ਮਃ

Third Mehl:

ਤੀਜੀ ਪਾਤਿਸ਼ਾਹੀ।

ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ

My mind is in ecstasy; I have met my Beloved Lord. My beloved friends, the Saints, are delighted.

ਉਹ ਗੁਰਮੁਖ ਪਿਆਰੇ ਸੰਤ ਖਿੜੇ-ਮੱਥੇ ਰਹਿੰਦੇ ਹਨ, ਉਹਨਾਂ ਦੇ ਮਨ ਵਿਚ ਖ਼ੁਸ਼ੀ ਬਣੀ ਰਹਿੰਦੀ ਹੈ, ਜਿਨ੍ਹਾਂ ਨੂੰ ਪ੍ਰੀਤਮ ਪ੍ਰਭੂ ਮਿਲ ਪੈਂਦਾ ਹੈ; ਮਨਿ = ਮਨ ਵਿਚ। ਸਰਸੇ = ਸ-ਰਸੇ, ਖਿੜ ਪਏ, ਪ੍ਰਸੰਨ ਹੋ ਗਏ। ਸਜਨ = ਗੁਰਮੁਖ।

ਜੋ ਧੁਰਿ ਮਿਲੇ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ

Those who are united with the Primal Lord shall never be separated again. The Creator has united them with Himself.

ਜੋ ਧੁਰੋਂ ਹੀ ਪ੍ਰਭੂ ਨਾਲ ਮਿਲੇ ਹੋਏ ਹਨ, ਜਿਨ੍ਹਾਂ ਨੂੰ ਕਰਤਾਰ ਨੇ ਆਪ ਆਪਣੇ ਨਾਲ ਮਿਲਾਇਆ ਹੈ, ਉਹ ਕਦੇ ਉਸ ਤੋਂ ਵਿਛੁੜਦੇ ਨਹੀਂ ਹਨ। ਧੁਰਿ = ਧੁਰ ਤੋਂ, ਮੁੱਢ ਤੋਂ। ਜਿ = ਜਿਨ੍ਹਾਂ ਨੂੰ।

ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ

The Shabad permeates my inner being, and I have found the Guru; all my sorrows are dispelled.

ਜਿਨ੍ਹਾਂ ਦੇ ਅੰਦਰ ਗੁਰੂ ਦਾ ਸ਼ਬਦ ਵੱਸਦਾ ਹੈ, ਜਿਨ੍ਹਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹਨਾਂ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਰਵਿਆ = ਪਰਗਟ ਹੋਇਆ, ਵੱਸਿਆ। ਨਿਵਾਰੇ = ਦੂਰ ਕੀਤੇ।

ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ

I praise forever the Lord, the Giver of peace; I keep Him enshrined deep within my heart.

(ਉਹਨਾਂ ਦੇ ਅੰਦਰ ਇਹ ਤਾਂਘ ਹੁੰਦੀ ਹੈ-) ਮੈਂ ਸੁਖ ਦੇਣ ਵਾਲੇ ਪ੍ਰਭੂ ਦੀ ਸਦਾ ਸਿਫ਼ਤ-ਸਾਲਾਹ ਕਰਾਂ, ਮੈਂ ਪ੍ਰਭੂ ਨੂੰ ਸਦਾ ਹਿਰਦੇ ਵਿਚ ਸੰਭਾਲ ਰੱਖਾਂ। ਅੰਤਰਿ ਉਰਧਾਰੇ = ਹਿਰਦੇ ਵਿਚ ਧਾਰ ਕੇ।

ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ

How can the self-willed manmukh gossip about those who are embellished and exalted in the True Word of the Shabad?

ਜਿਨ੍ਹਾਂ ਨੂੰ ਗੁਰ-ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਨੇ ਆਪ ਸੋਹਣਾ ਬਣਾ ਦਿੱਤਾ ਹੈ, ਕੋਈ ਮਨਮੁਖ ਉਹਨਾਂ ਦੀ ਕੀਹ ਨਿੰਦਾ ਕਰ ਸਕਦਾ ਹੈ? ਬਖੀਲੀ = ਚੁਗਲ਼ੀ। ਸਚੈ = ਸੱਚੇ ਪ੍ਰਭੂ ਨੇ। ਸਬਦਿ = ਗੁਰ-ਸ਼ਬਦ ਦੀ ਰਾਹੀਂ।

ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ

My Beloved Himself preserves the honor of those who have come to the Guru's Door seeking Sanctuary.

ਪਿਆਰਾ ਪ੍ਰਭੂ ਉਹਨਾਂ ਦੀ ਲਾਜ ਆਪ ਰੱਖਦਾ ਹੈ, ਉਹ ਸਦਾ ਗੁਰੂ ਦੇ ਦਰ ਤੇ ਪ੍ਰਭੂ ਦੀ ਸਰਨ ਵਿਚ ਟਿਕੇ ਰਹਿੰਦੇ ਹਨ। ਪਤਿ = ਇੱਜ਼ਤ।

ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥

O Nanak, the Gurmukhs are filled with joy; their faces are radiant in the Court of the Lord. ||2||

ਹੇ ਨਾਨਕ! ਉਹ ਗੁਰਮੁਖ (ਇਥੇ) ਸੁਖੀ ਰਹਿੰਦੇ ਹਨ ਤੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਦੇ ਮੱਥੇ ਖਿੜੇ ਰਹਿੰਦੇ ਹਨ ॥੨॥ ਸਹੇਲੇ = ਸੁਖੀ। ਦਰਬਾਰੇ = ਪ੍ਰਭੂ ਦੀ ਹਜ਼ੂਰੀ ਵਿਚ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ॥੨॥