ਮਾਰੂ ਮਹਲਾ ੫ ॥
Maaroo, Fifth Mehl:
ਮਾਰੂ ਪੰਜਵੀਂ ਪਾਤਿਸ਼ਾਹੀ।
ਤ੍ਰਿਪਤਿ ਆਘਾਏ ਸੰਤਾ ॥
The Saints are fulfilled and satisfied;
ਉਹ (ਅਮੋਲਕ ਨਾਮ-ਲਾਲ ਵਿਹਾਝ ਕੇ ਮਾਇਆ ਵਲੋਂ) ਪੂਰਨ ਤੌਰ ਤੇ ਰੱਜ ਗਏ, ਤ੍ਰਿਪਤਿ = ਰੱਜ, ਰਜੇਵਾਂ। ਅਘਾਏ = ਰੱਜ ਗਏ। ਤ੍ਰਿਪਤਿ ਅਘਾਏ = ਪੂਰਨ ਤੌਰ ਤੇ ਰੱਜ ਜਾਂਦੇ ਹਨ।
ਗੁਰ ਜਾਨੇ ਜਿਨ ਮੰਤਾ ॥
they know the Guru's Mantra and the Teachings.
ਜਿਨ੍ਹਾਂ ਸੰਤ ਜਨਾਂ ਨੇ ਗੁਰੂ ਦੇ ਉਪਦੇਸ਼ ਨਾਲ ਡੂੰਘੀ ਸਾਂਝ ਪਾ ਲਈ। ਗੁਰ...ਮੰਤਾ = ਜਿਨ ਗੁਰ ਮੰਤਾ ਜਾਨੇ, ਜਿਨ੍ਹਾਂ ਨੇ ਗੁਰੂ ਦੇ ਉਪਦੇਸ਼ ਨਾਲ ਡੂੰਘੀ ਸਾਂਝ ਪਾ ਲਈ।
ਤਾ ਕੀ ਕਿਛੁ ਕਹਨੁ ਨ ਜਾਈ ॥
They cannot even be described;
ਉਹਨਾਂ ਦੀ (ਆਤਮਕ ਅਵਸਥਾ ਇਤਨੀ ਉੱਚੀ ਬਣ ਜਾਂਦੀ ਹੈ ਕਿ) ਬਿਆਨ ਨਹੀਂ ਕੀਤੀ ਜਾ ਸਕਦੀ, ਤਾ ਕੀ = ਉਹਨਾਂ (ਮਨੁੱਖਾਂ) ਦੀ।
ਜਾ ਕਉ ਨਾਮ ਬਡਾਈ ॥੧॥
they are blessed with the glorious greatness of the Naam, the Name of the Lord. ||1||
ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਪ੍ਰਾਪਤ ਹੋ ਜਾਂਦੀ ਹੈ ॥੧॥ ਨਾਮ ਬਡਾਈ = ਨਾਮ ਜਪਣ ਦੀ ਇੱਜ਼ਤ (ਮਿਲੀ) ॥੧॥
ਲਾਲੁ ਅਮੋਲਾ ਲਾਲੋ ॥
My Beloved is a priceless jewel.
