ਸਲੋਕ ਮਹਲਾ ੪ ॥
Salok, Fourth Mehl:
ਗੁਰੂ ਰਾਮਦਾਸ ਜੀ ਦੇ ਸਲੋਕ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਵਡਭਾਗੀਆ ਸੋਹਾਗਣੀ ਜਿਨੑਾ ਗੁਰਮੁਖਿ ਮਿਲਿਆ ਹਰਿ ਰਾਇ ॥
Blessed and very fortunate are those happy soul-brides who, as Gurmukh, meet their Sovereign Lord King.
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਾਤਿਸ਼ਾਹ ਮਿਲ ਪੈਂਦਾ ਹੈ, ਉਹ ਵੱਡੇ ਭਾਗਾਂ ਵਾਲੀਆਂ ਬਣ ਜਾਂਦੀਆਂ ਹਨ, ਉਹ ਖਸਮ ਵਾਲੀਆਂ ਅਖਵਾਂਦੀਆਂ ਹਨ। ਸੋਹਾਗਣੀ = ਸੁਹਾਗ ਵਾਲੀਆਂ, ਖਸਮ ਵਾਲੀਆਂ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਹਰਿ ਰਾਇ = ਪ੍ਰਭੂ-ਪਾਤਿਸ਼ਾਹ।
ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥
The Light of God shines within them; O Nanak, they are absorbed in the Naam, the Name of the Lord. ||1||
ਪ੍ਰਭੂ ਦੇ ਨਾਮ ਵਿਚ ਲੀਨ ਰਹਿ ਕੇ ਉਹਨਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਚਮਕ ਪੈਂਦੀ ਹੈ ॥੧॥ ਅੰਤਰਿ = (ਉਹਨਾਂ ਦੇ) ਅੰਦਰ। ਪਰਗਾਸੀਆ = ਚਮਕ ਪੈਂਦੀ ਹੈ। ਨਾਮਿ = ਨਾਮ ਵਿਚ। ਸਮਾਇ = ਲੀਨ ਰਹਿ ਕੇ ॥੧॥
ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥
Waaho! Waaho! Blessed and Great is the True Guru, the Primal Being, who has realized the True Lord.
ਮਹਾ ਪੁਰਖ ਗੁਰੂ ਧੰਨ ਹੈ ਧੰਨ ਹੈ, ਜਿਸ (ਗੁਰੂ) ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ, ਵਾਹੁ = ਧੰਨ, ਸਲਾਹੁਣ-ਯੋਗ। ਵਾਹੁ ਵਾਹੁ = ਧੰਨ ਧੰਨ। ਜਿਨਿ = ਜਿਸ (ਗੁਰੂ) ਨੇ। ਸਚੁ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਜਾਤਾ = ਸਾਂਝ ਪਾਈ।
ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥
Meeting Him, thirst is quenched, and the body and mind are cooled and soothed.
ਜਿਸ (ਗੁਰੂ) ਨੂੰ ਮਿਲਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, (ਮਨੁੱਖ ਦਾ) ਤਨ ਅਤੇ ਮਨ ਠੰਢਾ-ਠਾਰ ਸ਼ਾਂਤ ਹੋ ਜਾਂਦਾ ਹੈ। ਜਿਤੁ ਮਿਲਿਐ = ਜਿਸ ਨੂੰ ਮਿਲਿਆਂ। ਤਿਖ = ਤ੍ਰਿਹ। ਸੀਤਲੁ = ਠੰਢਾ-ਠਾਰ।
ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥
Waaho! Waaho! Blessed and Great is the True Guru, the True Primal Being, who looks upon all alike.
ਗੁਰੂ ਸੱਤ ਪੁਰਖ ਸਲਾਹੁਣ-ਜੋਗ ਹੈ ਧੰਨ ਹੈ, ਕਿਉਂਕਿ ਉਸ ਨੂੰ ਹਰੇਕ ਜੀਵ ਇਕੋ ਜਿਹਾ (ਦਿੱਸਦਾ) ਹੈ। ਜਿਸ ਨੋ = (ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ)। ਸਮਤੁ = ਇਕੋ ਜਿਹਾ। ਸਭ ਕੋਇ = ਹਰੇਕ ਜੀਵ।
ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥
Waaho! Waaho! Blessed and Great is the True Guru, who has no hatred; slander and praise are all the same to Him.
ਗੁਰੂ ਧੰਨ ਹੈ, ਗੁਰੂ ਧੰਨ ਹੈ, ਗੁਰੂ ਨੂੰ ਕਿਸੇ ਨਾਲ ਵੈਰ ਨਹੀਂ (ਕੋਈ ਮਨੁੱਖ ਗੁਰੂ ਦੀ ਨਿੰਦਾ ਕਰੇ, ਕੋਈ ਵਡਿਆਈ ਕਰੇ) ਗੁਰੂ ਨੂੰ (ਉਹ) ਨਿੰਦਾ ਜਾਂ ਵਡਿਆਈ ਇਕੋ ਜਿਹੀ ਜਾਪਦੀ ਹੈ। ਤੁਲਿ = ਬਰਾਬਰ।
ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥
Waaho! Waaho! Blessed and Great is the All-knowing True Guru, who has realized God within.
ਗੁਰੂ ਧੰਨ ਹੈ ਗੁਰੂ ਧੰਨ ਹੈ, ਗੁਰੂ (ਆਤਮਕ ਜੀਵਨ ਦੀ ਸੂਝ ਵਿਚ) ਸਿਆਣਾ ਹੈ, ਗੁਰੂ ਦੇ ਅੰਦਰ ਪਰਮਾਤਮਾ ਸਦਾ ਵੱਸ ਰਿਹਾ ਹੈ। ਸੁਜਾਣੁ = ਸਿਆਣਾ। ਜਿਸੁ ਅੰਤਰਿ = ਜਿਸ (ਗੁਰੂ) ਦੇ ਅੰਦਰ।
ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥
Waaho! Waaho! Blessed and Great is the Formless True Guru, who has no end or limitation.
ਗੁਰੂ ਸਲਾਹੁਣ-ਜੋਗ ਹੈ, ਗੁਰੂ (ਉਸ) ਨਿਰੰਕਾਰ (ਦਾ ਰੂਪ) ਹੈ ਜਿਸ ਦੇ ਗੁਣਾਂ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਜਿਸੁ ਅੰਤੁ ਨ = ਜਿਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ (ਪੈ ਸਕਦਾ)।
ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥
Waaho! Waaho! Blessed and Great is the True Guru, who implants the Truth within.
ਗੁਰੂ ਧੰਨ ਹੈ ਗੁਰੂ ਧੰਨ ਹੈ, ਕਿਉਂਕਿ ਉਹ (ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ (ਦਾ ਨਾਮ) ਪੱਕਾ ਕਰ ਦੇਂਦਾ ਹੈ। ਜਿ = ਜਿਹੜਾ। ਦ੍ਰਿੜਾਏ = ਹਿਰਦੇ ਵਿਚ ਪੱਕਾ ਕਰਦਾ ਹੈ।
ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥
O Nanak, Blessed and Great is the True Guru, through whom the Naam, the Name of the Lord, is received. ||2||
ਹੇ ਨਾਨਕ! ਜਿਸ (ਗੁਰੂ) ਤੋਂ ਪਰਮਾਤਮਾ ਦਾ ਨਾਮ ਹਾਸਲ ਹੁੰਦਾ ਹੈ, ਉਸ ਨੂੰ (ਸਦਾ) ਧੰਨ ਧੰਨ ਆਖਿਆ ਕਰੋ ॥੨॥ ਸਤਿਗੁਰ ਵਾਹੁ ਵਾਹੁ = ਗੁਰੂ ਨੂੰ ਧੰਨ ਧੰਨ (ਆਖੋ)। ਜਿਸ ਤੇ = (ਸੰਬੰਧਕ 'ਤੇ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ) ਜਿਸ (ਗੁਰੂ) ਪਾਸੋਂ ॥੨॥
ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
For the Gurmukh, the true Song of Praise is to chant the Name of the Lord God.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਵਾਸਤੇ ਹਰੀ ਪ੍ਰਭੂ ਦਾ ਗੋਬਿੰਦ ਨਾਮ (ਹੀ) ਸਦਾ ਕਾਇਮ ਰਹਿਣ ਵਾਲਾ ਖ਼ੁਸ਼ੀ ਦਾ ਗੀਤ ਹੈ। ਹਰਿ ਪ੍ਰਭੂ ਗੋਬਿੰਦੁ ਨਾਮੁ = ਹਰੀ ਪ੍ਰਭੂ ਦਾ ਗੋਬਿੰਦ ਨਾਮ। ਸਚਾ = ਸਦਾ ਕਾਇਮ ਰਹਿਣ ਵਾਲਾ। ਸੋਹਿਲਾ = ਖ਼ੁਸ਼ੀ ਦਾ ਗੀਤ।
ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
Chanting the Praises of the Lord, their minds are in ecstasy.
ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਦੀ ਸਿਫ਼ਤ ਕੀਤੀ, ਹਰਿ-ਨਾਮ ਹੀ ਜਪਿਆ, ਉਹਨਾਂ ਦੇ ਮਨ ਵਿਚ ਅਨੰਦ ਬਣਿਆ ਰਹਿੰਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਨਿ = ਮਨ ਵਿਚ।
ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥
By great good fortune, they find the Lord, the Embodiment of perfect, supreme bliss.
ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਸਭ ਤੋਂ ਉੱਚੇ ਆਤਮਕ ਅਨੰਦ ਦੇ ਮਾਲਕ-ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ। ਵਡਭਾਗੀ = ਵੱਡੇ ਭਾਗਾਂ ਵਾਲਿਆਂ ਨੇ। ਪਰਮਾਨੰਦੁ = ਪਰਮ ਆਨੰਦ, ਸਭ ਤੋਂ ਉੱਚੇ ਆਨੰਦ ਦਾ ਮਾਲਕ-ਪ੍ਰਭੂ।
ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥
Servant Nanak praises the Naam, the Name of the Lord; no obstacle will block his mind or body. ||3||
ਹੇ ਦਾਸ ਨਾਨਕ! (ਜਿਨ੍ਹਾਂ ਨੇ ਹਰ ਵੇਲੇ) ਹਰਿ-ਨਾਮ ਦੀ ਵਡਿਆਈ ਕੀਤੀ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ (ਆਤਮਕ ਆਨੰਦ ਦੀ) ਮੁੜ ਕਦੇ ਤੋਟ ਨਹੀਂ ਆਉਂਦੀ ॥੩॥ ਬਹੁੜਿ = ਮੁੜ। ਮਨਿ = ਮਨ ਵਿਚ। ਤਨਿ = ਤਨ ਵਿਚ। ਭੰਗੁ = ਤੋਟ, ਆਤਮਕ ਆਨੰਦ ਵਲੋਂ ਤੋਟ ॥੩॥
ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥
I am in love with my Beloved; how can I meet my Dear Friend?
(ਆਪਣੇ) ਪਿਆਰੇ (ਪ੍ਰਭੂ) ਨਾਲ ਮੇਰਾ ਪਿਆਰ ਹੈ (ਮੇਰੀ ਹਰ ਵੇਲੇ ਤਾਂਘ ਹੈ ਕਿ ਮੈਨੂੰ) ਕਿਵੇਂ (ਉਹ) ਪਿਆਰੇ ਸੱਜਣ ਮਿਲ ਪੈਣ (ਜਿਹੜੇ ਮੈਨੂੰ ਪ੍ਰਭੂ-ਪਤੀ ਨਾਲ ਮਿਲਾ ਦੇਣ)। ਸਉ = ਸਉਂ, ਸਿਉਂ, ਨਾਲ। ਪਿਰੀਆ ਸਉ = ਪਿਆਰੇ ਨਾਲ। ਮੂੰ ਨੇਹੁ = ਮੇਰਾ ਪਿਆਰ। ਕਿਉ = ਕਿਵੇਂ। ਮਿਲਹਿ = ਮਿਲ ਪੈਣ (ਬਹੁ-ਵਚਨ)।
ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥
I seek that friend, who is embellished with Truth.
ਮੈਂ ਉਹਨਾਂ ਸੱਜਣਾਂ ਨੂੰ ਲੱਭਦੀ ਫਿਰਦੀ ਹਾਂ, ਸਦਾ-ਥਿਰ ਹਰਿ ਨਾਮ ਨੇ ਜਿਨ੍ਹਾਂ ਨੂੰ ਸੋਹਣੇ ਜੀਵਨ ਵਾਲਾ ਬਣਾ ਦਿੱਤਾ ਹੈ। ਹਉ = ਹਉਂ, ਮੈਂ। ਤਿਨ ਸਜਣ = ਉਹਨਾਂ ਸੱਜਣਾਂ ਨੂੰ। ਸਚਿ = ਸਦਾ-ਥਿਰ ਹਰਿ-ਨਾਮ ਨੇ। ਸਵਾਰਿਆ = ਸੋਹਣੇ ਜੀਵਨ ਵਾਲੇ ਬਣਾ ਦਿੱਤਾ ਹੈ।
ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥
The True Guru is my Friend; if I meet Him, I will offer this mind as a sacrifice to Him.
