ਮਾਰੂ ਮਹਲਾ

Maaroo, Third Mehl:

ਮਾਰੂ ਤੀਜੀ ਪਾਤਿਸ਼ਾਹੀ।

ਸਤਿਗੁਰੁ ਸੇਵਨਿ ਸੇ ਵਡਭਾਗੀ

Those who serve the True Guru are very fortunate.

ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ; ਸੇਵਨਿ = ਸੇਂਵਦੇ ਹਨ, ਸਰਨ ਪੈਂਦੇ ਹਨ। ਸੇ = ਉਹ {ਬਹੁ-ਵਚਨ}।

ਅਨਦਿਨੁ ਸਾਚਿ ਨਾਮਿ ਲਿਵ ਲਾਗੀ

Night and day, they remain lovingly attuned to the True Name.

ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਹਰ ਵੇਲੇ ਲੱਗੀ ਰਹਿੰਦੀ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਸਾਚਿ ਨਾਮਿ = ਸਦਾ-ਥਿਰ ਨਾਮ ਵਿਚ। ਲਿਵ = ਲਗਨ।

ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥

The Lord, the Giver of peace, abides forever deep within their hearts; they delight in the True Word of the Shabad. ||1||

ਸਾਰੇ ਸੁਖਾਂ ਦਾ ਦਾਤਾ ਪਰਮਾਤਮਾ ਹਰ ਵੇਲੇ ਉਹਨਾਂ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਦੇ ਅੰਦਰ ਆਤਮਕ ਜੀਵਨ ਦਾ ਹੁਲਾਰਾ ਬਣਿਆ ਰਹਿੰਦਾ ਹੈ ॥੧॥ ਰਵਿਆ = ਮੌਜੂਦ। ਘਟ ਅੰਤਰਿ = ਹਿਰਦੇ ਵਿਚ। ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ। ਓਮਾਹਾ = ਉਤਸ਼ਾਹ, ਚੜ੍ਹਦੀ ਕਲਾ ॥੧॥

ਨਦਰਿ ਕਰੇ ਤਾ ਗੁਰੂ ਮਿਲਾਏ

When the Lord grants His Grace, one meets with the Guru.

ਪਰ, ਜਦੋਂ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ (ਹੀ) ਗੁਰੂ ਮਿਲਾਂਦਾ ਹੈ, ਨਦਰਿ = ਮਿਹਰ ਦੀ ਨਿਗਾਹ।

ਹਰਿ ਕਾ ਨਾਮੁ ਮੰਨਿ ਵਸਾਏ

The Name of the Lord is enshrined within the mind.

(ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਉਹ ਮਨੁੱਖ) ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਵਸਾ ਲੈਂਦਾ ਹੈ। ਮੰਨਿ = ਮਨਿ, ਮਨ ਵਿਚ।

ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥

The Lord, the Giver of peace, abides forever within the mind; the mind is delighted with the Word of the Shabad. ||2||

ਸਾਰੇ ਸੁਖਾਂ ਦਾ ਦਾਤਾ ਪ੍ਰਭੂ ਉਸ ਦੇ ਮਨ ਵਿਚ ਵੱਸਿਆ ਰਹਿੰਦਾ ਹੈ, ਸ਼ਬਦ ਦੀ ਬਰਕਤਿ ਨਾਲ ਉਸ ਦੇ ਮਨ ਵਿਚ ਜੀਵਨ-ਹੁਲਾਰਾ ਟਿਕਿਆ ਰਹਿੰਦਾ ਹੈ ॥੨॥ ਮਨਿ = ਮਨ ਵਿਚ। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ ॥੨॥

ਕ੍ਰਿਪਾ ਕਰੇ ਤਾ ਮੇਲਿ ਮਿਲਾਏ

When the Lord bestows His Mercy, He unites in His Union.

