ਮਃ ੧ ॥

First Mehl:

ਪਹਿਲੀ ਪਾਤਸ਼ਾਹੀ।

ਵਡੀ ਵਡਿਆਈ ਜਾ ਵਡਾ ਨਾਉ ॥

Great is His greatness, as great as His Name.

ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਜਾ = ਜਿਸ ਦਾ, ਜਿਸ ਪ੍ਰਭੂ ਦਾ, ਕਿ ਉਸ ਪ੍ਰਭੂ ਦਾ। ਨਾਉ = ਨਾਮ, ਨਾਮਣਾ, ਜਸ।

ਵਡੀ ਵਡਿਆਈ ਜਾ ਸਚੁ ਨਿਆਉ ॥

Great is His greatness, as True is His justice.

ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ।

ਵਡੀ ਵਡਿਆਈ ਜਾ ਨਿਹਚਲ ਥਾਉ ॥

Great is His greatness, as permanent as His Throne.

ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਨਿਹਚਲ = ਅਚੱਲ, ਨਾ ਚੱਲਣ ਵਾਲਾ, ਅਬਿਨਾਸੀ।

ਵਡੀ ਵਡਿਆਈ ਜਾਣੈ ਆਲਾਉ ॥

Great is His greatness, as He knows our utterances.

ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ, ਆਲਾਉ = ਅਲਾਪ, ਜੀਵਾਂ ਦੇ ਅਲਾਪ, ਜੀਵਾਂ ਦੇ ਬਚਨ, ਜੋ ਕੁਝ ਜੀਵ ਬੋਲਦੇ ਹਨ, ਜੀਆਂ ਦੀਆਂ ਅਰਦਾਸਾਂ।

ਵਡੀ ਵਡਿਆਈ ਬੁਝੈ ਸਭਿ ਭਾਉ ॥

Great is His greatness, as He understands all our affections.

ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ। ਭਾਉ = ਵਲਵਲੇ, ਤਰੰਗ।

ਵਡੀ ਵਡਿਆਈ ਜਾ ਪੁਛਿ ਨ ਦਾਤਿ ॥

Great is His greatness, as He gives without being asked.

ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ, ਜਾ = ਕਿ ਉਹ। ਪੁਛਿ = (ਕਿਸੇ ਨੂੰ) ਪੁੱਛ ਕੇ।

ਵਡੀ ਵਡਿਆਈ ਜਾ ਆਪੇ ਆਪਿ ॥

Great is His greatness, as He Himself is all-in-all.

(ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ। ਆਪੇ ਆਪਿ = ਆਪ ਹੀ ਆਪ ਹੈ, ਭਾਵ, ਸੁਤੰਤਰ ਹੈ।

ਨਾਨਕ ਕਾਰ ਨ ਕਥਨੀ ਜਾਇ ॥

O Nanak, His actions cannot be described.

ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਕਾਰ = ਉਸ ਦਾ ਰਚਿਆ ਹੋਇਆ ਇਹ ਸਾਰਾ ਖੇਲ, ਉਸ ਦੀ ਕੁਦਰਤੀ ਕਲਾ।

ਕੀਤਾ ਕਰਣਾ ਸਰਬ ਰਜਾਇ ॥੨॥

Whatever He has done, or will do, is all by His Own Will. ||2||

ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ ॥੨॥ ਕੀਤਾ ਕਰਣਾ = ਉਸ ਦੀ ਰਚੀ ਹੋਈ ਸ੍ਰਿਸ਼ਟੀ। ਰਜਾਇ = ਰੱਬ ਦੇ ਹੁਕਮ ਵਿਚ ॥੨॥