ਸਲੋਕੁ ॥
Salok:
ਸਲੋਕ।
ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥
Countless are His virtues; they cannot be enumerated. God's Name is lofty and exalted.
ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਿਰਤਿ = ਨਿਰਨਾ, ਪਰਖ। ਅਸੰਖ = ਅਣਗਿਣਤ।
ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥
This is Nanak's humble prayer, to bless the homeless with a home. ||2||
ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ॥੨॥ ਨਿਥਾਵੇ = ਨਿਆਸਰੇ ਨੂੰ ॥੨॥