ਗੁਰੂ (ਹੀ) ਮੇਰਾ (ਅਸਲ) ਮਿੱਤਰ ਹੈ। ਜੇ (ਮੈਨੂੰ ਗੁਰੂ) ਮਿਲ ਪਏ, ਤਾਂ (ਮੈਂ ਆਪਣਾ) ਇਹ ਮਨ (ਉਸ ਤੋਂ) ਸਦਕੇ ਕਰ ਦਿਆਂ। ਮੈਡਾ = ਮੇਰਾ। ਤ = ਤਾਂ। ਵਾਰਿਆ = ਸਦਕੇ ਕੀਤਾ।
ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥
He has shown me my Beloved Lord, my Friend, the Creator.
(ਗੁਰੂ ਹੀ) ਮੈਨੂੰ ਦੱਸ ਸਕਦਾ ਹੈ ਕਿ ਸਿਰਜਣਹਾਰ ਹਰੀ (ਹੀ ਅਸਲ) ਸੱਜਣ ਹੈ। ਮੂੰ = ਮੈਨੂੰ। ਦੇਂਦਾ ਦਸਿ = ਦੱਸ ਦੇਂਦਾ ਹੈ। ਸਿਰਜਣਹਾਰਿਆ = (ਸ੍ਰਿਸ਼ਟੀ) ਪੈਦਾ ਕਰਨ ਵਾਲਾ।
ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥
O Nanak, I was searching for my Beloved; the True Guru has shown me that He has been with me all the time. ||4||
ਨਾਨਕ ਆਖਦਾ ਹੈ- ਹੇ ਸਤਿਗੁਰੂ! ਮੈਂ ਆਪਣਾ ਖਸਮ-ਪ੍ਰਭੂ ਢੂੰਢ ਰਹੀ ਸਾਂ, ਤੂੰ (ਮੈਨੂੰ ਮੇਰੇ) ਨਾਲ (ਵੱਸਦਾ) ਵਿਖਾਲ ਦਿੱਤਾ ਹੈ ॥੪॥ ਭਾਲੀ = ਭਾਲੀਂ, ਮੈਂ ਭਾਲਦੀ ਹਾਂ। ਸਤਿਗੁਰ = ਹੇ ਸਤਿਗੁਰੂ! ਨਾਲਿ = (ਮੇਰੇ) ਨਾਲ (ਵੱਸਦਾ) ॥੪॥
ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥
I stand by the side of the road, waiting for You; O my Friend, I hope that You will come.
ਮੈਂ ਤਾਂਘ ਨਾਲ ਰਾਹ ਤੱਕ ਰਹੀ ਹਾਂ ਕਿ ਸ਼ਾਇਦ ਮੇਰਾ ਸੱਜਣ ਆ ਰਿਹਾ ਹੈ, ਹਉ = ਹਉਂ, ਮੈਂ। ਖੜੀ = ਖਲੋਤੀ, ਤਾਂਘ ਨਾਲ। ਨਿਹਾਲੀ = ਨਿਹਾਲੀਂ, ਮੈਂ ਤੱਕ ਰਹੀ ਹਾਂ, ਮੈਂ ਵੇਖ ਰਹੀ ਹਾਂ। ਪੰਧੁ = ਰਸਤਾ। ਮਤੁ = ਸ਼ਾਇਦ। ਮੂੰ ਸਜਣੁ = ਮੇਰਾ ਸੱਜਣ। ਆਵਏ = ਆਵੈ, ਆ ਰਿਹਾ ਹੈ।
ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥
If only someone would come today and unite me in Union with my Beloved.
ਜਿਹੜਾ ਮੈਨੂੰ (ਮੇਰਾ ਪ੍ਰਭੂ-) ਪਤੀ ਅੱਜ (ਇਸੇ ਜੀਵਨ ਵਿਚ) ਲਿਆ ਕੇ ਮਿਲਾ ਦੇਂਦਾ ਹੋਵੇ। ਕੋ = ਕੋਈ। ਆਣਿ = ਲਿਆ ਕੇ। ਮੈ = ਮੈਨੂੰ। ਮੇਲਿ = ਮੇਲ ਕੇ। ਮਿਲਾਵਏ = ਮਿਲਾਵੈ, ਮਿਲਾ ਦੇਵੇ।
ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥
I would cut my living body into four pieces for anyone who shows me my Beloved.
ਜਿਹੜਾ ਮੈਨੂੰ ਮੇਰੇ ਪਿਆਰੇ ਦਾ ਦਰਸ਼ਨ ਕਰਾ ਦੇਵੇ, ਮੈਂ ਉਸ ਤੋਂ (ਆਪਣੀ) ਜਿੰਦ ਚਾਰ ਟੋਟੇ ਕਰ ਦਿਆਂ (ਸਦਕੇ ਕਰਨ ਨੂੰ ਤਿਆਰ ਹਾਂ)। ਜੀਉ = ਜਿੰਦ। ਕਰੀ = ਕਰੀਂ, ਮੈਂ ਕਰਾਂ। ਤਿਸ ਵਿਟਉ = ਉਸ ਤੋਂ। ਚਉ ਖੰਨੀਐ = ਚਾਰ ਟੋਟੇ (ਚਉ = ਚਾਰ)। ਮੈ = ਮੈਨੂੰ।
ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥
O Nanak, when the Lord becomes merciful, then He leads us to meet the Perfect Guru. ||5||
ਹੇ ਨਾਨਕ! ਜਦੋਂ ਹਰੀ-ਪ੍ਰਭੂ (ਆਪ) ਦਇਆਵਾਨ ਹੁੰਦਾ ਹੈ, ਤਦੋਂ ਉਹ ਪੂਰਾ ਗੁਰੂ ਮਿਲਾਂਦਾ ਹੈ (ਤੇ, ਪੂਰਾ ਗੁਰੂ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦੇਂਦਾ ਹੈ) ॥੫॥ ਦਇਆਲੁ = ਦਇਆਵਾਨ। ਮੇਲਾਵਏ = ਮੇਲਾਵੈ, ਮਿਲਾ ਦੇਂਦਾ ਹੈ ॥੫॥
ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥
The power of egotism prevails within, and the body is controlled by Maya; the false ones come and go in reincarnation.
ਜਿਸ ਮਨੁੱਖ ਦੇ ਅੰਦਰ ਹਉਮੈ ਦਾ ਜ਼ੋਰ ਪਿਆ ਰਹਿੰਦਾ ਹੈ ਜਿਸ ਦੇ ਸਰੀਰ ਵਿਚ ਮਾਇਆ ਦਾ ਪ੍ਰਭਾਵ ਬਣਿਆ ਰਹਿੰਦਾ ਹੈ, ਉਹ ਮਨੁੱਖ (ਗੁਰੂ ਦੇ ਦਰ ਤੇ) ਸਿਰਫ਼ ਵਿਖਾਵੇ ਦੀ ਖ਼ਾਤਰ ਹੀ ਆਉਂਦਾ ਰਹਿੰਦਾ ਹੈ। ਜੋਰੁ ਹਉਮੈ = ਹਉਮੈ ਦਾ ਜ਼ੋਰ। ਤਨਿ = ਸਰੀਰ ਵਿਚ। ਕੂੜੀ = ਝੂਠ-ਮੂਠ, ਵਿਖਾਵੇ ਵਾਸਤੇ ਹੀ। ਆਵੈ = (ਗੁਰੂ ਦੇ ਦਰ ਤੇ) ਆਉਂਦਾ ਹੈ। ਜਾਇ = ਜਾਂਦਾ ਹੈ।
ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥
If someone does not obey the Command of the True Guru, he cannot cross over the treacherous world-ocean.
ਉਹ ਮਨੁੱਖ ਗੁਰੂ ਦੇ ਦੱਸੇ ਹੁਕਮ ਵਿਚ ਸਰਧਾ ਨਹੀਂ ਬਣਾ ਸਕਦਾ, (ਇਸ ਵਾਸਤੇ ਉਹ ਮਨੁੱਖ ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਦਾ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ। ਦੁਤਰੁ = (दुस्तर) ਜਿਸ ਤੋਂ ਪਾਰ ਲੰਘਣਾ ਔਖਾ ਹੈ।
ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥
Whoever is blessed with the Lord's Glance of Grace, walks in harmony with the Will of the True Guru.
(ਪਰ, ਹੇ ਭਾਈ!) ਉਹ ਮਨੁੱਖ (ਹੀ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦਾ ਹੈ, ਜਿਸ ਉੱਤੇ ਪਰਮਾਤਮਾ ਦੀ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ। ਨਦਰਿ = ਮਿਹਰ ਦੀ ਨਿਗਾਹ। ਸਤਿਗੁਰ ਭਾਇ = ਗੁਰੂ ਦੀ ਰਜ਼ਾ ਵਿਚ।
ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥
The Blessed Vision of the True Guru's Darshan is fruitful; through it, one obtains the fruits of his desires.
ਗੁਰੂ ਦਾ ਦੀਦਾਰ ਜ਼ਰੂਰ ਫਲ ਦੇਂਦਾ ਹੈ, (ਗੁਰੂ ਦਾ ਦਰਸ਼ਨ ਕਰਨ ਵਾਲਾ ਮਨੁੱਖ) ਜਿਹੜੀ ਮੰਗ ਆਪਣੇ ਮਨ ਵਿਚ ਧਾਰਦਾ ਹੈ, ਉਹੀ ਮੰਗ ਪ੍ਰਾਪਤ ਕਰ ਲੈਂਦਾ ਹੈ। ਸਫਲੁ = ਫਲ ਦੇਣ ਵਾਲਾ। ਜੋ ਫਲੁ = ਜਿਹੜਾ ਫਲ। ਇਛੈ = ਮਨ ਵਿਚ ਧਾਰਦਾ ਹੈ।
ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥
I touch the feet of those who believe in and obey the True Guru.
ਜਿਨ੍ਹਾਂ ਮਨੁੱਖਾਂ ਨੇ ਗੁਰੂ ਉੱਤੇ ਸਰਧਾ ਬਣਾਈ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਸਤਿਗੁਰੁ ਮੰਨਿਆਂ = ਗੁਰੂ ਉਤੇ ਸਰਧਾ ਲਿਆਂਦੀ। ਹਉ = ਹਉਂ, ਮੈਂ। ਲਾਗਉ = ਲਾਗਉਂ, ਮੈਂ ਲੱਗਦਾ ਹਾਂ। ਤਿਨ ਕੇ ਪਾਇ = ਉਹਨਾਂ ਪੈਰੀਂ।
ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥
Nanak is the slave of those who, night and day, remain lovingly attuned to the Lord. ||6||
ਜਿਹੜਾ ਮਨੁੱਖ ਹਰ ਵੇਲੇ (ਗੁਰੂ-ਚਰਨਾਂ ਵਿਚ) ਸੁਰਤ ਜੋੜੀ ਰੱਖਦਾ ਹੈ, ਨਾਨਕ ਉਸ ਮਨੁੱਖ ਦਾ (ਸਦਾ ਲਈ) ਦਾਸ ਹੈ ॥੬॥ ਤਾ ਕਾ = ਉਸ (ਮਨੁੱਖ) ਨੇ। ਜਿ = ਜਿਹੜਾ (ਮਨੁੱਖ)। ਅਨਦਿਨੁ = ਹਰ ਰੋਜ਼, ਹਰ ਵੇਲੇ। ਲਿਵ ਲਾਇ ਰਹੈ = ਸੁਰਤ ਜੋੜੀ ਰੱਖਦਾ ਹੈ ॥੬॥
ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥
Those who are in love with their Beloved - how can they find satisfaction without His Darshan?
ਜਿਨ੍ਹਾਂ (ਮਨੁੱਖਾਂ) ਦੇ ਅੰਦਰ ਪਿਆਰੇ ਦਾ ਪ੍ਰੇਮ ਹੁੰਦਾ ਹੈ, (ਆਪਣੇ ਪਿਆਰੇ ਦੇ) ਦਰਸਨ ਤੋਂ ਬਿਨਾ ਉਹਨਾਂ ਦੇ ਮਨ ਵਿਚ ਸ਼ਾਂਤੀ ਨਹੀਂ ਹੁੰਦੀ। ਪਿਰੀ ਪਿਆਰੁ = ਪਿਆਰੇ (ਪ੍ਰਭੂ) ਦਾ ਪਿਆਰ। ਕਿਉ ਤ੍ਰਿਪਤੀਐ = ਕਿਵੇਂ ਤ੍ਰਿਪਤੀ ਹੋ ਸਕਦੀ ਹੈ?
ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥
O Nanak, the Gurmukhs meet Him with ease, and this mind blossoms forth in joy. ||7||
ਹੇ ਨਾਨਕ! ਉਹ ਮਨੁੱਖ (ਪਿਆਰੇ ਦੇ) ਪ੍ਰੇਮ ਵਿਚ ਲੀਨ ਰਹਿੰਦੇ ਹਨ। (ਇਸੇ ਕਰਕੇ) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਇਹ ਮਨ ਸਦਾ ਖਿੜਿਆ ਰਹਿੰਦਾ ਹੈ ॥੭॥ ਸੁਭਾਇ = ਪਿਆਰ ਵਿਚ। ਗੁਰਮੁਖਿ ਮਨੁ = ਗੁਰੂ ਦੇ ਸਨਮੁਖ ਰਹਿਣ ਵਾਲੇ ਦਾ ਮਨ। ਰਹਸੀਐ = ਪ੍ਰਸੰਨ ਰਹਿੰਦਾ ਹੈ ॥੭॥
ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥
Those who are in love with their Beloved - how can they live without Him?
