ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਸਚੁ ਕਹਹੁ ਸਚੈ ਘਰਿ ਰਹਣਾ

Speak the Truth, and remain in the home of Truth.

ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰੋ, (ਸਿਮਰਨ ਦੀ ਬਰਕਤਿ ਨਾਲ ਉਸ) ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲੀ ਰਹੇਗੀ, ਸਚੁ = ਸਦਾ-ਥਿਰ ਪ੍ਰਭੂ-ਨਾਮ। ਕਹਹੁ = ਸਿਮਰੋ। ਸਚੈ ਘਰਿ = ਸੱਚੇ ਦੇ ਘਰ ਵਿਚ, ਸਦਾ-ਥਿਰ ਪ੍ਰਭੂ ਦੇ ਘਰ ਵਿਚ।

ਜੀਵਤ ਮਰਹੁ ਭਵਜਲੁ ਜਗੁ ਤਰਣਾ

Remain dead while yet alive, and cross over the terrifying world-ocean.

ਜੀਵਨ-ਸਫ਼ਰ ਵਿਚ ਵਿਕਾਰਾਂ ਦੇ ਹੱਲੇ ਤੋਂ ਬਚੇ ਰਹੋਗੇ, ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵੋਗੇ। ਮਰਹੁ = ਵਿਕਾਰਾਂ ਵਲੋਂ ਬਚੇ ਰਹੋਗੇ। ਭਵਜਲੁ = ਸੰਸਾਰ-ਸਮੁੰਦਰ।

ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥

The Guru is the boat, the ship, the raft; meditating on the Lord in your mind, you shall be carried across to the other side. ||1||

ਹੇ ਮਨ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਗੁਰੂ ਜਹਾਜ਼ ਹੈ, ਗੁਰੂ ਬੇੜੀ ਹੈ, ਗੁਰੂ ਤੁਲਹਾ ਹੈ, (ਗੁਰੂ ਦੀ ਸਰਨ ਪੈ ਕੇ) ਹਰਿ-ਨਾਮ ਜਪ, (ਜਿਸ ਜਿਸ ਨੇ ਜਪਿਆ ਹੈ ਗੁਰੂ ਨੇ ਉਸ ਨੂੰ) ਪਾਰ ਲੰਘਾ ਦਿੱਤਾ ਹੈ ॥੧॥ ਬੋਹਿਥੁ = ਜਹਾਜ਼। ਤੁਲਹਾ = ਨਦੀ ਪਾਰ ਕਰਨ ਲਈ ਲੱਕੜਾਂ ਤੇ ਪਿਲਛੀ ਆਦਿਕ ਦਾ ਬੱਧਾ ਹੋਇਆ ਭਾਰ। ਮਨ = ਹੇ ਮਨ! ॥੧॥

ਹਉਮੈ ਮਮਤਾ ਲੋਭ ਬਿਨਾਸਨੁ

Eliminating egotism, possessiveness and greed,

ਪਰਮਾਤਮਾ ਦਾ ਨਾਮ ਹਉਮੈ ਮਮਤਾ ਤੇ ਲੋਭ ਦਾ ਨਾਸ ਕਰਨ ਵਾਲਾ ਹੈ, ਮਮਤਾ = ਅਪਣੱਤ।

ਨਉ ਦਰ ਮੁਕਤੇ ਦਸਵੈ ਆਸਨੁ

one is liberated from the nine gates, and obtains a place in the Tenth Gate.

