ਮਃ

Fifth Mehl:

ਪੰਜਵੀਂ ਪਾਤਸ਼ਾਹੀ।

ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ

To obtain the state of life of Nirvaanaa, meditate in remembrance on the One Lord.

ਜੇ ਵਾਸ਼ਨਾ-ਰਹਿਤ ਇਕ ਪ੍ਰਭੂ ਨੂੰ ਸਿਮਰੀਏ ਤਾਂ ਅਸਲੀ ਜੀਵਨ ਦਾ ਦਰਜਾ ਹਾਸਲ ਹੁੰਦਾ ਹੈ, ਜੀਵਨ ਪਦੁ = ਅਸਲੀ ਜ਼ਿੰਦਗੀ ਦਾ ਦਰਜਾ। ਨਿਰਬਾਣੁ = (ਨਿਰਵਾਣ) ਵਾਸ਼ਨਾ-ਰਹਿਤ ਪ੍ਰਭੂ।

ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ

There is no other place; how else can we be comforted?

(ਪਰ ਇਸ ਅਵਸਥਾ ਦੀ ਪ੍ਰਾਪਤੀ ਲਈ) ਕੋਈ ਹੋਰ ਥਾਂ ਨਹੀਂ ਹੈ, (ਕਿਉਂਕਿ) ਕਿਸੇ ਹੋਰ ਤਰੀਕੇ ਨਾਲ ਮਨ ਟਿਕ ਨਹੀਂ ਸਕਦਾ। ਜਾਇ = ਥਾਂ। ਕਿਨਿ ਬਿਧਿ = ਕਿਸ ਤਰ੍ਹਾਂ। ਧੀਰੀਐ = ਧੀਰਜ ਆਵੇ, ਮਨ ਟਿਕੇ।

ਡਿਠਾ ਸਭੁ ਸੰਸਾਰੁ ਸੁਖੁ ਨਾਮ ਬਿਨੁ

I have seen the whole world - without the Lord's Name, there is no peace at all.

ਸਾਰਾ ਸੰਸਾਰ (ਟੋਲ ਕੇ) ਵੇਖਿਆ ਹੈ, ਪ੍ਰਭੂ ਦੇ ਨਾਮ ਤੋਂ ਬਿਨਾ ਸੁਖ ਨਹੀਂ ਮਿਲਦਾ।

ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ

Body and wealth shall return to dust - hardly anyone realizes this.

(ਜਗਤ ਇਸ ਤਨ ਤੇ ਧਨ ਵਿਚ ਸੁਖ ਭਾਲਦਾ ਹੈ) ਇਹ ਸਰੀਰ ਤੇ ਧਨ ਨਾਸ ਹੋ ਜਾਣਗੇ, ਪਰ ਕੋਈ ਵਿਰਲਾ ਇਸ ਗੱਲ ਨੂੰ ਸਮਝਦਾ ਹੈ। ਛਾਰੁ = ਸੁਆਹ।

ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ

Pleasure, beauty and delicious tastes are useless; what are you doing, O mortal?

ਹੇ ਪ੍ਰਾਣੀ! ਤੂੰ ਕੀਹ ਕਰ ਰਿਹਾ ਹੈਂ? (ਭਾਵ, ਤੂੰ ਕਿਉਂ ਨਹੀਂ ਸਮਝਦਾ ਕਿ ਜਗਤ ਦੇ) ਰੰਗ-ਰੂਪ ਤੇ ਰਸ ਸਭ ਵਿਅਰਥ ਹਨ (ਇਹਨਾਂ ਦੇ ਪਿੱਛੇ ਲੱਗਿਆਂ ਮਨ ਦਾ ਟਿਕਾਓ ਹਾਸਲ ਨਹੀਂ ਹੁੰਦਾ)? ਬਾਦਿ = ਵਿਅਰਥ। ਰਸ = ਚਸਕੇ। ਕਰਹਿ = ਤੂੰ ਕਰਦਾ ਹੈਂ।

ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ

One whom the Lord Himself misleads, does not understand His awesome power.

(ਪਰ ਜੀਵ ਦੇ ਭੀ ਕੀਹ ਵੱਸ?) ਪ੍ਰਭੂ ਜਿਸ ਮਨੁੱਖ ਨੂੰ ਆਪ ਕੁਰਾਹੇ ਪਾਂਦਾ ਹੈ, ਉਸ ਨੂੰ ਮਨ ਦੀ ਸ਼ਾਂਤੀ ਦੀ ਸਾਰ ਨਹੀਂ ਆਉਂਦੀ। ਕਲ = ਸ਼ਾਂਤੀ ਦੀ ਸਾਰ।

ਰੰਗਿ ਰਤੇ ਨਿਰਬਾਣੁ ਸਚਾ ਗਾਵਹੀ

Those who are imbued with the Love of the Lord attain Nirvaanaa, singing the Praises of the True One.

ਜੋ ਮਨੁੱਖ ਪ੍ਰਭੂ ਦੇ ਪਿਆਰ ਵਿਚ ਰੰਗੇ ਹੋਏ ਹਨ, ਉਹ ਉਸ ਸਦਾ ਕਾਇਮ ਰਹਿਣ ਵਾਲੇ ਤੇ ਵਾਸ਼ਨਾ-ਰਹਿਤ ਪ੍ਰਭੂ ਨੂੰ ਗਾਉਂਦੇ ਹਨ। ਰੰਗਿ = ਪਿਆਰ ਵਿਚ। ਗਾਵਹੀ = ਗਾਉਂਦੇ ਹਨ।

ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥

Nanak: those who are pleasing to Your Will, O Lord, seek Sanctuary at Your Door. ||2||

ਹੇ ਨਾਨਕ! (ਪ੍ਰਭੂ ਅੱਗੇ ਇਹ ਅਰਜ਼ੋਈ ਕਰ-ਹੇ ਪ੍ਰਭੂ!) ਜੇ ਤੈਨੂੰ ਚੰਗੇ ਲੱਗਣ ਤਾਂ ਜੀਵ ਤੇਰੇ ਦਰ ਤੇ ਤੇਰੀ ਸ਼ਰਨ ਆਉਂਦੇ ਹਨ ॥੨॥ ਦੁਆਰਿ = ਦਰ ਤੇ। ਭਾਵਹੀ = ਚੰਗੇ ਲੱਗਣ ॥੨॥