ਜਿਨ੍ਹਾਂ (ਮਨੁੱਖਾਂ) ਦੇ ਅੰਦਰ ਪਿਆਰੇ ਦਾ ਪ੍ਰੇਮ ਹੁੰਦਾ ਹੈ, ਉਹ ਆਪਣੇ ਪਿਆਰੇ ਦੇ ਮਿਲਾਪ ਤੋਂ ਬਿਨਾ ਸੁਖੀ ਨਹੀਂ ਜੀਊ ਸਕਦੇ। ਕਿਉ ਜੀਵਨਿ = ਕਿਵੇਂ ਜੀਊ ਸਕਦੇ ਹਨ? ਸੁਖੀ ਜੀਵਨ ਨਹੀਂ ਜੀਊ ਸਕਦੇ। ਬਾਹਰੇ = ਬਾਝੋਂ।
ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥
When they see their Husband Lord, O Nanak, they are rejuvenated. ||8||
ਹੇ ਨਾਨਕ! ਜਦੋਂ ਉਹ ਆਪਣੇ ਖਸਮ-ਪ੍ਰਭੂ ਦਾ ਦਰਸਨ ਕਰਦੇ ਹਨ, ਤਦੋਂ ਉਹ ਮੁੜ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੮॥ ਜਾ = ਜਦੋਂ। ਦੇਖਨਿ = ਵੇਖਦੇ ਹਨ (ਬਹੁ-ਵਚਨ)। ਥੀਵਨਿ = ਹੋ ਜਾਂਦੇ ਹਨ। ਭੀ = ਮੁੜ, ਫਿਰ। ਹਰੇ = ਆਤਮਕ ਜੀਵਨ ਵਾਲੇ ॥੮॥
ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥
Those Gurmukhs who are filled with love for You, my True Beloved,
ਹੇ ਪ੍ਰੀਤਮ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲੇ ਨੇ ਗੁਰੂ ਦੀ ਰਾਹੀਂ ਜਿਨ੍ਹਾਂ ਮਨੁੱਖਾਂ ਦੇ ਅੰਦਰ (ਆਪਣਾ) ਪਿਆਰ ਪੈਦਾ ਕੀਤਾ ਹੈ, ਗੁਰਮੁਖਿ = ਗੁਰੂ ਦੀ ਸਰਨ ਰੱਖ ਕੇ। ਪ੍ਰੀਤਮ = ਹੇ ਪ੍ਰੀਤਮ ਪ੍ਰਭੂ! ਤੈ ਸਚੈ = ਤੂੰ ਸਦਾ ਕਾਇਮ ਰਹਿਣ ਵਾਲੇ ਨੇ।
ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥
O Nanak, remain immersed in the Lord's Love, night and day. ||9||
ਹੇ ਨਾਨਕ! ਉਹ ਮਨੁੱਖ ਤੇਰੇ ਪਿਆਰ ਵਿਚ ਦਿਨ ਰਾਤ ਲੀਨ ਰਹਿੰਦੇ ਹਨ ॥੯॥ ਅਤੈ = ਅਤੇ। ਡੇਹੁ = ਦਿਨ। ਪ੍ਰੇਮਿ = ਪ੍ਰੇਮ ਵਿਚ ॥੯॥
ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥
The love of the Gurmukh is true; through it, the True Beloved is attained.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ (ਪਰਮਾਤਮਾ ਵਾਸਤੇ) ਸਦਾ ਕਾਇਮ ਰਹਿਣ ਵਾਲਾ ਪਿਆਰ (ਪੈਦਾ ਹੋ ਜਾਂਦਾ ਹੈ), ਉਸ ਪਿਆਰ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰੀਤਮ-ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ, ਸਚੀ ਆਸਕੀ = ਸੱਚੀ ਆਸ਼ਕੀ, ਸਦਾ ਕਾਇਮ ਰਹਿਣ ਵਾਲਾ ਪ੍ਰੇਮ। ਜਿਤੁ = ਜਿਸ (ਆਸ਼ਕੀ) ਦੀ ਰਾਹੀਂ। ਪਾਈਐ = ਮਿਲ ਪੈਂਦਾ ਹੈ।
ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥
Night and day, remain in bliss, O Nanak, immersed in intuitive peace and poise. ||10||
ਅਤੇ ਉਹ ਹਰ ਵੇਲੇ ਆਨੰਦ ਵਿਚ ਟਿਕੇ ਰਹਿੰਦੇ ਹਨ। ਹੇ ਨਾਨਕ! (ਪਿਆਰ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹੀਦਾ ਹੈ ॥੧੦॥ ਅਨਦਿਨੁ = ਹਰ ਰੋਜ਼, ਹਰ ਵੇਲੇ। ਅਨੰਦਿ = ਆਨੰਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸਮਾਈਐ = ਲੀਨ ਰਹੀਦਾ ਹੈ ॥੧੦॥
ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥
True love and affection are obtained from the Perfect Guru.
(ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪ੍ਰੇਮ-ਪਿਆਰ ਪੂਰੇ ਗੁਰੂ ਪਾਸੋਂ ਮਿਲਦਾ ਹੈ, ਤੇ = ਤੋਂ, ਪਾਸੋਂ।
ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥
They never break, O Nanak, if one sings the Glorious Praises of the Lord. ||11||
(ਅਤੇ ਉਹ ਪਿਆਰ) ਕਦੇ ਟੁੱਟਦਾ ਨਹੀਂ। ਹੇ ਨਾਨਕ! (ਇਸ ਪਿਆਰ ਨੂੰ ਕਾਇਮ ਰੱਖਣ ਵਾਸਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ ॥੧੧॥ ਨ ਹੋਵੈ ਭੰਗੁ = ਟੁੱਟਦਾ ਨਹੀਂ। ਗਾਈਐ = ਗਾਂਦੇ ਰਹਿਣਾ ਚਾਹੀਦਾ ਹੈ ॥੧੧॥
ਜਿਨੑਾ ਅੰਦਰਿ ਸਚਾ ਨੇਹੁ ਕਿਉ ਜੀਵਨੑਿ ਪਿਰੀ ਵਿਹੂਣਿਆ ॥
How can those who have true love within them live without their Husband Lord?
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਯਾਦ ਤੋਂ ਬਿਨਾ ਸੁਖੀ ਜੀਵਨ ਨਹੀਂ ਜੀਊ ਸਕਦੇ। ਨੇਹੁ = ਪਿਆਰ। ਕਿਉ = ਸੁਖੀ ਜੀਵਨ ਨਹੀਂ ਜੀਊ ਸਕਦੇ।
ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥
The Lord unites the Gurmukhs with Himself, O Nanak; they were separated from Him for such a long time. ||12||
(ਪਰ ਇਹ ਉਸ ਦੀ ਆਪਣੀ ਹੀ ਮਿਹਰ ਹੈ)। ਹੇ ਨਾਨਕ! ਚਿਰਾਂ ਦੇ ਵਿਛੁੜੇ ਜੀਵਾਂ ਨੂੰ ਪ੍ਰਭੂ ਆਪ ਹੀ ਗੁਰੂ ਦੀ ਰਾਹੀਂ ਆਪਣੇ ਨਾਲ ਮਿਲਾਂਦਾ ਹੈ ॥੧੨॥ ਗੁਰਮੁਖਿ = ਗੁਰੂ ਦੀ ਰਾਹੀਂ ॥੧੨॥
ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥
You grant Your Grace to those whom You Yourself bless with love and affection.
ਹੇ ਹਰੀ! ਤੂੰ ਆਪ ਹੀ ਮਿਹਰ ਕਰ ਕੇ ਜਿਨ੍ਹਾਂ ਦੇ ਅੰਦਰ ਆਪਣਾ ਪ੍ਰੇਮ-ਪਿਆਰ ਪੈਦਾ ਕੀਤਾ ਹੈ, ਤਉ ਆਪੇ = ਤੂੰ ਆਪ ਹੀ। ਕਰਮੁ = ਮਿਹਰ, ਬਖ਼ਸ਼ਸ਼। ਕਰਿ = ਕਰ ਕੇ।
ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥
O Lord, please let Nanak meet with You; please bless this beggar with Your Name. ||13||
ਹੇ ਨਾਨਕ! ਉਹਨਾਂ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜੀ ਰੱਖਦਾ ਹੈਂ। ਹੇ ਹਰੀ! ਮੈਨੂੰ ਮੰਗਤੇ ਨੂੰ (ਭੀ) ਆਪਣਾ ਨਾਮ ਬਖ਼ਸ਼ ॥੧੩॥ ਮੈ ਜਾਚਕ = ਮੈਨੂੰ ਮੰਗਤੇ ਨੂੰ। ਦੀਜੈ = ਦਿਹ ॥੧੩॥
ਗੁਰਮੁਖਿ ਹਸੈ ਗੁਰਮੁਖਿ ਰੋਵੈ ॥
The Gurmukh laughs, and the Gurmukh cries.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਭਗਤੀ ਦੇ ਆਤਮਕ ਆਨੰਦ ਵਿਚ ਕਦੇ) ਖਿੜ ਪੈਂਦਾ ਹੈ (ਕਦੇ ਭਗਤੀ ਦੇ ਬਿਰਹੋਂ-ਰਸ ਦੇ ਕਾਰਨ) ਵੈਰਾਗ ਵਿਚ ਆ ਜਾਂਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਹਸੈ = (ਭਗਤੀ ਦੇ ਆਤਮਕ ਆਨੰਦ ਵਿਚ ਕਦੇ) ਖਿੜ ਪੈਂਦਾ ਹੈ। ਰੋਵੈ = (ਭਗਤੀ ਦੇ ਬਿਰਹੋਂ ਰਸ ਵਿਚ ਕਦੇ) ਵੈਰਾਗ ਵਿਚ ਆ ਜਾਂਦਾ ਹੈ।
ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥
Whatever the Gurmukh does, is devotional worship.
ਅਸਲ ਭਗਤੀ ਉਹੀ ਹੁੰਦੀ ਹੈ ਜਿਹੜੀ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਕਰਦਾ ਹੈ। ਜਿ = ਜਿਹੜੀ (ਭਗਤੀ)। ਸਾਈ = ਉਹੀ।
ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥
Whoever becomes Gurmukh contemplates the Lord.
ਜਿਹੜਾ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਹ (ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ) ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਸੁ = ਉਹ ਮਨੁੱਖ। ਕਰੇ ਵੀਚਾਰੁ = (ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ) ਮਨ ਵਿਚ ਵਸਾਈ ਰੱਖਦਾ ਹੈ।
ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥
The Gurmukh, O Nanak, crosses over to the other shore. ||14||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ ॥੧੪॥ ਪਾਰੁ = (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ। ਪਾਵੈ = ਲੱਭ ਲੈਂਦਾ ਹੈ ॥੧੪॥
ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥
Those who have the Naam within, contemplate the Word of the Guru's Bani.
ਸਤਿਗੁਰੂ ਦੀ ਬਾਣੀ ਨੂੰ ਮਨ ਵਿਚ ਵਸਾ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ- ਖ਼ਜ਼ਾਨਾ ਆ ਵੱਸਦਾ ਹੈ, ਨਿਧਾਨੁ = (ਸਾਰੇ ਸੁਖਾਂ ਦਾ) ਖ਼ਜ਼ਾਨਾ। ਵੀਚਾਰਿ = ਵੀਚਾਰ ਕੇ, ਮਨ ਵਿਚ ਵਸਾ ਕੇ।
ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥
Their faces are always radiant in the Court of the True Lord.
ਉਹਨਾਂ ਦੇ ਮੂੰਹ ਉਸ ਸਦਾ ਕਾਇਮ ਰਹਿਣ ਵਾਲੇ (ਰੱਬੀ) ਦਰਬਾਰ ਵਿਚ ਸਦਾ ਰੌਸ਼ਨ ਰਹਿੰਦੇ ਹਨ। ਸਦ = ਸਦਾ। ਉਜਲੇ = ਰੌਸ਼ਨ। ਤਿਤੁ = ਉਸ ਵਿਚ। ਤਿਤੁ ਦਰਬਾਰਿ = ਉਸ ਦਰਬਾਰਿ ਵਿਚ। ਤਿਤੁ ਸਚੈ ਦਰਬਾਰਿ = ਉਸ ਸਦਾ-ਥਿਰ ਰਹਿਣ ਵਾਲੇ ਦਰਬਾਰ ਵਿਚ।
ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥
Sitting down and standing up, they never forget the Creator, who forgives them.
ਕਰਤਾਰ ਨੇ ਆਪ ਜਿਨ੍ਹਾਂ ਮਨੁੱਖਾਂ ਉਤੇ ਮਿਹਰ ਕੀਤੀ ਹੁੰਦੀ ਹੈ, ਉਹਨਾਂ ਨੂੰ ਬਹਿੰਦਿਆਂ ਉਠਦਿਆਂ ਕਿਸੇ ਭੀ ਵੇਲੇ (ਪਰਮਾਤਮਾ ਦਾ ਨਾਮ) ਨਹੀਂ ਭੁੱਲਦਾ। ਜਿ = ਜਿਨ੍ਹਾਂ ਨੂੰ। ਕਰਤਾਰਿ = ਕਰਤਾਰ ਨੇ।
ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥
O Nanak, the Gurmukhs are united with the Lord. Those united by the Creator Lord, shall never be separated again. ||15||
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਿਰਜਣਹਾਰ ਪ੍ਰਭੂ ਨੇ (ਆਪ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮਨੁੱਖ ਗੁਰੂ ਦੀ ਰਾਹੀਂ (ਪ੍ਰਭੂ ਚਰਨਾਂ ਵਿਚ) ਮਿਲੇ ਹੋਏ ਫਿਰ ਕਦੇ ਨਹੀਂ ਵਿੱਛੁੜਦੇ ॥੧੫॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਸਿਰਜਣਹਾਰਿ = ਸਿਰਜਣਹਾਰ ਨੇ ॥੧੫॥
ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥
To work for the Guru, or a spiritual teacher, is terribly difficult, but it brings the most excellent peace.
