ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਕੁਦਰਤਿ ਕਰਨੈਹਾਰ ਅਪਾਰਾ

The Creator Lord is infinite; His creative power is wondrous.

ਇਸ ਸਾਰੀ ਸ੍ਰਿਸ਼ਟੀ ਦਾ ਰਚਣ ਵਾਲਾ ਪਰਮਾਤਮਾ ਬੇਅੰਤ ਹੈ (ਉਸ ਦੀਆਂ ਤਾਕਤਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਕਰਨੈਹਾਰ = ਰਚਣ ਵਾਲਾ। ਅਪਾਰਾ = ਬੇਅੰਤ।

ਕੀਤੇ ਕਾ ਨਾਹੀ ਕਿਹੁ ਚਾਰਾ

Created beings have no power over Him.

ਕੋਈ ਜੀਵ ਉਸ ਦੀ ਤਾਕਤ ਦੇ ਅੱਗੇ ਅੜਨਾ ਚਾਹੇ, ਤਾਂ) ਉਸ ਦੇ ਪੈਦਾ ਕੀਤੇ ਹੋਏ ਜੀਵ ਦੀ ਪੇਸ਼ ਨਹੀਂ ਜਾ ਸਕਦੀ। ਕਿਹੁ = ਕੁਝ ਭੀ। ਚਾਰਾ = ਜ਼ੇਰ, ਉਜ਼ਰ।

ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥

He formed the living beings, and He Himself sustains them; the Hukam of His Command controls each and every one. ||1||

ਉਹ ਪਰਮਾਤਮਾ ਸਾਰੇ ਜੀਵ ਪੈਦਾ ਕਰ ਕੇ ਆਪ ਹੀ (ਸਭਨਾਂ ਨੂੰ) ਰਿਜ਼ਕ ਦੇਂਦਾ ਹੈ ਤੇ ਆਪ ਹੀ ਹਰੇਕ ਉਤੇ ਆਪਣਾ ਹੁਕਮ ਚਲਾ ਰਿਹਾ ਹੈ (ਹਰੇਕ ਨੂੰ ਆਪਣੇ ਹੁਕਮ ਵਿਚ ਤੋਰ ਰਿਹਾ ਹੈ) ॥੧॥ ਸਿਰਿ ਸਿਰਿ = ਹਰੇਕ ਸਿਰ ਉਤੇ ॥੧॥

ਹੁਕਮੁ ਚਲਾਇ ਰਹਿਆ ਭਰਪੂਰੇ

The all-pervading Lord orchestrates all through His Hukam.

ਪਰਮਾਤਮਾ (ਸਾਰੀ ਸ੍ਰਿਸ਼ਟੀ ਵਿਚ ਆਪਣਾ) ਹੁਕਮ ਵਰਤਾ ਰਿਹਾ ਹੈ, ਤੇ ਸਾਰੀ ਹੀ ਸ੍ਰਿਸ਼ਟੀ ਵਿਚ ਪੂਰਨ ਤੌਰ ਤੇ ਵਿਆਪਕ ਹੈ। ਭਰਪੂਰ = ਪੂਰਨ ਤੌਰ ਤੇ ਵਿਆਪਕ।

ਕਿਸੁ ਨੇੜੈ ਕਿਸੁ ਆਖਾਂ ਦੂਰੇ

Who is near, and who is far away?

ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਨੇੜੇ ਹੈ ਤੇ ਕਿਸ ਤੋਂ ਦੂਰ? (ਭਾਵ, ਪਰਮਾਤਮਾ ਹਰੇਕ ਜੀਵ ਦੇ ਅੰਦਰ ਭੀ ਵੱਸ ਰਿਹਾ ਹੈ ਤੇ ਨਿਰਲੇਪ ਭੀ ਹੈ)।

ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥

Behold the Lord, both hidden and manifest, in each and every heart; the unique Lord is permeating all. ||2||

ਹਰੇਕ ਸਰੀਰ ਵਿਚ ਹਰੀ ਨੂੰ ਗੁਪਤ ਭੀ ਤੇ ਪਰਗਟ ਭੀ ਵੱਸਦਾ ਵੇਖੋ। ਉਹ ਸਾਰੀ ਰਚਨਾ ਵਿਚ ਇਕ ਆਪ ਹੀ ਆਪ ਮੌਜੂਦ ਹੈ ॥੨॥ ਘਟਿ ਘਟਿ = ਹਰੇਕ ਘਟ ਵਿਚ। ਵਰਤੈ = ਮੌਜੂਦ ਹੈ। ਤਾਕੁ = ਆਪ ਹੀ ਆਪ ॥੨॥

ਜਿਸ ਕਉ ਮੇਲੇ ਸੁਰਤਿ ਸਮਾਏ

One whom the Lord unites with Himself, merges in conscious awareness.

