ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥
Those who hear and believe, find the home of the self deep within.
ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ ਨਾਮ) ਸੁਣ ਕੇ ਮੰਨ ਲਿਆ ਹੈ (ਭਾਵ, ਆਪਣੇ ਮਨ ਨੂੰ ਉਸ ਨਾਮ-ਸਿਮਰਨ ਵਿਚ ਗਿਝਾ ਲਿਆ ਹੈ) ਉਹਨਾਂ ਦਾ ਆਪਣੇ ਅੰਤਰ-ਆਤਮੇ ਨਿਵਾਸ ਬਣਿਆ ਰਹਿੰਦਾ ਹੈ (ਭਾਵ, ਉਹਨਾਂ ਦਾ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ)। ਨਿਜ ਘਰਿ = ਆਪਣੇ ਘਰ ਵਿਚ, ਅੰਤਰ ਆਤਮੇ।
ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥
Through the Guru's Teachings, they praise the True Lord; they find the Lord, the Treasure of Excellence.
ਗੁਰੂ ਦੀ ਸਿੱਖਿਆ ਅਨੁਸਾਰ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਉਹ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲੈਂਦੇ ਹਨ। ਸਾਲਾਹਿ = ਸਿਫ਼ਤ-ਸਾਲਾਹ ਕਰ ਕੇ। ਸਚੁ = ਸਦਾ-ਥਿਰ ਪ੍ਰਭੂ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ।
ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥
Attuned to the Word of the Shabad, they are immaculate and pure. I am forever a sacrifice to them.
ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ (ਆਚਰਨ ਵਾਲੇ) ਹੋ ਜਾਂਦੇ ਹਨ। ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ। ਹਉ = ਮੈਂ। ਜਾਸੁ = ਜਾਂਦਾ ਹਾਂ।
ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥
Those people, within whose hearts the Lord abides, are radiant and enlightened. ||1||
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, (ਉਹਨਾਂ ਦੇ) ਉਸ ਹਿਰਦੇ ਵਿਚ ਚਾਨਣ ਹੋ ਜਾਂਦਾ ਹੈ (ਭਾਵ, ਸਹੀ ਜੀਵਨ ਜੀਊਣ ਦੀ ਉਹਨਾਂ ਨੂੰ ਸੂਝ ਆ ਜਾਂਦੀ ਹੈ ॥੧॥ ਤਿਤੁ = ਉਸ ਵਿਚ। ਘਰਿ = ਹਿਰਦੇ ਵਿਚ। ਤਿਤੁ ਘਟਿ = (ਉਹਨਾਂ ਦੇ) ਉਸ ਹਿਰਦੇ ਵਿਚ। ਪਰਗਾਸੁ = ਚਾਨਣ॥੧॥
ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥
O my mind, meditate on the Immaculate Lord, Har, Har.
ਹੇ ਮੇਰੇ ਮਨ! ਪਵਿਤ੍ਰ ਹਰਿ-ਨਾਮ ਸਿਮਰ। ਮਨ = ਹੇ ਮਨ!
ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥
Those whose have such pre-ordained destiny written on their foreheads-those Gurmukhs remain absorbed in the Lord's Love. ||1||Pause||
ਧੁਰੋਂ (ਪਰਮਾਤਮਾ ਦੀ ਹਜ਼ੂਰੀ ਵਿਚੋਂ) ਜਿਨ੍ਹਾਂ ਬੰਦਿਆਂ ਨੂੰ ਆਪਣੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖਿਆ (ਮਿਲ ਜਾਂਦਾ) ਹੈ, ਉਹ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਯਾਦ ਵਿਚ) ਸੁਰਤ ਜੋੜੀ ਰੱਖਦੇ ਹਨ ॥੧॥ ਰਹਾਉ ॥ ਧੁਰਿ = ਧੁਰੋਂ, ਪ੍ਰਭੂ ਦੀ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਕਉ = ਨੂੰ, ਵਾਸਤੇ। ਸੇ = ਉਹ ਬੰਦੇ॥੧॥ਰਹਾਉ॥
ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥
O Saints, see clearly that the Lord is near at hand; He is pervading everywhere.
ਹੇ ਪ੍ਰਭੂ ਦੇ ਸੰਤ ਜਨੋ! ਧਿਆਨ ਨਾਲ ਵੇਖੋ, ਪਰਮਾਤਮਾ ਹਰ ਥਾਂ ਵਿਆਪਕ, ਹਰੇਕ ਦੇ ਨੇੜੇ ਵੱਸਦਾ ਹੈ। ਨਦਰਿ ਕਰਿ = ਨੀਝ ਲਾ ਕੇ, ਧਿਆਨ ਨਾਲ। ਨਿਕਟਿ = ਨੇੜੇ।
ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥
Those who follow the Guru's Teachings realize Him, and see Him Ever-present.