ਮਹਾਂ ਪੁਰਖਾਂ ਦੀ (ਦੱਸੀ ਹੋਈ) ਕਾਰ ਬਹੁਤ ਔਖੀ ਹੁੰਦੀ ਹੈ (ਕਿਉਂਕਿ ਉਸ ਵਿਚ ਆਪਾ ਵਾਰਨਾ ਪੈਂਦਾ ਹੈ, ਪਰ ਉਸ ਵਿਚੋਂ) ਸ੍ਰੇਸ਼ਟ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। ਕੀ ਚਾਕਰੀ = ਦੀ (ਦੱਸੀ ਹੋਈ) ਸੇਵਾ। ਕਰੜੀ = ਔਖੀ। ਸਾਰੁ = ਸ੍ਰੇਸ਼ਟ।
ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥
The Lord casts His Glance of Grace, and inspires love and affection.
(ਇਸ ਸੇਵਾ ਦੇ ਕਰਨ ਲਈ) ਉਸ ਮਨੁੱਖ ਦੇ ਅੰਦਰ (ਪਰਮਾਤਮਾ) ਪ੍ਰੀਤ-ਪਿਆਰ ਪੈਦਾ ਕਰਦਾ ਹੈ, ਜਿਸ ਉਤੇ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ। ਨਦਰਿ = ਮਿਹਰ ਦੀ ਨਿਗਾਹ। ਹੇਤ = ਹਿਤ, ਪ੍ਰੇਮ।
ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥
Joined to the service of the True Guru, the mortal being crosses over the terrifying world-ocean.
ਗੁਰੂ ਦੀ (ਦੱਸੀ) ਸੇਵਾ ਵਿਚ ਲੱਗਿਆਂ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸੇਵੈ = ਸੇਵਾ ਵਿਚ। ਭਉਜਲੁ = ਸੰਸਾਰ-ਸਮੁੰਦਰ। ਸੰਸਾਰੁ = ਜਗਤ। ਤਰੈ = ਪਾਰ ਲੰਘ ਜਾਂਦਾ ਹੈ।
ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥
The fruits of the mind's desires are obtained, with clear contemplation and discriminating understanding within.
(ਜਿਹੜਾ ਭੀ ਮਨੁੱਖ ਗੁਰੂ ਦੀ ਦੱਸੀ ਸੇਵਾ ਕਰੇਗਾ ਉਹ) ਮਨ-ਮੰਗੀ ਮੁਰਾਦ ਪ੍ਰਾਪਤ ਕਰ ਲਏਗਾ ਉਸ ਦੇ ਅੰਦਰ ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ (ਪੈਦਾ ਹੋ ਜਾਇਗੀ)। ਮਨ ਚਿੰਦਿਆ = ਮਨ-ਇੱਛਤ। ਪਾਇਸੀ = ਹਾਸਲ ਕਰ ਲਏਗਾ। ਬਿਬੇਕ ਬੀਚਾਰੁ = ਬਿਬੇਕ ਦੀ ਸੂਝ, ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ।
ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥
O Nanak, meeting the True Guru, God is found; He is the Eradicator of all sorrow. ||16||
ਹੇ ਨਾਨਕ! ਜੇ ਗੁਰੂ ਮਿਲ ਪਏ, ਤਾਂ ਉਹ ਪਰਮਾਤਮਾ ਮਿਲ ਪੈਂਦਾ ਹੈ, ਜੋ ਹਰੇਕ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ॥੧੬॥ ਸਤਿਗੁਰ ਮਿਲਿਐ = ਜੇ ਗੁਰੂ ਮਿਲ ਪਏ। ਨਿਵਾਰਣਹਾਰੁ = ਦੂਰ ਕਰ ਸਕਣ ਵਾਲਾ ॥੧੬॥
ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥
The self-willed manmukh may perform service, but his consciousness is attached to the love of duality.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਿਹੜੀ ਭੀ ਸੇਵਾ ਕਰਦਾ ਹੈ, (ਉਸ ਦੇ ਨਾਲ ਨਾਲ ਉਹ ਆਪਣਾ) ਚਿੱਤ (ਪਰਮਾਤਮਾ ਤੋਂ ਬਿਨਾ) ਹੋਰ ਦੇ ਪਿਆਰ ਵਿਚ ਜੋੜੀ ਰੱਖਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਸੇਵਾ ਜੋ = ਜਿਹੜੀ ਭੀ ਸੇਵਾ। ਦੂਜੈ ਭਾਇ = (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੇ ਪਿਆਰ ਵਿਚ। ਲਾਇ = ਲਾਈ ਰੱਖਦਾ ਹੈ।
ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥
Through Maya, his emotional attachment to children, spouse and relatives increases.
(ਇਹ ਮੇਰਾ) ਪੁੱਤਰ (ਹੈ, ਇਹ ਮੇਰੀ) ਇਸਤ੍ਰੀ (ਹੈ, ਇਹ ਮੇਰਾ) ਪਰਵਾਰ ਹੈ (-ਇਹ ਆਖ ਆਖ ਕੇ ਹੀ ਉਹ ਮਨੁੱਖ ਆਪਣੇ ਅੰਦਰ) ਮਾਇਆ ਦਾ ਮੋਹ ਵਧਾਈ ਜਾਂਦਾ ਹੈ। ਕਲਤੁ = ਇਸਤ੍ਰੀ। ਵਧਾਇ = ਵਧਾਈ ਜਾਂਦਾ ਹੈ।
ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥
He shall be called to account in the Court of the Lord, and in the end, no one will be able to save him.
ਪਰਮਾਤਮਾ ਦੀ ਦਰਗਾਹ ਵਿਚ (ਕੀਤੇ ਕਰਮਾਂ ਦਾ) ਹਿਸਾਬ (ਤਾਂ) ਮੰਗਿਆ (ਹੀ) ਜਾਂਦਾ ਹੈ, (ਮਾਇਆ ਦੇ ਮੋਹ ਦੀ ਫਾਹੀ ਤੋਂ) ਅੰਤ ਵੇਲੇ ਕੋਈ ਛੁਡਾ ਨਹੀਂ ਸਕਦਾ। ਦਰਗਹਿ = ਪ੍ਰਭੂ ਦੀ ਹਜ਼ੂਰੀ ਵਿਚ। ਮੰਗੀਐ = ਮੰਗਿਆ ਜਾਂਦਾ ਹੈ। ਅੰਤਿ = ਅੰਤ ਵੇਲੇ।
ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥
Without the Lord's Name, all is pain. Attachment to Maya is agonizingly painful.
ਮਾਇਆ ਦਾ ਮੋਹ ਦੁਖਦਾਈ ਸਾਬਤ ਹੁੰਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਾਰਾ (ਉੱਦਮ) ਦੁਖ (ਦਾ ਹੀ ਮੂਲ) ਹੈ। ਮੋਹ ਮਾਇ = ਮਾਇਆ ਦਾ ਮੋਹ।
ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥
O Nanak, the Gurmukh comes to see, that attachment to Maya separates all from the Lord. ||17||
ਹੇ ਨਾਨਕ! ਗੁਰੂ ਦੀ ਸ਼ਰਨ ਪੈ ਕੇ (ਜਿਸ ਮਨੁੱਖ ਨੂੰ ਇਹ ਭੇਤ) ਦਿੱਸ ਪੈਂਦਾ ਹੈ, (ਉਸ ਦੇ ਅੰਦਰੋਂ) ਮਾਇਆ ਦਾ ਸਾਰਾ ਮੋਹ ਦੂਰ ਹੋ ਜਾਂਦਾ ਹੈ ॥੧੭॥ ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਦਰੀ ਆਇਆ = ਦਿੱਸ ਪੈਂਦਾ ਹੈ ॥੧੭॥
ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥
The Gurmukh obeys the Order of her Husband Lord God; through the Hukam of His Command, she finds peace.
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਿਹ ਕੇ ਖਸਮ-ਪ੍ਰਭੂ ਦਾ ਹੁਕਮ ਮੰਨਦਾ ਹੈ, ਉਹ ਹੁਕਮ ਵਿਚ ਟਿਕ ਕੇ ਹੀ ਆਤਮਕ ਆਨੰਦ ਮਾਣਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਕੇਰਾ = ਦਾ। ਸਹ ਕੇਰਾ = ਖਸਮ-ਪ੍ਰਭੂ ਦਾ। ਹੁਕਮੇ = ਹੁਕਮ ਵਿਚ (ਤੁਰ ਕੇ)।
ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥
In His Will, she serves; in His Will, she worship and adores Him.
ਉਹ ਮਨੁੱਖ ਪ੍ਰਭੂ ਦੇ ਹੁਕਮ ਨੂੰ ਹਰ ਵੇਲੇ ਚੇਤੇ ਰੱਖਦਾ ਹੈ, ਹੁਕਮ ਦੀ ਭਗਤੀ ਕਰਦਾ ਹੈ, ਹਰ ਵੇਲੇ ਹੁਕਮ ਵਿਚ ਲੀਨ ਰਹਿੰਦਾ ਹੈ। ਹੁਕਮੋ = ਹੁਕਮ ਨੂੰ ਹੀ। ਅਰਾਧੇ = ਚੇਤੇ ਰੱਖਦਾ ਹੈ। ਸਮੈ ਸਮਾਏ = ਹਰ ਵੇਲੇ ਲੀਨ ਰਹਿੰਦਾ ਹੈ।
ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥
In His Will, she merges in absorption. His Will is her fast, vow, purity and self-discipline; through it, she obtains the fruits of her mind's desires.
ਵਰਤ (ਆਦਿਕ ਰੱਖਣ ਦਾ) ਨੇਮ, ਸਰੀਰਕ ਪਵਿਤ੍ਰਤਾ, ਇੰਦ੍ਰਿਆਂ ਨੂੰ ਰੋਕਣ ਦਾ ਜਤਨ-ਇਹ ਸਭ ਕੁਝ ਉਸ ਮਨੁੱਖ ਦੇ ਵਾਸਤੇ ਪ੍ਰਭੂ ਦਾ ਹੁਕਮ ਮੰਨਣਾ ਹੀ ਹੈ। (ਹੁਕਮ ਮੰਨ ਕੇ) ਉਹ ਮਨੁੱਖ ਮਨ-ਮੰਗੀ ਮੁਰਾਦ ਪ੍ਰਾਪਤ ਕਰਦਾ ਹੈ। ਸੁਚ = ਸਰੀਰਕ ਪਵਿਤ੍ਰਤਾ। ਸੰਜਮੁ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਹਟਾਣ ਦਾ ਜਤਨ। ਮਨ ਚਿੰਦਿਆ = ਮਨ-ਮੰਗਿਆ।
ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥
She is always and forever the happy, pure soul-bride, who realizes His Will; she serves the True Guru, inspired by loving absorption.
ਜਿਹੜੀ ਜੀਵ-ਇਸਤ੍ਰੀ ਪਰਮਾਤਮਾ ਦੀ ਰਜ਼ਾ ਨੂੰ ਸਮਝਦੀ ਹੈ, ਜਿਹੜੀ ਸੁਰਤ ਜੋੜ ਕੇ ਗੁਰੂ ਦੀ ਸਰਨ ਪਈ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਸਦਾ ਭਾਗਾਂ ਵਾਲੀ ਹੈ। ਸੁਹਾਗਿਣ = ਭਾਗਾਂ ਵਾਲੀ। ਜਿ = ਜਿਹੜੀ (ਜੀਵ-ਇਸਤ੍ਰੀ)। ਲਿਵ ਲਾਏ = ਲਿਵ ਲਾਇ, ਸੁਰਤ ਜੋੜ ਕੇ।
ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥
O Nanak, those upon whom the Lord showers His Mercy, are merged and immersed in His Will. ||18||
ਹੇ ਨਾਨਕ! ਜਿਨ੍ਹਾਂ ਜੀਵਾਂ ਉੱਤੇ (ਪਰਮਾਤਮਾ) ਮਿਹਰ ਕਰਦਾ ਹੈ, ਉਹਨਾਂ ਨੂੰ (ਆਪਣੇ) ਹੁਕਮ ਵਿਚ ਲੀਨ ਕਰ ਲੈਂਦਾ ਹੈ ॥੧੮॥
ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥
The wretched, self-willed manmukhs do not realize His Will; they continually act in ego.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਬਦ-ਨਸੀਬ ਜੀਵ-ਇਸਤ੍ਰੀ (ਪਰਮਾਤਮਾ ਦੀ) ਰਜ਼ਾ ਨੂੰ ਨਹੀਂ ਸਮਝਦੀ, ਸਦਾ ਹਉਮੈ ਦੇ ਆਸਰੇ (ਆਪਣੇ ਵਲੋਂ ਮਿਥੇ ਹੋਏ ਧਾਰਮਿਕ) ਕੰਮ ਕਰਦੀ ਰਹਿੰਦੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਬਪੁੜੀ = ਵਿਚਾਰੀ। ਕਮਾਇ = ਕਮਾਂਦਾ ਹੈ।
ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥
By ritualistic fasts, vows, purities, self-disciplines and worship ceremonies, they still cannot get rid of their hypocrisy and doubt.
