ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
Swaiyas From The Mouth Of The Great Fifth Mehl:
ਗੁਰੂ ਅਰਜਨਦੇਵ ਦੇ ਮੁਖਾਰਬਿੰਦ ਤੋਂ ਉਚਾਰਨ ਕੀਤੇ ਹੋਏ ਸਵਯੇ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥
This body is frail and transitory, and bound to emotional attachment. I am foolish, stone-hearted, filthy and unwise.
ਮੈਂ ਦੁਰਜਨ ਹਾਂ, ਕਠੋਰ-ਦਿਲ ਹਾਂ, ਮੰਦੇ ਕੰਮਾਂ ਵਿਚ ਲੱਗਾ ਰਹਿੰਦਾ ਹਾਂ ਅਤੇ ਮੂਰਖ ਹਾਂ। (ਇਕ ਤਾਂ ਅੱਗੇ ਹੀ ਮੇਰਾ) ਸਰੀਰ ਸਦਾ-ਥਿਰ ਰਹਿਣ ਵਾਲਾ ਨਹੀਂ ਹੈ, ਉੱਤੋਂ ਸਗੋਂ ਇਹ ਮੋਹ ਨਾਲ ਜਕੜਿਆ ਪਿਆ ਹੈ, ਕਾਚੀ = ਨਾਹ ਥਿਰ ਰਹਿਣ ਵਾਲੀ। ਦੇਹ = ਸਰੀਰ। ਮੋਹ ਬਾਂਧੀ = (ਮਾਇਆ ਦੇ) ਮੋਹ ਨਾਲ ਬੱਝੀ ਹੋਈ। ਫੁਨਿ = ਫਿਰ। ਸਠ = ਸਠ, ਦੁਰਜਨ। ਕਠੋਰ = ਨਿਰਦਈ। ਕੁਚੀਲ = ਗੰਦਾ ਰਹਿਣ ਵਾਲਾ। ਕੁਗਿਆਨੀ = ਮੂੜ੍ਹ, ਮੂਰਖ।
ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥
My mind wanders and wobbles, and will not hold steady. It does not know the state of the Supreme Lord God.
(ਇਸ ਮੋਹ ਦੇ ਕਾਰਣ) ਭਟਕਦਾ ਫਿਰਦਾ ਹਾਂ, (ਮਨ) ਟਿਕਦਾ ਨਹੀਂ ਹੈ, ਤੇ ਨਾ ਹੀ ਮੈਂ ਇਹ ਜਾਣਿਆ ਹੈ ਕਿ ਪਰਮਾਤਮਾ ਕਿਹੋ ਜਿਹਾ ਹੈ। ਧਾਵਤ ਭ੍ਰਮਤ = ਭਟਕਦਾ ਫਿਰਦਾ ਹਾਂ। ਰਹਨੁ = ਟਿਕਾਉ, ਇਸਥਿਰਤਾ। ਨਹੀ ਪਾਵਤ = ਨਹੀਂ ਮਿਲਦੀ, ਪ੍ਰਾਪਤ ਨਹੀਂ ਹੁੰਦੀ। ਗਤਿ = ਭੇਦ, ਉੱਚੀ ਆਤਮਕ ਅਵਸਥਾ।
ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥
I am intoxicated with the wine of youth, beauty and the riches of Maya. I wander around perplexed, in excessive egotistical pride.
ਮੈਂ ਜੁਆਨੀ, ਸੋਹਣੀ ਸ਼ਕਲ ਤੇ ਮਾਇਆ ਦੇ ਮਾਣ ਵਿਚ ਮਸਤ ਹੋਇਆ ਹੋਇਆ ਹਾਂ, ਆਪਣੇ ਆਪ ਨੂੰ ਭੁਲਾ ਕੇ ਭਟਕ ਰਿਹਾ ਹਾਂ ਅਤੇ ਬੜਾ ਅਹੰਕਾਰੀ ਹਾਂ। ਜੋਬਨ = ਜੁਆਨੀ। ਰੂਪ = ਸੋਹਣੀ ਸ਼ਕਲ। ਮਦ = ਅਹੰਕਾਰ। ਮਾਤਾ = ਮਸਤ। ਬਿਚਰਤ = ਮੈਂ ਭਟਕ ਰਿਹਾ ਹਾਂ। ਬਿਕਲ = ਵਿਆਕੁਲ, ਆਪਣੇ ਆਪ ਨੂੰ ਭੁਲਾ ਕੇ।
ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥
The wealth and women of others, arguments and slander, are sweet and dear to my soul.
