ਪਾਰਬ੍ਰਹਮ ਕੇ ਸਗਲੇ ਠਾਉ ॥

All places belong to the Supreme Lord God.

ਸਾਰੇ ਥਾਂ (ਸਰੀਰ-ਰੂਪ ਘਰ) ਅਕਾਲ ਪੁਰਖ ਦੇ ਹੀ ਹਨ, ਸਗਲੇ = ਸਾਰੇ। ਠਾਉ = ਥਾਂ।

ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥

According to the homes in which they are placed, so are His creatures named.

ਜਿਸ ਜਿਸ ਥਾਂ ਜੀਵਾਂ ਨੂੰ ਰੱਖਦਾ ਹੈ, ਉਹੋ ਜਿਹਾ ਉਹਨਾਂ ਦਾ ਨਾਉਂ (ਪੈ ਜਾਂਦਾ ਹੈ)। ਜਿਤੁ = ਜਿਸ ਵਿਚ। ਜਿਤੁ ਘਰਿ = ਜਿਸ ਘਰ ਵਿਚ। ਤਿਨ = ਉਹਨਾਂ ਦਾ।

ਆਪੇ ਕਰਨ ਕਰਾਵਨ ਜੋਗੁ ॥

He Himself is the Doer, the Cause of causes.

ਪ੍ਰਭੂ ਆਪ ਹੀ (ਸਭ ਕੁਝ) ਕਰਨ ਦੀ (ਤੇ ਜੀਵਾਂ ਪਾਸੋਂ) ਕਰਾਉਣ ਦੀ ਤਾਕਤ ਰੱਖਦਾ ਹੈ, ਜੋਗੁ = ਸਮਰੱਥ, ਤਾਕਤ ਵਾਲਾ।

ਪ੍ਰਭ ਭਾਵੈ ਸੋਈ ਫੁਨਿ ਹੋਗੁ ॥

Whatever pleases God, ultimately comes to pass.

ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ। ਪ੍ਰਭ ਭਾਵੈ = (ਜੋ ਕੁਝ) ਪ੍ਰਭੂ ਨੂੰ ਭਾਉਂਦਾ ਹੈ। ਫੁਨਿ = ਫੇਰ, ਮੁੜ। ਹੋਗੁ = ਹੋਵੇਗਾ।

ਪਸਰਿਓ ਆਪਿ ਹੋਇ ਅਨਤ ਤਰੰਗ ॥

He Himself is All-pervading, in endless waves.

(ਜ਼ਿੰਦਗੀ ਦੀਆਂ) ਬੇਅੰਤ ਲਹਿਰਾਂ ਬਣ ਕੇ (ਅਕਾਲ ਪੁਰਖ) ਆਪ ਸਭ ਥਾਈਂ ਮੌਜੂਦ ਹੈ, ਪਸਰਿਓ = ਖਿਲਰਿਆ ਹੋਇਆ ਹੈ, ਵਿਆਪਕ ਹੈ। ਅਨਤ = ਅਨੰਤ, ਬੇਅੰਤ। ਤਰੰਗ = ਲਹਿਰਾਂ। ਹੋਇ ਅਨਤ ਤਰੰਗ = ਬੇਅੰਤ ਲਹਿਰਾਂ ਹੋ ਕੇ।

ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥

The playful sport of the Supreme Lord God cannot be known.

ਅਕਾਲ ਪੁਰਖ ਦੇ ਖੇਲ ਬਿਆਨ ਨਹੀਂ ਕੀਤੇ ਜਾ ਸਕਦੇ। ਲਖੇ ਨ ਜਾਹਿ = ਬਿਆਨ ਨਹੀਂ ਕੀਤੇ ਜਾ ਸਕਦੇ। ਰੰਗ = ਤਮਾਸ਼ੇ, ਖੇਲ।

ਜੈਸੀ ਮਤਿ ਦੇਇ ਤੈਸਾ ਪਰਗਾਸ ॥

As the understanding is given, so is one enlightened.

ਜਿਹੋ ਜਿਹੀ ਅਕਲ ਦੇਂਦਾ ਹੈ, ਉਹੋ ਜਿਹਾ ਜ਼ਹੂਰ (ਜੀਵ ਦੇ ਅੰਦਰ) ਹੁੰਦਾ ਹੈ; ਪਰਗਾਸ = ਚਾਨਣ, ਜ਼ਹੂਰ।

ਪਾਰਬ੍ਰਹਮੁ ਕਰਤਾ ਅਬਿਨਾਸ ॥

The Supreme Lord God, the Creator, is eternal and everlasting.

ਅਕਾਲ ਪੁਰਖ (ਆਪ ਸਭ ਕੁਝ) ਕਰਨ ਵਾਲਾ ਹੈ ਤੇ ਕਦੇ ਮਰਦਾ ਨਹੀਂ। ਅਬਿਨਾਸ = ਨਾਸ-ਰਹਿਤ।

ਸਦਾ ਸਦਾ ਸਦਾ ਦਇਆਲ ॥

Forever, forever and ever, He is merciful.

ਪ੍ਰਭੂ ਸਦਾ ਮੇਹਰ ਕਰਨ ਵਾਲਾ ਹੈ,

ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥

Remembering Him, remembering Him in meditation, O Nanak, one is blessed with ecstasy. ||8||9||

ਹੇ ਨਾਨਕ! (ਜੀਵ ਉਸ ਨੂੰ) ਸਦਾ ਸਿਮਰ ਕੇ (ਫੁੱਲ ਵਾਂਗ) ਖਿੜੇ ਰਹਿੰਦੇ ਹਨ ॥੮॥੯॥ ਭਏ ਨਿਹਾਲ = (ਜੀਵ) ਨਿਹਾਲ ਹੋ ਜਾਂਦੇ ਹਨ। {Skt. निहारिन् = 1. Diffusive, spreading wide (as fragrance), 2. Fragrant} ਸੁਗੰਧੀ ਦੇਣ ਵਾਲੇ, ਖਿੜੇ ਹੋਏ (ਫੁੱਲ ਵਾਂਗ) ॥੮॥