ਉਹ ਵਰਤ ਨੇਮ ਸੁੱਚ ਸੰਜਮ ਦੇਵ-ਪੂਜਾ (ਆਦਿਕ ਕਰਮ ਕਰਦੀ ਹੈ, ਪਰ ਇਹ ਹਨ ਨਿਰਾ ਵਿਖਾਵਾ, ਤੇ) ਵਿਖਾਵੇ ਨਾਲ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਪਾਖੰਡਿ = ਪਾਖੰਡ ਨਾਲ, ਵਿਖਾਵੇ ਨਾਲ। ਭਰਮੁ = ਭਟਕਣਾ।
ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥
Inwardly, they are impure, pierced through by attachment to Maya; they are like elephants, who throw dirt all over themselves right after their bath.
(ਜਿਨ੍ਹਾਂ ਮਨੁੱਖਾਂ ਦਾ ਮਨ) ਅੰਦਰੋਂ ਖੋਟਾ ਰਹਿੰਦਾ ਹੈ, ਜਿਹੜੇ ਮਾਇਆ ਦੇ ਮੋਹ ਵਿਚ ਵਿੱਝੇ ਰਹਿੰਦੇ ਹਨ (ਉਹਨਾਂ ਦੇ ਕੀਤੇ ਧਾਰਮਿਕ ਕਰਮ ਇਉਂ ਹੀ ਹਨ) ਜਿਵੇਂ ਹਾਥੀ (ਨ੍ਹਾ ਕੇ ਆਪਣੇ ਉੱਤੇ) ਮਿੱਟੀ ਉਡਾ ਕੇ ਪਾ ਲੈਂਦਾ ਹੈ। ਅੰਤਰਹੁ = ਅੰਦਰੋਂ। ਕੁਸੁਧੁ = ਖੋਟਾ, ਮੈਲਾ। ਮੋਹਿ = ਮੋਹ ਵਿਚ। ਬੇਧੇ = ਵਿੱਝੇ ਹੋਏ। ਹਸਤੀ = ਹਾਥੀ। ਛਾਰੁ = ਸੁਆਹ, ਮਿੱਟੀ।
ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥
They do not even think of the One who created them. Without thinking of Him, they cannot find peace.
ਉਹ ਮਨੁੱਖ ਉਸ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਜਿਸ ਨੇ (ਉਹਨਾਂ ਨੂੰ) ਪੈਦਾ ਕੀਤਾ। (ਹਰਿ-ਨਾਮ ਦਾ) ਸਿਮਰਨ ਕਰਨ ਤੋਂ ਬਿਨਾ ਕੋਈ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ। ਜਿਨਿ = ਜਿਸ (ਪਰਮਾਤਮਾ) ਨੇ। ਨ ਚੇਤਹਿ = ਚੇਤੇ ਨਹੀਂ ਕਰਦੇ (ਬਹੁ-ਵਚਨ)। ਬਿਨੁ ਚੇਤੇ = ਸਿਮਰਨ ਕਰਨ ਤੋਂ ਬਿਨਾ।
ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥
O Nanak, the Primal Creator has made the drama of the Universe; all act as they are pre-ordained. ||19||
ਹੇ ਨਾਨਕ! ਕਰਾਤਰ ਨੇ ਹੀ ਧੁਰ ਦਰਗਾਹ ਤੋਂ (ਆਪਣੇ ਹੁਕਮ ਨਾਲ) ਜਗਤ-ਰਚਨਾ ਕੀਤੀ ਹੋਈ ਹੈ, ਹਰੇਕ ਜੀਵ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ (ਹੁਣ ਭੀ) ਕਰਮ ਕਰੀ ਜਾਂਦਾ ਹੈ ॥੧੯॥ ਪਰਪੰਚ = ਜਗਤ-ਰਚਨਾ। ਧੁਰਿ = ਧੁਰ ਦਰਗਾਹ ਤੋਂ। ਕਰਤੈ = ਕਰਤਾਰ ਨੇ। ਪੂਰਬਿ = ਪੂਰਬਲੇ ਜਨਮ ਵਿਚ ॥੧੯॥
ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥
The Gurmukh has faith; his mind is contented and satisfied. Night and day, he serves the Lord, absorbed in Him.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ (ਗੁਰੂ ਵਾਸਤੇ) ਸਰਧਾ ਬਣੀ ਰਹਿੰਦੀ ਹੈ, (ਉਸ ਦਾ) ਮਨ (ਗੁਰੂ ਵਿਚ) ਪਤੀਜਿਆ ਰਹਿੰਦਾ ਹੈ, ਉਹ ਹਰ ਵੇਲੇ ਸੇਵਾ ਕਰਦਿਆਂ (ਸੇਵਾ ਵਿਚ) ਮਸਤ ਰਹਿੰਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਪਰਤੀਤਿ = ਸਰਧਾ। ਮਾਨਿਆ = ਪਤੀਜਿਆ ਰਹਿੰਦਾ ਹੈ। ਅਨਦਿਨੁ = ਹਰ ਵੇਲੇ। ਕਰਤ = ਕਰਦਿਆਂ। ਸਮਾਇ = ਲੀਨ ਰਹਿੰਦਾ ਹੈ।
ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥
The Guru, the True Guru, is within; all worship and adore Him. Everyone comes to see the Blessed Vision of His Darshan.
(ਜਿਸ ਮਨੁੱਖ ਦੇ) ਹਿਰਦੇ ਵਿਚ (ਸਦਾ) ਗੁਰੂ ਵੱਸਦਾ ਹੈ ਸਭ ਦਾ ਆਦਰ-ਸਤਕਾਰ ਕਰਦਾ ਹੈ, ਉਹ ਸਾਰੀ ਲੁਕਾਈ ਵਿਚ ਗੁਰੂ ਦਾ ਦਰਸਨ ਕਰਦਾ ਹੈ। ਅੰਤਰਿ = (ਜਿਸ ਦੇ) ਅੰਦਰ। ਸਭ = ਸਾਰੀ ਲੁਕਾਈ। ਪੂਜੇ = ਆਦਰ-ਸਤਕਾਰ ਕਰਦਾ ਹੈ। ਸਭ = ਸਾਰੀ ਲੁਕਾਈ ਵਿਚ।
ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥
So believe in the True Guru, the supreme sublime Contemplator. Meeting with Him, hunger and thirst are completely relieved.
ਸਭ ਤੋਂ ਉੱਚੀ ਆਤਮਕ ਵਿਚਾਰ ਦੇ ਮਾਲਕ ਗੁਰੂ ਵਿਚ ਸਰਧਾ ਬਣਾਣੀ ਚਾਹੀਦੀ ਹੈ, ਜਿਸ (ਗੁਰੂ) ਦੇ ਮਿਲਿਆਂ (ਮਾਇਆ ਦੀ) ਸਾਰੀ ਭੁੱਖ ਸਾਰੀ ਤ੍ਰਿਹ ਦੂਰ ਹੋ ਜਾਂਦੀ ਹੈ। ਮੰਨੀਐ = ਸਰਧਾ ਬਣਾਣੀ ਚਾਹੀਦੀ ਹੈ। ਪਰਮ ਬੀਚਾਰੀ = ਸਭ ਤੋਂ ਉੱਚੀ ਆਤਮਕ ਵਿਚਾਰ ਦਾ ਮਾਲਕ। ਜਿਤੁ ਮਿਲਿਐ = ਜਿਸ ਨੂੰ ਮਿਲਿਆਂ।
ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥
I am forever a sacrifice to my Guru, who leads me to meet the True Lord God.
ਮੈਂ ਸਦਾ ਹੀ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ ਕਿਉਂਕਿ ਉਹ ਗੁਰੂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਮਿਲਾ ਦੇਂਦਾ ਹੈ। ਹਉ = ਹਉਂ, ਮੈਂ। ਦੇਇ ਮਿਲਾਇ = ਮਿਲਾ ਦੇਂਦਾ ਹੈ।
ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥
O Nanak, those who come and fall at the Feet of the Guru are blessed with the karma of Truth. ||20||
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਆ ਕੇ ਟਿਕ ਗਏ, ਉਹਨਾਂ ਨੇ ਸਦਾ ਕਾਇਮ ਰਹਿਣ ਵਾਲੀ (ਰੱਬੀ) ਮਿਹਰ ਪ੍ਰਾਪਤ ਕਰ ਲਈ ॥੨੦॥ ਸਚਾ = ਸਦਾ ਕਾਇਮ ਰਹਿਣ ਵਾਲਾ। ਕਰਮੁ = ਬਖ਼ਸ਼ਸ਼, ਮਿਹਰ। ਸਚਾ ਕਰਮੁ = ਸਦਾ-ਥਿਰ ਮਿਹਰ। ਆਇ = ਆ ਕੇ ॥੨੦॥
ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥
That Beloved, with whom I am in love, that Friend of mine is with me.
ਜਿਨ੍ਹਾਂ (ਸਤ ਸੰਗੀਆਂ ਦਾ) ਪਿਆਰੇ ਪ੍ਰਭੂ ਨਾਲ ਪਿਆਰ ਬਣਿਆ ਹੋਇਆ ਹੈ, ਉਹ ਸਤਸੰਗੀ ਸੱਜਣ ਮੇਰੇ ਨਾਲ (ਸਹਾਈ) ਹਨ। ਸਉ = ਸਉਂ, ਸਿਉਂ, ਨਾਲ। ਪਿਰੀਆ ਸਉ = ਪਿਆਰੇ (ਪ੍ਰਭੂ) ਨਾਲ। ਨੇਹੁ = ਪਿਆਰ। ਸੇ = ਉਹ (ਬਹੁ-ਵਚਨ)। ਮੈ ਨਾਲਿ = ਮੇਰੇ ਨਾਲ।
ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥
I wander around inside and outside, but I always keep Him enshrined within my heart. ||21||
(ਉਹਨਾਂ ਦੇ ਸਤਸੰਗ ਦੀ ਬਰਕਤਿ ਨਾਲ) ਮੈਂ ਅੰਦਰ ਬਾਹਰ (ਦੁਨੀਆ ਦੇ ਕਾਰ ਵਿਹਾਰ ਵਿਚ ਭੀ) ਤੁਰਿਆ ਫਿਰਦਾ ਹਾਂ, (ਫਿਰ) ਭੀ (ਪਰਮਾਤਮਾ ਨੂੰ ਆਪਣੇ) ਹਿਰਦੇ ਵਿਚ ਸੰਭਾਲ ਕੇ ਰੱਖਦਾ ਹਾਂ ॥੨੧॥ ਹਉ ਫਿਰਾਂ = ਮੈਂ ਫਿਰਦਾ ਹਾਂ। ਭੀ = ਫਿਰ ਭੀ। ਹਿਰਦੈ = ਹਿਰਦੇ ਵਿਚ। ਰਖਾ = ਰੱਖਾਂ, ਮੈਂ ਰੱਖਦਾ ਹਾਂ। ਸਮਾਲਿ = ਸੰਭਾਲ ਕੇ ॥੨੧॥
ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥
Those who meditate on the Lord single-mindedly, with one-pointed concentration, link their consciousness to the True Guru.
ਜਿਨ੍ਹਾਂ ਮਨੁੱਖਾਂ ਨੇ ਗੁਰ ਚਰਨਾਂ ਵਿਚ ਚਿੱਤ ਜੋੜ ਕੇ ਇਕਾਗਰ ਮਨ ਨਾਲ ਇਕਾਗਰ ਚਿੱਤ ਨਾਲ (ਪਰਮਾਤਮਾ ਦਾ ਨਾਮ) ਸਿਮਰਿਆ ਹੈ, ਇਕ ਮਨਿ = ਇਕਾਗਰ ਮਨ ਨਾਲ। ਇਕ ਚਿਤਿ = ਇਕਾਗਰ ਚਿੱਤ ਨਾਲ। ਸਉ = ਸਿਉਂ, ਨਾਲ। ਲਾਇ = ਜੋੜ ਕੇ।
ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥
They are rid of pain, hunger, and the great illness of egotism; lovingly attuned to the Lord, they become free of pain.
ਉਹਨਾਂ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ, ਉਹਨਾਂ ਦੇ ਅੰਦਰੋਂ ਹਉਮੈ ਦਾ ਵੱਡਾ ਰੋਗ ਦੂਰ ਹੋ ਜਾਂਦਾ ਹੈ, (ਪ੍ਰਭੂ-ਚਰਨਾਂ ਵਿਚ) ਸੁਰਤ ਜੋੜ ਕੇ ਉਹ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ। ਨਿਰਦੋਖ = ਵਿਕਾਰ-ਰਹਿਤ।
ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥
They sing His Praises, and chant His Praises; in His Glorious Praises, they sleep in absorption.