ਪਰਾਇਆ ਧਨ, ਪਰਾਈ ਬਖ਼ੀਲੀ, ਪਰਾਈ ਇਸਤ੍ਰੀ ਵੱਲ ਮੰਦੀ ਨਿਗਾਹ ਨਾਲ ਤੱਕਣਾ ਅਤੇ ਪਰਾਈ ਨਿੰਦਾ-ਮੈਨੂੰ ਆਪਣੇ ਹਿਰਦੇ ਵਿਚ ਇਹ ਗੱਲਾਂ ਮਿੱਠੀਆਂ ਤੇ ਪਿਆਰੀਆਂ ਲੱਗਦੀਆਂ ਹਨ। ਅਪਵਾਦ = ਬੁਰੇ ਬਚਨ, ਕੌੜੇ ਬੋਲ। ਨਾਰਿ = (ਪਰਾਈ) ਇਸਤ੍ਰੀ (ਵੱਲ ਮੰਦ ਦ੍ਰਿਸ਼ਟੀ)। ਯਹ = ਇਹ। ਜੀਅ ਮਾਹਿ = ਹਿਰਦੇ ਵਿਚ। ਹਿਤਾਨੀ = ਪਿਆਰੇ ਲੱਗਦੇ ਹਨ।
ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥
I try to hide my deception, but God, the Inner-knower, the Searcher of Hearts, sees and hears all.
ਹੇ ਅੰਤਰਜਾਮੀ ਪ੍ਰਭੂ! ਮੈਂ ਲੁਕ ਲੁਕ ਕੇ ਠੱਗੀ ਦੇ ਉਪਰਾਲੇ ਕਰਦਾ ਹਾਂ, (ਪਰ) ਤੂੰ ਵੇਖਦਾ ਤੇ ਸੁਣਦਾ ਹੈਂ। ਬਲਬੰਚ ਉਪਾਵਾ = ਠੱਗੀ ਦੇ ਉਪਾਵ। ਛਪਿ = ਲੁਕ ਕੇ। ਕਰਤ = ਮੈਂ ਕਰਦਾ ਹਾਂ। ਪੇਖਤ = ਤੂੰ ਵੇਖਦਾ ਹੈਂ। ਸੁਨਤ = (ਤੂੰ) ਸੁਣਦਾ ਹੈਂ। ਪ੍ਰਭ = ਹੇ ਪ੍ਰਭੂ!
ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥
I have no humility, faith, compassion or purity, but I seek Your Sanctuary, O Giver of life.
ਹੇ ਜੀਅ-ਦਾਨ ਦੇਣ ਵਾਲੇ! ਮੇਰੇ ਵਿਚ ਨਾਹ ਸੀਲ ਹੈ ਨਾਹ ਧਰਮ; ਨਾਹ ਦਇਆ ਹੈ ਨਾਹ ਸੁੱਚ। ਮੈਂ ਤੇਰੀ ਸਰਨ ਆਇਆ ਹਾਂ। ਸੀਲ = ਚੰਗਾ ਸੁਭਾਉ। ਸੁਚ = ਪਵਿੱਤ੍ਰਤਾ। ਨਾਸ੍ਤਿ = ਨਹੀਂ ਹੈ (ਨ-ਅਸ੍ਤਿ)। ਆਇਓ = ਮੈਂ ਆਇਆ ਹਾਂ। ਜੀਅ ਕੈ ਦਾਨੀ = ਹੇ ਜੀਅ ਕੇ ਦਾਨੀ! ਹੇ ਜੀਅ-ਦਾਨ ਦੇਣ ਵਾਲੇ!
ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥
The All-powerful Lord is the Cause of causes. O Lord and Master of Nanak, please save me! ||1||
ਹੇ ਸ੍ਰਿਸ਼ਟੀ ਦੇ ਸਮਰੱਥ ਕਰਤਾਰ! ਹੇ ਮਾਇਆ ਦੇ ਮਾਲਕ! ਹੇ ਨਾਨਕ ਦੇ ਸੁਆਮੀ! (ਮੈਨੂੰ ਇਹਨਾਂ ਤੋਂ) ਰੱਖ ਲੈ ॥੧॥ ਕਾਰਣ ਕਰਣ = ਹੇ ਸ੍ਰਿਸ਼ਟੀ ਦੇ ਮੂਲ! ਸਿਰੀ ਧਰ = ਹੇ ਮਾਇਆ ਦੇ ਪਤੀ! ॥੧॥