ਪਰਮਾਤਮਾ ਦਾ ਨਾਮ ਇਕ ਐਸਾ ਲਾਲ ਹੈ ਜਿਹੜਾ ਕਿਸੇ (ਦੁਨੀਆਵੀ) ਕੀਮਤ ਤੋਂ ਨਹੀਂ ਮਿਲਦਾ, ਅਮੋਲਾ = ਜਿਹੜਾ ਕਿਸੇ ਭੀ ਕੀਮਤ ਤੋਂ ਨਾਹ ਮਿਲ ਸਕੇ।
ਅਗਹ ਅਤੋਲਾ ਨਾਮੋ ॥੧॥ ਰਹਾਉ ॥
His Name is unattainable and immeasurable. ||1||Pause||
ਜਿਹੜਾ (ਆਸਾਨੀ ਨਾਲ) ਫੜਿਆ ਨਹੀਂ ਜਾ ਸਕਦਾ, ਜਿਸ ਦੇ ਬਰਾਬਰ ਦੀ ਹੋਰ ਕੋਈ ਚੀਜ਼ ਨਹੀਂ ॥੧॥ ਰਹਾਉ ॥ ਅਗਹ = {ਅ-ਗਹ} ਜਿਹੜਾ ਪਕੜ ਵਿਚ ਨਾਹ ਆ ਸਕੇ। ਅਤੋਲਾ = ਜਿਸ ਦੇ ਬਰਾਬਰ ਦੀ ਹੋਰ ਕੋਈ ਸ਼ੈ ਨਹੀਂ। ਨਾਮੋ = ਨਾਮ ॥੧॥ ਰਹਾਉ ॥
ਅਵਿਗਤ ਸਿਉ ਮਾਨਿਆ ਮਾਨੋ ॥
One whose mind is satisfied believing in the imperishable Lord God,
(ਜਿਨ੍ਹਾਂ ਨੂੰ ਨਾਮ-ਲਾਲ ਪ੍ਰਾਪਤ ਹੋ ਗਿਆ) ਅਦ੍ਰਿਸ਼ਟ ਪਰਮਾਤਮਾ ਨਾਲ ਉਹਨਾਂ ਦਾ ਮਨ ਪਤੀਜ ਗਿਆ, ਅਵਿਗਤ = {अव्यक्त} ਅਦ੍ਰਿਸ਼ਟ। ਸਿਉ = ਨਾਲ। ਮਾਨੋ = ਮਨੁ, ਮਨ।
ਗੁਰਮੁਖਿ ਤਤੁ ਗਿਆਨੋ ॥
becomes Gurmukh and attains the essence of spiritual wisdom.
ਗੁਰੂ ਦੀ ਸਰਨ ਪੈ ਕੇ ਉਹਨਾਂ ਨੂੰ ਅਸਲੀ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ। ਗੁਰਮੁਖਿ = ਗੁਰੂ ਦੀ ਰਾਹੀਂ। ਤਤੁ = ਅਸਲੀਅਤ। ਗਿਆਨੋ = ਆਤਮਕ ਜੀਵਨ ਦੀ ਸੂਝ।
ਪੇਖਤ ਸਗਲ ਧਿਆਨੋ ॥
He sees all in his meditation.
ਸਾਰੇ ਜਗਤ ਨਾਲ ਮੇਲ-ਮਿਲਾਪ ਰੱਖਦਿਆਂ ਉਹਨਾਂ ਦੀ ਸੁਰਤ ਪ੍ਰਭੂ-ਚਰਨਾਂ ਵਿਚ ਰਹਿੰਦੀ ਹੈ, ਪੇਖਤ ਸਗਲ = ਸਭ ਨੂੰ ਵੇਖਦਿਆਂ, ਸਭਨਾਂ ਨਾਲ ਮੇਲ-ਮਿਲਾਪ ਰੱਖਦਿਆਂ।
ਤਜਿਓ ਮਨ ਤੇ ਅਭਿਮਾਨੋ ॥੨॥
He banishes egotistical pride from his mind. ||2||
ਉਹ ਆਪਣੇ ਮਨ ਤੋਂ ਅਹੰਕਾਰ ਦੂਰ ਕਰ ਲੈਂਦੇ ਹਨ ॥੨॥ ਤੇ = ਤੋਂ ॥੨॥
ਨਿਹਚਲੁ ਤਿਨ ਕਾ ਠਾਣਾ ॥
Permanent is the place of those
(ਜਿਨ੍ਹਾਂ ਨੂੰ ਨਾਮ-ਲਾਲ ਮਿਲ ਗਿਆ) ਉਹਨਾਂ ਦਾ ਆਤਮਕ ਟਿਕਾਣਾ ਅਟੱਲ ਹੋ ਜਾਂਦਾ ਹੈ (ਉਹਨਾਂ ਦਾ ਮਨ ਮਾਇਆ ਵਲ ਡੋਲਣੋਂ ਹਟ ਜਾਂਦਾ ਹੈ), ਠਾਣਾ = ਥਾਂ, ਆਤਮਕ ਟਿਕਾਣਾ। ਨਿਹਚਲੁ = ਨਾਹ ਹਿਲਣ ਵਾਲਾ।
ਗੁਰ ਤੇ ਮਹਲੁ ਪਛਾਣਾ ॥
who, through the Guru, realize the Mansion of the Lord's Presence.