ਜਦੋਂ ਪ੍ਰਭੂ ਕਿਰਪਾ ਕਰਦਾ ਹੈ ਤਦੋਂ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਨਾਲ) ਮਿਲਾ ਲੈਂਦਾ ਹੈ। ਮੇਲਿ = (ਗੁਰੂ ਨਾਲ) ਮਿਲਾ ਕੇ।

ਹਉਮੈ ਮਮਤਾ ਸਬਦਿ ਜਲਾਏ

Egotism and attachment are burned away by the Shabad.

ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਅਤੇ ਮਮਤਾ ਨੂੰ ਸਾੜ ਲੈਂਦਾ ਹੈ। ਮਮਤਾ = {ਮਮ = ਮੇਰਾ, ਮੇਰੀ} ਕਬਜ਼ੇ ਦੀ ਵਾਸ਼ਨਾ। ਸਬਦਿ = ਸਬਦ ਦੀ ਰਾਹੀਂ। ਜਲਾਏ = ਸਾੜ ਲੈਂਦਾ ਹੈ।

ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥

In the Love of the One Lord, one remains liberated forever; he is not in conflict with anyone. ||3||

ਸਿਰਫ਼ ਪਰਮਾਤਮਾ ਦੇ ਪ੍ਰੇਮ-ਰੰਗ ਦਾ ਸਦਕਾ ਉਹ ਮਨੁੱਖ (ਹਉਮੈ ਮਮਤਾ ਤੋਂ) ਸਦਾ ਆਜ਼ਾਦ ਰਹਿੰਦਾ ਹੈ, ਉਸ ਦਾ ਕਿਸੇ ਨਾਲ ਭੀ ਵੈਰ-ਵਿਰੋਧ ਨਹੀਂ ਹੁੰਦਾ ॥੩॥ ਮੁਕਤੁ = ('ਹਉਮੈ ਮਮਤਾ' ਤੋਂ) ਸੁਤੰਤਰ। ਇਕ ਰੰਗੀ = ਇਕ ਪ੍ਰਭੂ ਨਾਲ ਹੀ ਪਿਆਰ ਕਰਨ ਵਾਲਾ। ਕਾਹਾ = ਖਹਿ-ਖਹਿ, ਵੈਰ-ਵਿਰੋਧ ॥੩॥

ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ

Without serving the True Guru, there is only pitch-black darkness.

ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਦੇ ਜੀਵਨ-ਰਾਹ ਵਿਚ ਹਉਮੈ ਮਮਤਾ ਆਦਿਕ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ, ਘੋਰ ਅੰਧਾਰਾ = ਘੁੱਪ ਹਨੇਰਾ (ਹਉਮੈ ਮਮਤਾ ਆਦਿਕ ਦਾ)।

ਬਿਨੁ ਸਬਦੈ ਕੋਇ ਪਾਵੈ ਪਾਰਾ

Without the Shabad, no one crosses over to the other side.

ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ (ਇਸ ਘੁੱਪ ਹਨੇਰੇ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ। ਪਾਰਾ = ਪਾਰਲਾ ਬੰਨਾ।

ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥

Those who are imbued with the Shabad, are very detached. They earn the profit of the True Word of the Shabad. ||4||

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦੇ ਹਨ, ਉਹ ਵੱਡੇ ਤਿਆਗੀ ਹਨ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਹਰਿ-ਨਾਮ ਹੀ (ਉਹਨਾਂ ਵਾਸਤੇ ਅਸਲ) ਖੱਟੀ ਹੈ ॥੪॥ ਸਬਦਿ = ਸ਼ਬਦ ਵਿਚ। ਰਾਤੇ = ਮਸਤ। ਬੈਰਾਗੀ = ਨਿਰਲੇਪ, ਤਿਆਗੀ। ਸੋ ਸਚੁ = ਉਸ ਸਦਾ-ਥਿਰ ਹਰਿ-ਨਾਮ। ਲਾਹਾ = ਲਾਭ ॥੪॥

ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ

Pain and pleasure are pre-ordained by the Creator.

