ਬਿਲਾਵਲੁ ਮਹਲਾ

Bilaaval, Fifth Mehl:

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ

Dwelling in the Saadh Sangat, the Company of the Holy, all sins are erased.

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ। ਕੈ ਬਾਸਬੈ = ਦੇ ਵਸੇਬੇ ਨਾਲ। ਕਲਮਲ = ਪਾਪ। ਸਭਿ = ਸਾਰੇ।

ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਗ੍ਰਸਨਾ ॥੧॥

One who is attuned to the Love of God, is not cast into the womb of reincarnation. ||1||

(ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ॥੧॥ ਸੇਤੀ = ਨਾਲ। ਰੰਗਿ = ਪ੍ਰੇਮ-ਰੰਗ ਵਿਚ। ਤਾ ਤੇ = ਉਸ (ਪ੍ਰੇਮ-ਰੰਗ) ਦੇ ਕਾਰਨ। ਤੇ = ਤੋਂ, ਦੇ ਕਾਰਨ। ਗਰਭਿ = ਗਰਭ ਵਿਚ, ਜਨਮ ਮਰਨ ਦੇ ਗੇੜ ਵਿਚ। ਗ੍ਰਸਨਾ = ਫਸਣਾ ॥੧॥

ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ

Chanting the Name of the Lord of the Universe, the tongue becomes holy.

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ। ਸੂਚੀ = ਸੁੱਚੀ, ਪਵਿੱਤਰ। ਰਸਨਾ = ਜੀਭ।

ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ

The mind and body become immaculate and pure, chanting the Chant of the Guru. ||1||Pause||

ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ॥੧॥ ਰਹਾਉ ॥ ਨਿਰਮਲ = ਸਾਫ਼, ਪਵਿੱਤਰ। ਹੋਈ ਹੈ = ਹੋ ਜਾਂਦੇ ਹਨ ॥੧॥ ਰਹਾਉ ॥

ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ

Tasting the subtle essence of the Lord, one is satisfied; receiving this essence, the mind becomes happy.

(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ। ਰਸੁ = ਸੁਆਦ। ਧ੍ਰਾਪਿਆ = ਰੱਜ ਗਿਆ। ਮਨਿ = ਮਨ ਵਿਚ। ਹਸਨਾ = ਖਿੜ ਪਿਆ।

ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥

The intellect is brightened and illuminated; turning away from the world, the heart-lotus blossoms forth. ||2||

ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ। ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ॥੨॥ ਉਲਟਿ = (ਮਾਇਆ ਦੇ ਮੋਹ ਵਲੋਂ) ਪਰਤ ਕੇ। ਕਮਲੁ = ਹਿਰਦੇ ਦਾ ਕੌਲ ਫੁੱਲ। ਬਿਗਸਨਾ = ਖਿੜ ਪਿਆ ॥੨॥

ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ

He is cooled and soothed, peaceful and content; all his thirst is quenched.

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ। ਸੀਤਲ = ਠੰਢਾ-ਠਾਰ। ਸਭ ਤ੍ਰਿਸਨਾ = ਸਾਰੀ ਤ੍ਰੇਹ (ਮਾਇਆ ਦੀ)।

ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥

The mind's wandering in the ten directions is stopped, and one dwells in the immaculate place. ||3||

(ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ॥੩॥ ਦਹ ਦਿਸ = ਦਸੀਂ ਪਾਸੀਂ। ਧਾਵਤ = ਦੌੜ-ਭੱਜ। ਥਾਨਿ = ਥਾਂ ਵਿਚ ॥੩॥

ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ

The Savior Lord saves him, and his doubts are burnt to ashes.

ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ। ਰਾਖਨਹਾਰੈ = ਰੱਖਿਆ ਕਰ ਸਕਣ ਵਾਲੇ ਪ੍ਰਭੂ ਨੇ। ਭ੍ਰਮ = ਭਟਕਣਾ, ਭਰਮ-ਵਹਿਮ। ਭਸਨਾ = ਭਸਮ, ਸੁਆਹ।

ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥

Nanak is blessed with the treasure of the Naam, the Name of the Lord. He finds peace, gazing upon the Blessed Vision of the Saints' Darshan. ||4||13||43||

ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ॥੪॥੧੩॥੪੩॥ ਨਿਧਾਨ = ਖ਼ਜ਼ਾਨੇ। ਪੇਖਿ = ਵੇਖ ਕੇ। ਸਾਧ ਦਰਸਨਾ = ਗੁਰੂ ਦਾ ਦਰਸ਼ਨ ॥੪॥੧੩॥੪੩॥