ਜਿਸ ਜੀਵ ਨੂੰ ਪਰਮਾਤਮਾ ਆਪਣੇ ਨਾਲ ਮਿਲਾਂਦਾ ਹੈ ਉਸ ਦੀ ਸੁਰਤ (ਪ੍ਰਭੂ-ਚਰਨਾਂ ਵਿਚ) ਜੁੜਦੀ ਹੈ, ਸੁਰਤਿ ਸਮਾਏ = (ਉਸ ਦੀ) ਸੁਰਤ (ਪ੍ਰਭੂ ਵਿਚ) ਜੁੜਦੀ ਹੈ।

ਗੁਰਸਬਦੀ ਹਰਿ ਨਾਮੁ ਧਿਆਏ

Through the Word of the Guru's Shabad, meditate on the Lord's Name.

ਉਹ ਜੀਵ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਹੈ।

ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥

God is the embodiment of bliss, incomparably beautiful and unfathomable; meeting with the Guru, doubt is dispelled. ||3||

ਉਹ ਨੂੰ ਹਰ ਥਾਂ ਉਹ ਪਰਮਾਤਮਾ ਦਿੱਸਦਾ ਹੈ ਜੋ ਆਨੰਦ-ਸਰੂਪ ਹੈ ਜੋ ਬੇ-ਮਿਸਾਲ ਹੈ ਤੇ ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਗੁਰੂ ਦੀ ਸਰਨ ਪੈਣ ਕਰਕੇ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ॥੩॥ ਅਨੂਪ = ਉਪਮਾ-ਰਹਿਤ, ਜਿਸ ਵਰਗਾ ਹੋਰ ਕੋਈ ਨਹੀਂ। ਭਰਮੁ = ਭਟਕਣਾ ॥੩॥

ਮਨ ਤਨ ਧਨ ਤੇ ਨਾਮੁ ਪਿਆਰਾ

The Naam, the Name of the Lord, is more dear to me than my mind, body and wealth.

ਜਿਸ ਮਨੁੱਖ ਨੂੰ ਆਪਣੇ ਮਨ ਨਾਲੋਂ ਆਪਣੇ ਸਰੀਰ ਨਾਲੋਂ ਆਪਣੇ ਧਨ-ਪਦਾਰਥ ਨਾਲੋਂ ਪਰਮਾਤਮਾ ਦਾ ਨਾਮ ਵਧੀਕ ਪਿਆਰਾ ਲੱਗਦਾ ਹੈ, ਤੇ = ਤੋਂ, ਨਾਲੋਂ।

ਅੰਤਿ ਸਖਾਈ ਚਲਣਵਾਰਾ

In the end, when I must depart, it shall be my only help and support.

ਪਰਮਾਤਮਾ ਉਸ ਦਾ ਅਖ਼ੀਰ ਤਕ ਸਾਥੀ ਬਣਦਾ ਹੈ ਉਸ ਦੇ ਨਾਲ ਜਾਂਦਾ ਹੈ। ਚਲਣਵਾਰਾ = ਨਾਲ ਜਾਣ ਵਾਲਾ।

ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥

In this world of love and attachment, no one is anyone else's friend or companion; without the Lord, without the Guru, who has ever found peace? ||4||

ਜਗਤ ਦੇ ਮੋਹ ਦੇ ਖਿਲਾਰੇ ਕਿਸੇ ਮਨੁੱਖ ਦੇ ਨਾਲ ਸਾਥੀ ਨਹੀਂ ਬਣ ਸਕਦੇ। ਪਰਮਾਤਮਾ ਦੇ ਨਾਮ ਤੋਂ ਬਿਨਾ ਗੁਰੂ ਦੀ ਸਰਨ ਤੋਂ ਬਿਨਾ ਕਦੇ ਕਿਸੇ ਨੇ ਸੁਖ ਪ੍ਰਾਪਤ ਨਹੀਂ ਕੀਤਾ ॥੪॥ ਮੋਹ ਪਸਾਰ = ਮੋਹ ਦੇ ਖਿਲਾਰੇ। ਬੇਲੀ = ਸਾਥੀ। ਕਿਨਿ = ਕਿਸ ਨੇ? ਕਿਸੇ ਨੇ ਨਹੀਂ ॥੪॥

ਜਿਸ ਕਉ ਨਦਰਿ ਕਰੇ ਗੁਰੁ ਪੂਰਾ

He, unto whom the Perfect Guru grants His Grace,

ਜਿਸ ਮਨੁੱਖ ਉਤੇ ਪੂਰਾ ਗੁਰੂ ਮੇਹਰ ਦੀ ਨਜ਼ਰ ਕਰਦਾ ਹੈ,

ਸਬਦਿ ਮਿਲਾਏ ਗੁਰਮਤਿ ਸੂਰਾ

is merged in the Word of the Shabad, through the Teachings of the brave, heroic Guru.

