ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ

The mortal is entangled in Maya; he has forgotten the Name of the Lord of the Universe.

(ਜਿਸ ਮਨੁੱਖ ਦਾ) ਮਨ (ਹਰ ਵੇਲੇ) ਮਾਇਆ (ਦੇ ਮੋਹ) ਵਿਚ ਫਸਿਆ ਰਹਿੰਦਾ ਹੈ (ਜਿਸ ਨੂੰ) ਪਰਮਾਤਮਾ ਦਾ ਨਾਮ (ਸਦਾ) ਭੁੱਲਾ ਰਹਿੰਦਾ ਹੈ, ਫਧਿ ਰਹਿਓ = ਫਸਿਆ ਰਹਿੰਦਾ ਹੈ।

ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥

Says Nanak, without meditating on the Lord, what is the use of this human life? ||30||

ਨਾਨਕ ਆਖਦਾ ਹੈ (ਦੱਸੋ) ਪਰਮਾਤਮਾ ਦੇ ਭਜਨ ਤੋਂ ਬਿਨਾ (ਉਸ ਦਾ) ਜੀਊਣਾ ਕਿਸ ਕੰਮ? ॥੩੦॥ ਕਉਨੇ ਕਾਮ = ਕਿਸ ਕੰਮ? ਕਿਸੇ ਭੀ ਕੰਮ ਨਹੀਂ ॥੩੦॥