ਕਰਤਾਰ ਨੇ ਆਪਣੇ ਹੁਕਮ ਨਾਲ ਹੀ ਦੁੱਖ ਅਤੇ ਸੁਖ (ਭੋਗਣਾ ਜੀਵਾਂ ਦੇ ਭਾਗਾਂ ਵਿਚ) ਲਿਖ ਕੇ ਪਾ ਦਿੱਤਾ ਹੈ। ਕਰਤੈ = ਕਰਤਾਰ ਨੇ। ਧੁਰਿ = ਧੁਰੋਂ, ਆਪਣੇ ਹੁਕਮ ਨਾਲ। ਲਿਖਿ = (ਜੀਵ ਦੇ ਭਾਗਾਂ ਵਿਚ) ਲਿਖ ਕੇ।

ਦੂਜਾ ਭਾਉ ਆਪਿ ਵਰਤਾਇਆ

He Himself has caused the love of duality to be pervasive.

ਮਾਇਆ ਦਾ ਮੋਹ ਭੀ ਪਰਮਾਤਮਾ ਨੇ ਆਪ ਹੀ ਵਰਤਾਇਆ ਹੋਇਆ ਹੈ। ਦੂਜਾ ਭਾਉ = ਮਾਇਆ ਦਾ ਮੋਹ।

ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥

One who becomes Gurmukh remains detached; how can anyone trust the self-willed manmukh? ||5||

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ; ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ (ਕਿ ਕਿਹੜੇ ਵੇਲੇ ਮਾਇਆ ਦੇ ਮੋਹ ਵਿਚ ਫਸ ਜਾਏ) ॥੫॥ ਗੁਰਮੁਖਿ = ਗੁਰੂ ਦੇ ਸਨਮੁਖ। ਸੁ = ਉਹ ਮਨੁੱਖ। ਅਲਿਪਤੋ = ਨਿਰਲੇਪ। ਮਨਮੁਖ = ਮਨ ਦਾ ਮੁਰੀਦ ਮਨੁੱਖ। ਵੇਸਾਹਾ = ਇਤਬਾਰ, ਭਰੋਸਾ ॥੫॥

ਸੇ ਮਨਮੁਖ ਜੋ ਸਬਦੁ ਪਛਾਣਹਿ

Those who do not recognize the Shabad are manmukhs.

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਆਪਣੇ ਮਨ ਦੇ ਪਿੱਛੇ ਤੁਰਨ ਲੱਗ ਪੈਂਦੇ ਹਨ, ਸੇ = ਉਹ (ਬਹੁ-ਵਚਨ)। ਨ ਪਛਾਣਹਿ = ਸਾਂਝ ਨਹੀਂ ਪਾਂਦੇ।

ਗੁਰ ਕੇ ਭੈ ਕੀ ਸਾਰ ਜਾਣਹਿ

They do not know the essence of the Fear of the Guru.

ਉਹ ਮਨੁੱਖ ਗੁਰੂ ਦੇ ਡਰ-ਅਦਬ ਦੀ ਕਦਰ ਨਹੀਂ ਜਾਣਦੇ। ਭੈ ਕੀ = {'ਸੰਬੰਧਕ' 'ਕੀ' ਦੇ ਕਾਰਨ ਲਫ਼ਜ਼ 'ਭਉ' ਤੋਂ 'ਭੈ' ਬਣ ਗਿਆ ਹੈ} ਡਰ-ਅਦਬ ਦੀ। ਸਾਰ = ਕਦਰ, ਕੀਮਤ।

ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥

Without this Fear, how can anyone find the Fearless True Lord? The Messenger of Death will pull the breath out. ||6||