(ਨਾਮ ਸਿਮਰਨ ਦੀ ਬਰਕਤਿ ਨਾਲ) ਸਰੀਰ ਦੀਆਂ ਨੌ ਗੋਲਕਾਂ ਦੇ ਵਿਸ਼ਿਆਂ ਤੋਂ ਖ਼ਲਾਸੀ ਮਿਲੀ ਰਹਿੰਦੀ ਹੈ, ਸੁਰਤ ਦਸਵੇਂ ਦੁਆਰ ਵਿਚ ਟਿਕੀ ਰਹਿੰਦੀ ਹੈ (ਭਾਵ, ਦਸਵੇਂ ਦੁਆਰ ਦੀ ਰਾਹੀਂ ਪਰਮਾਤਮਾ ਨਾਲ ਸੰਬੰਧ ਬਣਿਆ ਰਹਿੰਦਾ ਹੈ)। ਨਉ ਦਰ = ਨੌ ਗੋਲਕਾਂ (ਕੰਨ ਨੱਕ ਆਦਿਕ)। ਮੁਕਤੇ = ਵਿਕਾਰਾਂ ਦੇ ਅਸਰ ਤੋਂ ਸੁਤੰਤਰ। ਦਸਵੈ = ਦਸਵੇਂ ਦੁਆਰ ਵਿਚ।

ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥

Lofty and high, the farthest of the far and infinite, He created Himself. ||2||

ਜਿਸ ਪਰਮਾਤਮਾ ਨੇ ਆਪਣੇ ਆਪ ਨੂੰ (ਸ੍ਰਿਸ਼ਟੀ ਦੇ ਰੂਪ ਵਿਚ) ਪਰਗਟ ਕੀਤਾ ਹੈ ਜੋ ਪਰੇ ਤੋਂ ਪਰੇ ਹੈ ਤੇ ਬੇਅੰਤ ਹੈ ਉਹ ਉਸ ਦਸਮ ਦੁਆਰ ਵਿਚ ਪ੍ਰਤੱਖ ਹੋ ਜਾਂਦਾ ਹੈ ॥੨॥ ਅਪਰੰਪਰੁ = ਪਰੇ ਤੋਂ ਪਰੇ ਪ੍ਰਭੂ। ਆਪੁ = ਆਪਣੇ ਆਪ ਨੂੰ ॥੨॥

ਗੁਰਮਤਿ ਲੇਵਹੁ ਹਰਿ ਲਿਵ ਤਰੀਐ

Receiving the Guru's Teachings, and lovingly attuned to the Lord, one crosses over.

ਗੁਰੂ ਦੀ ਮੱਤ ਗ੍ਰਹਿਣ ਕਰੋ (ਗੁਰੂ ਦੀ ਮੱਤ ਦੀ ਰਾਹੀਂ) ਪਰਮਾਤਮਾ ਵਿਚ ਸੁਰਤ ਜੋੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਲਿਵ = ਲਗਨ, ਸੁਰਤ।

ਅਕਲੁ ਗਾਇ ਜਮ ਤੇ ਕਿਆ ਡਰੀਐ

Singing the Praises of the absolute Lord, why should anyone be afraid of death?

(ਇਕ-ਰਸ ਵਿਆਪਕ) ਅਖੰਡ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਜਮ ਤੋਂ ਡਰਨ ਦੀ ਲੋੜ ਨਹੀਂ ਰਹਿ ਜਾਂਦੀ। ਅਕਲੁ = ਅਖੰਡ {ਕਲਾ = ਹਿੱਸਾ}। ਤੇ = ਤੋਂ।

ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਦੁਤੀਆ ਗਾਇਆ ॥੩॥

Wherever I look, I see only You; I do not sing of any other at all. ||3||

(ਹੇ ਪ੍ਰਭੂ! ਇਹ ਤੇਰੇ ਸਿਮਰਨ ਦਾ ਹੀ ਸਦਕਾ ਹੈ ਕਿ) ਮੈਂ ਜਿਧਰ ਜਿਧਰ ਵੇਖਦਾ ਹਾਂ ਉਧਰ ਉਧਰ ਤੂੰ ਹੀ ਤੂੰ ਦਿੱਸਦਾ ਹੈਂ। ਮੈਨੂੰ ਤੇਰੇ ਵਰਗਾ ਕੋਈ ਹੋਰ ਨਹੀਂ ਦਿੱਸਦਾ, ਮੈਂ ਤੇਰੀ ਹੀ ਸਿਫ਼ਤ-ਸਾਲਾਹ ਕਰਦਾ ਹਾਂ ॥੩॥ ਦੇਖਉ = ਮੈਂ ਵੇਖਦਾ ਹਾਂ। ਦੁਤੀਆ = ਦੂਜਾ, ਕੋਈ ਹੋਰ ॥੩॥

ਸਚੁ ਹਰਿ ਨਾਮੁ ਸਚੁ ਹੈ ਸਰਣਾ

True is the Lord's Name, and True is His Sanctuary.

ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਆਸਰਾ-ਪਰਨਾ ਭੀ ਸਦਾ-ਥਿਰ ਰਹਿਣ ਵਾਲਾ ਹੈ। ਸਚੁ = ਸਦਾ-ਥਿਰ ਰਹਿਣ ਵਾਲਾ।

ਸਚੁ ਗੁਰਸਬਦੁ ਜਿਤੈ ਲਗਿ ਤਰਣਾ

True is the Word of the Guru's Shabad, grasping it, one is carries across.

ਗੁਰੂ ਦਾ ਸ਼ਬਦ (ਭੀ) ਸਦਾ-ਥਿਰ ਰਹਿਣ ਵਾਲਾ (ਵਸੀਲਾ ਹੈ), ਸ਼ਬਦ ਵਿਚ ਜੁੜ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ। ਜਿਤੈ ਲਗਿ = ਜਿਸ ਵਿਚ ਲੱਗ ਕੇ।

ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਜੋਨੀ ਜਾਇਆ ॥੪॥

Speaking the Unspoken, one sees the Infinite Lord, and then, he does not have to enter the womb of reincarnation again. ||4||

ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਜੋ ਮਨੁੱਖ ਉਸ ਪਰੇ ਤੋਂ ਪਰੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ ਉਹ ਉਸ ਦਾ ਦਰਸ਼ਨ ਕਰ ਲੈਂਦਾ ਹੈ, ਉਹ ਮਨੁੱਖ ਫਿਰ ਗਰਭ-ਜੋਨਿ ਵਿਚ ਨਹੀਂ ਆਉਂਦਾ ॥੪॥ ਅਕਥੁ = ਉਹ ਪ੍ਰਭੂ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਫੁਨਿ = ਮੁੜ, ਫਿਰ ॥੪॥

ਸਚ ਬਿਨੁ ਸਤੁ ਸੰਤੋਖੁ ਪਾਵੈ

Without the Truth, no one finds sincerity or contentment.

ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਕੋਈ ਮਨੁੱਖ ਦੂਜਿਆਂ ਦੀ) ਸੇਵਾ ਤੇ ਸੰਤੋਖ (ਦਾ ਆਤਮਕ ਗੁਣ) ਪ੍ਰਾਪਤ ਨਹੀਂ ਕਰ ਸਕਦਾ। ਸਚ ਬਿਨੁ = ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ।

ਬਿਨੁ ਗੁਰ ਮੁਕਤਿ ਆਵੈ ਜਾਵੈ

Without the Guru, no one is liberated; coming and going in reincarnation continue.

ਗੁਰੂ ਦੀ ਸਰਨ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ, ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।

ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥

Chanting the Mool Mantra, and the Name of the Lord, the source of nectar, says Nanak, I have found the Perfect Lord. ||5||

ਹੇ ਨਾਨਕ! ਹਰੀ ਦਾ ਨਾਮ ਸਿਮਰ ਜੋ ਸਭ ਮੰਤ੍ਰਾਂ ਦਾ ਮੂਲ ਹੈ ਤੇ ਜੋ ਸਭ ਰਸਾਂ ਦਾ ਸੋਮਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਸਿਮਰਦਾ ਹੈ) ਉਸ ਨੂੰ ਪੂਰਨ ਪ੍ਰਭੂ ਮਿਲ ਪੈਂਦਾ ਹੈ ॥੫॥ ਰਸਾਇਣੁ = ਸਭ ਰਸਾਂ ਦਾ ਘਰ {ਰਸ-ਅਯਨ} ॥੫॥

ਸਚ ਬਿਨੁ ਭਵਜਲੁ ਜਾਇ ਤਰਿਆ

Without the Truth, the terrifying world-ocean cannot be crossed.

