ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥
Kabeer, if the mortal continues to love the Lord in the end, as he pledged in the beginning,
ਹੇ ਕਬੀਰ! ਜਿਹੋ ਜਿਹੀ ਕੋਮਲਤਾ ਨਵੇਂ ਉੱਗੇ ਪੌਦੇ ਦੀ ਹੁੰਦੀ ਹੈ, ਜੇ ਅਜੇਹੀ ਕੋਮਲਤਾ (ਮਨੁੱਖ ਦੇ ਹਿਰਦੇ ਵਿਚ) ਸਦਾ ਲਈ ਟਿਕੀ ਰਹੇ ('ਊਚ ਭਵਨ ਕਨਕਾਮਨੀ' ਤੇ 'ਸਿਖਰਿ ਧਜਾ' ਉਸ ਕੋਮਲਤਾ ਨੂੰ ਦੂਰ ਨ ਕਰ ਸਕਣ, ਮਨੁੱਖ 'ਸਹਜ ਸੁੰਨ ਕੇ ਘਾਟ' ਉੱਤੇ ਸਦਾ ਆਸਨ ਲਾਈ ਰੱਖੇ, ਤਾਂ ਉਸ ਮਨੁੱਖ ਦਾ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ), ਜੈਸੀ = ਜਿਹੋ ਜਿਹੀ ਕੋਮਲਤਾ। ਪੇਡ = ਨਵਾਂ ਉੱਗਿਆ ਬੂਟਾ। ਤੇ = ਤੋਂ। ਜਉ = ਜੇ। ਨਿਬਹੈ = ਬਣੀ ਰਹੇ। ਓੜਿ = ਅਖ਼ੀਰ ਤਕ, ਸਦਾ ਹੀ।
ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥
no poor diamond, not even millions of jewels, can equal him. ||153||
ਇਕ ਹੀਰਾ ਕੀਹ? ਕਰੋੜਾਂ ਰਤਨ ਭੀ ਉਸ ਦੀ ਕੀਮਤ ਨਹੀਂ ਪਾ ਸਕਦੇ ॥੧੫੩॥