ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥
Nothing is in the hands of hope. How can one become free of hope?
'ਆਸਾ' ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ 'ਆਸਾ' ਤੋਂ ਨਹੀਂ ਬਚ ਸਕਦਾ। ਆਸਾ ਹਥਿ = ਆਸਾ ਦੇ ਹੱਥ ਵਿਚ, ਆਸਾ ਦੇ ਵੱਸ ਵਿਚ। ਕੇਉ = ਕਿਵੇਂ, ਕਿਸ ਤਰ੍ਹਾਂ?
ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥
What can this poor being do? The Lord Himself creates confusion. ||2||
ਇਹ ਵਿਚਾਰੀ 'ਆਸਾ' ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ ॥੨॥ ਏਹ = ਇਹ ਆਸਾ। ਬਪੁੜੀ = ਵਿਚਾਰੀ। ਸੋਇ = ਉਹ ਪ੍ਰਭੂ ਆਪ। ਭਲਾਏ = {ਅੱਖਰ 'ਭ' ਦੀ ਲਗ (ੋ) ਇਥੇ ਪੜ੍ਹਨੀ ਹੈ, ਭਾਵ, ਇਸ ਲਫ਼ਜ਼ ਨੂੰ 'ਭੋਲਾਏ' ਪੜ੍ਹਨਾ ਹੈ, ਅਸਲ ਲਫ਼ਜ਼ 'ਭੁਲਾਇ' ਹੈ} ॥੨॥