ਉਹ ਮਨੁੱਖ ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਗੁਣ ਉਚਾਰਦੇ ਹਨ। (ਗੁਰੂ-ਚਰਨਾਂ ਵਿਚ ਸੁਰਤ ਜੋੜ ਕੇ) ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸਦਾ ਲੀਨ ਰਹਿੰਦਾ ਹੈ ਟਿਕਿਆ ਰਹਿੰਦਾ ਹੈ। ਗਾਵਹਿ = ਗਾਂਦੇ ਹਨ। ਉਚਰਹਿ = ਉਚਾਰਦੇ ਹਨ। ਸਵੈ = ਲੀਨ ਰਹਿੰਦਾ ਹੈ (ਇਕ-ਵਚਨ)। ਸਮਾਇ = ਸਮਾਇਆ ਰਹਿੰਦਾ ਹੈ।
ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥
O Nanak, through the Perfect Guru, they come to meet God with intuitive peace and poise. ||22||
ਹੇ ਨਾਨਕ! ਪਰਮਾਤਮਾ ਪੂਰੇ ਗੁਰੂ ਦੀ ਰਾਹੀਂ ਮਿਲਦਾ ਹੈ, ਆਤਮਕ ਅਡੋਲਤਾ ਵਿਚ ਆ ਮਿਲਦਾ ਹੈ ॥੨੨॥ ਤੇ = ਤੋਂ, ਪਾਸੋਂ। ਸਹਜਿ = ਆਤਮਕ ਅਡੋਲਤਾ ਵਿਚ ॥੨੨॥
ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥
The self-willed manmukhs are emotionally attached to Maya; they are not in love with the Naam.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਅੰਦਰ ਮਾਇਆ ਦਾ ਮੋਹ (ਬਣਿਆ ਰਹਿੰਦਾ) ਹੈ, (ਇਸ ਵਾਸਤੇ ਉਸ ਦਾ ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣਦਾ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਅੰਦਰ। ਨਾਮਿ = ਨਾਮ ਵਿਚ।
ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥
They practice falsehood, gather falsehood, and eat the food of falsehood.
ਉਹ ਮਨੁੱਖ ਠੱਗੀ-ਫ਼ਰੇਬ ਕਰਦਾ ਰਹਿੰਦਾ ਹੈ, ਠੱਗੀ-ਫ਼ਰੇਬ (ਦੇ ਸੰਸਕਾਰ ਆਪਣੇ ਅੰਦਰ) ਇਕੱਠੇ ਕਰਦਾ ਜਾਂਦਾ ਹੈ, ਠੱਗੀ-ਫ਼ਰੇਬ ਦੀ ਰਾਹੀਂ ਹੀ ਆਪਣੀ ਰੋਜ਼ੀ ਬਣਾਈ ਰੱਖਦਾ ਹੈ। ਕੂੜੁ = (कुट = Fraud, deceipt) ਧੋਖਾ, ਫ਼ਰੇਬ, ਠੱਗੀ। ਸੰਘਰੈ = ਇਕੱਠਾ ਕਰਦਾ ਹੈ। ਕੂੜਿ = ਫ਼ਰੇਬ ਦੀ ਰਾਹੀਂ। ਆਹਾਰੁ = ਖ਼ੁਰਾਕ, ਆਜੀਵਕਾ।
ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥
Gathering the poisonous wealth and property of Maya, they die; in the end, they are all reduced to ashes.
ਆਤਮਕ ਮੌਤ ਲਿਆਉਣ ਵਾਲੀ ਮਾਇਆ ਵਾਲਾ ਧਨ (ਮਨੁੱਖ ਦੇ) ਅੰਤ ਸਮੇ (ਉਸ ਦੇ ਭਾ ਦਾ) ਸਾਰਾ ਸੁਆਹ ਹੋ ਜਾਂਦਾ ਹੈ, (ਪਰ ਇਸੇ) ਧਨ ਨੂੰ ਜੋੜ ਜੋੜ ਕੇ (ਜੀਵ) ਆਤਮਕ ਮੌਤ ਸਹੇੜਦੇ ਰਹਿੰਦੇ ਹਨ, ਬਿਖੁ = ਜ਼ਹਰ, ਆਤਮਕ ਮੌਤ ਲਿਆਉਣ ਵਾਲੀ। ਸੰਚਿ = ਇਕੱਠਾ ਕਰ ਕੇ। ਮਰਹਿ = ਆਤਮਕ ਮੌਤ ਸਹੇੜਦੇ ਹਨ। ਅੰਤਿ = ਆਖ਼ਰ ਨੂੰ। ਛਾਰੁ = ਸੁਆਹ। ਸਭੁ = ਸਾਰਾ (ਧਨ)।
ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥
They perform religious rituals of purity and self-discipline, but they are filled with greed, evil and corruption.
(ਆਪਣੇ ਵਲੋਂ ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ) ਧਾਰਮਿਕ ਕਰਮ ਕਰਦੇ ਹਨ, ਸਰੀਰਕ ਪਵਿੱਤ੍ਰਤਾ ਰੱਖਦੇ ਹਨ, (ਇਹੋ ਜਿਹਾ ਹਰੇਕ) ਸੰਜਮ ਕਰਦੇ ਹਨ, (ਪਰ ਉਹਨਾਂ ਦੇ) ਅੰਦਰ ਲੋਭ ਟਿਕਿਆ ਰਹਿੰਦਾ ਹੈ ਵਿਕਾਰ ਟਿਕੇ ਰਹਿੰਦੇ ਹਨ। ਸੁਚਿ = ਸਰੀਰਕ ਪਵਿੱਤ੍ਰਤਾ। ਸੰਜਮੁ = ਇੰਦ੍ਰਿਆਂ ਨੂੰ ਰੋਕਣ ਦਾ ਜਤਨ। ਕਰਹਿ = ਕਰਦੇ ਹਨ (ਬਹੁ-ਵਚਨ)।
ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥
O Nanak, the actions of the self-willed manmukhs are not accepted; in the Court of the Lord, they are miserable. ||23||
ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਸਾਰੀ ਉਮਰ) ਜੋ ਕੁਝ ਕਰਦਾ ਰਹਿੰਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਪਰਵਾਨ ਨਹੀਂ ਹੁੰਦਾ, ਉਥੇ ਉਹ ਖ਼ੁਆਰ ਹੀ ਹੁੰਦਾ ਹੈ ॥੨੩॥ ਜਿ = ਜੋ ਕੁਝ। ਥਾਇ ਨ ਪਵੈ = ਕਬੂਲ ਨਹੀਂ ਹੁੰਦਾ। ਥਾਇ = ਥਾਂ ਵਿਚ, ਥਾਂ ਸਿਰ। ਖੁਆਰੁ = ਔਖਾ, ਦੁਖੀ ॥੨੩॥
ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥
Among all Ragas, that one is sublime, O Siblings of Destiny, by which the Lord comes to abide in the mind.
ਹੇ ਭਾਈ! ਸਾਰੇ ਰਾਗਾਂ ਵਿਚ ਉਹ (ਹਰਿ-ਨਾਮ ਸਿਮਰਨ ਹੀ) ਚੰਗਾ (ਉੱਦਮ) ਹੈ, ਕਿਉਂਕਿ ਉਸ (ਸਿਮਰਨ) ਦੀ ਰਾਹੀਂ (ਹੀ ਪਰਮਾਤਮਾ ਮਨੁੱਖ ਦੇ) ਮਨ ਵਿਚ ਆ ਕੇ ਵੱਸਦਾ ਹੈ। ਭਾਈ = ਹੇ ਭਾਈ! ਸੋ = ਉਹ ('ਸਚੁ' ਹੀ, 'ਸਿਮਰਨ' ਹੀ)। ਭਲਾ = ਚੰਗਾ (ਉੱਦਮ)। ਜਿਤੁ = ਜਿਸ (ਉੱਦਮ) ਦੀ ਰਾਹੀਂ, ਜਿਸ (ਸਿਮਰਨ) ਦੀ ਰਾਹੀਂ। ਮਨਿ = ਮਨ ਵਿਚ।
ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥
Those Ragas which are in the Sound-current of the Naad are totally true; their value cannot be expressed.
ਹੇ ਭਾਈ! ਸਦਾ-ਥਿਰ ਹਰਿ-ਨਾਮ (ਦਾ ਸਿਮਰਨ ਹੀ ਮਨੁੱਖ ਵਾਸਤੇ) ਸਭ ਕੁਝ ਹੈ, ਸਦਾ-ਥਿਰ ਹਰਿ-ਨਾਮ ਹੀ (ਮਨੁੱਖ ਵਾਸਤੇ) ਰਾਗ ਹੈ ਨਾਦ ਹੈ, (ਹਰਿ-ਨਾਮ ਦੇ ਸਿਮਰਨ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ। ਸਚੁ = ਸਦਾ-ਥਿਰ ਹਰਿ-ਨਾਮ (ਦਾ ਸਿਮਰਨ)।
ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥
Those Ragas which are not in the Sound-current of the Naad - by these, the Lord's Will cannot be understood.
ਪਰਮਾਤਮਾ (ਦਾ ਮਿਲਾਪ) ਰਾਗ (ਦੀ ਕੈਦ) ਤੋਂ ਪਰੇ ਹੈ, ਨਾਦ (ਦੀ ਕੈਦ) ਤੋਂ ਪਰੇ ਹੈ। ਇਹਨਾਂ (ਰਾਗਾਂ ਨਾਦਾਂ) ਦੀ ਰਾਹੀਂ (ਪਰਮਾਤਮਾ ਦੀ) ਰਜ਼ਾ ਨੂੰ ਸਮਝਿਆ ਨਹੀਂ ਜਾ ਸਕਦਾ। ਰਾਗੈ ਬਾਹਰਾ = ਰਾਗ (ਦੀ ਕੈਦ) ਤੋਂ ਪਰੇ। ਨਾਦੈ ਬਾਹਰਾ = ਨਾਦ (ਦੀ ਕੈਦ) ਤੋਂ ਪਰੇ। ਇਨੀ = ਇਹਨਾਂ (ਰਾਗਾਂ ਅਤੇ ਨਾਦਾਂ) ਦੀ ਰਾਹੀਂ। ਨਾਦੁ = ਆਵਾਜ਼, ਸਿੰਙੀ ਆਦਿਕ ਦਾ ਵਜਾਣਾ।
ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥
O Nanak, they alone are right, who understand the Will of the True Guru.
ਹੇ ਨਾਨਕ! (ਜਿਹੜਾ ਜਿਹੜਾ ਮਨੁੱਖ ਪਰਮਾਤਮਾ ਦੀ) ਰਜ਼ਾ ਨੂੰ ਸਮਝ ਲੈਂਦਾ ਹੈ ਉਹਨਾਂ ਵਾਸਤੇ (ਰਾਗ ਭੀ) ਸਹਾਈ ਹੋ ਸਕਦਾ ਹੈ (ਉਂਞ ਨਿਰੇ ਰਾਗ ਹੀ ਆਤਮਕ ਜੀਵਨ ਦੇ ਰਸਤੇ ਵਿਚ ਸਹਾਈ ਨਹੀਂ ਹਨ)। ਬੂਝੈ = ਸਮਝਦਾ ਹੈ (ਇਕ-ਵਚਨ)। ਤਿਨਾ = ਉਹਨਾਂ ਵਾਸਤੇ। ਰਾਸਿ ਹੋਇ = (ਰਾਗ ਭੀ) ਰਾਸਿ ਹੋਇ, (ਰਾਗ ਭੀ) ਸਫਲ ਹੋ ਜਾਂਦਾ ਹੈ, (ਰਾਗ ਭੀ) ਸਹਾਇਕ ਹੋ ਜਾਂਦਾ ਹੈ। ਤੇ = ਤੋਂ, ਪਾਸੋਂ। ਸੋਝੀ = ਰਜ਼ਾ ਦੀ ਸੂਝ।
ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥
Everything happens as He wills. ||24||
ਗੁਰੂ ਪਾਸੋਂ ਇਹ ਸਮਝ ਪੈਂਦੀ ਹੈ ਕਿ ਸਭ ਕੁਝ ਉਸ ਪਰਮਾਤਮਾ ਤੋਂ ਹੀ ਹੋ ਰਿਹਾ ਹੈ, ਜਿਵੇਂ ਉਸ ਦੀ ਰਜ਼ਾ ਹੈ, (ਤਿਵੇਂ ਹੀ ਸਭ ਕੁਝ ਹੋ ਰਿਹਾ ਹੈ) ॥੨੪॥ ਤਿਸ ਤੇ = (ਸੰਬੰਧਕ 'ਤੇ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ) ਉਸ ਪਰਮਾਤਮਾ ਤੋਂ। ਜਿਉ = ਜਿਵੇਂ ॥੨੪॥
ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥
The Ambrosial Nectar of the Naam, the Name of the Lord, is within the True Guru.
(ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ ਗੁਰੂ (ਦੇ ਹਿਰਦੇ) ਵਿਚ ਵੱਸਦਾ ਹੈ, (ਗੁਰੂ ਆਪ ਇਹ) ਅੰਮ੍ਰਿਤ-ਨਾਮ ਜਪਦਾ ਹੈ (ਅਤੇ ਹੋਰਨਾਂ ਪਾਸੋ) ਜਪਾਂਦਾ ਹੈ। ਅੰਮ੍ਰਿਤ ਨਾਮੁ = ਆਤਮਕ ਜੀਵਨ ਵਾਲਾ ਹਰਿ-ਨਾਮ। ਕਹੈ = ਜਪਦਾ ਹੈ, ਉਚਾਰਦਾ ਹੈ। ਕਹਾਇ = ਜਪਾਂਦਾ ਹੈ (ਹੋਰਨਾਂ ਤੋਂ)।
ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥
Following the Guru's Teachings, one meditates on the Immaculate Naam, the Pure and Holy Naam.