ਜਿਤਨਾ ਚਿਰ ਗੁਰੂ ਦੇ ਡਰ-ਅਦਬ ਵਿਚ ਨਾਹ ਰਹੀਏ, ਉਨਾ ਚਿਰ ਸਦਾ-ਥਿਰ ਨਿਰਭਉ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ, (ਸਦਾ ਇਹ ਸਹਮ ਬਣਿਆ ਰਹਿੰਦਾ ਹੈ ਕਿ ਪਤਾ ਨਹੀਂ) ਜਮਰਾਜ (ਕਦੋਂ ਆ ਕੇ) ਜਿੰਦ ਕੱਢ ਲਏਗਾ ॥੬॥ ਭੈ ਬਿਨੁ = {'ਭਉ' ਤੋਂ 'ਭੈ'} ਡਰ-ਅਦਬ ਤੋਂ ਬਿਨਾ। ਸਚੁ = ਸਦਾ-ਥਿਰ ਪ੍ਰਭੂ ॥੬॥

ਅਫਰਿਓ ਜਮੁ ਮਾਰਿਆ ਜਾਈ

The invulnerable Messenger of Death cannot be killed.

ਜਮਰਾਜ ਨੂੰ ਰੋਕਿਆ ਨਹੀਂ ਜਾ ਸਕਦਾ, ਜਮਰਾਜ ਨੂੰ ਮਾਰਿਆ ਨਹੀਂ ਜਾ ਸਕਦਾ। ਅਫਰਿਓ = ਭੂਤਿਆ ਹੋਇਆ, ਨਾਹ ਟਲਣ ਵਾਲਾ।

ਗੁਰ ਕੈ ਸਬਦੇ ਨੇੜਿ ਆਈ

The Word of the Guru's Shabad prevents him from approaching.

ਪਰ ਗੁਰੂ ਦੇ ਸ਼ਬਦ ਵਿਚ ਜੁੜਿਆਂ (ਜਮਰਾਜ ਦਾ ਸਹਮ ਮਨੁੱਖ ਦੇ) ਨੇੜੇ ਨਹੀਂ ਢੁਕਦਾ। ਕੈ ਸਬਦੇ = ਦੇ ਸ਼ਬਦ ਦੀ ਰਾਹੀਂ।

ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥

When he hears the Word of the Shabad, he runs far away. He is afraid that the self-sufficient Dear Lord will kill him. ||7||

ਜਦੋਂ ਉਹ ਗੁਰੂ ਦਾ ਸ਼ਬਦ (ਗੁਰਮੁਖ ਦੇ ਮੂੰਹੋਂ) ਸੁਣਦਾ ਹੈ, ਤਾਂ ਦੂਰੋਂ ਹੀ (ਉਸ ਦੇ ਕੋਲੋਂ) ਭੱਜ ਜਾਂਦਾ ਹੈ ਕਿ ਮਤਾਂ ਵੇਪਰਵਾਹ ਪ੍ਰਭੂ (ਇਸ ਖੁਨਾਮੀ ਪਿੱਛੇ) ਸਜ਼ਾ ਹੀ ਨ ਦੇਵੇ (ਜਮਰਾਜ ਗੁਰਮੁਖ ਮਨੁੱਖ ਨੂੰ ਮੌਤ ਦਾ ਡਰ ਦੇ ਹੀ ਨਹੀਂ ਸਕਦਾ) ॥੭॥ ਭਾਗੈ = ਭੱਜ ਜਾਂਦਾ ਹੈ। ਮਤੁ = ਮਤਾਂ, ਕਿਤੇ ਐਸਾ ਨਾਹ ਹੋਵੇ ਕਿ। ਮਾਰੇ = ਸਜ਼ਾ ਦੇਵੇ ॥੭॥

ਹਰਿ ਜੀਉ ਕੀ ਹੈ ਸਭ ਸਿਰਕਾਰਾ

The Dear Lord is the Ruler above all.

ਸਾਰੀ ਹੀ ਸ੍ਰਿਸ਼ਟੀ ਪਰਮਾਤਮਾ ਦੇ ਹੁਕਮ ਵਿਚ ਹੈ (ਜਮਰਾਜ ਭੀ ਪਰਮਾਤਮਾ ਦਾ ਹੀ ਰਈਅਤ ਹੈ), ਸਭ = ਸਾਰੀ। ਸਿਰਕਾਰਾ = ਰਈਅਤ, ਹਕੂਮਤ।

ਏਹੁ ਜਮੁ ਕਿਆ ਕਰੇ ਵਿਚਾਰਾ

What can this wretched Messenger of Death do?

