ਗਉੜੀ₄ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਤੁਝ ਬਿਨੁ ਕਵਨੁ ਹਮਾਰਾ ॥
Except for You, who is mine?
ਤੈਥੋਂ ਬਿਨਾ ਸਾਡਾ ਹੋਰ ਕੌਣ (ਸਹਾਰਾ) ਹੈ?
ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥
O my Beloved, You are the Support of the breath of life. ||1||Pause||
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਮੇਰੀ ਜਿੰਦ ਦੇ ਆਸਰੇ ਪ੍ਰਭੂ! ॥੧॥ ਰਹਾਉ ॥ ਪ੍ਰਾਨ ਅਧਾਰਾ = ਹੇ ਮੇਰੀ ਜਿੰਦ ਦੇ ਆਸਰੇ! ॥੧॥ ਰਹਾਉ ॥
ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥
You alone know the condition of my inner being. You are my Beautiful Friend.
ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੂੰ ਹੀ ਮੇਰਾ ਸੱਜਣ ਹੈਂ; ਤੂੰ ਹੀ ਮੈਨੂੰ ਸੁਖ ਦੇਣ ਵਾਲਾ ਹੈਂ। ਅੰਤਰ ਕੀ ਬਿਧਿ = ਮੇਰੇ ਦਿਲ ਦੀ ਹਾਲਤ। ਸੁਹੇਲੇ = ਸੁਖ ਦੇਣ ਵਾਲੇ।
ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥
I receive all comforts from You, O my Unfathomable and Immeasurable Lord and Master. ||1||
ਹੇ ਮੇਰੇ ਅਥਾਹ ਤੇ ਅਡੋਲ ਠਾਕੁਰ! ਸਾਰੇ ਸੁਖ ਮੈਂ ਤੈਥੋਂ ਹੀ ਲੱਭੇ ਹਨ ॥੧॥ ਤੇ = ਤੋਂ, ਪਾਸੋਂ। ਅਗਹ = ਹੇ ਅਗਾਹ! ਹੇ ਅਥਾਹ ਪ੍ਰਭੂ! ॥੧॥
ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥
I cannot describe Your Manifestations, O Treasure of Excellence, O Giver of peace.
ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਹੇ ਸੁਖ ਦੇਣ ਵਾਲੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਰੰਗਾ = ਚੋਜ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ!
ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥
God is Inaccessible, Incomprehensible and Imperishable; He is known through the Perfect Guru. ||2||
ਹੇ ਅਪਹੁੰਚ ਪ੍ਰਭੂ! ਹੇ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਪ੍ਰਭੂ! ਹੇ ਅਬਿਨਾਸੀ ਪ੍ਰਭੂ! ਪੂਰੇ ਗੁਰੂ ਦੀ ਰਾਹੀਂ ਹੀ ਤੇਰੇ ਨਾਲ ਡੂੰਘੀ ਸਾਂਝ ਪੈ ਸਕਦੀ ਹੈ ॥੨॥ ਗੁਰ ਤੇ = ਗੁਰੂ ਤੋਂ। ਜਾਤੇ = ਪਛਾਣਿਆ ॥੨॥
ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥
My doubt and fear have been taken away, and I have been made pure, since my ego was conquered.
(ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਗੁਰੂ ਦੀ ਸਰਨ ਪੈ ਕੇ) ਜਦੋਂ ਤੋਂ (ਆਪਣੇ ਅੰਦਰੋਂ ਹਉਮੈ ਦੂਰ ਕਰਦੇ ਹਨ, ਗੁਰੂ ਉਹਨਾਂ ਦੀ ਭਟਕਣਾ ਤੇ ਡਰ ਦੂਰ ਕਰ ਕੇ ਉਹਨਾਂ ਨੂੰ ਪਵਿਤ੍ਰ ਜੀਵਨ ਵਾਲਾ ਬਣਾ ਦੇਂਦਾ ਹੈ। ਭ੍ਰਮੁ = ਭਟਕਣਾ। ਨਿਹਕੇਵਲ = {निष्कैवल्य} ਪਵਿੱਤ੍ਰ, ਸੁੱਧ। ਜਬ ਤੇ = ਜਦੋਂ ਤੋਂ।
ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥
My fear of birth and death has been abolished, beholding Your Blessed Vision in the Saadh Sangat, the Company of the Holy. ||3||
ਸਾਧ ਸੰਗਤਿ ਵਿਚ (ਗੁਰੂ ਦੇ) ਦਰਸਨ ਦੀ ਬਰਕਤਿ ਨਾਲ ਉਹਨਾਂ ਦੇ ਜਨਮ ਮਰਨ ਦੇ ਗੇੜ ਦਾ ਸਹਮ ਮੁੱਕ ਜਾਂਦਾ ਹੈ ॥੩॥ ਕੋ = ਦਾ। ਚੂਕੋ = ਮੁੱਕ ਗਿਆ। ਦਰਸਾਰੀ = ਦਰਸਨ ਨਾਲ ॥੩॥
ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥
I wash the Guru's Feet and serve Him; I am a sacrifice to Him, 100,000 times.
ਮੈਂ (ਗੁਰੂ ਦੇ) ਚਰਨ ਧੋ ਕੇ ਗੁਰੂ ਦੀ ਸੇਵਾ ਕਰਦਾ ਹਾਂ, ਮੈਂ (ਗੁਰੂ ਤੋਂ) ਲੱਖਾਂ ਵਾਰੀ ਕੁਰਬਾਨ ਜਾਂਦਾ ਹਾਂ, ਪਖਾਰਿ = ਪਖਾਲਿ, ਧੋ ਕੇ। ਕਰਉ = ਕਰਉਂ, ਮੈਂ ਕਰਾਂ। ਬਾਰਿ ਜਾਉ = ਮੈਂ ਕੁਰਬਾਨ ਜਾਵਾਂ। ਬਰੀਆ = ਵਾਰੀ।
ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥
By His Grace, servant Nanak has crossed over this terrifying world-ocean; I am united with my Beloved. ||4||7||128||
ਹੇ ਦਾਸ ਨਾਨਕ! (ਆਖ-) ਕਿਉਂਕਿ ਉਸ (ਗੁਰੂ) ਦੀ ਕਿਰਪਾ ਨਾਲ ਹੀ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ਤੇ ਪ੍ਰੀਤਮ ਪ੍ਰਭੂ (ਦੇ ਚਰਨਾਂ) ਵਿਚ ਜੁੜ ਸਕੀਦਾ ਹੈ ॥੪॥੭॥੧੨੮॥ ਜਿਹ ਪ੍ਰਸਾਦਿ = ਜਿਸ (ਗੁਰੂ) ਦੀ ਕਿਰਪਾ ਨਾਲ। ਭਉਜਲੁ = ਸੰਸਾਰ-ਸਮੁੰਦਰ। ਮਿਰੀਆ = ਮਿਲਿਆ ॥੪॥