ਉਸ ਨੂੰ ਆਪਣੇ ਸ਼ਬਦ ਵਿਚ ਜੋੜਦਾ ਹੈ, ਉਹ ਮਨੁੱਖ ਗੁਰੂ ਦੀ ਮੱਤ ਦੇ ਆਸਰੇ (ਵਿਕਾਰਾਂ ਦਾ ਟਾਕਰਾ ਕਰਨ ਲਈ) ਸੂਰਮਾ ਹੋ ਜਾਂਦਾ ਹੈ। ਸੂਰਾ = ਸੂਰਮਾ।

ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥

O Nanak, dwell upon, and serve at the Guru's feet; He places those who wander back on the Path. ||5||

ਹੇ ਨਾਨਕ! ਜਿਸ ਗੁਰੂ ਨੇ ਭੁੱਲੇ ਹੋਏ ਜੀਵ ਨੂੰ ਸਹੀ ਜੀਵਨ-ਰਸਤੇ ਉਤੇ ਪਾਇਆ ਹੈ (ਭਾਵ, ਜੇਹੜਾ ਗੁਰੂ ਭਟਕਦੇ ਜੀਵ ਨੂੰ ਠੀਕ ਰਾਹ ਤੇ ਪਾ ਦੇਂਦਾ ਹੈ) ਉਸ ਗੁਰੂ ਦੇ ਚਰਨ ਪੂਜੋ (ਭਾਵ, ਆਪਾ-ਭਾਵ ਗਵਾ ਕੇ ਉਸ ਗੁਰੂ ਦਾ ਪੱਲਾ ਫੜੋ) ॥੫॥ ਜਿਨਿ = ਜਿਸ (ਗੁਰੂ) ਨੇ। ਸਰੇਵਹੁ = ਪੂਜੋ। ਮਾਰਗਿ = ਸਹੀ ਰਸਤੇ ਉਤੇ ॥੫॥

ਸੰਤ ਜਨਾਂ ਹਰਿ ਧਨੁ ਜਸੁ ਪਿਆਰਾ

The wealth of the Lord's Praise is very dear to the humble Saints.

ਸੰਤ ਜਨਾਂ ਨੂੰ ਇਹ ਨਾਮ-ਧਨ ਪਿਆਰਾ ਲੱਗਦਾ ਹੈ। ਉਹਨਾਂ ਨੂੰ ਤੇਰੀ ਸਿਫ਼ਤ-ਸਾਲਾਹ ਪਿਆਰੀ ਲੱਗਦੀ ਹੈ। ਜਸੁ = ਸਿਫ਼ਤ-ਸਾਲਾਹ।

ਗੁਰਮਤਿ ਪਾਇਆ ਨਾਮੁ ਤੁਮਾਰਾ

Through the Guru's Teachings, I have obtained Your Name, Lord.

ਹੇ ਪ੍ਰਭੂ! ਤੇਰਾ ਨਾਮ ਗੁਰੂ ਦੀ ਮੱਤ ਤੇ ਤੁਰਿਆਂ ਹੀ ਮਿਲਦਾ ਹੈ।

ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥

The beggar serves at the Lord's door, and in the Court of the Lord, sings His Praises. ||6||

ਪ੍ਰਭੂ ਦੇ ਦਰ ਦਾ ਮੰਗਤਾ ਪ੍ਰਭੂ ਦੇ ਦਰ ਤੇ ਟਿਕ ਕੇ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ (ਜੁੜ ਕੇ ਪ੍ਰਭੂ ਦੀ) ਸਿਫ਼ਤ-ਸਾਲਾਹ ਕਰਦਾ ਹੈ ॥੬॥ ਜਾਚਿਕੁ = ਮੰਗਤਾ। ਹਰਿ ਕੈ ਦਰਿ = ਹਰੀ ਦੇ ਦਰ ਤੇ ॥੬॥

ਸਤਿਗੁਰੁ ਮਿਲੈ ਮਹਲਿ ਬੁਲਾਏ

When one meets the True Guru, he is called into the Mansion of the Lord's Presence.

ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਪਰਮਾਤਮਾ ਉਸ ਨੂੰ ਆਪਣੀ ਹਜ਼ੂਰੀ ਵਿਚ ਸੱਦਦਾ ਹੈ (ਭਾਵ, ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ)। ਮਹਲਿ = ਮਹਲ ਵਿਚ, ਆਪਣੀ ਹਜ਼ੂਰੀ ਵਿਚ।

ਸਾਚੀ ਦਰਗਹ ਗਤਿ ਪਤਿ ਪਾਏ

In the True Court, he is blessed with salvation and honor.

ਉਹ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕਰਦਾ ਹੈ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ। ਗਤਿ = ਉੱਚੀ ਆਤਮਕ ਅਵਸਥਾ।

ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥

The faithless cynic has no place of rest in the Lord's palace; he suffers the pains of birth and death. ||7||

ਪਰ ਮਾਇਆ-ਵੇੜ੍ਹੇ ਬੰਦੇ ਨੂੰ ਪਰਮਾਤਮਾ ਦੇ ਮਹਲ ਦਾ ਟਿਕਾਣਾ ਨਹੀਂ ਲੱਭਦਾ, ਉਹ ਜਨਮਾਂ ਦੇ ਗੇੜ ਵਿਚ ਪੈ ਕੇ ਮਰਦਾ ਤੇ ਦੁੱਖ ਸਹਾਰਦਾ ਹੈ ॥੭॥ ਹਰਿ ਮੰਦਰ ਠਉਰ = ਹਰੀ ਦੇ ਮਹਲ ਦਾ ਟਿਕਾਣਾ। ਜਨਮ ਮਰੈ = ਅਨੇਕਾਂ ਜਨਮਾਂ ਵਿਚ ਪੈਂਦਾ ਹੈ ਤੇ ਮਰਦਾ ਹੈ ॥੭॥

ਸੇਵਹੁ ਸਤਿਗੁਰ ਸਮੁੰਦੁ ਅਥਾਹਾ

So serve the True Guru, the unfathomable ocean,

ਸਤਿਗੁਰੂ ਅਥਾਹ ਸਮੁੰਦਰ ਹੈ।

ਪਾਵਹੁ ਨਾਮੁ ਰਤਨੁ ਧਨੁ ਲਾਹਾ

and you shall obtain the profit, the wealth, the jewel of the Naam.

(ਉਸ ਵਿਚ ਪ੍ਰਭੂ ਦੇ ਗੁਣਾਂ ਦੇ ਰਤਨ ਭਰੇ ਪਏ ਹਨ), ਗੁਰੂ ਦੀ ਸੇਵਾ ਕਰੋ। ਗੁਰੂ ਪਾਸੋਂ ਨਾਮ-ਰਤਨ ਨਾਮ-ਧਨ ਹਾਸਲ ਕਰ ਲਵੋਗੇ (ਇਹੀ ਮਨੁੱਖਾ ਜੀਵਨ ਦਾ) ਲਾਭ (ਹੈ)। ਲਾਹਾ = ਲਾਭ।

ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥

The filth of corruption is washed away, by bathing in the pool of Ambrosial Nectar. In the Guru's pool, contentment is obtained. ||8||

(ਗੁਰੂ ਦੀ ਸਰਨ ਪੈ ਕੇ) ਨਾਮ-ਅੰਮ੍ਰਿਤ ਦੇ ਸਰੋਵਰ ਵਿਚ (ਆਤਮਕ) ਇਸ਼ਨਾਨ ਕਰੋ, (ਇਸ ਤਰ੍ਹਾਂ) ਮਾਇਆ (ਦੇ ਮੋਹ) ਦੀ ਮੈਲ (ਮਨ ਤੋਂ) ਧੁਪ ਜਾਇਗੀ (ਤ੍ਰਿਸ਼ਨਾ ਮੁੱਕ ਜਾਇਗੀ ਤੇ) ਗੁਰੂ-ਸਰੋਵਰ ਦਾ ਸੰਤੋਖ (-ਜਲ) ਪ੍ਰਾਪਤ ਹੋ ਜਾਇਗਾ ॥੮॥ ਬਿਖਿਆ = ਮਾਇਆ। ਅੰਮ੍ਰਿਤਸਰਿ = ਨਾਮ-ਅੰਮ੍ਰਿਤ ਦੇ ਸਰੋਵਰ ਵਿਚ ॥੮॥

ਸਤਿਗੁਰ ਸੇਵਹੁ ਸੰਕ ਕੀਜੈ

So serve the Guru without hesitation.