(ਪਰਮਾਤਮਾ ਦੇ ਹੁਕਮ ਤੋਂ ਬਿਨਾ) ਜਮਰਾਜ ਵਿਚਾਰਾ ਕੁਝ ਨਹੀਂ ਕਰ ਸਕਦਾ।

ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥

As slave to the Hukam of the Lord's Command, the mortal acts according to His Hukam. According to His Hukam, he is deprived of his breath. ||8||

ਜਮਰਾਜ ਭੀ ਪ੍ਰਭੂ ਦੇ ਹੁਕਮ ਵਿਚ ਹੀ ਤੁਰਨ ਵਾਲਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਹੀ ਕਾਰ ਕਰਦਾ ਹੈ, ਹੁਕਮ ਅਨੁਸਾਰ ਹੀ ਜਿੰਦ ਕੱਢਦਾ ਹੈ ॥੮॥ ਹੁਕਮੀ ਬੰਦਾ = ਹੁਕਮ ਵਿਚ ਰਹਿਣ ਵਾਲਾ ਬੰਦਾ। ਹੁਕਮੁ ਕਮਾਵੈ = (ਪਰਮਾਤਮਾ ਦਾ) ਹੁਕਮ ਵਰਤਦਾ ਹੈ, ਹੁਕਮ ਅਨੁਸਾਰ ਤੁਰਦਾ ਹੈ। ਹੁਕਮੇ = ਹੁਕਮ ਅਨੁਸਾਰ ਹੀ ॥੮॥

ਗੁਰਮੁਖਿ ਸਾਚੈ ਕੀਆ ਅਕਾਰਾ

The Gurmukh realizes that the True Lord created the creation.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸਮਝਦਾ ਹੈ ਕਿ) ਸਾਰਾ ਜਗਤ ਸਦਾ-ਥਿਰ ਪਰਮਾਤਮਾ ਨੇ ਪੈਦਾ ਕੀਤਾ ਹੈ, ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਸਾਚੈ = ਸਦਾ-ਥਿਰ ਪਰਮਾਤਮਾ ਨੇ। ਅਕਾਰਾ = ਜਗਤ।

ਗੁਰਮੁਖਿ ਪਸਰਿਆ ਸਭੁ ਪਾਸਾਰਾ

The Gurmukh knows that the Lord has expanded the entire expanse.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ ਸਮਝਦਾ ਹੈ ਕਿ) ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਦਾ ਹੀ ਖਿਲਾਰਿਆ ਹੋਇਆ ਹੈ। ਸਭੁ = ਸਾਰਾ। ਪਾਸਾਰਾ = (ਪ੍ਰਭੂ ਦਾ) ਖਿਲਾਰਾ।

ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥

One who becomes Gurmukh, understands the True Lord. Through the True Word of the Shabad, he finds peace. ||9||

ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੯॥ ਸੋ = ਉਹ। ਸਚੁ = ਸਦਾ-ਥਿਰ ਪ੍ਰਭੂ। ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ। ਤਾਹਾ = ਉਸ ਨੂੰ ॥੯॥

ਗੁਰਮੁਖਿ ਜਾਤਾ ਕਰਮਿ ਬਿਧਾਤਾ

The Gurmukh knows that the Lord is the Architect of karma.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪ੍ਰਭੂ ਦੀ) ਬਖ਼ਸ਼ਸ਼ ਨਾਲ ਸਿਰਜਣਹਾਰ ਪ੍ਰਭੂ ਨਾਲ ਸਾਂਝ ਪਾਂਦਾ ਹੈ। ਕਰਮਿ = (ਪ੍ਰਭੂ ਦੀ) ਬਖ਼ਸ਼ਸ਼ ਦੀ ਰਾਹੀਂ {ਕਰਮੁ = ਬਖ਼ਸ਼ਸ਼}। ਬਿਧਾਤਾ ਜਾਤਾ = ਸਿਰਜਣਹਾਰ ਨਾਲ ਸਾਂਝ ਪਾਂਦਾ ਹੈ।

ਜੁਗ ਚਾਰੇ ਗੁਰ ਸਬਦਿ ਪਛਾਤਾ

Throughout the four ages, he recognizes the Word of the Guru's Shabad.