ਗੁਰੂ ਦੀ ਮੱਤ ਉਤੇ ਤੁਰਿਆਂ ਹੀ (ਇਹ) ਪਵਿੱਤਰ ਨਾਮ (ਪ੍ਰਾਪਤ ਹੁੰਦਾ ਹੈ। ਗੁਰੂ ਦੀ ਮੱਤ ਉਤੇ ਤੁਰ ਕੇ ਹੀ ਮਨੁੱਖ ਇਹ) ਪਵਿੱਤਰ ਨਾਮ ਜਪ (ਸਕਦਾ ਹੈ)। ਨਿਰਮਲ = (ਅੱਖਰ 'ਲ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ ਹੈ 'ਨਿਰਮਲੁ', ਇਥੇ 'ਨਿਰਮਲੋ' ਪੜ੍ਹਨਾ ਹੈ) ਪਵਿੱਤਰ।
ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥
The Ambrosial Word of His Bani is the true essence. It comes to abide in the mind of the Gurmukh.
(ਮਨੁੱਖਾ ਜੀਵਨ ਦਾ) ਤੱਤ (ਹਰਿ-ਨਾਮ ਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਹੀ ਮਿਲਦਾ ਹੈ, ਗੁਰੂ ਦੀ ਸਰਨ ਪਿਆਂ ਹੀ (ਹਰਿ-ਨਾਮ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ। ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ ਬਾਣੀ ਵਿਚ। ਤਤੁ = ਨਿਚੋੜ, ਅਸਲੀਅਤ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਮਨਿ = ਮਨ ਵਿਚ।
ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥
The heart-lotus blossoms forth, and one's light merges in the Light.
(ਜਿਸ ਮਨੁੱਖ ਦੇ ਅੰਦਰ ਹਰਿ-ਨਾਮ ਆ ਵੱਸਦਾ ਹੈ, ਉਸ ਦੇ) ਹਿਰਦੇ ਦਾ ਕੌਲ-ਫੁੱਲ ਖਿੜ ਪੈਂਦਾ ਹੈ, (ਉਸ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ। ਪਰਗਾਸਿਆ = ਖਿੜ ਪੈਂਦਾ ਹੈ। ਜੋਤਿ = ਜਿੰਦ।
ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥
O Nanak, they alone meet with the True Guru, who have such pre-ordained destiny inscribed upon their foreheads. ||25||
ਪਰ, ਹੇ ਨਾਨਕ! ਉਸ (ਪਰਮਾਤਮਾ) ਨੇ ਗੁਰੂ ਉਹਨਾਂ (ਮਨੁੱਖਾਂ) ਨੂੰ ਮਿਲਾਇਆ, ਜਿਨ੍ਹਾਂ ਦੇ ਮੱਥੇ ਉਤੇ (ਉਸ ਨੇ) ਧੁਰ ਦਰਗਾਹ ਤੋਂ (ਇਹ) ਚੰਗੀ ਕਿਸਮਤ ਲਿਖ ਦਿੱਤੀ ॥੨੫॥ ਮੇਲਿਓਨੁ = ਉਸ (ਪ੍ਰਭੂ) ਨੇ ਮਿਲਾਇਆ ਹੈ। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਭਾਗੁ = ਚੰਗੀ ਕਿਸਮਤ ॥੨੫॥
ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥
Within the self-willed manmukhs is the fire of desire; their hunger does not depart.
ਆਪਣੇ ਮਨ ਦੇ ਮੁਰੀਦ ਮਨੁੱਖ ਦੇ ਹਿਰਦੇ ਵਿਚ ਤ੍ਰਿਸ਼ਨਾ ਦੀ (ਅੱਗ ਬਲਦੀ) ਰਹਿੰਦੀ, (ਉਸ ਦੇ ਅੰਦਰੋਂ ਮਾਇਆ ਦੀ) ਭੁੱਖ (ਕਦੇ) ਦੂਰ ਨਹੀਂ ਹੁੰਦੀ। ਮਨਮੁਖ ਅੰਦਰਿ = ਆਪਣੇ ਮਨ ਦੇ ਮੁਰੀਦ ਮਨੁੱਖ ਦੇ ਹਿਰਦੇ ਵਿਚ। ਅਗਿ = ਅੱਗ। ਜਾਇ = ਦੂਰ ਹੁੰਦੀ।
ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥
Emotional attachments to relatives are totally false; they remain engrossed in falsehood.
(ਜਗਤ ਦਾ ਇਹ) ਮੋਹ ਨਾਸਵੰਤ ਪਸਾਰਾ ਹੈ, (ਇਹ) ਪਰਵਾਰ (ਭੀ) ਨਾਸਵੰਤ ਪਸਾਰਾ ਹੈ, (ਪਰ ਮਨ ਦਾ ਮੁਰੀਦ ਮਨੁੱਖ ਇਸ) ਨਾਸਵੰਤ ਪਸਾਰੇ ਵਿਚ (ਸਦਾ) ਫਸਿਆ ਰਹਿੰਦਾ ਹੈ। ਕੂੜੁ = ਨਾਸਵੰਤ ਪਸਾਰਾ। ਕੂੜਿ = ਨਾਸਵੰਤ ਪਸਾਰੇ ਵਿਚ। ਰਹਿਆ ਲਪਟਾਇ = ਫਸਿਆ ਰਹਿੰਦਾ ਹੈ।
ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥
Night and day, they are troubled by anxiety; bound to anxiety, they depart.
ਹਰ ਵੇਲੇ (ਮਾਇਆ ਦੇ ਮੋਹ ਦੀਆਂ) ਸੋਚਾਂ ਸੋਚਦਾ ਰਹਿੰਦਾ ਹੈ, ਸੋਚਾਂ ਵਿਚ ਬੱਝਾ ਹੋਇਆ (ਹੀ ਜਗਤ ਤੋਂ) ਤੁਰ ਪੈਂਦਾ ਹੈ। ਅਨਦਿਨੁ = (अनुदिनं) ਹਰ ਰੋਜ਼, ਹਰ ਵੇਲੇ। ਚਿੰਤਵੈ = ਸੋਚਦਾ ਰਹਿੰਦਾ ਹੈ। ਬਧਾ = ਬੱਝਾ ਹੋਇਆ। ਜਾਇ = (ਜਗਤ ਤੋਂ) ਤੁਰ ਪੈਂਦਾ ਹੈ।
ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥
Their comings and goings in reincarnation never end; they do their deeds in egotism.
ਹਉਮੈ ਦੇ ਆਸਰੇ ਹੀ (ਸਾਰੇ) ਕੰਮ ਕਰਦਾ ਰਹਿੰਦਾ ਹੈ (ਤਾਹੀਏਂ ਉਸ ਦਾ) ਜਨਮ ਮਰਣ ਦਾ ਗੇੜ (ਕਦੇ) ਮੁੱਕਦਾ ਨਹੀਂ। ਨ ਚੁਕਈ = ਨਹੀਂ ਮੁੱਕਦਾ। ਕਮਾਇ = ਕਰਦਾ ਰਹਿੰਦਾ ਹੈ।
ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥
But in the Guru's Sanctuary, they are saved, O Nanak, and set free. ||26||
ਪਰ, ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਉਹ ਮਨਮੁਖ ਭੀ ਮੋਹ ਦੇ ਜਾਲ ਵਿਚੋਂ) ਬਚ ਨਿਕਲਦਾ ਹੈ, ਗੁਰੂ (ਇਸ ਮੋਹ-ਜਾਲ ਤੋਂ) ਛੁਡਾ ਲੈਂਦਾ ਹੈ ॥੨੬॥ ਉਬਰੈ = ਬਚਦਾ ਹੈ। ਨਾਨਕ = ਹੇ ਨਾਨਕ! ॥੨੬॥
ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥
The True Guru meditates on the Lord, the Primal Being. The Sat Sangat, the True Congregation, loves the True Guru.
ਗੁਰੂ ਮਹਾਪੁਰਖ ਸਾਧ ਸੰਗਤ ਵਿਚ ਗੁਰੂ ਦੇ ਪਿਆਰ ਵਿਚ ਟਿਕ ਕੇ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹੈ। ਸਤਿਗੁਰ ਭਾਇ = ਗੁਰੂ ਦੇ ਪਿਆਰ ਵਿਚ (ਟਿਕ ਕੇ)।
ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥
Those who join the Sat Sangat, and serve the True Guru - the Guru unites them in the Lord's Union.
(ਜਿਹੜੇ ਮਨੁੱਖ) ਸਾਧ ਸੰਗਤ ਵਿਚ ਆ ਕੇ ਗੁਰੂ ਦੀ ਸਰਨ ਪੈਂਦੇ ਹਨ, ਗੁਰੂ ਉਹਨਾਂ ਨੂੰ ਪਰਮਾਤਮਾ ਵਿਚ ਜੋੜ ਦੇਂਦਾ ਹੈ ਪਰਮਾਤਮਾ ਨਾਲ ਮਿਲਾ ਦੇਂਦਾ ਹੈ। ਸੇਵਦੇ = ਸਰਨ ਪੈਂਦੇ ਹਨ।
ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥
This world, this universe, is a terrifying ocean. On the Boat of the Naam, the Name of the Lord, the Guru carries us across.
(ਉਂਞ ਤਾਂ) ਇਹ ਜਗਤ ਇਹ ਸੰਸਾਰ ਇਕ ਭਿਆਨਕ ਸਮੁੰਦਰ ਹੈ, ਪਰ ਗੁਰੂ-ਜਹਾਜ਼ (ਸਰਨ ਆਏ ਜੀਵਾਂ ਨੂੰ) ਹਰਿ-ਨਾਮ ਵਿਚ (ਜੋੜ ਕੇ ਇਸ ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ। ਭਉਜਲੁ = ਸੰਸਾਰ-ਸਮੁੰਦਰ। ਬੋਹਿਥੁ = ਜਹਾਜ਼। ਨਾਮਿ = ਨਾਮ ਦੀ ਰਾਹੀਂ। ਤਰਾਇ = ਪਾਰ ਲੰਘਾ ਲੈਂਦਾ ਹੈ।
ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥
The Sikhs of the Guru accept and obey the Lord's Will; the Perfect Guru carries them across.
(ਜਿਨ੍ਹਾਂ) ਗੁਰਸਿੱਖਾਂ ਨੇ (ਗੁਰੂ ਦਾ) ਹੁਕਮ ਮੰਨ ਲਿਆ, ਪੂਰਾ ਗੁਰੂ (ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ। ਗੁਰਸਿਖੀ = ਗੁਰੂ ਦੇ ਸਿੱਖਾਂ ਨੇ। ਭਾਣਾ = ਰਜ਼ਾ, ਮਰਜ਼ੀ।
ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥
O Lord, please bless me with the dust of the feet of the Guru's Sikhs. I am a sinner - please save me.
ਹੇ ਹਰੀ! ਅਸਾਂ ਜੀਵਾਂ ਨੂੰ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖ਼ਸ਼, ਤਾ ਕਿ ਅਸੀਂ ਵਿਕਾਰੀ ਜੀਵ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਸਕੀਏ। ਹਰਿ = ਹੇ ਹਰੀ! ਗਤਿ = ਉੱਚੀ ਆਤਮਕ ਅਵਸਥਾ। ਪਾਂਹਿ = ਅਸੀਂ ਹਾਸਲ ਕਰ ਸਕੀਏ।
ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥
Those who have such pre-ordained destiny written upon their foreheads by the Lord God, come to meet Guru Nanak.
ਹੇ ਨਾਨਕ! ਧੁਰ ਦਰਗਾਹ ਤੋਂ ਹਰੀ-ਪ੍ਰਭੂ ਦਾ ਲਿਖਿਆ ਲੇਖ (ਜਿਸ ਮਨੁੱਖ ਦੇ) ਮੱਥੇ ਉੱਤੇ ਉੱਘੜ ਪੈਂਦਾ ਹੈ ਉਹ ਮਨੁੱਖ ਗੁਰੂ ਨੂੰ ਆ ਮਿਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਗੁਰ ਮਿਲਿਆ = ਗੁਰੂ ਨੂੰ ਮਿਲ ਪਿਆ।
ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥
The Messenger of Death is beaten and driven away; we are saved in the Court of the Lord.