ਸਦਾ-ਥਿਰ ਪਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਨਹੀਂ ਲੰਘ ਸਕੀਦਾ।

ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ

This ocean is vast and unfathomable; it is overflowing with the worst poison.

ਇਹ ਸੰਸਾਰ-ਸਮੁੰਦਰ ਬਹੁਤ ਹੀ ਡੂੰਘਾ ਹੈ ਤੇ (ਵਿਕਾਰਾਂ ਦੇ) ਜ਼ਹਿਰ ਨਾਲ ਭਰਿਆ ਹੋਇਆ ਹੈ। ਅਥਾਹੁ = ਜਿਸ ਦੀ ਥਾਹ ਨਾਹ ਲੱਭ ਸਕੇ। ਬਿਖੁ = ਜ਼ਹਿਰ।

ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥

One who receives the Guru's Teachings, and remains aloof and detached, obtains a place in the home of the Fearless Lord. ||6||

ਜੇਹੜਾ ਮਨੁੱਖ ਗੁਰੂ ਦੀ ਮੱਤ ਲੈਂਦਾ ਹੈ ਉਹ ਵਿਕਾਰਾਂ ਤੋਂ ਨਿਰਲੇਪ ਰਹਿੰਦਾ ਹੈ ਉਹ ਜ਼ਹਿਰ-ਭਰੇ ਸਮੁੰਦਰ ਤੋਂ ਉਤਾਂਹ ਉਤਾਂਹ ਰਹਿੰਦਾ ਹੈ, ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ ਤੇ ਉਹ ਅਜੇਹੇ (ਆਤਮਕ) ਟਿਕਾਣੇ ਵਿਚ ਪਹੁੰਚ ਜਾਂਦਾ ਹੈ ਜਿਥੇ ਉਹ ਵਿਕਾਰਾਂ ਦੇ ਡਰ-ਸਹਿਮ ਤੋਂ ਪਰੇ ਹੋ ਜਾਂਦਾ ਹੈ ॥੬॥ ਅਤੀਤੁ = ਨਿਰਲੇਪ। ਊਪਰਿ = 'ਮਹਾ ਬਿਖੁ' ਤੋਂ ਉਤਾਂਹ ॥੬॥

ਝੂਠੀ ਜਗ ਹਿਤ ਕੀ ਚਤੁਰਾਈ

False is the cleverness of loving attachment to the world.

ਜਗਤ ਦੇ (ਪਦਾਰਥਾਂ ਦੇ) ਮੋਹ ਦੀ ਸਿਆਣਪ ਵਿਅਰਥ ਹੀ ਜਾਂਦੀ ਹੈ, ਹਿਤ = ਮੋਹ।

ਬਿਲਮ ਲਾਗੈ ਆਵੈ ਜਾਈ

In no time at all, it comes and goes.

ਕਿਉਂਕਿ (ਜਗਤ ਦੀ ਮਾਇਆ ਦਾ ਸਾਥ ਮੁੱਕਦਿਆਂ) ਰਤਾ ਚਿਰ ਨਹੀਂ ਲੱਗਦਾ ਤੇ ਮਨੁੱਖ ਇਸ ਮੋਹ ਦੇ ਕਾਰਨ ਜਨਮ ਮਰਨ ਵਿਚ ਪੈ ਜਾਂਦਾ ਹੈ। ਬਿਲਮ = ਢਿੱਲ।

ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥

Forgetting the Naam, the Name of the Lord, the proud egotistical people depart; in creation and destruction they are wasted away. ||7||

ਮਾਇਆ ਦਾ ਮਾਣ ਕਰਨ ਵਾਲੇ ਬੰਦੇ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ। (ਜੋ ਭੀ ਪ੍ਰਭੂ ਦਾ ਨਾਮ ਵਿਸਾਰਦਾ ਹੈ ਉਹ) ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ॥੭॥ ਵਿਸਾਰਿ = ਵਿਸਾਰ ਕੇ। ਚਲਹਿ = ਜਾਂਦੇ ਹਨ ॥੭॥

ਉਪਜਹਿ ਬਿਨਸਹਿ ਬੰਧਨ ਬੰਧੇ

In creation and destruction, they are bound in bondage.