ਚੌਹਾਂ ਜੁਗਾਂ ਵਿਚ ਹੀ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪ੍ਰਭੂ ਨਾਲ ਸਾਂਝ ਬਣਦੀ ਆਈ ਹੈ। ਜੁਗ ਚਾਰੇ = ਚੌਹਾਂ ਜੁਗਾਂ ਵਿਚ ਹੀ, ਸਦਾ ਹੀ।

ਗੁਰਮੁਖਿ ਮਰੈ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥

The Gurmukh does not die, the Gurmukh is not reborn; the Gurmukh is immersed in the Shabad. ||10||

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦਾ ਹੈ ॥੧੦॥ ਸਬਦਿ ਸਮਾਹਾ = ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦਾ ਹੈ ॥੧੦॥

ਗੁਰਮੁਖਿ ਨਾਮਿ ਸਬਦਿ ਸਾਲਾਹੇ

The Gurmukh praises the Naam, and the Shabad.

ਗੁਰਮੁਖ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ, ਨਾਮਿ = ਨਾਮ ਵਿਚ। ਸਾਲਾਹੇ = ਸਿਫ਼ਤ-ਸਾਲਾਹ ਕਰਦਾ ਹੈ।

ਅਗਮ ਅਗੋਚਰ ਵੇਪਰਵਾਹੇ

God is inaccessible, unfathomable and self-sufficient.

ਗੁਰੂ ਦੇ ਸ਼ਬਦ ਦੀ ਰਾਹੀਂ ਅਗਮ ਅਗੋਚਰ ਵੇਪਰਵਾਹ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ। ਅਗਮ = ਅਪਹੁੰਚ। ਅਗੋਚਰ = {ਅ-ਗੋ-ਚਰ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।

ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥

The Naam, the Name of the One Lord, saves and redeems throughout the four ages. Through the Shabad, one trades in the Naam. ||11||

(ਗੁਰਮੁਖ ਜਾਣਦਾ ਹੈ ਕਿ) ਪਰਾਮਤਮਾ ਦੇ ਨਾਮ ਨੇ ਹੀ ਚੌਹਾਂ ਜੁਗਾਂ ਦੇ ਜੀਵਾਂ ਦਾ ਪਾਰ-ਉਤਾਰਾ ਕੀਤਾ ਹੈ, ਤੇ ਗੁਰ-ਸ਼ਬਦ ਦੀ ਰਾਹੀਂ ਨਾਮ ਦਾ ਵਣਜ ਕੀਤਾ ਜਾ ਸਕਦਾ ਹੈ ॥੧੧॥ ਏਕ ਨਾਮਿ = ਪਰਮਾਤਮਾ ਦੇ ਨਾਮ ਨੇ ਹੀ। ਉਧਾਰੇ = ਵਿਕਾਰਾਂ ਤੋਂ ਬਚਾਏ ਹਨ। ਨਾਮ ਵਿਸਾਹ = ਨਾਮ ਦਾ ਵਣਜ ਕੀਤਾ ਜਾ ਸਕਦਾ ਹੈ ॥੧੧॥

ਗੁਰਮੁਖਿ ਸਾਂਤਿ ਸਦਾ ਸੁਖੁ ਪਾਏ

The Gurmukh obtains eternal peace and tranqulity.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਦਾ ਆਤਮਕ ਠੰਢ ਤੇ ਆਨੰਦ ਮਾਣਦਾ ਹੈ,

ਗੁਰਮੁਖਿ ਹਿਰਦੈ ਨਾਮੁ ਵਸਾਏ

The Gurmukh enshrines the Naam within his heart.

ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖਦਾ ਹੈ। ਹਿਰਦੇ = ਆਪਣੇ ਹਿਰਦੇ ਵਿਚ। ਵਸਾਏ = ਵਸਾਂਦਾ ਹੈ।

ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥

One who becomes Gurmukh recognizes the Naam, and the noose of evil-mindedness is snapped. ||12||

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਹਰਿ-ਨਾਮ ਨਾਲ ਸਾਂਝ ਪਾਂਦਾ ਹੈ, (ਤੇ ਇਸ ਤਰ੍ਹਾਂ) ਖੋਟੀ ਮੱਤ ਦੀ ਫਾਹੀ ਕੱਟ ਲੈਂਦਾ ਹੈ ॥੧੨॥ ਨਾਮੁ ਬੂਝੈ = ਨਾਮ ਨਾਲ ਸਾਂਝ ਪਾਂਦਾ ਹੈ। ਦੁਰਮਤਿ = ਖੋਟੀ ਮੱਤ। ਫਾਹਾ = ਫਾਹੀ ॥੧੨॥

ਗੁਰਮੁਖਿ ਉਪਜੈ ਸਾਚਿ ਸਮਾਵੈ

The Gurmukh wells up from, and then merges back into Truth.

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ਜਿਸ ਤੋਂ ਉਹ ਪੈਦਾ ਹੋਇਆ ਹੈ, ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਉਪਜੈ = ਪੈਦਾ ਹੁੰਦਾ ਹੈ। ਸਾਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ।

ਨਾ ਮਰਿ ਜੰਮੈ ਜੂਨੀ ਪਾਵੈ

He does not die and take birth, and is not consigned to reincarnation.

(ਇਸ ਵਾਸਤੇ) ਉਹ ਮੁੜ ਮੁੜ ਮਰਦਾ ਜੰਮਦਾ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ। ਮਰਿ = ਮਰ ਕੇ।

ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥

The Gurmukh remains forever imbued with the color of the Lord's Love. Night and day, he earns a profit. ||13||

ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਹਰ ਵੇਲੇ ਇਹ ਲਾਭ ਖੱਟਦੇ ਹਨ ॥੧੩॥ ਰਹਹਿ = ਰਹਿੰਦੇ ਹਨ {ਬਹੁ-ਵਚਨ}। ਰੰਗਿ = ਪ੍ਰੇਮ ਰੰਗ ਵਿਚ। ਰਾਤੇ = ਰੰਗੇ ਹੋਏ {ਬਹੁ-ਵਚਨ}। ਅਨਦਿਨੁ = ਹਰ ਰੋਜ਼, ਹਰ ਵੇਲੇ ॥੧੩॥

ਗੁਰਮੁਖਿ ਭਗਤ ਸੋਹਹਿ ਦਰਬਾਰੇ

The Gurmukhs, the devotees, are exalted and beautified in the Court of the Lord.

ਗੁਰੂ ਦੇ ਸਨਮੁਖ ਰਹਿਣ ਵਾਲੇ ਭਗਤ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ। ਸੋਹਹਿ = ਸੋਭਦੇ ਹਨ, ਆਦਰ ਪਾਂਦੇ ਹਨ {ਬਹੁ-ਵਚਨ}।

ਸਚੀ ਬਾਣੀ ਸਬਦਿ ਸਵਾਰੇ

They are embellished with the True Word of His Bani, and the Word of the Shabad.

ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਜੀਵਨ ਸੁਧਰ ਜਾਂਦੇ ਹਨ। ਸਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ। ਸਬਦਿ = ਗੁਰੂ ਦੇ ਸ਼ਬਦ ਦੀ ਬਰਕਤਿ ਨਾਲ।

ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥

Night and day, they sing the Glorious Praises of the Lord, day and night, and they intuitively go to their own home. ||14||