ਉਹ ਮਨੁੱਖ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ-ਚਰਨਾਂ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ। ਮਹਲੁ = ਪਰਮਾਤਮਾ ਦੀ ਹਜ਼ੂਰੀ। ਪਛਾਣਾ = ਸਾਂਝ ਪਾ ਲਈ।
ਅਨਦਿਨੁ ਗੁਰ ਮਿਲਿ ਜਾਗੇ ॥
Meeting the Guru, they remain awake and aware night and day;
ਗੁਰੂ ਨੂੰ ਮਿਲ ਕੇ (ਗੁਰੂ ਦੀ ਸਰਨ ਪੈ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ, ਅਨਦਿਨੁ = ਹਰ ਰੋਜ਼, ਹਰ ਵੇਲੇ। ਗੁਰਿ ਮਿਲਿ = ਗੁਰੂ ਨੂੰ ਮਿਲ ਕੇ। ਜਾਗੇ = ਮਾਇਆ ਦੇ ਮੋਹ ਦੀ ਨੀਂਦ ਤੋਂ ਸੁਚੇਤ ਹੋ ਗਏ।
ਹਰਿ ਕੀ ਸੇਵਾ ਲਾਗੇ ॥੩॥
they are committed to the Lord's service. ||3||
ਤੇ, ਸਦਾ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗੇ ਰਹਿੰਦੇ ਹਨ ॥੩॥
ਪੂਰਨ ਤ੍ਰਿਪਤਿ ਅਘਾਏ ॥
They are perfectly fulfilled and satisfied,
(ਜਿਨ੍ਹਾਂ ਨੂੰ ਨਾਮ-ਲਾਲ ਮਿਲ ਜਾਂਦਾ ਹੈ) ਉਹ ਮਾਇਆ ਦੀ ਤ੍ਰਿਸ਼ਨਾ ਵੱਲੋਂ ਪੂਰਨ ਤੌਰ ਤੇ ਰੱਜੇ ਰਹਿੰਦੇ ਹਨ,
ਸਹਜ ਸਮਾਧਿ ਸੁਭਾਏ ॥
intuitively absorbed in Samaadhi.
ਉਹ ਪ੍ਰਭੂ ਦੇ ਪਿਆਰ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦੀ ਆਤਮਕ ਅਡੋਲਤਾ ਵਾਲੀ ਸਮਾਧੀ ਬਣੀ ਰਹਿੰਦੀ ਹੈ। ਸਹਜ = ਆਤਮਕ ਅਡੋਲਤਾ। ਸੁਭਾਏ = ਸੁਭਾਇ, ਪ੍ਰੇਮ ਵਿਚ (ਟਿਕੇ ਹੋਏ)।
ਹਰਿ ਭੰਡਾਰੁ ਹਾਥਿ ਆਇਆ ॥
The Lord's treasure comes into their hands;
(ਕਿਉਂਕਿ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਉਹਨਾਂ ਦੇ ਹੱਥ ਆ ਜਾਂਦਾ ਹੈ। ਹਾਥਿ = ਹੱਥ ਵਿਚ।
ਨਾਨਕ ਗੁਰ ਤੇ ਪਾਇਆ ॥੪॥੭॥੨੩॥
O Nanak, through the Guru, they attain it. ||4||7||23||
ਪਰ, ਹੇ ਨਾਨਕ! (ਇਹ ਖ਼ਜ਼ਾਨਾ) ਗੁਰੂ ਪਾਸੋਂ ਹੀ ਮਿਲਦਾ ਹੈ ॥੪॥੭॥੨੩॥