ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥
You are so Great-all Greatness flows from You. You are So Good-Goodness radiates from You.
ਜਦੋਂ (ਇਹ ਗੱਲ ਠੀਕ ਹੈ ਕਿ) ਤੂੰ ਵੱਡਾ (ਪ੍ਰਭੂ ਜਗਤ ਦਾ ਕਰਤਾਰ ਹੈਂ ਤਾਂ ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰੀਆਂ ਹੀ ਵਡਿਆਈਆਂ ਹਨ (ਕਿਉਂਕਿ) ਚੰਗੇ ਤੋਂ ਚੰਗਿਆਈ ਹੀ ਉਤਪੰਨ ਹੁੰਦੀ ਹੈ।
ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥
You are True-all that flows from You is True. Nothing at all is false.
(ਜਦੋਂ ਇਹ ਯਕੀਨ ਬੱਝ ਜਾਏ ਕਿ) ਤੂੰ ਸੱਚਾ ਪ੍ਰਭੂ ਸਿਰਜਣਹਾਰ ਹੈਂ (ਤਾਂ) ਹਰੇਕ ਜੀਵ ਸੱਚਾ (ਦਿੱਸਦਾ ਹੈ ਕਿਉਂਕਿ ਹਰੇਕ ਜੀਵ ਵਿਚ ਤੂੰ ਆਪ ਮੌਜੂਦ ਹੈਂ ਤਾਂ ਫਿਰ ਇਸ ਜਗਤ ਵਿਚ) ਕੋਈ ਕੂੜਾ ਨਹੀਂ ਹੋ ਸਕਦਾ।
ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥
Talking, seeing, speaking, walking, living and dying-all these are transitory.
(ਜੋ ਕੁਝ ਬਾਹਰ ਵਿਖਾਵੇ ਮਾਤ੍ਰ ਦਿੱਸ ਰਿਹਾ ਹੈ ਇਹ) ਆਖਣਾ-ਵੇਖਣਾ, ਇਹ ਬੋਲ-ਚਾਲ, ਇਹ ਜੀਉਂਣਾ ਤੇ ਮਰਨਾ (ਇਹ ਸਭ ਕੁਝ) ਮਾਇਆ-ਰੂਪ ਹੈ (ਅਸਲੀਅਤ ਨਹੀਂ ਹੈ, ਅਸਲੀਅਤ ਪ੍ਰਭੂ ਆਪ ਹੀ ਹੈ)। ਧਾਤੁ = ਮਾਇਆ। ਜਾ = ਜਦੋਂ।
ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥
By the Hukam of His Command, He creates, and in His Command, He keeps us. O Nanak, He Himself is True. ||2||
ਹੇ ਨਾਨਕ! ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ (ਆਪਣੀ) ਹੁਕਮ (-ਰੂਪ ਸੱਤਿਆ) ਰਚ ਕੇ ਸਭ ਜੀਵਾਂ ਨੂੰ ਉਸ ਹੁਕਮ ਵਿਚ ਤੋਰ ਰਿਹਾ ਹੈ ॥੨॥