ਉਹ ਮਨੁੱਖ (ਮਾਇਆ ਮੋਹ ਦੇ) ਬੰਧਨਾਂ ਵਿਚ ਬੱਝੇ ਹੋਏ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ,

ਹਉਮੈ ਮਾਇਆ ਕੇ ਗਲਿ ਫੰਧੇ

The noose of egotism and Maya is around their necks.

ਜਿਨ੍ਹਾਂ ਬੰਦਿਆਂ ਦੇ ਗਲ ਵਿਚ ਹਉਮੈ ਤੇ ਮਾਇਆ ਦੇ ਮੋਹ ਦੇ ਫਾਹੇ ਪਏ ਰਹਿੰਦੇ ਹਨ। ਗਲਿ = ਗਲ ਵਿਚ।

ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥

Whoever does not accept the Guru's Teachings, and does not dwell upon the Lord's Name, is bound and bagged, and dragged into the City of Death. ||8||

ਜਿਸ ਮਨੁੱਖ ਨੂੰ ਸਤਿਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੋਇਆ, ਉਸ ਮੋਹ ਦੇ ਬੰਧਨਾਂ ਵਿਚ ਬੱਝ ਕੇ ਜਮ ਦੇ ਸ਼ਹਿਰ ਵਿਚ ਧੱਕਿਆ ਜਾਂਦਾ ਹੈ ॥੮॥ ਬੰਧਿ = ਬੰਨ੍ਹ ਕੇ ॥੮॥

ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ

Without the Guru, how can anyone be emancipated or liberated?

ਗੁਰੂ ਦੀ ਸਰਨ ਤੋਂ ਬਿਨਾ (ਹਉਮੈ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਕਿਸੇ ਭੀ ਹਾਲਤ ਵਿਚ ਨਹੀਂ ਮਿਲ ਸਕਦੀ,

ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ

Without the Guru, how can anyone meditate on the Lord's Name?

ਕਿਉਂਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਪਰਮਾਤਮਾ ਦਾ ਨਾਮ ਸਿਮਰਿਆ ਨਹੀਂ ਜਾ ਸਕਦਾ।

ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥

Accepting the Guru's Teachings, cross over the arduous, terrifying world-ocean; you shall be emancipated, and find peace. ||9||

ਗੁਰੂ ਦੀ ਮੱਤ ਤੇ ਤੁਰ ਕੇ (ਨਾਮ ਸਿਮਰੋ, ਇਸ ਤਰ੍ਹਾਂ) ਉਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਵੋਗੇ ਜਿਸ ਵਿਚੋਂ ਪਾਰ ਲੰਘਣਾ ਬਹੁਤ ਹੀ ਔਖਾ ਹੈ। ਜੇਹੜੇ ਬੰਦੇ (ਨਾਮ ਸਿਮਰ ਕੇ) ਵਿਕਾਰਾਂ ਵਿਚੋਂ ਬੱਚ ਨਿਕਲੇ ਉਹਨਾਂ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ ॥੯॥ ਭਵ = ਸੰਸਾਰ-ਸਮੁੰਦਰ। ਦੁਤਰੁ = ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ ॥੯॥

ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ

Through the Guru's Teachings, Krishna lifted up the mountain of Govardhan.