(ਪੂਰੀ ਸਰਧਾ ਨਾਲ) ਗੁਰੂ ਦੀ ਦੱਸੀ ਸੇਵਾ ਕਰੋ, (ਗੁਰੂ ਦੇ ਹੁਕਮ ਵਿਚ ਰਤਾ ਭੀ) ਸ਼ੱਕ ਨਾਹ ਕਰੋ।

ਆਸਾ ਮਾਹਿ ਨਿਰਾਸੁ ਰਹੀਜੈ

And in the midst of hope, remain unmoved by hope.

(ਗੁਰੂ ਦੇ ਦੱਸੇ ਰਸਤੇ ਤੇ ਤੁਰਿਆਂ) ਦੁਨੀਆ ਦੀਆਂ ਆਸਾਂ ਵਿਚ ਨਿਰਲੇਪ ਰਹਿ ਕੇ ਜਿਊ ਸਕੀਦਾ ਹੈ। ਨਿਰਾਸੁ = ਦੁਨੀਆ ਦੀਆਂ ਆਸਾਂ ਤੋਂ ਨਿਰਲੇਪ।

ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਲਾਇਆ ॥੯॥

Serve the Eradicator of cynicism and suffering, and you shall never again be afflicted by the disease. ||9||

ਪਰਮਾਤਮਾ (ਦਾ ਨਾਮ) ਸਿਮਰੋ ਜੋ ਸਾਰੇ ਸਹਮ ਤੇ ਦੁੱਖ ਨਾਸ ਕਰਨ ਵਾਲਾ ਹੈ। ਜੇਹੜਾ ਮਨੁੱਖ ਸਿਮਰਦਾ ਹੈ ਉਸ ਨੂੰ ਮੁੜ (ਮੋਹ ਦਾ) ਰੋਗ ਨਹੀਂ ਵਿਆਪਦਾ ॥੯॥ ਸੰਸਾ = ਸਹਮ। ਬਾਹੁੜਿ = ਮੁੜ, ਫਿਰ ॥੯॥

ਸਾਚੇ ਭਾਵੈ ਤਿਸੁ ਵਡੀਆਏ

One who is pleasing to the True Lord is blessed with glorious greatness.

ਜੇਹੜਾ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ ਉਸ ਨੂੰ ਉਹ (ਗੁਰੂ ਦੀ ਰਾਹੀਂ ਆਪਣੇ ਨਾਮ ਦੀ ਦਾਤ ਦੇ ਕੇ) ਇੱਜ਼ਤ ਬਖ਼ਸ਼ਦਾ ਹੈ। ਵਡੀਆਏ = ਆਦਰ ਦੇਂਦਾ ਹੈ।

ਕਉਨੁ ਸੁ ਦੂਜਾ ਤਿਸੁ ਸਮਝਾਏ

Who else can teach him anything?

ਗੁਰੂ ਤੋਂ ਬਿਨਾ ਹੋਰ ਕੋਈ ਨਹੀਂ ਜੋ ਸਹੀ ਰਸਤਾ ਦੱਸ ਸਕੇ।

ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥

The Lord and the Guru are pervading in one form. O Nanak, the Lord loves the Guru. ||10||

ਗੁਰੂ ਤੇ ਪਰਮਾਤਮਾ ਦੋਹਾਂ ਦੀ ਇਕੋ ਹੀ ਹਸਤੀ ਹੈ ਜੋ ਜਗਤ ਵਿਚ ਕੰਮ ਕਰ ਰਹੀ ਹੈ। ਹੇ ਨਾਨਕ! ਜੋ ਹਰੀ ਨੂੰ ਚੰਗਾ ਲੱਗਦਾ ਹੈ ਉਹ ਗੁਰੂ ਨੂੰ ਚੰਗਾ ਲੱਗਦਾ ਹੈ, ਤੇ ਜੋ ਗੁਰੂ ਨੂੰ ਭਾਉਂਦਾ ਹੈ ਉਹ ਹਰੀ-ਪ੍ਰਭੂ ਨੂੰ ਪਸੰਦ ਹੈ ॥੧੦॥

ਵਾਚਹਿ ਪੁਸਤਕ ਵੇਦ ਪੁਰਾਨਾਂ

Some read scriptures, the Vedas and the Puraanas.

