ਪਉੜੀ ॥

Pauree:

ਪਉੜੀ

ਪਪਾ ਪਰਮਿਤਿ ਪਾਰੁ ਨ ਪਾਇਆ ॥

PAPPA: He is beyond estimation; His limits cannot be found.

ਹਰੀ ਪ੍ਰਭੂ ਦੀ ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ, ਅੰਤ ਨਹੀਂ ਪੈ ਸਕਦਾ। ਪਰਮਿਤਿ = ਮਿਤ ਤੋਂ ਪਰੇ, ਜਿਸ ਦੀ ਹਸਤੀ ਦਾ ਸਹੀ ਅੰਦਾਜ਼ਾ ਨਾਹ ਲਾਇਆ ਜਾ ਸਕੇ।

ਪਤਿਤ ਪਾਵਨ ਅਗਮ ਹਰਿ ਰਾਇਆ ॥

The Sovereign Lord King is inaccessible;

ਉਹ ਅਪਹੁੰਚ ਹੈ, ਵਿਕਾਰਾਂ ਵਿਚ ਡਿੱਗੇ ਬੰਦਿਆਂ ਨੂੰ ਪਵਿਤ੍ਰ ਕਰਨ ਵਾਲਾ ਹੈ। ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ।

ਹੋਤ ਪੁਨੀਤ ਕੋਟ ਅਪਰਾਧੂ ॥

He is the Purifier of sinners. Millions of sinners are purified;

ਕ੍ਰੋੜਾਂ ਹੀ ਉਹ ਅਪਰਾਧੀ ਪਵਿਤ੍ਰ ਹੋ ਜਾਂਦੇ ਹਨ, ਕੋਟਿ ਅਪਰਾਧੂ = ਕ੍ਰੋੜਾਂ ਅਪਰਾਧੀ।

ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥

they meet the Holy, and chant the Ambrosial Naam, the Name of the Lord.

ਜੇਹੜੇ ਗੁਰੂ ਨੂੰ ਮਿਲ ਕੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਪਦੇ ਹਨ। ਸਾਧੂ = ਗੁਰੂ। ਮਿਲਿ = ਮਿਲ ਕੇ।

ਪਰਪਚ ਧ੍ਰੋਹ ਮੋਹ ਮਿਟਨਾਈ ॥

Deception, fraud and emotional attachment are eliminated,

ਤੇਰੀ ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਉਸ ਮਨੁੱਖ ਦੇ ਅੰਦਰੋਂ ਠੱਗੀ ਫ਼ਰੇਬ ਮੋਹ ਆਦਿਕ ਵਿਕਾਰ ਮਿਟ ਜਾਂਦੇ ਹਨ, ਪਰਪਚ = ਪਰਪੰਚ, ਠੱਗੀ, ਧੋਖਾ। ਮਿਟ = ਮਿਟੈ, ਮਿਟਦਾ ਹੈ। ਨਾਈ = ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ।

ਜਾ ਕਉ ਰਾਖਹੁ ਆਪਿ ਗੁਸਾਈ ॥

by those who are protected by the Lord of the World.

ਹੇ ਸ੍ਰਿਸ਼ਟੀ ਦੇ ਮਾਲਕ! ਜਿਸ ਦੀ ਤੂੰ ਆਪ ਰੱਖਿਆ ਕਰਦਾ ਹੈਂ। ਗੁਸਾਈ = ਹੇ ਗੁਸਾਈਂ!।

ਪਾਤਿਸਾਹੁ ਛਤ੍ਰ ਸਿਰ ਸੋਊ ॥

He is the Supreme King, with the royal canopy above His Head.

ਪ੍ਰਭੂ ਸ਼ਾਹਾਂ ਦਾ ਸ਼ਾਹ ਹੈ, ਉਹੀ ਅਸਲ ਛੱਤਰ-ਧਾਰੀ ਹੈ,

ਨਾਨਕ ਦੂਸਰ ਅਵਰੁ ਨ ਕੋਊ ॥੩੭॥

O Nanak, there is no other at all. ||37||

ਹੇ ਨਾਨਕ! ਕੋਈ ਹੋਰ ਦੂਜਾ ਉਸ ਦੀ ਬਰਾਬਰੀ ਕਰਨ ਜੋਗਾ ਨਹੀਂ ਹੈ ॥੩੭॥