ਅਸਟਪਦੀ ॥

Ashtapadee:

ਅਸ਼ਟਪਦੀ।

ਸੰਤ ਕੈ ਦੂਖਨਿ ਆਰਜਾ ਘਟੈ ॥

Slandering the Saints, one's life is cut short.

ਸੰਤ ਦੀ ਨਿੰਦਿਆ ਕਰਨ ਨਾਲ (ਮਨੁੱਖ ਦੀ) ਉਮਰ (ਵਿਅਰਥ ਹੀ) ਗੁਜ਼ਰਦੀ ਜਾਂਦੀ ਹੈ, ਦੂਖਨਿ = ਦੂਖਨ ਨਾਲ, ਨਿੰਦਿਆ ਨਾਲ। ਆਰਜਾ = ਉਮਰ।

ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥

Slandering the Saints, one shall not escape the Messenger of Death.

(ਕਿਉਂਕਿ) ਸੰਤ ਦੀ ਨਿੰਦਿਆ ਕੀਤਿਆਂ ਮਨੁੱਖ ਜਮਾਂ ਤੋਂ ਬਚ ਨਹੀਂ ਸਕਦਾ। ਛੁਟੈ = ਬਚ ਸਕਦਾ।

ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥

Slandering the Saints, all happiness vanishes.

ਸੰਤ ਦੀ ਨਿੰਦਿਆ ਕੀਤਿਆਂ ਸਾਰਾ (ਹੀ) ਸੁਖ (ਨਾਸ ਹੋ) ਜਾਂਦਾ ਹੈ,

ਸੰਤ ਕੈ ਦੂਖਨਿ ਨਰਕ ਮਹਿ ਪਾਇ ॥

Slandering the Saints, one falls into hell.

ਅਤੇ ਮਨੁੱਖ ਨਰਕ ਵਿਚ (ਭਾਵ, ਘੋਰ ਦੁਖਾਂ ਵਿਚ) ਪੈ ਜਾਂਦਾ ਹੈ।

ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥

Slandering the Saints, the intellect is polluted.

ਸੰਤ ਦੀ ਨਿੰਦਿਆ ਕਰਨ ਨਾਲ (ਮਨੁੱਖ ਦੀ) ਮਤਿ ਮੈਲੀ ਹੋ ਜਾਂਦੀ ਹੈ, ਮਲੀਨ = ਮੈਲੀ, ਭੈੜੀ। ਮਤਿ = ਅਕਲਿ, ਸਮਝ।

ਸੰਤ ਕੈ ਦੂਖਨਿ ਸੋਭਾ ਤੇ ਹੀਨ ॥

Slandering the Saints, one's reputation is lost.

ਤੇ (ਜਗਤ ਵਿਚ) ਮਨੁੱਖ ਸੋਭਾ ਤੋਂ ਸੱਖਣਾ ਰਹਿ ਜਾਂਦਾ ਹੈ। ਹੀਨ = ਸੱਖਣਾ।

ਸੰਤ ਕੇ ਹਤੇ ਕਉ ਰਖੈ ਨ ਕੋਇ ॥

One who is cursed by a Saint cannot be saved.

ਸੰਤ ਦੇ ਫਿਟਕਾਰੇ ਹੋਏ ਬੰਦੇ ਦੀ ਕੋਈ ਮਨੁੱਖ ਸਹੈਤਾ ਨਹੀਂ ਕਰ ਸਕਦਾ, ਹਤੇ ਕਉ = ਮਾਰੇ ਨੂੰ, ਫਿਟਕਾਰੇ ਨੂੰ। ਰਖੈ = ਰੱਖ ਸਕਦਾ, ਸਹੈਤਾ ਕਰਦਾ।

ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥

Slandering the Saints, one's place is defiled.

(ਕਿਉਂਕਿ) ਸੰਤ ਦੀ ਨਿੰਦਾ ਕੀਤਿਆਂ (ਨਿੰਦਕ ਦਾ) ਹਿਰਦਾ ਗੰਦਾ ਹੋ ਜਾਂਦਾ ਹੈ। ਥਾਨ = (ਹਿਰਦਾ-ਰੂਪ) ਥਾਂ। ਭ੍ਰਸਟੁ = ਗੰਦਾ।

ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥

But if the Compassionate Saint shows His Kindness,

(ਪਰ) ਜੇ ਕ੍ਰਿਪਾਲ ਸੰਤ ਆਪ ਕਿਰਪਾ ਕਰੇ,

ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥

O Nanak, in the Company of the Saints, the slanderer may still be saved. ||1||

ਤਾਂ ਹੇ ਨਾਨਕ! ਸੰਤ ਦੀ ਸੰਗਤਿ ਵਿਚ ਨਿੰਦਕ ਭੀ (ਪਾਪਾਂ ਤੋਂ) ਬਚ ਜਾਂਦਾ ਹੈ ॥੧॥