(ਗੁਰੂ ਤੋਂ ਖੁੰਝ ਕੇ ਪੰਡਿਤ ਲੋਕ) ਵੇਦ ਪੁਰਾਣ ਆਦਿਕ (ਧਰਮ-) ਪੁਸਤਕਾਂ ਪੜ੍ਹਦੇ ਹਨ, ਵਾਚਹਿ = ਪੜ੍ਹਦੇ ਹਨ।

ਇਕ ਬਹਿ ਸੁਨਹਿ ਸੁਨਾਵਹਿ ਕਾਨਾਂ

Some sit and listen, and read to others.

ਜੋ ਕੁਝ ਉਹ ਸੁਣਾਂਦੇ ਹਨ ਉਸ ਨੂੰ ਅਨੇਕਾਂ ਬੰਦੇ ਬਹਿ ਕੇ ਧਿਆਨ ਨਾਲ ਸੁਣਦੇ ਹਨ। ਇਕਿ = ਕਈ, ਅਨੇਕਾਂ। ਬਹਿ = ਬੈਠ ਕੇ। ਕਾਨਾਂ = ਕੰਨਾਂ ਨਾਲ।

ਅਜਗਰ ਕਪਟੁ ਕਹਹੁ ਕਿਉ ਖੁਲੑੈ ਬਿਨੁ ਸਤਿਗੁਰ ਤਤੁ ਪਾਇਆ ॥੧੧॥

Tell me, how can the heavy, rigid doors be opened? Without the True Guru, the essence of reality is not realized. ||11||

ਪਰ ਇਸ ਤਰ੍ਹਾਂ (ਮਨ ਨੂੰ ਕਾਬੂ ਰੱਖਣ ਵਾਲਾ ਮਾਇਆ ਦੇ ਮੋਹ ਦਾ) ਕਰੜਾ ਕਵਾੜ ਕਿਸੇ ਭੀ ਹਾਲਤ ਵਿਚ ਖੁਲ੍ਹ ਨਹੀਂ ਸਕਦਾ, (ਕਿਉਂਕਿ) ਗੁਰੂ ਦੀ ਸਰਨ ਤੋਂ ਬਿਨਾ ਅਸਲੀਅਤ ਨਹੀਂ ਲੱਭਦੀ ॥੧੧॥ ਅਜਗਰ = ਬਹੁਤ ਭਾਰਾ। ਕਪਟੁ = ਕਵਾੜ, ਦਰਵਾਜ਼ਾ ॥੧੧॥

ਕਰਹਿ ਬਿਭੂਤਿ ਲਗਾਵਹਿ ਭਸਮੈ

Some collect dust, and smear their bodies with ashes;

(ਇਕ ਉਹ ਭੀ ਹਨ ਜੋ ਤਿਆਗੀ ਬਣ ਕੇ ਜੰਗਲਾਂ ਵਿਚ ਜਾ ਬੈਠਦੇ ਹਨ, ਲੱਕੜਾਂ ਬਾਲ ਕੇ) ਸੁਆਹ ਤਿਆਰ ਕਰਦੇ ਹਨ ਤੇ ਉਹ ਸੁਆਹ (ਆਪਣੇ ਪਿੰਡੇ ਉਤੇ) ਮਲ ਲੈਂਦੇ ਹਨ। ਬਿਭੂਤਿ = ਸੁਆਹ। ਭਸਮ = ਸੁਆਹ।

ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ

but deep within them are the outcasts of anger and egotism.

ਪਰ ਉਹਨਾਂ ਦੇ ਅੰਦਰ (ਹਿਰਦੇ ਵਿਚ) ਚੰਡਾਲ ਕ੍ਰੋਧ ਵੱਸਦਾ ਹੈ ਹਉਮੈ ਵੱਸਦੀ ਹੈ।

ਪਾਖੰਡ ਕੀਨੇ ਜੋਗੁ ਪਾਈਐ ਬਿਨੁ ਸਤਿਗੁਰ ਅਲਖੁ ਪਾਇਆ ॥੧੨॥

Practicing hypocrisy, Yoga is not obtained; without the True Guru, the unseen Lord is not found. ||12||

(ਸੋ, ਤਿਆਗ ਦੇ ਇਹ) ਪਾਖੰਡ ਕਰਨ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਨਹੀਂ ਹੋ ਸਕਦਾ। ਗੁਰੂ ਦੀ ਸਰਨ ਤੋਂ ਬਿਨਾ ਅਦ੍ਰਿਸ਼ਟ ਪ੍ਰਭੂ ਨਹੀਂ ਲੱਭਦਾ ॥੧੨॥ ਜੋਗੁ = ਮਿਲਾਪ। ਅਲਖੁ = ਅਦ੍ਰਿਸ਼ਟ ॥੧੨॥

ਤੀਰਥ ਵਰਤ ਨੇਮ ਕਰਹਿ ਉਦਿਆਨਾ

Some make vows to visit sacred shrines of pilgrimage, keep fasts and live in the forest.

