ਧਨਾਸਰੀ ਮਹਲਾ ਘਰੁ ਚਉਪਦੇ

Dhanaasaree, Fourth Mehl, First House, Chau-Padhay:

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ

Those Saints and devotees who serve the Lord have all their sins washed away.

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ।

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

Have Mercy on me, O Lord and Master, and keep me in the Sangat, the Congregation that You love. ||1||

ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥

ਹਰਿ ਗੁਣ ਕਹਿ ਸਕਉ ਬਨਵਾਰੀ

I cannot even speak the Praises of the Lord, the Gardener of the world.

ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ!

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ਰਹਾਉ

We are sinners, sinking like stones in water; grant Your Grace, and carry us stones across. ||Pause||

ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ਰਹਾਉ॥ ਨੀਰਿ = ਪਾਣੀ ਵਿਚ। ਪਾਖਣ = ਪੱਥਰ ॥ਰਹਾਉ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ

The rust of poison and corruption from countless incarnations sticks to us; joining the Saadh Sangat, the Company of the Holy, it is cleaned away.

ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ।

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

It is just like gold, which is heated in the fire, to remove the impurities from it. ||2||

ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥ ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ

I chant the chant of the Name of the Lord, day and night; I chant the Name of the Lord, Har, Har, Har, and enshrine it within my heart.

(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਪਉ = ਜਪਉਂ, ਮੈਂ ਜਪਦਾ ਹਾਂ। ਜਪਿ = ਜਪ ਕੇ। ਉਰਿ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਟਿਕਾਂਦਾ ਹਾਂ।

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. ||3||

ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਅਉਖਧੁ = ਦਵਾਈ। ਜਗਿ = ਜਗਤ ਵਿਚ। ਪੂਰਾ = ਕਦੇ ਨਾਹ ਖੁੰਝਣ ਵਾਲਾ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ

The Lord, Har, Har, is unapproachable, of unfathomable wisdom, unlimited, all-powerful and infinite.

ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਅਗਮ = ਹੇ ਅਪਹੁੰਚ! ਅਗਾਧਿ ਬੋਧਿ = ਇਤਨਾ ਡੂੰਘਾ ਕਿ ਮਨੁੱਖ ਦੀ ਸਮਝ ਅੰਦਾਜ਼ਾ ਨਾਹ ਲਾ ਸਕੇ। ਅਪਰੰਪਰ = ਹੇ ਪਰੇ ਤੋਂ ਪਰੇ! ਪੁਰਖ = ਹੇ ਸਰਬ-ਵਿਆਪਕ! ਅਪਾਰੀ = ਹੇ ਬੇਅੰਤ!

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

Show Mercy to Your humble servant, O Life of the world, and save the honor of servant Nanak. ||4||1||

ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਹੇ ਨਾਨਕ! (ਆਖ-) ਦਾਸਾਂ ਦੀ ਲਾਜ ਰੱਖ ਲੈ ॥੪॥੧॥ ਜਗ ਜੀਵਨ = ਹੇ ਜਗਤ ਦੇ ਜੀਵਨ! ਪੈਜ = ਲਾਜ ॥੪॥੧॥