ਗੁਰੂ ਦੀ ਮੱਤ ਤੇ ਤੁਰ ਕੇ ਨਾਮ ਸਿਮਰਿਆਂ ਬੜੀ ਉੱਚੀ ਆਤਮਕ ਅਵਸਥਾ ਹਾਸਲ ਹੋ ਜਾਂਦੀ ਹੈ (ਬੜਾ ਆਤਮਕ ਬਲ ਪ੍ਰਾਪਤ ਹੋ ਜਾਂਦਾ ਹੈ) ਇਸੇ ਗੁਰਮੱਤ ਦੀ ਬਰਕਤਿ ਨਾਲ ਕ੍ਰਿਸ਼ਨ (ਜੀ) ਨੇ ਗੋਵਰਧਨ ਪਹਾੜ ਨੂੰ (ਉਂਗਲਾਂ ਤੇ) ਚੁੱਕ ਲਿਆ ਸੀ, ਕ੍ਰਿਸਨਿ = ਕ੍ਰਿਸ਼ਨ ਨੇ। ਗੋਵਰਧਨ = ਬਿੰਦ੍ਰਾਬਨ ਦੇ ਨੇੜੇ ਇਕ ਪਹਾੜ। ਇਸ ਨੂੰ ਕ੍ਰਿਸ਼ਨ ਜੀ ਨੇ ਆਪਣੀ ਉਂਗਲੀ ਤੇ ਚੁੱਕ ਲਿਆ ਸੀ। ਧਾਰੇ = ਚੁੱਕ ਲਿਆ।

ਗੁਰਮਤਿ ਸਾਇਰਿ ਪਾਹਣ ਤਾਰੇ

Through the Guru's Teachings, Rama floated stones across the ocean.

ਤੇ (ਸ੍ਰੀ ਰਾਮ ਚੰਦ੍ਰ ਜੀ ਨੇ) ਪੱਥਰ ਸਮੁੰਦਰ ਉੱਤੇ ਤਾਰ ਦਿੱਤੇ ਸਨ। ਸਾਇਰਿ = ਸਮੁੰਦਰ ਵਿਚ। ਪਾਹਣ = ਪੱਥਰ। ਸ੍ਰੀ ਰਾਮ ਚੰਦਰ ਜੀ ਨੇ ਸਮੁੰਦਰ ਵਿਚ ਪੱਥਰ ਤਰਾਏ ਸਨ।

ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥

Accepting the Guru's Teachings, the supreme status is obtained; O Nanak, the Guru eradicates doubt. ||10||

ਹੇ ਨਾਨਕ! (ਜੋ ਭੀ ਮਨੁੱਖ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਦੀ ਭਟਕਣਾ ਮੁਕਾ ਦਿੱਤੀ ॥੧੦॥ ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਗੁਰਿ = ਗੁਰੂ ਨੇ ॥੧੦॥

ਗੁਰਮਤਿ ਲੇਹੁ ਤਰਹੁ ਸਚੁ ਤਾਰੀ

Accepting the Guru's Teachings, cross over to the other side through Truth.

ਗੁਰੂ ਦੀ ਮੱਤ ਗ੍ਰਹਿਣ ਕਰੋ ਤੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰੋ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤਾਰੀ ਤਰੋ। ਸਚੁ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ।

ਆਤਮ ਚੀਨਹੁ ਰਿਦੈ ਮੁਰਾਰੀ

O soul, remember the Lord within your heart.

ਆਪਣੇ ਆਤਮਕ ਜੀਵਨ ਨੂੰ ਗਹੁ ਨਾਲ ਵੇਖੋ ਤੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਓ। ਚੀਨਹੁ = ਪਰਖੋ। ਰਿਦੈ = ਹਿਰਦੇ ਵਿਚ।

ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥

The noose of death is cut away, meditating on the Lord; you shall obtain the Immaculate Lord, who has no ancestry. ||11||

ਪਰਮਾਤਮਾ ਦਾ ਨਾਮ ਜਪ ਕੇ ਜਪ ਦੇ ਦੇਸ ਲੈ ਜਾਣ ਵਾਲੇ ਬੰਧਨ ਕੱਟੇ ਜਾਂਦੇ ਹਨ। ਜੇਹੜਾ ਭੀ ਮਨੁੱਖ ਨਾਮ ਜਪਦਾ ਹੈ ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੧੧॥ ਜਪਿ = ਜਪ ਕੇ। ਅਕੁਲ = ਜਿਸ ਦੀ ਕੋਈ ਖ਼ਾਸ ਕੁਲ ਨਹੀਂ। ਨਿਰੰਜਨੁ = {ਨਿਰ-ਅੰਜਨ} ਮਾਇਆ ਦੇ ਪ੍ਰਭਾਵ ਤੋਂ ਉਤਾਂਹ ॥੧੧॥

ਗੁਰਮਤਿ ਪੰਚ ਸਖੇ ਗੁਰ ਭਾਈ

Through the Guru's Teachings, the Holy become one's friends and Siblings of Destiny.

