ਪਉੜੀ

Pauree:

ਪਉੜੀ।

ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ

You, O True Lord and Master, are True; the Truth is pleasing to the True One.

ਹੇ ਹਰੀ! ਤੂੰ ਸੱਚਾ ਤੇ ਥਿਰ ਰਹਿਣ ਵਾਲਾ ਮਾਲਕ ਹੈਂ, ਤੈਨੂੰ ਸੱਚ ਹੀ ਪਿਆਰਾ ਲੱਗਦਾ ਹੈ।

ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਆਵੈ

The Messenger of Death does not even approach those who praise You, O True Lord.

ਹੇ ਸੱਚੇ ਪ੍ਰਭੂ! ਜੋ ਜੀਵ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜਮਦੂਤ ਉਹਨਾਂ ਦੇ ਨੇੜੇ ਨਹੀਂ ਢੁਕਦਾ। ਜਮ ਕੰਕਰੁ = ਜਮ ਦਾ ਸੇਵਕ, ਜਮਦੂਤ।

ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ

Their faces are radiant in the Court of the Lord; the Lord is pleasing to their hearts.

ਜਿਨ੍ਹਾਂ ਦੇ ਹਿਰਦੇ ਵਿਚ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ, ਉਹਨਾਂ ਦੇ ਮੂੰਹ ਦਰਗਾਹ ਵਿਚ ਉੱਜਲੇ ਹੁੰਦੇ ਹਨ, ਉਜਲੇ = ਖਿੜੇ ਹੋਏ।

ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ

The false ones are left behind; because of the falsehood and deceit in their hearts, they suffer in terrible pain.

(ਪਰ) ਕੂੜ ਦਾ ਵਪਾਰ ਕਰਨ ਵਾਲਿਆਂ ਦੇ ਹਿਰਦੇ ਵਿਚ ਕੂੜ ਤੇ ਕਪਟ ਹੋਣ ਕਰਕੇ ਉਹ ਪਿਛੇ ਸਿੱਟੇ ਜਾਂਦੇ ਹਨ ਤੇ ਬੜਾ ਕਲੇਸ਼ ਉਠਾਂਦੇ ਹਨ। ਸਟੀਅਨਿ = ਸੱਟੇ ਜਾਂਦੇ ਹਨ। ਹਿਰਦੈ = ਹਿਰਦੇ ਵਿਚ।

ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥

Black are the faces of the false; the false remain just false. ||6||

ਕੂੜਿਆਰਾਂ ਦੇ ਮੂੰਹ (ਦਰਗਾਹ ਵਿਚ) ਕਾਲੇ ਹੁੰਦੇ ਹਨ (ਕਿਉਂਕਿ) ਉਹਨਾਂ ਦੇ ਕੂੜ ਦਾ ਨਿਤਾਰਾ ਹੋ ਜਾਂਦਾ ਹੈ ॥੬॥ ਕੂੜੋ = ਕੂੜ ਹੀ ॥੬॥