ = ਹੇ ਮਨ!
ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥
O mind, why are you so lazy? Become Gurmukh, and meditate on the Naam. ||1||Pause||
ਹੇ ਮਨ! ਕਿਉਂ ਆਲਸ ਕਰਦਾ ਹੈਂ? ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਸਿਮਰ ॥੧॥ ਰਹਾਉ ॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ॥੧॥ਰਹਾਉ॥
ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥
Devotion to the Lord is love for the Lord. The Gurmukh reflects deeply and contemplates.
ਜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਦੀ ਦਿੱਤੀ ਸਿੱਖਿਆ ਦੀ) ਵਿਚਾਰ ਕਰਦਾ ਰਹੇ ਤਾਂ ਉਸ ਦੇ ਅੰਦਰ ਪਰਮਾਤਮਾ ਦੀ ਭਗਤੀ ਵੱਸ ਪੈਂਦੀ ਹੈ, ਪਰਮਾਤਮਾ ਦਾ ਪਿਆਰ ਟਿਕ ਜਾਂਦਾ ਹੈ।
ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥
Hypocrisy is not devotion-speaking words of duality leads only to misery.
ਪਰ ਪਖੰਡ ਕੀਤਿਆਂ ਭਗਤੀ ਨਹੀਂ ਹੋ ਸਕਦੀ, ਪਖੰਡ ਦਾ ਬੋਲ ਖ਼ੁਆਰ ਹੀ ਕਰਦਾ ਹੈ। ਪਾਖੰਡਿ = ਪਖੰਡ ਦੀ ਰਾਹੀਂ, ਵਿਖਾਵੇ ਨਾਲ। ਹੋਵਈ = ਹੋਵਏ, ਹੋਵੈ, ਹੁੰਦੀ। ਦੁਬਿਧਾ = ਦੁ-ਕਿਸਮਾ। ਦੁਬਿਧਾ ਬੋਲੁ = ਦੁ-ਕਿਸਮਾ ਬੋਲ, ਪਖੰਡ ਦਾ ਬਚਨ।
ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥
Those humble beings who are filled with keen understanding and meditative contemplation-even though they intermingle with others, they remain distinct. ||2||
ਜਿਸ ਮਨੁੱਖ ਦੇ ਅੰਦਰ (ਖੋਟੇ ਖਰੇ ਦੇ) ਪਰਖਣ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਮਨੁੱਖ (ਪਖੰਡੀਆਂ ਵਿਚ) ਰਲਾਇਆਂ ਰਲ ਨਹੀਂ ਸਕਦਾ ॥੨॥ ਬਿਬੇਕ = ਪਰਖ। ਬਿਬੇਕ ਬੀਚਾਰੁ = ਪਰਖ ਕਰਨ ਦੀ ਸੋਚ॥੨॥
ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥
Those who keep the Lord enshrined within their hearts are said to be the servants of the Lord.
ਉਹੀ ਮਨੁੱਖ ਪਰਮਾਤਮਾ ਦਾ ਸੇਵਕ ਆਖਿਆ ਜਾ ਸਕਦਾ ਹੈ, ਜੇਹੜਾ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ। ਉਰਿ = ਹਿਰਦੇ ਵਿਚ। ਧਾਰਿ = ਟਿਕਾ ਕੇ।
ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥
Placing mind and body in offering before the Lord, they conquer and eradicate egotism from within.
ਜੇਹੜਾ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਂਦਾ ਹੈ ਪਰਮਾਤਮਾ ਦੇ ਅੱਗੇ ਰੱਖ ਦੇਂਦਾ ਹੈ। ਸਉਪੇ = ਭੇਟਾ ਕਰੇ। ਵਿਚਹੁ = (ਆਪਣੇ) ਅੰਦਰੋਂ।
ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥
Blessed and acclaimed is that Gurmukh, who shall never be defeated. ||3||
ਜੇਹੜਾ ਮਨੁੱਖ (ਵਿਕਾਰਾਂ ਦੇ ਟਾਕਰੇ ਤੇ ਮਨੁੱਖ ਜਨਮ ਦੀ ਬਾਜ਼ੀ) ਕਦੇ ਹਾਰ ਕੇ ਨਹੀਂ ਆਉਂਦਾ, ਗੁਰੂ ਦੇ ਸਨਮੁਖ ਹੋਇਆ ਉਹ ਮਨੁੱਖ ਭਾਗਾਂ ਵਾਲਾ ਹੈ, ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈਂਦਾ ਹੈ ॥੩॥ ਧਨੁ = ਭਾਗਾਂ ਵਾਲਾ। ਜੇ = ਜੇਹੜਾ {❀ ਨੋਟ: ਲਫ਼ਜ਼ 'ਜਿ' ਅਤੇ 'ਜੇ' ਵਿਚ ਫ਼ਰਕ ਚੇਤੇ ਰੱਖਣ ਜੋਗ ਹੈ}॥੩॥
ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥
Those who receive His Grace find Him. Without His Grace, He cannot be found.
ਪਰਮਾਤਮਾ (ਮਨੁੱਖ ਨੂੰ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, ਮਿਹਰ ਤੋਂ ਬਿਨਾ ਉਹ ਪ੍ਰਾਪਤ ਨਹੀਂ ਹੋ ਸਕਦਾ। ਕਰਮਿ = (ਪਰਮਾਤਮਾ ਦੀ) ਮਿਹਰ ਨਾਲ। ਵਿਣੁ ਕਰਮੈ = ਮਿਹਰ ਤੋਂ ਬਿਨਾ।
ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥
The 8.4 million species of beings all yearn for the Lord. Those whom He unites, come to be united with the Lord.
ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੂੰ ਮਿਲਣ ਲਈ) ਤਰਸਦੇ ਹਨ, ਪਰ ਉਹੀ ਜੀਵ ਪਰਮਾਤਮਾ ਨੂੰ ਮਿਲ ਸਕਦਾ ਹੈ ਜਿਸ ਨੂੰ ਉਹ ਆਪ (ਆਪਣੇ ਨਾਲ) ਮਿਲਾਂਦਾ ਹੈ।
ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥
O Nanak, the Gurmukh finds the Lord, and remains forever absorbed in the Lord's Name. ||4||6||39||
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹੀ ਪਰਮਾਤਮਾ ਨੂੰ ਲੱਭ ਲੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੪॥੬॥੩੯॥{28-29}