ਜਿਹੜਾ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਹੈ, ਉਹ ਆਤਮਕ ਅਡੋਲਤਾ ਨਾਲ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ (ਉਸ ਦਾ ਮਨ ਬਾਹਰ ਨਹੀਂ ਭਟਕਦਾ) ॥੧੪॥ ਗਾਵੈ = ਗਾਂਦਾ ਹੈ {ਇਕ-ਵਚਨ}। ਸਹਜ = ਆਤਮਕ ਅਡੋਲਤਾ। ਸੇਤੀ = ਨਾਲ। ਘਰਿ = ਘਰ ਵਿਚ, ਪ੍ਰਭੂ-ਚਰਨਾਂ ਵਿਚ ॥੧੪॥

ਸਤਿਗੁਰੁ ਪੂਰਾ ਸਬਦੁ ਸੁਣਾਏ

The Perfect True Guru proclaims the Shabad;

ਪੂਰਾ ਗੁਰੂ ਸ਼ਬਦ ਸੁਣਾਂਦਾ ਹੈ (ਤੇ ਆਖਦਾ ਹੈ ਕਿ)

ਅਨਦਿਨੁ ਭਗਤਿ ਕਰਹੁ ਲਿਵ ਲਾਏ

night and day, remain lovingly attuned to devotional worship.

ਹਰ ਵੇਲੇ ਸੁਰਤ ਜੋੜ ਕੇ ਪਰਮਾਤਮਾ ਦੀ ਭਗਤੀ ਕਰਦੇ ਰਹੋ। ਭਗਤਿ = {ਲਫ਼ਜ਼ 'ਭਗਤਿ' ਅਤੇ 'ਭਗਤ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ।} ਲਾਏ = ਲਾਇ, ਲਾ ਕੇ।

ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥

One who sings forever the Glorious Praises of the Lord, becomes immaculate; Immaculate are the Glorious Praises of the Sovereign Lord . ||15||

ਜਿਹੜੇ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਹਨ, ਪ੍ਰਭੂ-ਪਾਤਿਸ਼ਾਹ ਦੇ ਪਵਿੱਤਰ ਗੁਣ ਗਾਂਦੇ ਹਨ, ਉਹ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ ॥੧੫॥ ਗਾਵਹਿ = ਗਾਂਦੇ ਹਨ {ਬਹੁ-ਵਚਨ}। ਸਦ = ਸਦਾ। ਨਿਰਮਲ = ਪਵਿੱਤਰ ਜੀਵਨ ਵਾਲੇ ॥੧੫॥

ਗੁਣ ਕਾ ਦਾਤਾ ਸਚਾ ਸੋਈ

The True Lord is the Giver of virtue.

ਪਰ, (ਆਪਣੇ) ਗੁਣਾਂ (ਦੇ ਗਾਣ) ਦੀ ਦਾਤ ਦੇਣ ਵਾਲਾ ਉਹ ਸਦਾ-ਥਿਰ ਪਰਮਾਤਮਾ ਆਪ ਹੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ।

ਗੁਰਮੁਖਿ ਵਿਰਲਾ ਬੂਝੈ ਕੋਈ

How rare are those who, as Gurmukh, understand this.

ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ। ਬੂਝੈ = ਸਮਝਦਾ ਹੈ।

ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥

Servant Nanak praises the Naam; he blossoms forth in the ecstasy of the Name of the self-sufficient Lord. ||16||2||11||

ਹੇ ਨਾਨਕ! ਪਰਮਾਤਮਾ ਦਾ ਜਿਹੜਾ ਸੇਵਕ ਪਰਮਾਤਮਾ ਦੇ ਨਾਮ ਦੀ ਵਡਿਆਈ ਕਰਦਾ ਹੈ, ਵੇਪਰਵਾਹ ਪ੍ਰਭੂ ਦਾ ਨਾਮ ਜਪਦਾ ਹੈ, ਉਹ ਸਦਾ ਖਿੜਿਆ ਰਹਿੰਦਾ ਹੈ ॥੧੬॥੨॥੧੧॥ ਬਿਗਸੈ = ਵਿਗਸਦਾ ਹੈ, ਖਿੜਦਾ ਹੈ ॥੧੬॥੨॥੧੧॥