ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥
Attachment to Maya is an ocean of darkness; neither this shore nor the one beyond can be seen.
ਮਾਇਆ ਦਾ ਮੋਹ-ਪਿਆਰ (ਨਿਰਾ) ਹਨੇਰਾ ਹੈ, ਜਿਸ ਦਾ ਉਰਲਾ ਤੇ ਪਾਰਲਾ ਬੰਨਾ ਦਿੱਸਦਾ ਨਹੀਂ। ਗੁਬਾਰੁ = ਹਨੇਰਾ।
ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥
The ignorant, self-willed manmukhs suffer in terrible pain; they forget the Lord's Name and drown.
ਸਤਿਗੁਰੂ ਤੋਂ ਮੁਖ ਮੋੜਨ ਵਾਲੇ, ਗਿਆਨ ਤੋਂ ਹੀਣ ਜੀਵ ਪ੍ਰਭੂ ਦਾ ਨਾਮ ਵਿਸਾਰ ਕੇ (ਉਸ ਹਨੇਰੇ ਵਿਚ) ਗੋਤੇ ਖਾਂਦੇ ਹਨ ਤੇ ਬੜਾ ਦੁੱਖ ਸਹਿੰਦੇ ਹਨ।
ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥
They arise in the morning and perform all sorts of rituals, but they are caught in the love of duality.
ਨਿਤ ਨਵੇਂ ਸੂਰਜ (ਨਾਮ ਤੋਂ ਬਿਨਾ) ਹੋਰ ਬਥੇਰੇ ਕੰਮ ਕਰਦੇ ਹਨ ਤੇ ਮਾਇਆ ਦੇ ਪਿਆਰ ਵਿਚ (ਹੀ ਉਹਨਾਂ ਦੀ) ਬਿਰਤੀ (ਜੁੜੀ ਰਹਿੰਦੀ ਹੈ)। ਭਲਕੇ = ਨਿੱਤ ਸਵੇਰੇ, ਹਰ ਰੋਜ਼।
ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥
Those who serve the True Guru cross over the terrifying world-ocean.
(ਜੋ ਜੀਵ) ਆਪਣੇ ਸਤਿਗੁਰੂ ਦੀ ਦੱਸੀ ਸੇਵਾ ਕਰਦੇ ਹਨ, ਉਹ (ਮਾਇਆ ਦੇ ਮੋਹ-ਰੂਪ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਭਉਜਲੁ = ਸੰਸਾਰ-ਸਮੁੰਦਰ।
ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥
O Nanak, the Gurmukhs keep the True Name enshrined in their hearts; they are absorbed into the True One. ||2||
ਹੇ ਨਾਨਕ! ਸਤਿਗੁਰੂ ਦੇ ਸਨਮੁਖ ਰਹਿਣ ਵਾਲੇ (ਜੀਵ) ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਦਾ-ਥਿਰ (ਪ੍ਰਭੂ) ਵਿਚ ਲੀਨ ਹੋ ਜਾਂਦੇ ਹਨ ॥੨॥ ਉਰ = ਹਿਰਦਾ ॥੨॥