ਮਃ ੪ ॥
Fourth Mehl:
ਚੋਥੀ ਪਾਤਸ਼ਾਹੀ।
ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
The True Guru, the Primal Being, is inaccessible; He has enshrined the Lord's Name within His heart.
ਸਤਿਗੁਰੂ ਅਗੰਮ ਪੁਰਖ ਹੈ ਜਿਸ ਨੇ ਹਿਰਦੇ ਵਿਚ ਪ੍ਰਭੂ ਨੂੰ ਪਰੋਤਾ ਹੋਇਆ ਹੈ। ਅਗੰਮੁ = ਪਹੁੰਚ ਤੋਂ ਪਰੇ।
ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥
No one can equal the True Guru; the Creator Lord is on His side.
ਸਤਿਗੁਰੂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਕਿਉਂਕਿ ਸਿਰਜਨਹਾਰ ਉਸ ਦੇ ਵੱਲ ਹੈ।
ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥
Devotional worship of the Lord is the sword and armor of the True Guru; He has killed and cast out Death, the torturer.
ਸਤਿਗੁਰੂ ਦੀ ਖੜਗ ਤੇ ਸੰਜੋਅ ਪ੍ਰਭੂ ਦੀ ਭਗਤੀ ਹੈ ਜਿਸ ਨਾਲ ਉਸ ਨੇ ਕਾਲ (-ਰੂਪ) ਕੰਡੇ ਨੂੰ (ਭਾਵ, ਮੌਤ ਦੇ ਡਰ ਨੂੰ) ਮਾਰ ਕੇ ਪਰੇ ਸੁੱਟਿਆ ਹੈ। ਖੜਗੁ = ਤਲਵਾਰ। ਸੰਜੋਉ = ਜ਼ਿਰਹ-ਬਕਤਰ, ਜੰਗ ਵਿਚ ਸਰੀਰ ਦੀ ਰਾਖੀ ਵਾਸਤੇ ਪਾਈ ਹੋਈ ਲੋਹੇ ਦੀ ਪੁਸ਼ਾਕ।
ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥
The Lord Himself is the Protector of the True Guru. The Lord saves all those who follow in the footsteps of the True Guru.
ਸਤਿਗੁਰੂ ਦਾ ਰਾਖਾ ਪ੍ਰਭੂ ਆਪ ਹੈ ਤੇ ਸਤਿਗੁਰੂ ਦੇ ਪੂਰਨਿਆਂ ਤੇ ਤੁਰਨ ਵਾਲੇ ਸਭਨਾਂ ਨੂੰ ਭੀ ਪ੍ਰਭੂ ਬਚਾ ਲੈਂਦਾ ਹੈ।
ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥
One who thinks evil of the Perfect True Guru - the Creator Lord Himself destroys him.
ਜੋ ਮਨੁੱਖ ਪੂਰੇ ਸਤਿਗੁਰੂ ਦਾ ਬੁਰਾ ਲੋਚਦਾ ਹੈ, ਉਸ ਨੂੰ ਆਪ ਕਰਤਾਰ ਮਾਰਦਾ ਹੈ।
ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥
These words will be confirmed as true in the Court of the Lord; servant Nanak reveals this mystery. ||2||
ਸੱਚੇ ਹਰੀ ਦੀ ਦਰਗਾਹ ਵਿਚ ਇਹ ਨਿਆਂ ਹੁੰਦਾ ਹੈ, ਤੇ ਹੇ ਨਾਨਕ! ਅਗੰਮ ਹਰੀ ਦਾ ਸਿਮਰਨ ਕੀਤਿਆਂ (ਇਹ ਸਮਝ ਪੈਂਦੀ ਹੈ) ॥੨॥