ਮਃ ੨ ॥
Second Mehl:
ਦੂਜੀ ਪਾਤਸ਼ਾਹੀ।
ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥
One whom the Lord has made blind - the Lord can make him see again.
ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ, ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, ਸਾਹਿਬਿ = ਸਾਹਿਬ ਨੇ, ਪ੍ਰਭੂ ਨੇ।
ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥
He acts only as he knows, although he may be spoken to a hundred times.
(ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ। ਜੇਹਾ ਜਾਣੈ = (ਅੰਨ੍ਹਾ ਮਨੁੱਖ) ਜਿਵੇਂ ਸਮਝਦਾ ਹੈ। ਸਉ = ਸੌ ਵਾਰੀ। ਜੇ = ਭਾਵੇਂ।
ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥
Where the real thing is not seen, self-conceit prevails there - know this well.
ਜਿਸ ਮਨੁੱਖ ਦੇ ਅੰਦਰ 'ਨਾਮ'-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, ਜਿਥੈ = ਜਿਸ ਮਨੁੱਖ ਦੇ ਅੰਦਰ। ਆਪੇ ਵਰਤਉ = ਆਪਾ-ਭਾਵ ਦੀ ਵਰਤਣ, ਆਪਣੀ ਸਮਝ ਦੀ ਵਰਤੋਂ, ਹਉਮੈ ਦਾ ਜ਼ੋਰ। ਜਾਣਿ = ਜਾਣੋ।
ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥
O Nanak, how can the purshaser purchase the real thing, if he cannot recognize it? ||2||
(ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ॥੨॥