ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥
Kabeer, the physician says that he alone is good, and all the medicine is under his control.
ਹੇ ਕਬੀਰ! ਹਕੀਮ (ਤਾਂ) ਆਖਦਾ ਹੈ ਕਿ ਮੈਂ ਬੜਾ ਸਿਆਣਾ ਹਾਂ (ਰੋਗ ਆਉਣ ਤੇ ਜਿੰਦ ਨੂੰ ਸਰੀਰ ਨਾਲੋਂ ਵਿਛੁੜਨ ਤੋਂ ਬਚਾਣ ਲਈ) ਇਲਾਜ ਮੇਰੇ ਇਖ਼ਤਿਆਰ ਵਿਚ ਹੈ (ਮੈਂ ਰੋਗ ਦਾ ਇਲਾਜ ਕਰਨਾ ਜਾਣਦਾ ਹਾਂ)। ਬੈਦੁ = ਹਕੀਮ। ਹਉ ਹੀ = ਮੈਂ ਹੀ। ਭਲਾ = ਸਿਆਣਾ। ਮੇਰੈ ਵਸਿ = ਮੇਰੇ ਇਖ਼ਤਿਆਰ ਵਿਚ।
ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥
But these things belong to the Lord; He takes them away whenever He wishes. ||79||
ਪਰ ਇਹ ਜਿੰਦ ਉਸ ਮਾਲਕ ਪ੍ਰਭੂ ਦੀ (ਦਿੱਤੀ ਹੋਈ ਅਮਾਨਤੀ) ਚੀਜ਼ ਹੈ, ਜਦੋਂ ਉਹ ਚਾਹੁੰਦਾ ਹੈ (ਸਰੀਰ ਵਿਚੋਂ) ਮੋੜ ਲੈਂਦਾ ਹੈ (ਇਥੇ ਸਦਾ ਨਹੀਂ ਟਿਕੇ ਰਹਿਣਾ, ਤਾਂ ਤੇ ਜਮ ਦੇ ਠੇਂਗੇ ਦਾ ਖ਼ਿਆਲ ਰੱਖੋ ਤੇ ਗੁਰੂ-ਦਰ ਤੇ ਆ ਕੇ 'ਗੁਨ ਕਉ ਮਰੀਐ ਰੋਇ') ॥੭੯॥ ਇਹ = ਇਹ ਜਿੰਦ। ਬਸਤੁ = ਚੀਜ਼। ਖਸਿ ਲੇਇ = ਖੋਹ ਲੈਂਦਾ ਹੈ ॥੭੯॥