ਸਲੋਕੁ

Salok:

ਸਲੋਕ।

ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ

O my soul, grasp the Support of the One Lord; give up your hopes in others.

ਹੇ ਮੇਰੀ ਜਿੰਦੇ! ਸਿਰਫ਼ ਪਰਮਾਤਮਾ ਦਾ ਆਸਰਾ ਲੈ, ਉਸ ਤੋਂ ਬਿਨਾ ਕਿਸੇ ਹੋਰ (ਦੀ ਸਹਾਇਤਾ) ਦੀ ਆਸ ਲਾਹ ਦੇ। ਜੀਅਰੇ = ਹੇ ਜਿੰਦੇ! ਲਾਹਿ = ਦੂਰ ਕਰ। ਬਿਡਾਨੀ = ਬਿਗਾਨੀ[

ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥

O Nanak, meditating on the Naam, the Name of the Lord, your affairs shall be resolved. ||1||

ਹੇ ਨਾਨਕ! ਸਦਾ ਪ੍ਰਭੂ ਦੀ ਯਾਦ ਮਨ ਵਿਚ ਵਸਾਣੀ ਚਾਹੀਦੀ ਹੈ, ਹਰੇਕ ਕੰਮ ਸਿਰੇ ਚੜ੍ਹ ਜਾਂਦਾ ਹੈ ॥੧॥