ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥
The One who created the world, takes care of it.
ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ। ਮੇਦਨੀ = ਧਰਤੀ, ਸ੍ਰਿਸ਼ਟੀ। ਸਾਰ = ਸੰਭਾਲ।
ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥
Meditate in remembrance on the One Lord, O Siblings of Destiny; there is none other than Him.
ਹੇ ਭਰਾਵੋ! ਉਸ ਇਕ ਨੂੰ ਸਿਮਰੋ, ਉਸ ਤੋਂ ਬਿਨਾ ਹੋਰ ਕੋਈ (ਸੰਭਾਲ ਕਰਨ ਵਾਲਾ) ਨਹੀਂ ਹੈ। ਭਾਇਰਹੁ = ਹੇ ਭਰਾਵੋ!
ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥
So eat the food of the Shabad and goodness; eating it, you shall remain satisfied forever.
(ਹੇ ਭਰਾਵੋ!) ਪ੍ਰਭੂ ਦੇ ਗੁਣਾਂ ਨੂੰ ਗੁਰੂ ਦੇ ਸ਼ਬਦ ਨੂੰ ਭੋਜਨ ਬਣਾਓ (ਭਾਵ, ਜੀਵਨ ਦਾ ਆਸਰਾ ਬਣਾਓ), ਇਹ ਭੋਜਨ ਖਾਧਿਆਂ ਸਦਾ ਰੱਜੇ ਰਹੀਦਾ ਹੈ (ਮਨ ਵਿਚ ਸਦਾ ਸੰਤੋਖ ਰਹਿੰਦਾ ਹੈ)। ਜਿਤੁ = ਜਿਸ ਦੀ ਰਾਹੀਂ। ਜਿਤੁ ਖਾਧੈ = ਜਿਸ ਦੇ ਖਾਣ ਨਾਲ। ਤ੍ਰਿਪਤਿ = ਸੰਤੋਖ।
ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥
Dress yourself in the Praise of the Lord. Forever and ever, it is radiant and bright; it is never polluted.
ਪ੍ਰਭੂ ਦੀ ਸਿਫ਼ਤ-ਸਾਲਾਹ ਨੂੰ ਵਡਿਆਈਆਂ ਨੂੰ (ਆਪਣਾ) ਪੁਸ਼ਾਕਾ ਬਣਾਓ, ਉਹ ਪੁਸ਼ਾਕਾ ਸਦਾ ਸਾਫ਼ ਰਹਿੰਦਾ ਹੈ ਤੇ ਕਦੇ ਮੈਲਾ ਨਹੀਂ ਹੁੰਦਾ। ਸਨਾਇ = {ਅਰਬੀ, स्ना} ਵਡਿਆਈ।
ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥
I have intuitively earned the true wealth, which never decreases.
ਆਤਮਕ ਅਡੋਲਤਾ ਵਿਚ (ਰਹਿ ਕੇ) ਖੱਟਿਆ ਹੋਇਆ ਨਾਮ-ਧਨ ਕਦੇ ਘਟਦਾ ਨਹੀਂ।
ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥
The body is adorned with the Shabad, and is at peace forever and ever.
ਮਨੁੱਖਾ ਸਰੀਰ ਲਈ ਗੁਰੂ ਦਾ ਸ਼ਬਦ (ਮਾਨੋ) ਗਹਣਾ ਹੈ, ਇਸ (ਗਹਣੇ ਦੀ ਬਰਕਤਿ) ਨਾਲ ਸਦਾ ਹੀ ਸੁਖ ਮਿਲਦਾ ਹੈ। ਦੇਹੀ = ਸਰੀਰ।
ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥
O Nanak, the Gurmukh realizes the Lord, who reveals Himself. ||2||
ਹੇ ਨਾਨਕ! ਜਿਸ ਮਨੁੱਖ ਨੂੰ ਪ੍ਰਭੂ ਆਪ ਸੋਝੀ ਪਾਏ ਉਹ ਗੁਰੂ ਦੀ ਰਾਹੀਂ ਇਹ (ਜੀਵਨ-ਭੇਤ) ਸਮਝਦਾ ਹੈ ॥੨॥