ਪਉੜੀ

Pauree:

ਪਉੜੀ।

ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ

From the Guru, I have obtained the supremely powerful sword of spiritual wisdom.

(ਗਿਆਨ, ਮਾਨੋ) ਬੜਾ ਤੇਜ਼ ਖੰਡਾ ਹੈ, ਇਹ ਗਿਆਨ ਗੁਰੂ ਤੋਂ ਮਿਲਦਾ ਹੈ।

ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ

I have cut down the fortress of duality and doubt, attachment, greed and egotism.

(ਜਿਸ ਨੂੰ ਮਿਲਿਆ ਹੈ ਉਸ ਦਾ) ਮਾਇਆ ਦੀ ਖ਼ਾਤਰ ਭਟਕਣਾ, ਮੋਹ, ਲੋਭ ਤੇ ਅਹੰਕਾਰ-ਰੂਪ ਕਿਲ੍ਹਾ (ਜਿਸ ਵਿਚ ਉਹ ਘਿਰਿਆ ਪਿਆ ਸੀ, ਇਸ ਗਿਆਨ-ਖੜਗ ਨਾਲ) ਕੱਟਿਆ ਜਾਂਦਾ ਹੈ।

ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ

The Name of the Lord abides within my mind; I contemplate the Word of the Guru's Shabad.

ਗੁਰੂ ਦੇ ਸ਼ਬਦ ਵਿਚ ਸੁਰਤ ਜੋੜਿਆਂ ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ।

ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ

Through Truth, self-discipline and sublime understanding, the Lord has become very dear to me.

ਸਿਮਰਨ ਦੇ ਸੰਜਮ ਨਾਲ ਉਸ ਦੀ ਮੱਤ ਚੰਗੀ ਹੋ ਜਾਂਦੀ ਹੈ, ਰੱਬ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।

ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥

Truly, truly, the True Creator Lord is all-pervading. ||1||

(ਆਖ਼ਰ ਉਸ ਦੀ ਇਹ ਹਾਲਤ ਹੋ ਜਾਂਦੀ ਹੈ ਕਿ) ਸਦਾ-ਥਿਰ ਸਿਰਜਣਹਾਰ ਉਸ ਨੂੰ ਹਰ ਥਾਂ ਵੱਸਦਾ ਦਿੱਸਦਾ ਹੈ ॥੧॥