ਗੁਰੂ ਦੀ ਮੱਤ ਤੇ ਤੁਰਿਆਂ ਸਤ ਸੰਤੋਖ ਆਦਿਕ ਪੰਜੇ ਮਨੁੱਖ ਦੇ ਆਤਮਕ ਸਾਥੀ ਬਣ ਜਾਂਦੇ ਹਨ ਗੁਰ-ਭਾਈ ਬਣ ਜਾਂਦੇ ਹਨ। ਪੰਚ = ਸਤ, ਸੰਤੋਖ, ਦਇਆ, ਧਰਮ, ਧੀਰਜ। ਸਖੇ = ਮਿੱਤਰ।

ਗੁਰਮਤਿ ਅਗਨਿ ਨਿਵਾਰਿ ਸਮਾਈ

Through the Guru's Teachings, the inner fire is subdued and extinguished.

ਗੁਰੂ ਦੀ ਮੱਤ ਤ੍ਰਿਸ਼ਨਾ ਦੀ ਅੱਗ ਨੂੰ ਦੂਰ ਕਰ ਕੇ ਪ੍ਰਭੂ ਦੇ ਨਾਮ ਵਿਚ ਜੋੜ ਦੇਂਦੀ ਹੈ। ਅਗਨਿ = ਤ੍ਰਿਸ਼ਨਾ ਦੀ ਅੱਗ।

ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥

Chant the Naam with your mind and mouth; know the unknowable Lord, the Life of the World, deep within the nucleus of your heart. ||12||

ਜਗਤ ਦੇ ਜੀਵਨ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਆਪਣੇ ਮੂੰਹ ਨਾਲ ਜਪਦੇ ਰਹੋ। (ਜੇਹੜਾ ਮਨੁੱਖ ਜਪਦਾ ਹੈ ਉਹ) ਆਪਣੇ ਹਿਰਦੇ ਵਿਚ ਅਦ੍ਰਿਸ਼ਟ ਪ੍ਰਭੂ ਦਾ ਦਰਸ਼ਨ ਕਰ ਲੈਂਦਾ ਹੈ ॥੧੨॥ ਮਨਿ = ਮਨ ਵਿਚ। ਮੁਖਿ = ਮੂੰਹ ਨਾਲ। ਨਾਮੁ ਜਗਜੀਵਨ = ਜਗਜੀਵਨ ਦਾ ਨਾਮ। ਅਲਖੁ = ਅਦ੍ਰਿਸ਼ਟ ॥੧੨॥

ਗੁਰਮੁਖਿ ਬੂਝੈ ਸਬਦਿ ਪਤੀਜੈ

The Gurmukh understands, and is pleased with the Word of the Shabad.

ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਜੀਵਨ-ਜੁਗਤਿ) ਸਮਝ ਲੈਂਦਾ ਹੈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਸ਼ਾਂਤੀ ਹਾਸਲ ਕਰ ਲੈਂਦਾ ਹੈ। ਸਬਦਿ = ਗੁਰੂ ਦੇ ਸ਼ਬਦ ਵਿਚ।

ਉਸਤਤਿ ਨਿੰਦਾ ਕਿਸ ਕੀ ਕੀਜੈ

Who does he praise or slander?