ਉਸ (ਗੁਰੂ) ਨੇ (ਸਾਰੇ) ਜਮਦੂਤ ਮਾਰ ਕੇ ਮੁਕਾ ਦਿੱਤੇ। (ਗੁਰੂ ਉਸ ਨੂੰ) ਪਰਮਾਤਮਾ ਦੀ ਦਰਗਾਹ ਵਿਚ ਸੁਰਖ਼ਰੂ ਕਰਾ ਲੈਂਦਾ ਹੈ। ਕੰਕਰ = (किंकर) ਦਾਸ, ਸੇਵਕ। ਜਮ ਕੰਕਰ = ਜਮ ਦੇ ਦਾਸ ਜਮਦੂਤ (ਬਹੁ-ਵਚਨ)। ਮਾਰਿ = ਮਾਰ ਕੇ। ਬਿਦਾਰਿਅਨੁ = ਉਸ ਗੁਰੂ ਨੇ ਮੁਕਾ ਦਿੱਤੇ।
ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥
Blessed and celebrated are the Sikhs of the Guru; in His Pleasure, the Lord unites them in His Union. ||27||
ਗੁਰਸਿੱਖਾਂ ਨੂੰ (ਲੋਕ ਪਰਲੋਕ ਵਿਚ) ਆਦਰ-ਸਤਕਾਰ ਮਿਲਦਾ ਹੈ, ਪ੍ਰਭੂ ਉਹਨਾਂ ਉਤੇ ਪ੍ਰਸੰਨ ਹੋ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੨੭॥ ਨੋ = ਨੂੰ। ਤੁਠਾ = ਪ੍ਰਸੰਨ ॥੨੭॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥
The Perfect Guru has implanted the Lord's Name within me; it has dispelled my doubts from within.
(ਜਿਸ) ਪੂਰੇ ਗੁਰੂ ਨੇ (ਜੀਵ ਦੇ ਅੰਦਰ ਸਦਾ) ਪਰਮਾਤਮਾ ਦਾ ਨਾਮ ਪੱਕਾ ਕੀਤਾ ਹੈ, ਜਿਸ (ਪੂਰੇ ਗੁਰੂ) ਨੇ (ਜੀਵ ਦੇ) ਅੰਦਰੋਂ ਭਟਕਣਾ (ਸਦਾ) ਮੁਕਾਈ ਹੈ, ਗੁਰਿ ਪੂਰੈ = ਪੂਰੇ ਗੁਰੂ ਨੇ। ਦਿੜਾਇਆ = (ਹਿਰਦੇ ਵਿਚ) ਪੱਕਾ ਕਰ ਦਿੱਤਾ। ਜਿਨਿ = ਜਿਸ (ਗੁਰੂ) ਨੇ। ਵਿਚਹੁ = (ਜੀਵ ਦੇ) ਅੰਦਰੋਂ। ਭਰਮੁ = ਭਟਕਣਾ। ਚੁਕਾਇਆ = ਮੁਕਾ ਦਿੱਤਾ।
ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥
Singing the Kirtan of the Praises of the Lord's Name, the Lord's path is illuminated and shown to His Sikhs.
(ਉਸ ਗੁਰੂ ਨੇ ਆਪ) ਪਰਮਾਤਮਾ ਦਾ ਨਾਮ (ਸਿਮਰ ਕੇ), ਪਰਮਾਤਮਾ ਦੀ ਸਿਫ਼ਤ-ਸਾਲਾਹ ਗਾ ਗਾ ਕੇ (ਸਰਨ ਆਏ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਕੇ (ਉਸ ਨੂੰ ਆਤਮਕ ਜੀਵਨ ਦਾ ਸਹੀ) ਰਸਤਾ (ਸਦਾ) ਵਿਖਾਇਆ ਹੈ। ਕੀਰਤਿ = ਸਿਫ਼ਤ-ਸਾਲਾਹ। ਗਾਇ = (ਆਪ) ਗਾ ਕੇ। ਕਰਿ = ਪੈਦਾ ਕਰ ਕੇ। ਮਗੁ = ਰਸਤਾ।
ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥
Conquering my egotism, I remain lovingly attuned to the One Lord; the Naam, the Name of the Lord, dwells within me.
(ਪੂਰੇ ਗੁਰੂ ਦੀ ਰਾਹੀਂ) ਹਉਮੈ ਦੂਰ ਕਰ ਕੇ (ਜਿਸ ਮਨੁੱਖ ਦੇ ਅੰਦਰ) ਇਕ ਪਰਮਾਤਮਾ ਦੀ ਲਗਨ ਲੱਗ ਗਈ, (ਉਸ ਨੇ ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾ ਲਿਆ। ਮਾਰਿ = ਮਾਰ ਕੇ। ਲਿਵ = ਸੁਰਤ।
ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥
I follow the Guru's Teachings, and so the Messenger of Death cannot even see me; I am immersed in the True Name.
ਗੁਰੂ ਦੀ ਮੱਤ ਉਤੇ ਤੁਰਨ ਦੇ ਕਾਰਨ ਜਮਰਾਜ ਭੀ (ਉਸ ਮਨੁੱਖ ਵੱਲ) ਤੱਕ ਨਹੀਂ ਸਕਦਾ, (ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ (ਸਦਾ) ਲੀਨ ਰਹਿੰਦਾ ਹੈ। ਜੋਹਿ ਨ ਸਕੈ = ਤੱਕ ਨਹੀਂ ਸਕਦਾ। ਸਚੈ ਨਾਇ = ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ।
ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥
The Creator Himself is All-pervading; as He pleases, He links us to His Name.
(ਉਸਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਹਰ ਥਾਂ ਕਰਤਾਰ ਆਪ ਹੀ ਆਪ ਮੌਜੂਦ ਹੈ, ਜਿਹੜਾ ਮਨੁੱਖ ਉਸ ਨੂੰ ਚੰਗਾ ਲੱਗ ਪੈਂਦਾ ਹੈ ਉਸ ਨੂੰ ਆਪਣੇ ਨਾਮ ਵਿਚ ਜੋੜ ਲੈਂਦਾ ਹੈ। ਸਭੁ = ਹਰ ਥਾਂ। ਆਪੇ = ਆਪ ਹੀ। ਵਰਤੈ = ਵਰਤਦਾ ਹੈ, ਮੌਜੂਦ ਹੈ। ਜੋ ਭਾਵੈ = ਜਿਹੜਾ ਜੀਵ ਉਸ ਨੂੰ ਚੰਗਾ ਲੱਗਦਾ ਹੈ। ਨਾਇ = ਨਾਮ ਵਿਚ।
ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥
Servant Nanak lives, chanting the Name. Without the Name, he dies in an instant. ||28||
ਦਾਸ ਨਾਨਕ (ਭੀ ਜਦੋਂ ਪਰਮਾਤਮਾ ਦਾ) ਨਾਮ ਜਪਦਾ ਹੈ ਤਦੋਂ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ। ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਤਾਂ ਜੀਵ ਇਕ ਖਿਨ ਵਿਚ ਹੀ ਆਤਮਕ ਮੌਤ ਸਹੇੜ ਲੈਂਦਾ ਹੈ ॥੨੮॥ ਨਾਨਕੁ ਨਾਉ ਲਏ = ਨਾਨਕ ਹਰਿ-ਨਾਮ ਲੈਂਦਾ ਹੈ। ਤਾਂ = ਤਦੋਂ। ਜੀਵੈ = ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਮਰਿ ਜਾਇਆ = ਆਤਮਕ ਮੌਤ ਆਈ ਸਮਝਦਾ ਹੈ, ਮਰ ਜਾਂਦਾ ਹੈ ॥੨੮॥
ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥
Within the minds of the faithless cynics is the disease of egotism; these evil people wander around lost, deluded by doubt.
ਪਰਮਾਤਮਾ ਨਾਲੋਂ ਟੁੱਟੇ ਹੋਏ ਦੁਰਾਚਾਰੀ ਮਨੁੱਖਾਂ ਦੇ ਮਨ ਵਿਚ ਹਉਮੈ ਦਾ ਰੋਗ (ਸਦਾ ਟਿਕਿਆ ਰਹਿੰਦਾ ਹੈ), ਇਸ ਹਉਮੈ ਦੇ ਕਾਰਨ ਭਟਕਣਾ ਵਿਚ ਪੈ ਕੇ ਉਹ (ਜੀਵਨ ਦੇ) ਗ਼ਲਤ ਰਸਤੇ ਪਏ ਰਹਿੰਦੇ ਹਨ। ਭ੍ਰਮਿ = ਭਟਕਣਾ ਵਿਚ। ਭੂਲੇ = ਕੁਰਾਹੇ ਪਏ ਰਹਿੰਦੇ ਹਨ। ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ। ਦੁਰਜਨ = ਦੁਰਾਚਾਰੀ ਮਨੁੱਖ, ਭੈੜੇ ਮਨੁੱਖ। ਅੰਤਰਿ = ਅੰਦਰ।
ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥
O Nanak, this disease is eradicated only by meeting with the True Guru, the Holy Friend. ||29||
ਹੇ ਨਾਨਕ! (ਸਾਕਤ ਮਨੁੱਖ ਭੀ) ਸੱਜਣ ਸਾਧੂ ਸਤਿਗੁਰੂ ਨੂੰ ਮਿਲ ਕੇ (ਹਉਮੈ ਦਾ ਇਹ) ਰੋਗ ਦੂਰ ਕਰ ਲੈਂਦਾ ਹੈ ॥੨੯॥ ਗਵਾਇ = ਦੂਰ ਕਰ ਲੈਂਦਾ ਹੈ। ਮਿਲਿ = ਮਿਲ ਕੇ ॥੨੯॥
ਗੁਰਮਤੀ ਹਰਿ ਹਰਿ ਬੋਲੇ ॥
Following the Guru's Teachings, chant the Name of the Lord, Har, Har.
(ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮੱਤ ਉੱਤੇ ਤੁਰ ਕੇ (ਸਦਾ) ਪਰਮਾਤਮਾ ਦਾ ਨਾਮ ਜਪਦੀ ਰਹਿੰਦੀ ਹੈ, ਗੁਰਮਤੀ = ਗੁਰੂ ਦੀ ਮੱਤ ਉਤੇ ਤੁਰ ਕੇ। ਬੋਲੇ = ਜਪਦੀ ਰਹਿੰਦੀ ਹੈ।
ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥
Attracted by the Lord's Love, day and night, the body-robe is imbued with the Lord's Love.
ਉਹ ਦਿਨ ਰਾਤ ਪਰਮਾਤਮਾ ਦੇ ਪਿਆਰ ਵਿਚ ਖਿੱਚ ਪਾਂਦੀ ਰਹਿੰਦੀ ਹੈ, ਪਰਮਾਤਮਾ (ਦੇ ਨਾਮ) ਵਿਚ ਰੱਤੀ ਰਹਿੰਦੀ ਹੈ, ਉਹ ਪਰਮਾਤਮਾ ਦੇ (ਪ੍ਰੇਮ-) ਰੰਗ ਵਿਚ (ਆਤਮਕ ਆਨੰਦ) ਮਾਣਦੀ ਰਹਿੰਦੀ ਹੈ। ਪ੍ਰੇਮਿ = ਪ੍ਰੇਮ ਵਿਚ। ਕਸਾਈ = ਖਿੱਚੀ ਰਹਿੰਦੀ ਹੈ। ਹਰਿ ਰੰਗਿ = ਹਰੀ ਦੇ (ਪ੍ਰੇਮ-) ਰੰਗ ਵਿਚ। ਰਤੀ = ਰੰਗੀ ਹੋਈ। ਚੋਲੇ = (ਆਤਮਕ ਆਨੰਦ) ਮਾਣਦੀ ਹੈ।
ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥
I have not found any being like the Lord, although I have searched and looked all over the world.
ਮੈਂ ਸਾਰਾ ਸੰਸਾਰ ਭਾਲ ਕੇ ਵੇਖ ਲਿਆ ਹੈ, ਪਰਮਾਤਮਾ ਵਰਗਾ ਖਸਮ (ਕਿਸੇ ਹੋਰ ਥਾਂ) ਨਹੀਂ ਲੱਭਦਾ। ਪੁਰਖੁ = ਖਸਮ। ਨ ਲਭਈ = ਨ ਲਭੈ, ਨਹੀਂ ਲੱਭਦਾ। ਟੋਲੇ = ਟੋਲਿ, ਟੋਲ ਕੇ, ਖੋਜ ਕੇ।
ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥
The Guru, the True Guru, has implanted the Naam within; now, my mind does not waver or wander anywhere else.
ਗੁਰੂ ਸਤਿਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਕਰ ਦਿੱਤਾ, (ਉਸ ਦਾ) ਮਨ ਕਿਸੇ ਭੀ ਹੋਰ ਪਾਸੇ ਨਹੀਂ ਡੋਲਦਾ। ਸਤਿਗੁਰਿ = ਸਤਿਗੁਰੂ ਨੇ। ਦਿੜਾਇਆ = (ਹਿਰਦੇ ਵਿਚ) ਪੱਕਾ ਕਰ ਦਿੱਤਾ। ਅਨਤ = (अन्यत्र) ਹੋਰ ਪਾਸੇ। ਅਨਤ ਕਾਹੂ = ਕਿਸੇ ਭੀ ਹੋਰ ਪਾਸੇ।
ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥
Servant Nanak is the slave of the Lord, the slave of the slaves of the Guru, the True Guru. ||30||
ਦਾਸ ਨਾਨਕ (ਭੀ) ਪਰਮਾਤਮਾ ਦਾ ਦਾਸ ਹੈ, ਗੁਰੂ ਸਤਿਗੁਰੂ ਦੇ ਦਾਸਾਂ ਦੇ ਦਾਸਾਂ ਦਾ ਦਾਸ ਹੈ ॥੩੦॥ ਗੁਲ ਗੋਲੇ = ਗੋਲਿਆਂ ਦੇ ਗੋਲਿਆਂ ਦਾ, ਦਾਸਾਂ ਦੇ ਦਾਸਾਂ ਦਾ ॥੩੦॥