ਸਲੋਕ ਮਃ

Salok, First Mehl:

ਸਲੋਕ ਪਹਿਲੀ ਪਾਤਸ਼ਾਹੀ।

ਹਉ ਵਿਚਿ ਆਇਆ ਹਉ ਵਿਚਿ ਗਇਆ

In ego they come, and in ego they go.

(ਜਦ ਤਾਈਂ ਜੀਵ) 'ਹਉ' ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ, ਹਉ = ਮੈਂ, ਜੀਵ ਦਾ ਆਪਣੀ 'ਮੈਂ' ਦਾ ਖ਼ਿਆਲ, ਆਪਣੀ ਵੱਖਰੀ ਹਸਤੀ ਦਾ ਖ਼ਿਆਲ, ਰੱਬ ਨਾਲੋਂ ਅੱਡਰੀ ਹੋਂਦ ਦਾ ਖ਼ਿਆਲ। ਗਇਆ = ਗੁਆਚਿਆ, ਨੁਕਸਾਨ ਹੋਇਆ।

ਹਉ ਵਿਚਿ ਜੰਮਿਆ ਹਉ ਵਿਚਿ ਮੁਆ

In ego they are born, and in ego they die.

ਕਦੇ ਜੰਮਦਾ ਹੈ, ਕਦੇ ਮਰਦਾ ਹੈ।

ਹਉ ਵਿਚਿ ਦਿਤਾ ਹਉ ਵਿਚਿ ਲਇਆ

In ego they give, and in ego they take.

ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ।

ਹਉ ਵਿਚਿ ਖਟਿਆ ਹਉ ਵਿਚਿ ਗਇਆ

In ego they earn, and in ego they lose.

ਇਸੇ 'ਮੈਂ, ਮੈਂ' ਦੇ ਖ਼ਿਆਲ ਵਿਚ (ਕਿ ਇਹ ਕੰਮ 'ਮੈਂ' ਕਰਦਾ ਹਾਂ, 'ਮੈਂ' ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ।

ਹਉ ਵਿਚਿ ਸਚਿਆਰੁ ਕੂੜਿਆਰੁ

In ego they become truthful or false.

ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ, ਕਦੇ ਝੂਠਾ ਹੈ।

ਹਉ ਵਿਚਿ ਪਾਪ ਪੁੰਨ ਵੀਚਾਰੁ

In ego they reflect on virtue and sin.

ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੁੰਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ 'ਮੈ' ਇਹ ਭਲੇ ਕੰਮ ਕੀਤੇ ਹਨ, 'ਮੈ' ਇਹ ਮਾੜੇ ਕੰਮ ਕੀਤੇ ਹਨ),

ਹਉ ਵਿਚਿ ਨਰਕਿ ਸੁਰਗਿ ਅਵਤਾਰੁ

In ego they go to heaven or hell.

ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ। ਨਰਕਿ ਸੁਰਗਿ ਅਵਤਾਰੁ = ਨਰਕ ਜਾਂ ਸੁਰਗ ਵਿਚ ਪੈਣਾ।

ਹਉ ਵਿਚਿ ਹਸੈ ਹਉ ਵਿਚਿ ਰੋਵੈ

In ego they laugh, and in ego they weep.

ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ।)

ਹਉ ਵਿਚਿ ਭਰੀਐ ਹਉ ਵਿਚਿ ਧੋਵੈ

In ego they become dirty, and in ego they are washed clean.

ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ। ਭਰੀਐ = (ਪਾਪਾਂ ਦੀ ਮੈਲ ਨਾਲ) ਮਲੀਨ ਹੋ ਜਾਂਦਾ ਹੈ।

ਹਉ ਵਿਚਿ ਜਾਤੀ ਜਿਨਸੀ ਖੋਵੈ

In ego they lose social status and class.

ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ। ਜਾਤੀ ਜਿਨਸੀ = ਜ਼ਾਤ ਪਾਤ।

ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ

In ego they are ignorant, and in ego they are wise.

ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ।

ਮੋਖ ਮੁਕਤਿ ਕੀ ਸਾਰ ਜਾਣਾ

They do not know the value of salvation and liberation.

(ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ) ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ। ਸਾਰ = ਸਮਝ।

ਹਉ ਵਿਚਿ ਮਾਇਆ ਹਉ ਵਿਚਿ ਛਾਇਆ

In ego they love Maya, and in ego they are kept in darkness by it.

ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ 'ਮਾਇਆ ਮਾਇਆ' (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ; ਛਾਇਆ = (ਮਾਇਆ ਦਾ) ਸਾਇਆ।

ਹਉਮੈ ਕਰਿ ਕਰਿ ਜੰਤ ਉਪਾਇਆ

Living in ego, mortal beings are created.

ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੁੰਦਾ ਹੈ।

ਹਉਮੈ ਬੂਝੈ ਤਾ ਦਰੁ ਸੂਝੈ

When one understands ego, then the Lord's gate is known.

ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ, ਸੂਝੈ = ਸੁਝ ਪੈਂਦਾ ਹੈ, ਦਿੱਸ ਪੈਂਦਾ ਹੈ।

ਗਿਆਨ ਵਿਹੂਣਾ ਕਥਿ ਕਥਿ ਲੂਝੈ

Without spiritual wisdom, they babble and argue.

(ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ। ਕਥਿ ਕਥਿ = ਆਖ ਆਖ ਕੇ। ਲੂਝੈ = ਲੁੱਝਦਾ ਹੈ ਖਿੱਝਦਾ ਹੈ।

ਨਾਨਕ ਹੁਕਮੀ ਲਿਖੀਐ ਲੇਖੁ

O Nanak, by the Lord's Command, destiny is recorded.

ਹੇ ਨਾਨਕ! ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ। ਹੁਕਮਿ = (ਰੱਬ ਦੇ) ਹੁਕਮ ਅਨੁਸਾਰ। ਲੇਖੁ = (ਇਹ ਹਉਮੈ ਵਾਲਾ) ਲੇਖ, ਜੀਵ ਦੇ ਅੰਦਰ ਦਾ ਇਹ ਸੰਸਕਾਰ ਕਿ ਮੈਂ ਇਕ ਅੱਡਰੀ ਹਸਤੀ ਹਾਂ।

ਜੇਹਾ ਵੇਖਹਿ ਤੇਹਾ ਵੇਖੁ ॥੧॥

As the Lord sees us, so are we seen. ||1||

ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ 'ਹਉ' ਬਣ ਜਾਂਦੀ ਹੈ। ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ 'ਹਉ' ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ) ॥੧॥ ਵੇਖਹਿ = (ਜੀਵ) ਵੇਖਦੇ ਹਨ, (ਹੋਰਨਾਂ ਵਲ) ਵੇਖਦੇ ਹਨ, ਜੀਆਂ ਦੀ ਨੀਅਤ ਹੁੰਦੀ ਹੈ। ਵੇਖੁ = ਦ੍ਰਿੱਸ਼, ਸ਼ਕਲ, ਸਰੂਪ, ਵੱਖਰੀ ਹਸਤੀ, ਹਉਂ ॥੧॥