(ਤਿਆਗੀ ਬਣ ਕੇ) ਜੰਗਲਾਂ ਵਿਚ ਨਿਵਾਸ ਕਰਦੇ ਹਨ ਤੀਰਥਾਂ ਤੇ ਇਸ਼ਨਾਨ ਕਰਦੇ ਹਨ ਵਰਤਾਂ ਦੇ ਨੇਮ ਧਾਰਦੇ ਹਨ, ਉਦਿਆਨਾ = ਜੰਗਲਾਂ ਵਿਚ (ਨਿਵਾਸ)।

ਜਤੁ ਸਤੁ ਸੰਜਮੁ ਕਥਹਿ ਗਿਆਨਾ

Some practice chastity, charity and self-discipline, and speak of spiritual wisdom.

ਗਿਆਨ ਦੀਆਂ ਗੱਲਾਂ ਕਰਦੇ ਹਨ ਜਤ ਸਤ ਸੰਜਮ ਦੇ ਸਾਧਨ ਕਰਦੇ ਹਨ, ਸੰਜਮ = ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦਾ ਜਤਨ।

ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਜਾਇਆ ॥੧੩॥

But without the Lord's Name, how can anyone find peace? Without the True Guru, doubt is not dispelled. ||13||

ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਪ੍ਰਾਪਤ ਨਹੀਂ ਹੁੰਦਾ, ਸਤਿਗੁਰੂ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ ॥੧੩॥

ਨਿਉਲੀ ਕਰਮ ਭੁਇਅੰਗਮ ਭਾਠੀ

Inner cleansing techniques, channeling the energy to raise the Kundalini to the Tenth Gate,

(ਇਹ ਲੋਕ) ਨਿਉਲੀ ਕਰਮ ਕਰਦੇ ਹਨ, ਕੁੰਡਲਨੀ ਨੂੰ ਦਸਮ ਦੁਆਰ ਵਿਚ ਖੋਹਲਣਾ ਦੱਸਦੇ ਹਨ, ਨਿਉਲੀ ਕਰਮ = ਆਂਦਰਾਂ ਨੂੰ ਤੇਜ਼ੀ ਨਾਲ ਭਵਾ ਕੇ ਪੇਟ ਸਾਫ਼ ਰੱਖਣ ਦੀ ਕ੍ਰਿਆ। ਭੁਇਅੰਗਮ = ਜੋਗੀਆਂ ਦੀ ਮਿਥੀ ਹੋਈ ਭੁਜੰਗਮਾ ਨਾੜੀ। ਇਹ ਸੁਖਮਨਾ ਨਾੜੀ ਦੀ ਜੜ੍ਹ ਵਿਚ ਰਹਿ ਕੇ ਕਿਵਾੜ ਦਾ ਕੰਮ ਦੇਂਦੀ ਹੈ। ਸਾਢੇ ਤਿੰਨ ਕੁੰਡਲ (ਚੱਕਰ) ਮਾਰ ਕੇ ਸੱਪ ਵਾਂਗ (ਸੁੱਤੀ) ਲੇਟੀ ਹੋਈ ਹੈ। ਇਸੇ ਮਿਥ ਦੇ ਕਾਰਨ ਇਸ ਨੂੰ ਕੁੰਡਲਨੀ ਭੀ ਆਖਦੇ ਹਨ। ਜੋਗਾ ਅਭਿਆਸ ਨਾਲ ਕੁੰਡਲਨੀ ਜਾਗਦੀ ਹੈ ਤੇ ਸੁਖਮਨਾ ਦੇ ਰਸਤੇ ਦਸਮ-ਦੁਆਰ ਨੂੰ ਜਾਂਦੀ ਹੈ। ਜਿਉਂ ਜਿਉਂ ਇਹ ਉਪਰ ਨੂੰ ਚੜ੍ਹਦੀ ਹੈ ਜੋਗੀ ਨੂੰ ਆਨੰਦ ਆਉਂਦਾ ਹੈ। ਭਾਠੀ = (ਜੋਗੀਆਂ ਦੀ ਬੋਲੀ ਵਿਚ) ਦਸਮ ਦੁਆਰ ਜਿਸ ਵਿਚੋਂ ਅੰਮ੍ਰਿਤ ਦੀ ਧਾਰ ਚੋਣਾ ਉਹ ਮੰਨਦੇ ਹਨ।