ਇਹ ਫਿਰ ਨਾਹ ਕਿਸੇ ਦੀ ਖ਼ੁਸ਼ਾਮਦ ਕਰਦਾ ਹੈ ਨਾਹ ਕਿਸੇ ਦੀ ਨਿੰਦਿਆ ਕਰਦਾ ਹੈ। ਉਸਤਤਿ = ਖ਼ੁਸ਼ਾਮਦ।

ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥

Know yourself, and meditate on the Lord of the Universe; let your mind be pleased with the Lord, the Master of the Universe. ||13||

ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹੋ, ਤੇ ਜਗਤ ਦੇ ਮਾਲਕ (ਦਾ ਨਾਮ) ਜਪਦੇ ਰਹੋ। (ਜੇਹੜਾ ਮਨੁੱਖ ਨਾਮ ਜਪਦਾ ਹੈ ਉਸ ਨੂੰ ਜਗਤ ਦਾ ਨਾਥ ਹਰੀ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੧੩॥ ਆਪੁ = ਆਪਣੇ ਆਪ ਨੂੰ। ਜਗਦੀਸਰੁ = ਜਗਤ ਦਾ ਈਸ਼ਰ, ਪ੍ਰਭੂ। ਮਨਿ = ਮਨ ਵਿਚ ॥੧੩॥

ਜੋ ਬ੍ਰਹਮੰਡਿ ਖੰਡਿ ਸੋ ਜਾਣਹੁ

Know the One who pervades all the realms of the universe.

ਜੇਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਹੈ ਉਸ ਨੂੰ ਆਪਣੇ ਸਰੀਰ ਵਿਚ ਵੱਸਦਾ ਪਛਾਣੋ। ਬ੍ਰਹਮੰਡਿ = ਜਗਤ ਵਿਚ। ਖੰਡਿ = ਸਰੀਰ ਵਿਚ।

ਗੁਰਮੁਖਿ ਬੂਝਹੁ ਸਬਦਿ ਪਛਾਣਹੁ

As Gurmukh, understand and realize the Shabad.

ਗੁਰੂ ਦੀ ਸਰਨ ਪੈ ਕੇ ਇਹ ਭੇਤ ਸਮਝੋ, ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਅਸਲੀਅਤ ਨੂੰ ਪਛਾਣੋ।

ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥

The Enjoyer enjoys each and every heart, and yet He remains detached from all. ||14||

ਦੁਨੀਆ ਦੇ ਸਾਰੇ ਪਦਾਰਥਾਂ ਨੂੰ ਮਾਣ ਸਕਣ ਵਾਲਾ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੋ ਕੇ ਸਾਰੇ ਭੋਗ ਭੋਗ ਰਿਹਾ ਹੈ, ਫਿਰ ਭੀ ਸਾਰੀ ਸ੍ਰਿਸ਼ਟੀ ਤੋਂ ਨਿਰਲੇਪ ਰਹਿੰਦਾ ਹੈ ॥੧੪॥

ਗੁਰਮਤਿ ਬੋਲਹੁ ਹਰਿ ਜਸੁ ਸੂਚਾ

Through the Guru's Teachings, chant the Pure Praises of the Lord.

ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰੋ ਜੋ ਜੀਵਨ ਨੂੰ ਪਵਿੱਤ੍ਰ ਬਣਾ ਦੇਂਦੀ ਹੈ। ਸੂਚਾ = ਸੁੱਚਾ, ਪਵਿੱਤ੍ਰ ਕਰਨ ਵਾਲਾ।

ਗੁਰਮਤਿ ਆਖੀ ਦੇਖਹੁ ਊਚਾ

Through the Guru's Teachings, behold the lofty Lord with your eyes.

ਗੁਰੂ ਦੀ ਸਿੱਖਿਆ ਤੇ ਤੁਰ ਕੇ ਉਸ ਸਭ ਤੋਂ ਉੱਚੇ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਅੰਦਰ ਬਾਹਰ ਹਰ ਥਾਂ) ਵੇਖੋ। ਆਖੀ = ਅੱਖਾਂ ਨਾਲ।

ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥

Whoever listens to the Lord's Name, and the Word of His Bani, O Nanak, is imbued with the color of the Lord's Love. ||15||3||20||

ਹੇ ਨਾਨਕ! ਜੇਹੜਾ ਮਨੁੱਖ ਆਪਣੇ ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਦਾ ਹੈ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਦਾ ਹੈ ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ॥੧੫॥੩॥੨੦॥ ਸ੍ਰਵਣੀ = ਕੰਨਾਂ ਨਾਲ ॥੧੫॥੩॥੨੦॥