ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥
In Saawan, be happy, O my mind. The rainy season has come, and the clouds have burst into showers.
(ਹਾੜ ਦੀ ਅੱਤ ਦਰਜੇ ਦੀ ਤਪਸ਼ ਵਿਚ ਘਾਹ ਆਦਿਕ ਸੁੱਕ ਜਾਂਦੇ ਹਨ। ਉਸ ਤਪਸ਼ ਦੇ ਪਿਛੋਂ ਸਾਵਨ ਮਹੀਨੇ ਵਿਚ ਘਟਾਂ ਚੜ੍ਹਦੀਆਂ ਹਨ। ਪਸ਼ੂ ਪੰਛੀ ਮਨੁੱਖ ਤਾਂ ਕਿਤੇ ਰਹੇ, ਸੁੱਕਾ ਹੋਇਆ ਘਾਹ ਭੀ ਹਰਾ ਹੋ ਜਾਂਦਾ ਹੈ। ਉਸ ਦੀ ਹਰਿਆਵਲ ਵੇਖ ਕੇ ਹਰੇਕ ਪ੍ਰਾਣੀ ਬੋਲ ਉਠਦਾ ਹੈ-) ਹੇ ਮੇਰੇ ਮਨ! ਸਾਵਣ ਮਹੀਨੇ ਵਿਚ (ਵਰਖਾ ਦੀ) ਰੁੱਤ ਆ ਗਈ ਹੈ, ਬੱਦਲ ਵਰ੍ਹ ਰਹੇ ਹਨ, ਹੁਣ ਤੂੰ ਭੀ ਹਰਾ ਹੋ (ਤੂੰ ਭੀ ਉਮਾਹ ਵਿਚ ਆ)। ਸਾਵਣਿ = ਸਾਵਣ ਵਿਚ। ਸਰਸ = ਰਸ ਵਾਲਾ ਹੋ, ਹਰਾ ਹੋ। ਘਣ = ਬੱਦਲ। ਆਏ = ਆਈ ਹੈ।
ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥
My mind and body are pleased by my Lord, but my Beloved has gone away.
(ਪਰਦੇਸ ਗਏ ਪਤੀ ਦੀ ਨਾਰ ਦਾ ਹਿਰਦਾ ਕਾਲੀਆਂ ਘਟਾਂ ਨੂੰ ਵੇਖ ਕੇ ਤੜਪ ਉਠਦਾ ਹੈ। ਉਮਾਹ ਪੈਦਾ ਕਰਨ ਵਾਲੇ ਇਹ ਸਾਮਾਨ ਵਿਛੋੜੇ ਵਿਚ ਉਸ ਨੂੰ ਦੁਖਦਾਈ ਪ੍ਰਤੀਤ ਹੁੰਦੇ ਹਨ। ਬਿਰਹੋਂ ਵਿਚ ਉਹ ਇਉਂ ਆਖਦੀ ਹੈ- ਹੇ ਮਾਂ! ਇਹ ਬੱਦਲ ਵੇਖ ਵੇਖ ਕੇ) ਮੈਨੂੰ ਆਪਣਾ ਪਤੀ ਮਨ ਵਿਚ ਰੋਮ ਰੋਮ ਵਿਚ ਪਿਆਰਾ ਲੱਗ ਰਿਹਾ ਹੈ, ਪਰ ਮੇਰੇ ਪਤੀ ਜੀ ਤਾਂ ਪਰਦੇਸ ਗਏ ਹੋਏ ਹਨ। ਮੈ ਭਾਵੈ = ਮੈਨੂੰ ਪਿਆਰਾ ਲੱਗਦਾ ਹੈ। ਪਿਰ = ਪਤੀ ਜੀ। ਸਿਧਾਏ = ਚਲੇ ਗਏ ਹਨ।
ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥
My Beloved has not come home, and I am dying of the sorrow of separation. The lightning flashes, and I am scared.
(ਜਿਤਨਾ ਚਿਰ) ਪਤੀ ਘਰ ਵਿਚ ਨਹੀਂ ਆਉਂਦਾ, ਮੈਂ ਹਾਹੁਕਿਆਂ ਨਾਲ ਮਰ ਰਹੀ ਹਾਂ, ਬਿਜਲੀ ਚਮਕ ਕੇ (ਸਗੋਂ) ਮੈਨੂੰ ਡਰਾ ਨਹੀਂ ਹੈ। ਹਾਵੈ = ਹਾਹੁਕੇ ਵਿਚ। ਦਾਮਨਿ = ਬਿਜਲੀ। ਚਮਕਿ = ਚਮਕ ਕੇ।
ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥
My bed is lonely, and I am suffering in agony. I am dying in pain, O my mother!
ਹੇ ਮਾਂ! (ਪਤੀ ਦੇ ਵਿਛੋੜੇ ਵਿਚ) ਮੇਰੀ ਸੱਖਣੀ ਸੇਜ ਮੈਨੂੰ ਬਹੁਤ ਦੁਖਦਾਈ ਹੋ ਰਹੀ ਹੈ, (ਪਤੀ ਤੋਂ ਵਿਛੋੜੇ ਦਾ) ਦੁੱਖ ਮੈਨੂੰ ਮੌਤ (ਬਰਾਬਰ) ਹੋ ਗਿਆ ਹੈ। ਖਰੀ = ਬਹੁਤ। ਦੁਹੇਲੀ = ਦੁਖਦਾਈ। ਮਾਏ = ਹੇ ਮਾਂ!
ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥
Tell me - without the Lord, how can I sleep, or feel hungry? My clothes give no comfort to my body.
(ਜਿਸ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ-ਪਤੀ ਦਾ ਪਿਆਰ ਹੈ, ਬਿਰਹਣੀ ਨਾਰ ਵਾਂਗ) ਉਸ ਨੂੰ ਪ੍ਰਭੂ ਦੇ ਮਿਲਾਪ ਤੋਂ ਬਿਨਾ ਨਾਹ ਨੀਂਦ, ਨਾਹ ਭੁੱਖ। ਉਸ ਨੂੰ ਤਾਂ ਕੱਪੜਾ ਭੀ ਸਰੀਰ ਉਤੇ ਨਹੀਂ ਸੁਖਾਂਦਾ (ਸਰੀਰਕ ਸੁਖਾਂ ਦੇ ਕੋਈ ਭੀ ਸਾਧਨ ਉਸ ਦੇ ਮਨ ਨੂੰ ਧ੍ਰੂਹ ਨਹੀਂ ਪਾ ਸਕਦੇ)। ਕਹੁ = ਦੱਸੋ। ਤਨਿ = ਤਨ ਉਤੇ। ਸੁਖਾਵਏ = ਸੁਖਾਵੈ, ਸੁਖਾਂਦਾ ਹੈ।
ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥
O Nanak, she alone is a happy soul-bride, who merges in the Being of her Beloved Husband Lord. ||9||
ਹੇ ਨਾਨਕ! ਉਹੀ ਭਾਗਾਂ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਪਿਆਰ ਦੀ ਹੱਕਦਾਰ ਹੋ ਸਕਦੀ ਹੈ, ਜੋ ਸਦਾ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦੀ ਹੈ ॥੯॥ ਕੰਤੀ = ਕੰਤ ਵਾਲੀ, ਜਿਸ ਨੂੰ ਕੰਤ ਪਿਆਰ ਕਰਦਾ ਹੈ। ਅੰਕਿ = ਗਲਵੱਕੜੀ ਵਿਚ। ਸਮਾਵਏ = ਸਮਾਵੈ, ਲੀਨ ਹੋ ਜਾਂਦੀ ਹੈ ॥੯॥