ਰੇਚਕ ਕੁੰਭਕ ਪੂਰਕ ਮਨ ਹਾਠੀ

inhaling, exhaling and holding the breath by the force of the mind -

ਮਨ ਦੇ ਹਠ ਨਾਲ (ਪ੍ਰਾਣਾਯਮ ਦੇ ਅੱਭਿਆਸ ਵਿਚ) ਪ੍ਰਾਣ ਉਤਾਂਹ ਚਾੜ੍ਹਦੇ ਹਨ, ਸੁਖਮਨਾ ਵਿਚ ਰੋਕ ਕੇ ਰੱਖਦੇ ਹਨ ਤੇ ਫਿਰ ਹੇਠਾਂ ਉਤਾਰਦੇ ਹਨ, ਰੇਚਕ = ਪ੍ਰਾਣਾਯਾਮ ਦੇ ਅੱਭਿਆਸ ਵੇਲੇ ਪ੍ਰਾਣ (ਸਾਹ) ਬਾਹਰ ਕੱਢਣੇ। ਕੁੰਭਕ = ਪ੍ਰਾਣ (ਸੁਖਮਨਾ ਨਾੜੀ ਵਿਚ) ਟਿਕਾ ਰੱਖਣੇ। ਕੁੰਭਕ = ਪ੍ਰਾਣ ਉਤਾਂਹ ਵਲ ਖਿੱਚਣੇ। ਮਨ ਹਾਠੀ = ਮਨ ਦੇ ਹਠ ਨਾਲ।

ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰਸਬਦ ਮਹਾ ਰਸੁ ਪਾਇਆ ॥੧੪॥

by empty hypocritical practices, Dharmic love for the Lord is not produced. Only through the Word of the Guru's Shabad is the sublime, supreme essence obtained. ||14||

ਪਰ ਇਹ ਧਾਰਮਿਕ ਕੰਮ ਨਿਰਾ ਪਾਖੰਡ-ਧਰਮ ਹੀ ਹੈ, ਇਸ ਦੀ ਰਾਹੀਂ ਪਰਮਾਤਮਾ ਨਾਲ ਪ੍ਰੀਤ ਨਹੀਂ ਬਣ ਸਕਦੀ, ਗੁਰ-ਸ਼ਬਦ ਵਾਲਾ ਮਹਾਨ (ਆਨੰਦ ਦੇਣ ਵਾਲਾ) ਰਸ ਨਹੀਂ ਮਿਲਦਾ ॥੧੪॥ ਸਉ = ਸਿਉ, ਨਾਲ ॥੧੪॥

ਕੁਦਰਤਿ ਦੇਖਿ ਰਹੇ ਮਨੁ ਮਾਨਿਆ

Seeing the Lord's creative power, my mind remains satisfied.

(ਇਕ ਉਹ ਹਨ ਜੇਹੜੇ) ਕੁਦਰਤਿ ਵਿਚ ਵੱਸਦੇ ਪ੍ਰਭੂ ਨੂੰ ਵੇਖਦੇ ਹਨ ਉਹਨਾਂ ਦਾ ਮਨ ਉਸ ਦੀਦਾਰ ਵਿਚ ਪ੍ਰਸੰਨ ਹੁੰਦਾ ਹੈ,

ਗੁਰਸਬਦੀ ਸਭੁ ਬ੍ਰਹਮੁ ਪਛਾਨਿਆ

Through the Guru's Shabad, I have realized that all is God.

ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਹਰ ਥਾਂ ਪ੍ਰਭੂ ਨੂੰ ਵੱਸਦਾ ਪਛਾਣਦੇ ਹਨ।

ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥

O Nanak, the Lord, the Supreme Soul, is in all. The Guru, the True Guru, has inspired me to see the unseen Lord. ||15||5||22||

ਹੇ ਨਾਨਕ! ਉਹਨਾਂ ਨੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਪਰਮਾਤਮਾ ਦਿੱਸਦਾ ਹੈ। ਗੁਰੂ ਹੀ ਅਦ੍ਰਿਸ਼ਟ ਪਰਮਾਤਮਾ ਦਾ ਦੀਦਾਰ ਕਰਾਂਦਾ ਹੈ ॥੧੫॥੫॥੨੨॥ ਆਤਮ ਰਾਮੁ = ਵਿਆਪਕ ਪ੍ਰਭੂ ॥੧੫॥੫॥੨੨॥