ਧੰਨਾ ॥
Dhannaa:
ਧੰਨਾ।
ਗੋਪਾਲ ਤੇਰਾ ਆਰਤਾ ॥
O Lord of the world, this is Your lamp-lit worship service.
ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਆਰਤਾ = ਲੋੜਵੰਦਾ, ਦੁਖੀਆ, ਮੰਗਤਾ {Skt. आर्तं}।
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
You are the Arranger of the affairs of those humble beings who perform Your devotional worship service. ||1||Pause||
ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥
Lentils, flour and ghee - these things, I beg of You.
ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਸੀਧਾ = ਆਟਾ। ਮਾਗਉ = ਮੰਗਦਾ ਹਾਂ।
ਹਮਰਾ ਖੁਸੀ ਕਰੈ ਨਿਤ ਜੀਉ ॥
My mind shall ever be pleased.
ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੀਉ = ਜਿੰਦ, ਮਨ।
ਪਨੑੀਆ ਛਾਦਨੁ ਨੀਕਾ ॥
Shoes, fine clothes,
ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਪਨ੍ਹ੍ਹੀਆ = ਜੁੱਤੀ {Skt. उपानह् }। ਛਾਦਨੁ = ਕਪੜਾ। ਨੀਕਾ = ਸੋਹਣਾ।
ਅਨਾਜੁ ਮਗਉ ਸਤ ਸੀ ਕਾ ॥੧॥
And grain of seven kinds - I beg of You. ||1||
ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ॥੧॥ ਸਤ ਸੀ ਕਾ ਅਨਾਜ = ਸੱਤ ਸੀਆਂ ਵਾਲਾ ਅੰਨ, ਉਹ ਅੰਨ ਜੋ ਪੈਲੀ ਨੂੰ ਸੱਤ ਵਾਰੀ ਵਾਹ ਕੇ ਪੈਦਾ ਕੀਤਾ ਹੋਵੇ ॥੧॥
ਗਊ ਭੈਸ ਮਗਉ ਲਾਵੇਰੀ ॥
A milk cow, and a water buffalo, I beg of You,
ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਲਾਵੇਰੀ = ਦੁੱਧ ਦੇਣ ਵਾਲੀ।
ਇਕ ਤਾਜਨਿ ਤੁਰੀ ਚੰਗੇਰੀ ॥
and a fine Turkestani horse.
ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ। ਤਾਜਨਿ ਤੁਰੀ = ਅਰਬੀ ਘੋੜੀ।
ਘਰ ਕੀ ਗੀਹਨਿ ਚੰਗੀ ॥
A good wife to care for my home
ਘਰ ਦੀ ਚੰਗੀ ਇਸਤ੍ਰੀ ਵੀ- ਗੀਹਨਿ = {Skt. गृहिनी} ਇਸਤ੍ਰੀ।
ਜਨੁ ਧੰਨਾ ਲੇਵੈ ਮੰਗੀ ॥੨॥੪॥
- Your humble servant Dhanna begs for these things, Lord. ||2||4||
ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਲੈਂਦਾ ਹਾਂ ॥੨॥੪॥ ਮੰਗੀ = ਮੰਗਿ, ਮੰਗ ਕੇ ॥੨॥੪॥