ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਬੁਧਿ ਪ੍ਰਗਾਸ ਭਈ ਮਤਿ ਪੂਰੀ ॥
My intellect has been enlightened, and my understanding is perfect.
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੇਰੀ) ਬੁੱਧੀ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ ਮੇਰੀ ਅਕਲ ਉਕਾਈ-ਹੀਣ ਹੋ ਗਈ ਹੈ, ਪ੍ਰਗਾਸ = (ਆਤਮਕ ਜੀਵਨ ਦਾ) ਚਾਨਣ। ਪੂਰੀ = ਉਕਾਈਹੀਣ।
ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥
Thus my evil-mindedness, which kept me far from Him, has been removed. ||1||
ਇਸ ਦੀ ਸਹਾਇਤਾ ਨਾਲ ਮੇਰੀ ਭੈੜੀ ਮਤਿ ਦਾ ਨਾਸ ਹੋ ਗਿਆ ਹੈ, ਮੇਰੀ ਪਰਮਾਤਮਾ ਨਾਲੋਂ ਵਿੱਥ ਮਿਟ ਗਈ ਹੈ ॥੧॥ ਤਾ ਤੇ = ਉਸ ਤੋਂ, ਉਸ ਦੀ ਸਹਾਇਤਾ ਨਾਲ। ਦੂਰੀ = ਵਿੱਥ ॥੧॥
ਐਸੀ ਗੁਰਮਤਿ ਪਾਈਅਲੇ ॥
Such are the Teachings which I have received from the Guru;
ਮੈਂ ਗੁਰੂ ਪਾਸੋਂ ਅਜੇਹੀ ਮਤਿ ਪ੍ਰਾਪਤ ਕਰ ਲਈ ਹੈ, ਪਾਈਅਲੇ = ਮੈਂ ਪ੍ਰਾਪਤ ਕੀਤੀ ਹੈ।
ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥
while I was drowning in the pitch black well, I was saved, O my Siblings of Destiny. ||1||Pause||
ਜਿਸ ਦੀ ਸਹਾਇਤਾ ਨਾਲ ਹੇ ਮੇਰੇ ਵੀਰ! ਮੈਂ ਮਾਇਆ ਦੇ ਘੁੱਪ ਹਨੇਰੇ ਖੂਹ ਵਿਚੋਂ ਡੁਬਦਾ ਡੁਬਦਾ ਬਚ ਨਿਕਲਿਆ ਹਾਂ ॥੧॥ ਰਹਾਉ ॥ ਬੂਡਤ = ਡੁੱਬਦਾ। ਘੋਰ ਅੰਧ = ਘੁੱਪ ਹਨੇਰਾ। ਕੂਪ = ਖੂਹ ॥੧॥ ਰਹਾਉ ॥
ਮਹਾ ਅਗਾਹ ਅਗਨਿ ਕਾ ਸਾਗਰੁ ॥
The Guru is the boat to cross over the totally unfathomable ocean of fire;
(ਹੇ ਭਾਈ! ਇਹ ਸੰਸਾਰ ਤ੍ਰਿਸ਼ਨਾ ਦੀ) ਅੱਗ ਦਾ ਇਕ ਬੜਾ ਅਥਾਹ ਸਮੁੰਦਰ ਹੈ, ਅਗਾਹ = ਜਿਸ ਦੀ ਡੂੰਘਾਈ ਨਾਹ ਲੱਭ ਸਕੇ, ਜੋ ਗਾਹਿਆ ਨਾਹ ਜਾ ਸਕੇ। ਸਾਗਰੁ = ਸਮੁੰਦਰ।
ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥
He is treasure of jewels. ||2||
ਰਤਨਾਂ ਦੀ ਖਾਣ ਗੁਰੂ (ਮਾਨੋ) ਜਹਾਜ਼ ਹੈ ਜੋ (ਇਸ ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ ॥੨॥ ਬੋਹਿਥੁ = ਜਹਾਜ਼। ਰਤਨਾਗਰੁ = ਰਤਨਾਕਰ, ਰਤਨ-ਆਕਰ, ਰਤਨਾਂ ਦੀ ਖਾਣ ॥੨॥
ਦੁਤਰ ਅੰਧ ਬਿਖਮ ਇਹ ਮਾਇਆ ॥
This ocean of Maya is dark and treacherous.
ਇਹ ਮਾਇਆ (ਮਾਨੋ, ਇਕ ਸਮੁੰਦਰ ਹੈ ਜਿਸ ਵਿਚੋਂ) ਪਾਰ ਲੰਘਣਾ ਔਖਾ ਹੈ ਜਿਸ ਵਿਚ ਘੁੱਪ ਹਨੇਰਾ ਹੀ ਹਨੇਰਾ ਹੈ ਦੁਤਰ = ਦੁੱਤਰ, {दुस्तर} ਜਿਸ ਤੋਂ ਪਾਰ ਲੰਘਣਾ ਔਖਾ ਹੈ। ਬਿਖਮ = ਔਖਾ।
ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥
The Perfect Guru has revealed the way to cross over it. ||3||
(ਹੇ ਵੀਰ! ਇਸ ਵਿਚੋਂ ਪਾਰ ਲੰਘਣ ਲਈ) ਪੂਰੇ ਗੁਰੂ ਨੇ ਮੈਨੂੰ ਸਾਫ਼ ਰਸਤਾ ਵਿਖਾ ਦਿੱਤਾ ਹੈ ॥੩॥ ਗੁਰਿ = ਗੁਰੂ ਨੇ। ਮਾਰਗੁ = ਰਸਤਾ। ਪਰਗਟੁ = ਸਾਫ਼ ॥੩॥
ਜਾਪ ਤਾਪ ਕਛੁ ਉਕਤਿ ਨ ਮੋਰੀ ॥
I do not have the ability to chant or practice intense meditation.
ਮੇਰੇ ਪਾਸ ਕੋਈ ਜਪ ਨਹੀਂ ਕੋਈ ਤਪ ਨਹੀਂ ਕੋਈ ਸਿਆਣਪ ਨਹੀਂ, ਉਕਤਿ = ਦਲੀਲ। ਮੋਰੀ = ਮੇਰੀ, ਮੇਰੇ ਪਾਸ।
ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥
Guru Nanak seeks Your Sanctuary. ||4||26||
ਹੇ ਨਾਨਕ! (ਆਖ-) ਹੇ ਗੁਰੂ! ਮੈਂ ਤਾਂ ਤੇਰੀ ਹੀ ਸਰਨ ਆਇਆ ਹਾਂ (ਮੈਨੂੰ ਇਸ ਘੁੱਪ ਹਨੇਰੇ ਖੂਹ ਵਿਚੋਂ ਕੱਢ ਲੈ) ॥੪॥੨੬॥ ਗੁਰ = ਹੇ ਗੁਰੂ! ॥੪॥੨੬॥