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਮਤਿ ਲੈ ਕੇ ਉਸ ਨੂੰ (ਭਰਪੂਰਿ ਵੱਸਦਾ) ਪਛਾਣ ਲਿਆ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੇਖਦੇ ਹਨ। ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ।
ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥
He dwells forever in the minds of the virtuous. He is far removed from those worthless people who lack virtue.
ਜਿਨ੍ਹਾਂ ਮਨੁੱਖਾਂ ਨੇ ਗੁਣ ਗ੍ਰਹਿਣ ਕਰ ਲਏ ਹਨ, ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਦਾ ਹੈ, ਪਰ ਜਿਨ੍ਹਾਂ ਨੇ ਔਗਣ ਵਿਹਾਝੇ ਹੋਏ ਹਨ, ਉਹਨਾਂ ਨੂੰ ਕਿਤੇ ਦੂਰ ਵੱਸਦਾ ਜਾਪਦਾ ਹੈ। ਤਿਨ ਮਨਿ = ਉਹਨਾਂ ਦੇ ਮਨ ਵਿਚ। ਸਦ = ਸਦਾ।
ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥
The self-willed manmukhs are totally without virtue. Without the Name, they die in frustration. ||2||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਣਾਂ ਤੋਂ ਸੱਖਣੇ ਰਹਿੰਦੇ ਹਨ, ਉਹ ਪ੍ਰਭੂ ਦੇ ਨਾਮ ਤੋਂ ਬਿਨਾ (ਮਾਇਆ ਦੇ ਝੋਰਿਆਂ ਵਿਚ) ਝੁਰ ਝੁਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ ॥੨॥ ਗੁਣ ਤੇ = ਗੁਣਾਂ ਤੋਂ। ਝੂਰਿ = ਝੁਰ ਝੁਰ ਕੇ। ਮਰਦੇ = ਆਤਮਕ ਮੌਤ ਸਹੇੜਦੇ ਹਨ॥੨॥
ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥
Those who hear and believe in the Word of the Guru's Shabad, meditate on the Lord in their minds.
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸੁਣ ਕੇ ਮੰਨ ਲਿਆ ਹੈ (ਨਾਮ ਵਿਚ ਆਪਣਾ ਆਪ ਗਿਝਾ ਲਿਆ ਹੈ), ਉਹਨਾਂ ਨੇ ਆਪਣੇ ਮਨ ਵਿਚ ਉਸ ਹਰੀ ਨੂੰ (ਹਰ ਵੇਲੇ) ਸਿਮਰਿਆ ਹੈ। ਸਬਦਿ = ਸ਼ਬਦ ਦੀ ਰਾਹੀਂ। ਸੋਇ = ਉਹ।
ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥
Night and day, they are steeped in devotion; their minds and bodies become pure.
ਹਰ ਵੇਲੇ ਪ੍ਰਭੂ-ਭਗਤੀ ਵਿਚ ਰੰਗੇ ਹੋਏ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ। ਅਨਦਿਨੁ = ਹਰ ਰੋਜ਼।
ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥
The color of the world is false and weak; when it washes away, people cry out in pain.
ਕਸੁੰਭੇ ਦਾ ਰੰਗ ਛੇਤੀ ਨਾਸ ਹੋ ਜਾਣ ਵਾਲਾ ਹੈ ਉਹ ਨਾਸ ਹੋ ਜਾਂਦਾ ਹੈ, (ਇਸੇ ਤਰ੍ਹਾਂ ਮਾਇਆ ਦਾ ਸਾਥ ਭੀ ਚਾਰ ਦਿਨਾਂ ਦਾ ਹੈ, ਉਹ ਸਾਥ ਟੁੱਟ ਜਾਂਦਾ ਹੈ, ਤੇ ਉਸ ਦੇ ਮੋਹ ਵਿਚ ਫਸਿਆ ਮਨੁੱਖ ਵਿਛੋੜੇ ਦਾ) ਦੁੱਖ ਦੁਖੀ ਹੋ ਹੋ ਕੇ ਫਰੋਲਦਾ ਹੈ। ਕੂੜਾ = ਝੂਠਾ, ਨਾਸਵੰਤ।
ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥
Those who have the Radiant Light of the Naam within, become steady and stable, forever and ever. ||3||
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (-ਰੂਪ) ਚਾਨਣ ਹੈ ਉਹ ਸਦਾ ਅਡੋਲ-ਚਿੱਤ ਰਹਿੰਦਾ ਹੈ ॥੩॥ ਰੋਇ = ਰੋਂਦਾ ਹੈ॥੩॥
ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥
The blessing of this human life has been obtained, but still, people do not lovingly focus their thoughts on the Name of the Lord.
ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ (ਮੂਰਖ ਮਨੁੱਖ) ਸੁਰਤ ਜੋੜ ਕੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ। ਪਦਾਰਥੁ = ਕੀਮਤੀ ਚੀਜ਼। ਲਿਵ ਲਾਇ = ਸੁਰਤ ਜੋੜ ਕੇ।
ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥
Their feet slip, and they cannot stay here any longer. And in the next world, they find no place of rest at all.
ਪਰ ਜਦੋਂ ਪੈਰ ਤਿਲਕ ਗਿਆ (ਜਦੋਂ ਸਰੀਰ ਢਹਿ ਪਿਆ) ਇੱਥੇ ਜਗਤ ਵਿਚ ਟਿਕਿਆ ਨਹੀਂ ਜਾ ਸਕੇਗਾ (ਨਾਮ ਤੋਂ ਸਖਣੇ ਰਹਿਣ ਕਰਕੇ) ਅਗਾਂਹ ਦਰਗਾਹ ਵਿਚ ਭੀ ਥਾਂ ਨਹੀਂ ਮਿਲਦਾ। ਪਗਿ ਖਿਸਿਐ = ਜਦੋਂ ਪੈਰ ਖਿਸਕ ਗਿਆ। ਠਉਰੁ = ਥਾਂ, ਆਸਰਾ।
ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥
This opportunity shall not come again. In the end, they depart, regretting and repenting.
(ਮੌਤ ਆਇਆਂ) ਸਿਮਰਨ ਦਾ ਸਮਾ ਮਿਲ ਨਹੀਂ ਸਕਦਾ। ਆਖ਼ਰ (ਮੂਰਖ ਜੀਵ) ਪਛੁਤਾਂਦਾ ਜਾਂਦਾ ਹੈ। ਹਥਿ = ਹੱਥ ਵਿਚ। ਆਵਈ = ਆਵਏ, ਆਵੈ, ਆਉਂਦਾ। ਅੰਤਿ = ਆਖ਼ਰ।
ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥
Those whom the Lord blesses with His Glance of Grace are saved; they are lovingly attuned to the Lord. ||4||
ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਜ਼ਰ ਕਰਦਾ ਹੈ ਉਹ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜ ਕੇ (ਮਾਇਆ ਕਸੁੰਭੇ ਦੇ ਮੋਹ ਤੋਂ) ਬਚ ਜਾਂਦਾ ਹੈ ॥੪॥ ਜਿਸੁ = ਜਿਸ (ਮਨੁੱਖ) ਉਤੇ। ਉਬਰੈ = ਬਚ ਜਾਂਦਾ ਹੈ। ਸੇਤੀ = ਨਾਲ॥੪॥
ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥
They all show off and pretend, but the self-willed manmukhs do not understand.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈ, ਉਸ ਨੂੰ ਸਹੀ ਜੀਵਨ ਜੀਊਣ ਦੀ ਸਮਝ ਨਹੀਂ ਆਉਂਦੀ। ਦੇਖਾ ਦੇਖੀ = ਹੋਰਨਾਂ ਨੂੰ ਕਰਦਿਆਂ ਵੇਖ ਕੇ, ਵਿਖਾਵੇ ਦੀ ਖ਼ਾਤਰ। ਬੂਝ = ਸਮਝ।
ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥
Those Gurmukhs who are pure of heart-their service is accepted.
(ਪਰ) ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵ੍ਰਿਤ ਹੋ ਜਾਂਦਾ ਹੈ, ਉਹਨਾਂ ਦੀ ਘਾਲ-ਕਮਾਈ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੀ ਹੈ। ਪਈ ਥਾਇ = ਥਾਂ-ਸਿਰ ਪਈ, ਕਬੂਲ ਹੋ ਜਾਂਦੀ ਹੈ।
ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥
They sing the Glorious Praise of the Lord; they read about the Lord each day. Singing the Praise of the Lord, they merge in absorption.
ਉਹ ਮਨੁੱਖ ਹਰੀ ਦੇ ਗੁਣ ਗਾ ਕੇ ਹਰੀ ਦੇ ਚਰਨਾਂ ਵਿਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ। ਸਮਾਇ = ਲੀਨ ਹੋ ਕੇ।
ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥
O Nanak, the words of those who are lovingly attuned to the Naam are true forever. ||5||4||37||
ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖਦੇ ਹਨ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਹੀ ਉਹਨਾਂ ਦੀ ਜੀਭ ਤੇ ਸਦਾ ਚੜ੍ਹੀ ਰਹਿੰਦੀ ਹੈ ॥੫॥੪॥੩੭॥{27-28} ਬਾਣੀ ਸਚੁ ਹੈ = ਪਰਮਾਤਮਾ ਦਾ ਸਿਮਰਨ ਹੀ (ਉਹਨਾਂ ਦੀ) ਬਾਣੀ ਹੈ, ਸਦਾ ਸਿਫ਼ਤ-ਸਾਲਾਹ ਹੀ ਕਰਦੇ ਹਨ॥੫॥